Saturday, June 6
Shadow

Punjab News

ਮਹਿਲਾਵਾਂ ਨੂੰ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ 1500 ਅਤੇ 1000 ਰੁਪਏ ਦੀ ਸਨਮਾਨ ਰਾਸ਼ੀ- ਖੁੱਡੀਆਂ

ਮਹਿਲਾਵਾਂ ਨੂੰ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ 1500 ਅਤੇ 1000 ਰੁਪਏ ਦੀ ਸਨਮਾਨ ਰਾਸ਼ੀ- ਖੁੱਡੀਆਂ

Punjab News
ਲੰਬੀ/ਸ੍ਰੀ ਮੁਕਤਸਰ ਸਾਹਿਬ, 04 ਅਪ੍ਰੈਲ- ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਆਪਣੇ ਗ੍ਰਹਿ ਨਿਵਾਸ ਪਿੰਡ ਖੁੱਡੀਆਂ ਵਿਖੇ ਮਹਿਲਾ ਵਿੰਗ ਦੇ ਅਹੁਦੇਦਾਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮਹਿਲਾਵਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ ਅਤੇ ਉਹਨਾਂ ਦੇ ਸੁਝਾਅ ਵੀ ਧਿਆਨ ਨਾਲ ਸੁਣੇ ਗਏ। ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਉਨ੍ਹਾਂ ਨੂੰ ਮਹੀਨਾਵਾਰ 1500 ਰੁਪਏ ਅਤੇ 1000 ਰੁਪਏ ਦੀ ਆਰਥਿਕ ਸਹਾਇਤਾ ਦੇਣ ਲਈ ਵਿਉਂਤਬੰਦੀ ਤਿਆਰ ਕੀਤੀ ਜਾ ਰਹੀ ਹੈ। ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ ਅਤੇ ਇਹ ਫੈਸਲਾ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਦਿੱਤੀ ਜਾਣ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਫਰੀਦਕੋਟ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਫਰੀਦਕੋਟ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ

Punjab News
ਫ਼ਰੀਦਕੋਟ, 4 ਅਪ੍ਰੈਲ ()  ਪੰਜਾਬ ਦੀ ਕੈਬਨਿਟ ਮੰਤਰੀ ਅਤੇ ਪ੍ਰਸਿੱਧ ਅੱਖਾਂ ਦੇ ਰੋਗ ਦੀ ਵਿਸ਼ੇਸ਼ਗਿਆ ਡਾ. ਬਲਜੀਤ ਕੌਰ ਵੱਲੋਂ ਅੱਜ ਫਰੀਦਕੋਟ ਦੀ ਬਲਬੀਰ ਬਸਤੀ ਵਿਖੇ ਭਗਤ ਰਵਿਦਾਸ ਧਰਮਸ਼ਾਲਾ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਲਾਈਨਜ ਕਲੱਬ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਪਹੁੰਚ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਅੱਖਾਂ ਨਾਲ ਸੰਬੰਧਿਤ ਬਿਮਾਰੀਆਂ ਜਿਵੇਂ ਚਿੱਟਾ ਮੋਤੀਆ, ਕਾਲਾ ਮੋਤੀਆ ਅਤੇ ਨਜ਼ਰ ਦੀ ਕਮੀ ਆਮ ਹੋ ਰਹੀ ਹੈ, ਜਿਸ ਕਰਕੇ ਸਮੇਂ-ਸਿਰ ਜਾਂਚ ਅਤੇ ਇਲਾਜ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਅਤੇ ਜ਼ਰੂਰਤ ਅਨੁਸਾਰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਉਨ੍ਹਾਂ ਹੋਰ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਓਪਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੇ ਟੈਸਟ ਕਰਕੇ ਉਨ੍ਹਾਂ ਨੂੰ ਓਪਰੇਸ਼ਨ ਲ...
ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

Breaking News, Punjab News
ਚੰਡੀਗੜ੍ਹ/ਹੁਸ਼ਿਆਰਪੁਰ, 04 ਅਪ੍ਰੈਲ: ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਅਰੁਣ ਪਾਲ ਸਿੰਘ, ਆਈਪੀਐਸ, ਏਡੀਜੀਪੀ ਜੇਲ੍ਹਾਂ, ਸ਼੍ਰੀ ਸੁਰਿੰਦਰ ਪਾਲ ਸਿੰਘ ਮੰਡ, ਆਈਪੀਐਸ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ), ਸ਼੍ਰੀ ਸੁਖਮੰਦਰ ਸਿੰਘ ਮਾਨ, ਆਈਪੀਐਸ, ਡੀਆਈਜੀ ਜੇਲ੍ਹਾਂ (ਅੰਮ੍ਰਿਤਸਰ ਰੇਂਜ) ਅਤੇ ਸ਼੍ਰੀ ਮਨਮੋਹਨ ਕੁਮਾਰ, ਡੀਆਈਜੀ ਹੈੱਡਕੁਆਰਟਰ ਸਮੇਤ ਸਾਰੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਮੁੱਖ ਦਫ਼ਤਰ ਦੇ ਅਧਿਕਾਰੀ ਹਾਜ਼ਰ ਸਨ। ਇਹ ਮੀਟਿੰਗ ਜੇਲ੍ਹ ਅਧਿਕਾਰੀਆਂ ਨਾਲ ਸ਼ੁਰੂਆਤੀ ਜਾਣ-ਪਹਿਚਾਣ ਸਬੰਧੀ ਸੀ, ਜਿਸ ਦੌਰਾਨ ਜੇਲ੍ਹ ਮੰਤਰੀ ਨੂੰ ਵਿਭਾਗ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਅਹਿਮ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ, ਜਿਨ੍ਹਾਂ ਵਿੱਚ ਜੇਲ੍ਹਾਂ ਵਿੱਚ ਭੀੜਭਾੜ ਅਤੇ ਉੱਚ-ਖ਼ਤਰੇ ਵਾਲੇ ਕੈਦੀਆਂ ਦੇ ਪ੍ਰਬੰਧਨ ਵਰਗੀਆਂ ਚੁਣੌਤੀਆਂ ਦਾ ਹੱਲ ਕਰਨਾ ਸ਼ਾਮਲ ਹੈ। ਜੇਲ੍ਹ ਮੰਤਰ...
ਸਪੀਕਰ ਸ ਸੰਧਵਾਂ ਵੱਲੋਂ ਭੋਗ, ਅੰਤਿਮ ਅਰਦਾਸ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਮੂਲੀਅਤ

ਸਪੀਕਰ ਸ ਸੰਧਵਾਂ ਵੱਲੋਂ ਭੋਗ, ਅੰਤਿਮ ਅਰਦਾਸ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਮੂਲੀਅਤ

Punjab News
ਫ਼ਰੀਦਕੋਟ 3 ਅਪ੍ਰੈਲ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ਕਰਮਾ ਧਰਮਸ਼ਾਲਾ, ਮੋਗਾ ਰੋਡ ਕੋਟਕਪੂਰਾ ਵਿਖੇ ਸ੍ਰੀ ਯੁਗਵੀਰ ਕੁਮਾਰ, ਸਕੱਤਰ ਮਾਰਕੀਟ ਕਮੇਟੀ ਦੀ ਮਾਤਾ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੁੱਖੀ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਸਲਾ ਦਿੱਤਾ। ਇਸ ਤੋਂ ਇਲਾਵਾ ਸਪੀਕਰ ਸੰਧਵਾਂ ਪਿੰਡ ਬਾਹਮਣ ਵਾਲਾ, ਜ਼ਿਲ੍ਹਾ ਫ਼ਰੀਦਕੋਟ ਵਿਖੇ ਦੁਰਗਾ ਮਾਤਾ ਮੰਦਿਰ ਵਿੱਚ ਸ੍ਰੀ ਜੋਗਿੰਦਰਪਾਲ ਸ਼ਰਮਾ ਦੀ ਅੰਤਿਮ ਅਰਦਾਸ ਵਿੱਚ ਵੀ ਸ਼ਾਮਲ ਹੋਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਇਲਾਵਾ ਸਪੀਕਰ ਸੰਧਵਾਂ ਨੇ ਸਵ. ਅੰਗਰੇਜ਼ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਵੀ ਸ਼ਿਰਕਤ ਕੀਤੀ। ਉਨ੍ਹਾਂ ਗੁਰਬਾਣੀ ਕੀਰਤਨ ਸੁਣਦਿਆਂ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਹਰ ਔਖੇ ਸਮੇਂ ਵਿੱਚ ਹਿੰਮਤ ਅਤੇ ਆਤਮਿਕ ਤਾਕਤ ਬਖ਼ਸ਼ਦੀ ਹੈ।...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

Punjab News
ਜੰਡਿਆਲਾ ਗੁਰੂ/ਅੰਮ੍ਰਿਤਸਰ, 03 ਅਪ੍ਰੈਲ (        ) - ਜੰਡਿਆਲਾ ਗੁਰੂ ਹਲਕੇ ਵਿੱਚ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦੇ ਹੋਏ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਉਨ੍ਹਾਂ ਨੇ ਕੁੱਲ ਲਗਭਗ 5 ਕਰੋੜ 33 ਲੱਖ 94 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਪਿੰਡ ਗੱਗੜਭਾਣਾ ਵਿੱਚ 1 ਕਰੋੜ 57 ਲੱਖ 60 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਗੱਗੜਭਾਣਾ ਵਿੱਚ ਖੇਡ ਮੈਦਾਨ ਲਈ 23 ਲੱਖ 29 ਹਜ਼ਾਰ ਰੁਪਏ ਦੀ ਰਕਮ ਵੀ ਮਨਜ਼ੂਰ ਕੀਤੀ ਗਈ, ਜਿਸ ਨਾਲ ਨੌਜਵਾਨਾਂ ਨੂੰ ਵਧੀਆ ਖੇਡ ਸਹੂਲਤਾਂ ਮਿਲਣਗੀਆਂ। ਇਸ ਉਪਰੰਤ ਪਿੰਡ ਪੱਲਾ ਵਿੱਚ 32 ਲੱਖ 65 ਹਜ਼ਾਰ ਰੁਪਏ, ਪਿੰਡ ਬੁੱਟਰ ਖੁ...
ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ, ਲੋਕਾਂ ਨੂੰ ਮਿਲਣਗੀਆਂ ਨਿਰਵਿਘਨ ਸੇਵਾਵਾਂ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ, ਲੋਕਾਂ ਨੂੰ ਮਿਲਣਗੀਆਂ ਨਿਰਵਿਘਨ ਸੇਵਾਵਾਂ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

Punjab News
ਹੁਸ਼ਿਆਰਪੁਰ, 3 ਅਪ੍ਰੈਲ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਬੁੱਧਵਾਰ, 8 ਅਪ੍ਰੈਲ (ਛੁੱਟੀ ਵਾਲੇ ਦਿਨ) ਨੂੰ ਆਮ ਵਾਂਗ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕ ਇਸ ਦਿਨ ਆਪਣੇ ਜ਼ਰੂਰੀ ਕੰਮ ਕਰਵਾਉਣ ਲਈ ਆਸਾਨੀ ਨਾਲ ਸੇਵਾ ਕੇਂਦਰਾਂ 'ਤੇ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੁੱਕਰਵਾਰ, 3 ਅਪ੍ਰੈਲ ਨੂੰ ਛੁੱਟੀ ਹੋਣ ਦੇ ਬਾਵਜੂਦ ਸੇਵਾ ਕੇਂਦਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹੇ ਰਹੇ, ਜਿਸ ਨਾਲ ਵੱਡੀ ਗਿਣਤੀ ਵਿੱਚ ਲੋਕ ਆਕਰਸ਼ਿਤ ਹੋਏ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਟੀਚਾ ਜਨਤਾ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਆਪਣੀਆਂ ਜ਼ਰੂਰਤਾਂ ਲਈ ਬੇਲੋੜੀ ਉਡੀਕ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹਰ ਸ਼ਨੀਵਾਰ ਨੂੰ ਨਿਯਮਿਤ ਤੌਰ 'ਤੇ ਖੁੱਲ੍ਹੇ ਰਹਿੰਦੇ ਹਨ ਅਤੇ ਐਤਵਾਰ ਨੂੰ ਵੀ ਚੁਣੇ ਹੋਏ ਸੇਵਾ ਕੇਂਦਰਾਂ 'ਤੇ ਸੇਵਾਵਾਂ ਜਾਰੀ ਰਹਿੰਦੀਆਂ ਹਨ। ਇਨ੍ਹਾਂ ਵਿੱਚ ਸੇਵਾ ਕੇਂਦਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁ...
ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

Punjab News, Punjab Politics
ਜਲੰਧਰ, 3 ਅਪ੍ਰੈਲ 2026- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਦਾ ਹਮੇਸ਼ਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ, ਜੋ ਸਾਨੂੰ ਜਾਤ, ਧਰਮ ਅਤੇ ਨਸ...
ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

Punjab News, Punjab Politics
ਨਵੀਂ ਦਿੱਲੀ, 03 ਅਪ੍ਰੈਲ 2026- ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਉਪ-ਨੇਤਾ ਦੇ ਅਹੁਦੇ ਤੋਂ ਹਟਾਉਣ ਨੂੰ ਇੱਕ ਆਮ ਕਾਰਵਾਈ ਦੱਸਦਿਆਂ ਉਨ੍ਹਾਂ ਦੇ ਬਿਆਨ 'ਤੇ ਪਲਟਵਾਰ ਕੀਤਾ ਹੈ। ਪਾਰਟੀ ਨੇ ਰਾਘਵ ਚੱਢਾ ਨੂੰ ਪੁੱਛਿਆ ਹੈ ਕਿ ਉਹ ਦੇਸ਼ ਅਤੇ ਪਾਰਟੀ ਨਾਲ ਜੁੜੇ ਮੁੱਦਿਆਂ 'ਤੇ ਭਾਜਪਾ ਜਾਂ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? ਉਹ ਲਗਾਤਾਰ ਪਾਰਟੀ ਲਾਈਨ ਦੇ ਖਿਲਾਫ ਕੰਮ ਕਰ ਰਹੇ ਸਨ। ਮੁੱਖ ਚੋਣ ਕਮਿਸ਼ਨਰ ਵਿਰੁੱਧ ਮਹਾਂਦੋਸ਼ ਦੇ ਪ੍ਰਸਤਾਵ 'ਤੇ ਹਸਤਾਖਰ ਕਰਨ ਤੋਂ ਇਨਕਾਰ ਕਰਨ ਅਤੇ ਐਲਪੀਜੀ ਸੰਕਟ 'ਤੇ ਸਦਨ ਵਿੱਚ ਬੋਲਣ ਤੋਂ ਇਨਕਾਰ ਕਰਨ ਸਮੇਤ ਕਈ ਵਾਰ ਰਾਘਵ ਚੱਢਾ ਨੇ ਪਾਰਟੀ ਵਿ੍ਪ ਦੀ ਉਲੰਘਣਾ ਕੀਤੀ। ਲੰਬੇ ਸਮੇਂ ਤੋਂ ਰਾਘਵ ਚੱਢਾ ਨੇ ਸੰਸਦ ਵਿੱਚ ਅਜਿਹਾ ਕੋਈ ਮੁੱਦਾ ਨਹੀਂ ਉਠਾਇਆ ਜਿਸ ਵਿੱਚ ਉਨ੍ਹਾਂ ਨੇ ਮੋਦੀ ਸਰਕਾਰ ਤੋਂ ਸਵਾਲ ਪੁੱਛੇ ਹੋਣ। ਪਾਰਟੀ ਦਾ ਕਹਿਣਾ ਹੈ ਕਿ ਕੇਜਰੀਵਾਲ ਨੇ ਸਭ ਨੂੰ ਨਿਡਰਤਾ ਅਤੇ ਹਿੰਮਤ ਨਾਲ ਲੜਨਾ ਸਿਖਾਇਆ ਹੈ, ਪਰ ਰਾਘਵ ਚੱਢਾ ਭਾਜਪਾ ਅਤੇ ਮੋਦੀ ਸਰਕਾਰ ਤੋਂ ਸਵਾਲ ਕਰਨ ਤੋਂ ਡਰ ਰਹੇ ਹਨ। ਅਜਿਹੀ ਡਰ ਦੀ ਰਾਜਨੀਤੀ ਕਿਵੇਂ ਚੱਲੇ...
ਖੇਤੀਬਾੜੀ ਮੰਤਰੀ ਨੇ ਪਿੰਡ ਚੰਨੂ ਵਿਖੇ ਹੋਏ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

ਖੇਤੀਬਾੜੀ ਮੰਤਰੀ ਨੇ ਪਿੰਡ ਚੰਨੂ ਵਿਖੇ ਹੋਏ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

Punjab News
ਲੰਬੀ/ਸ੍ਰੀ ਮੁਕਤਸਰ ਸਾਹਿਬ, 03 ਅਪ੍ਰੈਲ- ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸੰਭਵ ਮੱਦਦ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਚੰਨੂ ਵਿਖੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਬਿਨ੍ਹਾਂ ਕਿਸੇ ਦੇਰੀ ਤੋਂ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦੀ ਤੁਰੰਤ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੋਏ ਇਸ ਨੁਕਸਾਨ ਨੂੰ ਲੈ ਕੇ ਪੂਰੀ ਤਰ੍ਹਾਂ ਫਿਕਰਮੰਦ ਹੈ ਅਤੇ ਜਲਦ ਹੀ ਗਿਰਦਾਵਰੀ ਦਾ ਕੰਮ ਮੁਕੰਮਲ ਕਰਵਾਕੇ ਕਿਸਾਨਾਂ ਨੂੰ ਢੁੱਕਵਾਂ ਮੁਆਵਜਾ ਦਿੱਤਾ ਜਾਵੇਗਾ। ਇਸ ਮੌਕੇ ਤਹਿ...
ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ*

ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ*

Crime News, Punjab News
ਚੰਡੀਗੜ੍ਹ, 3 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 73ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 483 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ- ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 73ਵੇਂ ਦਿਨ ਪੁਲਿਸ ਟੀਮਾਂ ਨੇ 13 ਹਥਿਆਰ ਬਰਾਮਦ ਕਰਨ ਉਪਰੰਤ 198 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 18,629 ਹੋ ਗਈ ਹੈ। ਇਸ ਤੋਂ ਇਲਾਵਾ 72 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ , ਜਦੋਂ ਕਿ 106...