ਦੇਸ਼ ਨੂੰ ਹੁਣ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ- ਕੇਜਰੀਵਾਲ
ਨਵੀਂ ਦਿੱਲੀ, 30 ਮਈ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਅਤੇ ਇਸ ਨੂੰ ਰੋਕਣ ਲਈ ਚੁੱਕੇ ਜਾ ਰਹੇ ਬੇਅਸਰ ਕਦਮਾਂ ਲਈ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਯਕੀਨੀ ਤੌਰ 'ਤੇ ਹੁਣ ਦੇਸ਼ ਨੂੰ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ ਹੈ। ਮੌਜੂਦਾ ਕੇਂਦਰ ਸਰਕਾਰ ਨੀਟ ਪੇਪਰ ਲੀਕ ਦੀ ਜੜ੍ਹ ਤੱਕ ਪਹੁੰਚਣ ਦੀ ਬਜਾਏ ਅਨਪੜ੍ਹਾਂ ਵਰਗੀਆਂ ਗੱਲਾਂ ਕਰ ਰਹੀ ਹੈ। ਸਰਕਾਰ ਕਹਿ ਰਹੀ ਹੈ ਕਿ ਨੀਟ ਵਿੱਚ ਪੇਪਰ ਲੀਕ ਰੋਕਣ ਲਈ ਵਾਯੂ ਸੈਨਾ ਦੇ ਜਹਾਜ਼ ਵਰਤੇ ਜਾਣਗੇ। ਕੀ ਇਸ ਨਾਲ ਪੇਪਰ ਲੀਕ ਰੁਕੇਗਾ? ਉਨ੍ਹਾਂ ਕਿਹਾ ਕਿ ਹਕੀਕਤ ਤਾਂ ਇਹ ਹੈ ਕਿ ਪੇਪਰ ਲੀਕ ਰੋਕਣ ਦੀ ਸਰਕਾਰ ਦੀ ਨੀਅਤ ਹੀ ਨਹੀਂ ਹੈ। ਅੱਜ ਦੇਸ਼ ਦੀ ਸਿੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਮਾਫੀਆ ਦੇ ਚੁੰਗਲ ਵਿੱਚ ਆ ਚੁੱਕੀ ਹੈ। ਜੇਕਰ ਸਿਸਟਮ ਨੂੰ ਠੀਕ ਕਰਨਾ ਹੈ ਤਾਂ ਸਾਰਿਆਂ ਨੂੰ ਮਿਲ ਕੇ ਕੁਝ ਕਰਨਾ ਪਵੇਗਾ। ਇਕੱਲੇ ਕਿਸੇ ਦੇ ਕੁਝ ਕਰਨ ਨਾਲ ਨਹੀਂ ਹੋਵੇਗਾ।
ਸ਼ਨੀਵਾਰ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਖੁਦ ਆਈਆਈਟੀ ਤੋਂ ਇੰਜੀਨੀ...








