Saturday, June 6
Shadow

Punjab News

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 31 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 70ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 70ਵੇਂ ਦਿਨ, ਪੁਲਿਸ ਟੀਮਾਂ ਨੇ 214 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 18,056 ਹੋ ਗਈ ਹੈ। ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 126 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ...
ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

Punjab News
ਚੰਡੀਗੜ੍ਹ, 31 ਮਾਰਚ: ਯੂਨੀਵਰਸਲ ਹੈਲਥਕੇਅਰ ਵੱਲ ਇੱਕ ਇਤਿਹਾਸਕ ਕਦਮ ਪੁੱਟਦਿਆਂ, ਪੰਜਾਬ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਾਲਾਨਾ ਨਕਦ ਰਹਿਤ ਸਿਹਤ ਕਵਰ ਪ੍ਰਦਾਨ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ। ਇਹ ਯੋਜਨਾ ਪੀ.ਐਮ-ਜੇ.ਏ.ਵਾਈ  ਸਕੀਮ ਦੇ 5 ਲੱਖ ਰੁਪਏ ਦੇ ਕਵਰ ਨੂੰ ਦੁੱਗਣਾ ਕਰਦੀ ਹੈ ਅਤੇ ਸਾਰੇ ਵਸਨੀਕਾਂ ਨੂੰ ਇਸ ਦੇ ਦਾਇਰੇ ਵਿੱਚ ਲਿਆਉਂਦੀ ਹੈ। ਇੱਕ ਵੱਡੇ ਮੀਲ ਪੱਥਰ ਵਜੋਂ, ਸੂਬੇ ਵਿੱਚ ਹੁਣ ਤੱਕ 30 ਲੱਖ ਤੋਂ ਵੱਧ ‘ਸਿਹਤ ਕਾਰਡ’ ਬਣਾਏ ਜਾ ਚੁੱਕੇ ਹਨ, ਜਿਸ ਨਾਲ ਪੰਜਾਬ ਦੀ ਲਗਭਗ ਅੱਧੀ ਆਬਾਦੀ ਨੂੰ ਸੁਰੱਖਿਅਤ ਸਿਹਤ ਕਵਰ ਮਿਲ ਗਿਆ ਹੈ। ਕਾਰਡ ਬਣਾਉਣ ਦੀ ਇਹ ਵੱਡੀ ਗਿਣਤੀ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਲੋਕਾਂ ਦੇ ਉਤਸ਼ਾਹ ਨੂੰ ਦਰਸਾਉਂਦੀ ਹੈ। ਇਸ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ, ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ ਵਿੱਚ ਇਸ ਯੋਜਨਾ ਲਈ 2000 ਕਰੋੜ ਰੁਪਏ ਅਲਾਟ ਕੀਤੇ ਹਨ, ਜੋ ਸਿਹਤ ਸਹੂਲਤਾਂ ਨੂੰ ਸਰਕਾਰ ਦੇ ਸ਼ਾਸਨ ਮਾਡਲ ਦਾ ਕੇਂਦਰੀ ਥੰਮ੍ਹ ਬਣਾਉਂਦੇ ਹਨ। ਮੁੱਖ ਮੰਤਰੀ ਭਗਵੰਤ ਸਿ...
ਪੰਜਾਬ ਸਰਕਾਰ ਨੇ ਸੂਬੇ ਦੇ ਚਹੁੰਮੁਖੀ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਕਦਮ ਚੁੱਕੇ : ਮੋਹਿੰਦਰ ਭਗਤ

ਪੰਜਾਬ ਸਰਕਾਰ ਨੇ ਸੂਬੇ ਦੇ ਚਹੁੰਮੁਖੀ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਕਦਮ ਚੁੱਕੇ : ਮੋਹਿੰਦਰ ਭਗਤ

Punjab News
ਜਲੰਧਰ, 31 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਅੱਜ ਵਾਰਡ ਨੰਬਰ 46, ਭਾਰਗੋ ਕੈਂਪ ਵਿਖੇ ਲੋਕਾਂ ਨਾਲ ਸਿੱਧੇ ਸੰਵਾਦ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਾ ਸਿਰਫ਼ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ ਸਗੋਂ ਵਾਅਦਿਆਂ ਤੋਂ ਇਲਾਵਾ ਵੀ ਕਈ ਇਤਿਹਾਸਕ ਕਦਮ ਚੁੱਕੇ ਹਨ, ਜਿਨ੍ਹਾਂ ਵਿੱਚੋਂ ਇਕ ਸੜਕ ਸੁਰੱਖਿਆ ਫੋਰਸ ਦਾ ਗਠਨ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕ ਹਾਦਸਿਆਂ ਦੌਰਾਨ ਲੋਕਾਂ ਦੀ ਮਦਦ ਲਈ ਸੜਕ ਸੁਰੱਖਿਆ ਫੋਰਸ ਬਣਾਈ ਗਈ ਹੈ, ਜਿਸ ਸਦਕਾ ਸੜਕ ਹਾਦਸਿਆਂ ਵਿੱਚ ਅਜਾਈਂ ਜਾਣ ਵਾਲੀਆਂ ਕੀਮਤੀ ਜਾਨਾਂ ਬਚਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਲੋਕ ਹਿਤੂ ਕਦਮ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ।  ਸ਼੍ਰੀ ਭਗਤ ਨੇ ਇਸ ਮੌਕੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਾਰ ਸਾਲਾਂ ਦੌਰਾਨ ਸੂਬੇ ਦੇ ਚਹੁੰਮੁਖੀ ਵਿਕਾਸ ਅ...
ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

Punjab News
ਚੰਡੀਗੜ੍ਹ, 31 ਮਾਰਚ ਆਮ ਆਦਮੀ ਪਾਰਟੀ (ਆਪ) ਨੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਆਪਣੀ ਪਹੁੰਚ ਤੇਜ਼ ਕਰ ਦਿੱਤੀ ਹੈ। ਪਾਰਟੀ ਦੇ ਯੂਥ ਵਿੰਗ ਨੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਲੋਕਾਂ ਤੱਕ ਸਿੱਧਾ ਪਹੁੰਚਾਉਣ ਲਈ ਸੂਬਾ ਵਿਆਪੀ ਲਾਮਬੰਦੀ ਮੁਹਿੰਮ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਅਤੇ ਆਪ ਪੰਜਾਬ ਯੂਥ ਵਿੰਗ ਦੇ ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਆਪ ਦਾ ਯੂਥ ਵਿੰਗ ਚੱਲ ਰਹੀ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਵੇਗਾ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਪੰਜਾਬ ਦੇ ਹਰ ਪਿੰਡ ਅਤੇ ਵਾਰਡ ਤੱਕ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਤਿਹਾਸਕ ਕੰਮ ਕੀਤੇ ਹਨ, ਖਾਸ ਕਰਕੇ ਨੌਜਵਾਨਾਂ ਅਤੇ ਸਿੱਖਿਆ ਦੇ ਖੇਤਰ ਵਿੱਚ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਸਿੰਘ ਮਾਨ ਦੀ ਅਗਵਾਈ ...
 ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ

 ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ

Punjab News
ਮਾਲੇਰਕੋਟਲਾ, 30 ਮਾਰਚ -                          ਉਪ-ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਮਾਨਵਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸਿਵਲ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਨਸ਼ਾ ਤਸਕਰਾਂ ਦੁਆਰਾ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਨਸ਼ਟ ਕੀਤਾ ਗਿਆ।                        ਇਸ ਕਾਰਵਾਈ ਦੌਰਾਨ ਥਾਣਾ ਸਿਟੀ-2 ਮਾਲੇਰਕੋਟਲਾ ਨਾਲ ਸਬੰਧਿਤ ਨਸ਼ਾ ਤਸਕਰ ਮੁਹੰਮਦ ਸ਼ਾਹਿਦ ਉਰਫ਼ ਬਾਬਾ ਕਰਾਮਾਤੀ ਪੁੱਤਰ ਮੁਹੰਮਦ ਜਮੀਲ ਵਾਸੀ ਵਾਰਡ ਨੰਬਰ 32, ਮੁਹੱਲਾ ਚੁਹੱਟਾ ਅਤੇ ਅਜਰੁਦੀਨ ਉਰਫ਼ ਰਾਜੂ ਪੁੱਤਰ ਸਲਾਮਦੀਨ ਵਾਸੀ ਭੂਮਸੀ, ਮਾਲੇਰਕੋਟਲਾ ਵੱਲੋਂ ਸਰਕਾਰੀ ਜਗ੍ਹਾ ‘ਤੇ ਕਬਜ਼ਾ ਕਰਕੇ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਢਹਿ ਢੇਰੀ ਕੀਤਾ ਗਿਆ ਹੈ।                     ਪੁਲਿਸ ਰਿਕਾਰਡ ਅਨੁਸਾਰ ਮੁਹੰਮਦ ਸ਼ਾਹਿਦ ਖਿਲਾਫ ਨਸ਼ਾ ਤਸਕਰੀ ਦੇ 08 ਮਾਮਲੇ ਦਰਜ ਹਨ, ਜਦਕਿ ਅਜਰੁਦੀਨ ਖਿਲਾਫ 04 ਮਾਮਲੇ ਦਰਜ ਹਨ। ਉਨ੍ਹਾਂ ਹੋਰ ਦੱਸਿਆ ਕਿ ਪੰਜਾ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ

Punjab News
ਬਟਾਲਾ, 30 ਮਾਰਚ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਅੰਮਿ੍ਤ ਕਲਸੀ ਭਰਾ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕੰਮਾਂ ਦਾ ਦੁਕਾਨਦਾਰਾਂ ਦੀ ਮੌਜੂਦਗੀ ਵਿੱਚ ਜਾਇਜ਼ਾ ਲੈਣ ਉਪਰੰਤ ਕੀਤਾ।ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਅਤੇ ਦੁਕਾਨਦਾਰਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਨਿਯਮਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਰਾਹਗੀਰਾਂ ਨੂੰ ਜਲਦ ਸਹੂਲਤ ਮਿਲ ਸਕੇ। ਇਸ ਮੌਕੇ ਗੱਲਬਾਤ ਕਰਦਿਆਂ ਅੰਮਿ੍ਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿ...
ਨੰਗਲ ਨੂੰ ਮਿਲਣ ਜਾ ਰਹੀਆਂ 70 ਕਰੋੜ ਦੀਆਂ ਵੱਡੀਆਂ ਵਿਕਾਸੀ ਸੌਗਾਤਾਂ- ਹਰਜੋਤ ਬੈਂਸ

ਨੰਗਲ ਨੂੰ ਮਿਲਣ ਜਾ ਰਹੀਆਂ 70 ਕਰੋੜ ਦੀਆਂ ਵੱਡੀਆਂ ਵਿਕਾਸੀ ਸੌਗਾਤਾਂ- ਹਰਜੋਤ ਬੈਂਸ

Punjab News
ਨੰਗਲ 30 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਸ਼੍ਰੀ ਅਨੰਦਪੁਰ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 31 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਦੌਰੇ ’ਤੇ ਪਹੁੰਚ ਰਹੇ ਹਨ, ਜਿੱਥੇ ਉਹ ਸ਼ਹਿਰ ਨੂੰ ਲਗਭਗ 70 ਕਰੋੜ ਰੁਪਏ ਦੀਆਂ ਵਿਕਾਸੀ ਸੌਗਾਤਾਂ ਦੇਣਗੇ। ਉਨ੍ਹਾਂ ਕਿਹਾ ਕਿ ਇਹ ਕੋਈ ਰਾਜਨੀਤਿਕ ਪ੍ਰੋਗਰਾਮ ਨਹੀਂ, ਸਗੋਂ ਨੰਗਲ ਅਤੇ ਆਸ-ਪਾਸ ਦੇ ਇਲਾਕੇ ਦੇ ਵਿਕਾਸ ਲਈ ਇੱਕ ਇਤਿਹਾਸਕ ਦਿਨ ਹੋਵੇਗਾ। ਉਨ੍ਹਾਂ ਸਮੂਹ ਨੰਗਲ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਐਨਐਫਐਲ ਗਰਾਊਂਡ ਵਿੱਚ ਹੋਣ ਵਾਲੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ।     ਕੈਬਨਿਟ ਮੰਤਰੀ ਨੇ ਦੱਸਿਆ ਕਿ ਸਭ ਤੋਂ ਮਹੱਤਵਪੂਰਨ ਪ੍ਰੋਜੈਕਟਾਂ ਵਿੱਚੋਂ ਇੱਕ 18 ਕਰੋੜ ਰੁਪਏ ਦੀ ਲਾਗਤ ਨਾਲ ਨੰਗਲ ਵਿੱਚ ਨਵੇਂ ਵਾਟਰ ਟਰੀਟਮੈਂਟ ਪਲਾਂਟਾਂ ਦੀ ਸਥਾਪਨਾ ਹੈ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਸ਼ਹਿਰ ਦੇ ਦੋਨੋਂ ਹਿੱਸਿਆਂ ਨੂੰ ਸਤਲੁਜ ਦਰਿਆ ਦਾ ਸ਼ੁੱਧ ਪਾਣੀ ਮੁਹੱ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਨਿੱਘੀ ਸਰਧਾਂਜਲੀ ਦਿੱਤੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਨਿੱਘੀ ਸਰਧਾਂਜਲੀ ਦਿੱਤੀ

Punjab News
ਅੰਮ੍ਰਿਤਸਰ, 30 ਮਾਰਚ (           ) - ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨਮਿਤ ਅੱਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਸਥਾਨਕ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼, ਰਣਜੀਤ ਐਵੀਨਿਊ ਵਿਖੇ ਕਰਵਾਈ ਗਈ। ਸਵਰਗਵਾਸੀ ਐਡਵੋਕੇਟ ਸ੍ਰੀ ਰਮੇਸ਼ ਰਾਜ ਭੰਡਾਰੀ ਪੰਜਾਬ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਰਾਹੁਲ ਭੰਡਾਰੀ ਦੇ ਪਿਤਾ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਖੀ ਗੁਪਤਾ ਭੰਡਾਰੀ ਦੇ ਸਹੁਰਾ ਸਾਹਿਬ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਡਵੋਕੇਟ ਰਮੇਸ਼ ਰਾਜ ਭੰਡਾਰੀ ਜੀ ਨਮਿਤ ਅੱਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਤੇ ਪਿੱਛੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਐਡਵੋਕੇਟ ਰਮੇਸ਼ ਰਾਜ ਭੰਡਾਰੀ ਜੀ ਬਹੁਤ ਨੇਕ ਰੂਹ ਸਨ ਅਤੇ ਸਮਾਜ ਨੂੰ ਉਨ੍ਹਾਂ ਦੀ ਦੇਣ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ...
ਗੈਂਗਸਟਰਾਂ ‘ਤੇ ਵਾਰ ਦਾ 69ਵਾਂ ਦਿਨ: ਪੰਜਾਬ ਪੁਲਿਸ ਵੱਲੋਂ 455 ਥਾਵਾਂ ‘ਤੇ ਛਾਪੇਮਾਰੀ; 162 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 69ਵਾਂ ਦਿਨ: ਪੰਜਾਬ ਪੁਲਿਸ ਵੱਲੋਂ 455 ਥਾਵਾਂ ‘ਤੇ ਛਾਪੇਮਾਰੀ; 162 ਗ੍ਰਿਫ਼ਤਾਰ

Punjab News
ਚੰਡੀਗੜ੍ਹ, 30 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 69ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 455 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 69ਵੇਂ ਦਿਨ, ਪੁਲਿਸ ਟੀਮਾਂ ਨੇ 162 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ 1 ਹਥਿਆਰ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,836 ਹੋ ਗਈ ਹੈ। ਇਸ ਤੋਂ ਇਲਾਵਾ 54 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 107 ਵਿਅਕਤੀਆਂ ਨੂੰ ਤਫਤੀਸ਼...
ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ

ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ

Punjab News
ਚੰਡੀਗੜ੍ਹ, 30 ਮਾਰਚ: ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ) ਨੂੰ ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ‘ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਸਬੰਧੀ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਨੇਪਰੇ ਚਾੜ੍ਹਨ ਦੇ ਸੰਕਲਪ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਖਰੀਦ ਸੀਜ਼ਨ ਦੌਰਾਨ ਕੋਈ ਵੀ ਕੁਤਾਹੀ ਨਾ ਹੋਵੇ। ਡੀ.ਐਫ.ਐਸ.ਸੀਜ਼ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਆਉਣ ਵਾਲੇ ਖਰੀਦ ਸੀਜ਼ਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਸ੍ਰੀ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਹਰੇਕ ਮੰਡੀ ਵਿੱਚ ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸ...