Saturday, June 6
Shadow

Punjab News

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 68ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 508 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 68ਵੇਂ ਦਿਨ, ਪੁਲਿਸ ਟੀਮਾਂ ਨੇ 188 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,674 ਹੋ ਗਈ ਹੈ। ਇਸ ਤੋਂ ਇਲਾਵਾ 95 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 99 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ...
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

Crime News, Punjab News
ਚੰਡੀਗੜ੍ਹ 29 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ ਕਿਚਲੂ ਨਗਰ, ਥਾਣਾ ਪੀਏਯੂ ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬੈਂਕ ਕਲੋਨੀ ਨੂਰਵਾਲਾ ਰੋਡ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਏਐਸਆਈ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੀ ਭੈਣ ਅਤੇ ਮਾਂ ਨੂੰ ਇਸ ਮਾਮਲੇ ਵਿੱਚ ਨਾ ਫਸਾਉਣ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਨੇ ...
ਕਿਸਾਨ ਪੈਦਾਵਾਰ ਤੋਂ ਪੋਸ਼ਣ ਵੱਲ: ਕਣਕ ਦੀਆਂ ਵੱਧ ਪੋਸ਼ਕ ਤੱਤਾਂ ਵਾਲੀਆਂ ਕਿਸਮਾਂ ਸੰਬੰਧੀ ਖੇਤ ਦਿਵਸ ਦਾ ਆਯੋਜਨ

ਕਿਸਾਨ ਪੈਦਾਵਾਰ ਤੋਂ ਪੋਸ਼ਣ ਵੱਲ: ਕਣਕ ਦੀਆਂ ਵੱਧ ਪੋਸ਼ਕ ਤੱਤਾਂ ਵਾਲੀਆਂ ਕਿਸਮਾਂ ਸੰਬੰਧੀ ਖੇਤ ਦਿਵਸ ਦਾ ਆਯੋਜਨ

Punjab News
ਸ੍ਰੀ ਮੁਕਤਸਰ ਸਾਹਿਬ,  29 ਮਾਰਚ- ਪੰਜਾਬ ਖੇਤੀਬਾੜੀ  ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪੋਸ਼ਕ ਤੱਤਾਂ ਨਾਲ ਭਰਪੂਰ ਕਣਕ ਦੀਆਂ ਕਿਸਮਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਹਾੜ੍ਹੀ ਦੀ ਰੁੱਤ ਵਿੱਚ ਕੇਵੀਕੇ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਬਾਇਓ-ਫੋਰਟੀਫਾਈਡ ਕਣਕ ਦੀ ਕਿਸਮ ਪੀ ਬੀ ਡਬਲਯੂ ਜ਼ਿੰਕ 2 ਦੀਆਂ ਪ੍ਰਦਰਸ਼ਨੀਆਂ ਲਗਵਾਈਆਂ ਗਈਆਂ ਸਨ। ਇਸ ਖੇਤ ਦਿਵਸ ਵਿੱਚ ਡਾ. ਗੁਰਵਿੰਦਰ ਸਿੰਘ, ਡਾ. ਵਿਵੇਕ ਕੁਮਾਰ ਅਤੇ ਡਾ. ਸੁਖਜਿੰਦਰ ਸਿੰਘ ਵੱਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਖੇਤੀ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਪਿੰਡ ਆਸਾ ਬੁੱਟਰ ਅਤੇ ਸੂਰੇਵਾਲਾ ਦੇ ਕਿਸਾਨਾਂ ਨੇ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਆਪਣੇ ਸੰਬੋਧਨ ਵਿੱਚ ਪੋਸ਼ਕ ਤੱਤਾਂ ਨਾਲ ਭਰਪੂਰ ਖ਼ਾਸ ਕਿਸਮਾਂ ਦੀ ਕਾਸ਼ਤ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਕਿਸਮਾਂ ਮਨੁੱਖੀ ਸਿਹਤ ਅਤੇ ਪੋਸ਼ਣ ਸੁਧਾਰ ਵਿੱਚ ਅਹਿਮ ਭੂਮਿਕ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 77823 ਵਿਅਕਤੀਆਂ ਦੀ ਹੋਈ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 77823 ਵਿਅਕਤੀਆਂ ਦੀ ਹੋਈ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ

Punjab News
 ਬਰਨਾਲਾ, 29 ਮਾਰਚ-          ਪੰਜਾਬ ਸਰਕਾਰ ਵਲੋਂ ਪ੍ਰਤੀ ਪਰਿਵਾਰ 10 ਲੱਖ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਜਾ ਰਹੀ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਰਜਿਸਟ੍ਰੇਸ਼ਨ ਜਾਰੀ ਹੈ।  ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ  "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਜ਼ਿਲ੍ਹਾ ਬਰਨਾਲਾ ਵਿੱਚ 8 ਜਨਵਰੀ ਤੋਂ ਹੁਣ ਤੱਕ 77823 ਵਿਅਕਤੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਇਸ ਸਕੀਮ ਤਹਿਤ ਕਾਮਨ ਸਰਵਿਸ ਸੈਂਟਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਰੋਜ਼ਾਨਾ ਕੈਂਪ ਲਗਾ ਨੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।    ਪੰਜਾਬ ਸਰਕਾਰ ਵਲੋਂ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਸਿਵਲ ਹਸਪਤਾਲ ਬਰਨਾਲਾ, ਸਬ-ਡਵਿਜ਼ਨਲ ਹਸਪਤਾਲ ਤਪਾ, ਸੀ.ਐਚ.ਸੀ ਧਨੌਲਾ, ਸੀ.ਐਚ.ਸੀ ਮਹਿਲ ਕਲਾਂ, ਸੀ.ਐਚ.ਸੀ ਭਦੌੜ, ਸੀ.ਐਚ.ਸੀ ਚੰਨਣਵਾਲ ਤੋਂ ਇਲਾਵਾ 10 ਪ੍ਰਾਈਵੇਟ ਹਸਪਤਾਲ ਸੂਚੀਬੱਧ ਕੀਤੇ ਗਏ ਹਨ ਜਿਨ੍ਹਾਂ ਵਿਚ ਤੱਥਗੁਰੂ ਹਸਪਤਾਲ, ਡਾ. ਪਰਦੀਪ ਸ਼ਰਮਾ ਹਸਪਤਾਲ, ਡਾ. ਨਰੇਸ਼ ਹਸਪਤਾਲ ਅਤੇ ਹ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਰਾਜਪੁਰਾ ਵਿੱਚ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਦੀ ਅਤਿ-ਆਧੁਨਿਕ ਸਹੂਲਤ ਦਾ ਕੀਤਾ ਦੌਰਾ; ਉਦਯੋਗਿਕ ਵਿਕਾਸ ਪ੍ਰਤੀ ਦ੍ਰਿੜ ਵਚਨਬੱਧਤਾ ਪ੍ਰਗਟਾਈ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਰਾਜਪੁਰਾ ਵਿੱਚ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਦੀ ਅਤਿ-ਆਧੁਨਿਕ ਸਹੂਲਤ ਦਾ ਕੀਤਾ ਦੌਰਾ; ਉਦਯੋਗਿਕ ਵਿਕਾਸ ਪ੍ਰਤੀ ਦ੍ਰਿੜ ਵਚਨਬੱਧਤਾ ਪ੍ਰਗਟਾਈ

Punjab News
ਚੰਡੀਗੜ੍ਹ/ਰਾਜਪੁਰਾ, 28 ਮਾਰਚ, 2026: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਰਾਜਪੁਰਾ ਵਿਖੇ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਟਿਡ ਦੀ ਅਤਿ-ਆਧੁਨਿਕ ਨਿਰਮਾਣ ਸਹੂਲਤ ਦਾ ਦੌਰਾ ਕੀਤਾ। ਇਸ ਦੌਰਾਨ ਰਾਹੀਂ ਉਨ੍ਹਾਂ ਨੇ ਉਦਯੋਗਿਕ ਵਿਕਾਸ ਅਤੇ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕੀਤਾ। ਸਾਲ 2018 ਵਿੱਚ ਸਥਾਪਿਤ ਅਤੇ 32 ਏਕੜ ਵਿੱਚ ਫੈਲੀ ਰਾਜਪੁਰਾ ਯੂਨਿਟ ਦੀ ਮਾਸਿਕ ਉਤਪਾਦਨ ਸਮਰੱਥਾ ਲਗਭਗ 6,200 ਟਨ ਹੈ। ਇਸ ਸਹੂਲਤ ਵਿੱਚ 2,000 ਤੋਂ ਵੱਧ ਕਾਮੇ ਕੰਮ ਕਰਦੇ ਹਨ ਅਤੇ 350 ਤੋਂ ਵੱਧ ਔਰਤਾਂ ਲਈ ਰੁਜ਼ਗਾਰ ਸਮੇਤ ਰੋਜ਼ੀ-ਰੋਟੀ ਦੇ ਅਹਿਮ ਮੌਕੇ ਪੈਦਾ ਕੀਤੇ ਹਨ। ਕੰਪਨੀ ਆਪਣੇ ਮਹਿਲਾ ਕਰਮਚਾਰੀਆਂ ਲਈ ਇੱਕ ਸਮਰਪਿਤ ਹੋਸਟਲ ਬਣਾਉਣ ਦੀ ਵੀ ਯੋਜਨਾ ਬਣਾ ਰਹੀ ਹੈ, ਜਿਸ ਨਾਲ ਸਮੁੱਚੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਭਾਰਤ ਦੇ ਫੂਡ ਪ੍ਰੋਸੈਸਿੰਗ ਖੇਤਰ ਦੀ ਇੱਕ ਮੋਹਰੀ ਕੰਪਨੀ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼...
ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

Crime News, Punjab News
ਚੰਡੀਗੜ੍ਹ/ਫਰੀਦਕੋਟ, 28 ਮਾਰਚ 2026: ਭਗਵੰਤ ਮਾਨ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਹੇਠ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਕਾਰਵਾਈ ਵਿੱਚ ਫਰੀਦਕੋਟ ਇੱਕ ਮਿਸਾਲ ਵਜੋਂ ਸਾਹਮਣੇ ਆਇਆ ਹੈ। ਜ਼ਿਲ੍ਹੇ ਵਿੱਚ ਕੁੱਲ ਅਪਰਾਧਾਂ ਵਿੱਚ 37% ਦੀ ਕਮੀ ਆਈ ਹੈ ਅਤੇ ;ਲੁੱਟਾਂ ਖੋਹਾਂ ਦੇ ਮਾਮਲਿਆਂ ਵਿੱਚ 97% ਦੀ ਬਰਾਮਦਗੀ ਦਰਜ ਕੀਤੀ ਗਈ ਹੈ, ਜੋ ਕਿ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਓਪਰੇਸ਼ਨ ਪ੍ਰਹਾਰ’ ਮੁਹਿੰਮਾਂ ਦੇ ਪ੍ਰਭਾਵ ਨੂੰ ਦਰਸਾਉਂਦਾ ਹੈ। ਇਹ ਬਦਲਾਅ ਸਖ਼ਤ ਕਾਰਵਾਈ, ਤਕਨਾਲੋਜੀ ਆਧਾਰਿਤ ਨਿਗਰਾਨੀ ਅਤੇ ਭਾਈਚਾਰਕ ਸਹਿਭਾਗਿਤਾ ਦੀ ਮਿਲੀ ਜੁਲੀ ਕੋਸ਼ਿਸ਼ਾਂ ਨਾਲ ਸੰਭਵ ਹੋਇਆ ਹੈ, ਜਿਸ ਨਾਲ ਸਥਾਨਕ ਨਸ਼ਾ ਤਸਕਰੀ ਜਾਲਾਂ ਨੂੰ ਕਮਜ਼ੋਰ ਕੀਤਾ ਗਿਆ ਹੈ ਅਤੇ ਜ਼ਮੀਨੀ ਪੱਧਰ ’ਤੇ ਕਾਨੂੰਨ-ਵਿਵਸਥਾ ਮਜ਼ਬੂਤ ਹੋਈ ਹੈ। ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤੰਤਰ ਨੂੰ ਖਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੇਂਦਰੀ ਕੋਸ਼ਿਸ਼ਾਂ ਹੁਣ ਜ਼ਿਲ੍ਹਾ ਪੱਧਰ ’ਤੇ ਸਪੱਸ਼ਟ ਨਤੀਜੇ ਦੇ ਰਹੀਆਂ ਹਨ। ਪੁਲਿਸ ਅਧਿਕਾਰੀਆਂ ਮੁਤਾਬਕ, ਪਿੰਡ ਰੱਖਿਆ ਕਮੇਟੀਆਂ (VDC), ਗੈਰ-ਸਰਕਾਰੀ ਸੰਗਠਨਾਂ ਅਤੇ ਸਮਾਜਿਕ ਸੰ...
ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

Punjab News
ਫਤਿਹਗੜ੍ਹ ਸਾਹਿਬ, 28 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪਿਛਲੀਆਂ 'ਬੇਅਦਬੀ' ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨਾਂ ਨੂੰ ਸਖ਼ਤ ਬਣਾ ਕੇ ਅਤੇ ਸਖ਼ਤ ਸਜ਼ਾਵਾਂ ਲਾਗੂ ਕਰਕੇ ਇਸ ਸਬੰਧੀ ਇਨਸਾਫ਼ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ। ਫਤਹਿਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਡੇ-ਵੱਡੇ ਦਾਅਵੇ ਕਰਦਾ ਹੈ ਕਿ ਸਭ ਕੁਝ ਉਨ੍ਹਾਂ ਦਾ ਬਣਾਇਆ ਹੋਇਆ ਹੈ, ਪਰ ਉਹ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ 'ਤੇ ਅੱਖਾਂ ਬੰਦ ਕਰ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਨਿਰਦੋਸ਼ ਲੋਕ ਮਾਰੇ ਗਏ ਸਨ, ਜੋ ਸਭ ਅਕਾਲੀਆਂ ਦੇ ਕਾਰਜਕਾਲ ਦੌਰਾਨ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਸ਼ਾਇਦ ਇਨ੍ਹਾਂ 'ਬੇਅਦਬੀ' ਦੀਆਂ ਘਟਨਾਵਾਂ ਨੂੰ ਭੁੱਲ ਗਏ ਹਨ ਅਤੇ ਮੰਨਦੇ ਹਨ ਕਿ ਲੋਕ ਵੀ ਸਭ ਭੁੱਲ ਜਾਣਗੇ, ਪਰ ਲੋਕ ਕੁਝ ਵੀ ਭੁੱਲਣ ਵਾਲ...
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਚੰਡੀਗੜ੍ਹ; 28 ਮਾਰਚ 2026: ਖਾੜੀ ਦੇਸ਼ਾਂ ਵਿੱਚ ਵੱਧ ਰਹੇ ਵਿਸ਼ਵਵਿਆਪੀ ਤਣਾਅ ਅਤੇ ਮੁੱਖ ਸਮੁੰਦਰੀ ਮਾਰਗਾਂ ਵਿੱਚ ਰੁਕਾਵਟ ਕਾਰਨ ਬਾਜ਼ਾਰਾਂ ਵਿੱਚ ਪੈਦਾ ਹੋਣ ਵਾਲੀ ਅਸਥਿਰਤਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰੀ ਉਠਾਉਣ ਅਤੇ ਦੇਸ਼ ਦੀ ਆਰਥਿਕ ਤੇ ਊਰਜਾ ਸੁਰੱਖਿਆ ਦੀ ਰਾਖੀ ਲਈ ਭਾਰਤ ਦੇ ਵਿਸ਼ਵਵਿਆਪੀ ਸਬੰਧਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ ਪਰ ਜੇਕਰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ ਤਾਂ ਮੌਜੂਦਾ ਹਾਲਾਤ ਦੇਸ਼ ਨੂੰ "ਵਿਸ਼ਵਚੇਲਾ" ਬਣਾਉਣ ਦਾ ਖਤਰਾ ਪੈਦਾ ਕਰ ਸਕਦੇ ਹਨ। ਪ੍ਰਧਾਨ ਮੰਤਰੀ ਵੱਲੋਂ ਮੁੱਖ ਮੰਤਰੀਆਂ ਨਾਲ ਬੁਲਾਈ ਗਈ ਹਾਲ ਹੀ ਵਿੱਚ ਹੋਈ ਵਰਚੁਅਲ ਮੀਟਿੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਮੁਲਕਾਂ ਵਿੱਚ ਜੰਗ ਵਰਗੀ ਸਥਿਤੀ ਨੇ ਦੁਨੀਆ ਭਰ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਸਮੁ...
ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਚੱਲ ਰਹੇ ਸਕਿੱਲ ਅਤੇ ਰੋਜ਼ਗਾਰਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਇਲਾਕੇ ਦੇ ਨੌਜ਼ਵਾਨ – ਵਿਧਾਇਕ ਚੱਢਾ 

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਚੱਲ ਰਹੇ ਸਕਿੱਲ ਅਤੇ ਰੋਜ਼ਗਾਰਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਇਲਾਕੇ ਦੇ ਨੌਜ਼ਵਾਨ – ਵਿਧਾਇਕ ਚੱਢਾ 

Punjab News
ਰੂਪਨਗਰ, 28 ਮਾਰਚ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਅੱਜ ਸਰਕਾਰੀ ਬਹੁਤਕਨੀਕੀ ਕਾਲਜ ਰੂਪਨਗਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦਾ ਸਵਾਗਤ ਕਾਲਜ ਦੇ ਪ੍ਰਿੰਸੀਪਲ ਡਾ. ਨਵਨੀਤ ਵਾਲੀਆ ਅਤੇ ਸਮੂਹ ਸਟਾਫ ਵੱਲੋਂ ਗਰਮਜੋਸ਼ੀ ਨਾਲ ਕੀਤਾ ਗਿਆ। ਇਸ ਦੌਰੇ ਦੌਰਾਨ ਪ੍ਰਿੰਸੀਪਲ ਡਾ. ਵਾਲੀਆ ਨੇ ਕਾਲਜ ਵਿੱਚ ਚੱਲ ਰਹੀਆਂ ਅਕਾਦਮਿਕ ਗਤੀਵਿਧੀਆਂ ਅਤੇ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਇਸ ਸਮੇਂ ਇੰਜੀਨੀਅਰਿੰਗ ਦੇ ਛੇ ਤਿੰਨ ਸਾਲਾ ਡਿਪਲੋਮਾ ਕੋਰਸ ਚੱਲ ਰਹੇ ਹਨ, ਜਿਨ੍ਹਾਂ ਵਿੱਚ ਇਲੈਕਟ੍ਰਿਕਲ ਇੰਜੀਨੀਅਰਿੰਗ, ਕੈਮਿਕਲ ਇੰਜੀਨੀਅਰਿੰਗ, ਮਕੈਨਿਕਲ ਇੰਜੀਨੀਅਰਿੰਗ, ਕੰਪਿਊਟਰ ਇੰਜੀਨੀਅਰਿੰਗ, ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਅਤੇ ਇਨਫੋਰਮੇਸ਼ਨ ਟੈਕਨਾਲੋਜੀ ਸ਼ਾਮਲ ਹਨ। ਇਸ ਤੋਂ ਇਲਾਵਾ ਕਾਲਜ ਵਿੱਚ ਡਿਪਲੋਮਾ ਇਨ ਫਾਰਮੇਸੀ ਦਾ ਕੋਰਸ ਵੀ ਸਫਲਤਾਪੂਰਵਕ ਚੱਲ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਲਈ ਵੱਖ-ਵੱਖ ਸਕਿਲ ਅਤੇ ਰੋਜ਼ਗਾਰਮੁੱਖੀ ਕੋਰਸ ਚਲਾਏ ਜਾ ਰਹੇ ਹਨ ਅਤੇ ਕੁਝ ਨਵੇਂ ਕੋਰਸ ਪ੍ਰਸਤਾਵਿਤ ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਰਾਵਾਂ ਬੋਦਲਾਂ ਸੀ.ਐਚ.ਸੀ ਵਿੱਚ ਮੈਡੀਕਲ ਕੈਂਪ ਅਤੇ ਲੈਬ ਦਾ ਉਦਘਾਟਨ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਰਾਵਾਂ ਬੋਦਲਾਂ ਸੀ.ਐਚ.ਸੀ ਵਿੱਚ ਮੈਡੀਕਲ ਕੈਂਪ ਅਤੇ ਲੈਬ ਦਾ ਉਦਘਾਟਨ

Punjab News
ਸ੍ਰੀ ਮੁਕਤਸਰ ਸਾਹਿਬ,  28 ਮਾਰਚ- ਲੰਬੀ ਹਲਕੇ ਦੇ ਪਿੰਡ ਸਰਾਵਾਂ ਬੋਦਲਾਂ ਵਿਖੇ ਸਥਿਤ ਸੀ.ਐਚ.ਸੀ. ਹਸਪਤਾਲ ਵਿੱਚ ਅੱਜ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ‘ਤੇ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਡੀਕਲ ਕੈਂਪ ਅਤੇ ਨਵੀਂ ਲੈਬ ਦਾ ਉਦਘਾਟਨ ਕੀਤਾ ਗਿਆ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਸਪਤਾਲ ਵਿੱਚ ਨਵੀਂ ਐਕਸ-ਰੇ ਮਸ਼ੀਨ ਵੀ ਲਿਆਂਦੀ ਗਈ ਹੈ, ਜਿਸ ਨਾਲ ਮਰੀਜ਼ਾਂ ਨੂੰ ਤੁਰੰਤ ਅਤੇ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਹਸਪਤਾਲ 25 ਬਿਸਤਰਿਆਂ ਦੀ ਸਮਰੱਥਾ ਵਾਲਾ ਹੈ, ਜੋ ਇਲਾਕੇ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣਾ ਹੈ। ਇਸਦੇ ਨਾਲ-ਨਾਲ ਸਰਕਾਰ ਵੱਲੋਂ ਹੋਰ ਖੇਤਰਾਂ ਵਿੱਚ ਵੀ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਗਏ ਹਨ। ਸੜਕਾਂ ਦੀ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ...