Saturday, June 6
Shadow

Punjab News

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ 2 ਮੁਲਜ਼ਮਾਂ ਨੂੰ 10 ਵਿਦੇਸੀ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਵਾਸੀ ਖੁਸ਼ੂਪੁਰਾ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਵਾਸੀ ਖਵਾਸਪੁਰ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਤੁਰਕੀ ਦਾ ਬਣਿਆ ਜ਼ਿਗਾਨਾ ਪਿਸਤੌਲ, ਇੱਕ ਆਸਟਰੀਆ ਦਾ ਬਣਿਆ ਗਲੌਕ ਪਿਸਤੌਲ, ਦੋ ਅਮਰੀਕਾ ਦੇ ਬਣੇ ਬ੍ਰੇਟਾ ਪਿਸਤੌਲ, ਪੰਜ ਪੀਐਕਸ 5 ਪਿਸਤੌਲ ਅਤੇ ਇੱਕ ਚੀਨ ਦੇ ਬਣੇ ਨੋਰਿੰਕੋ ਪਿਸਤੌਲ ਸਮੇਤ ਮੈਗਜ਼ੀਨਾਂ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਪਲੈਟੀਨ...
ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ

Punjab News
ਚੰਡੀਗੜ੍ਹ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 65ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 65ਵੇਂ ਦਿਨ, ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜੇ ਵਿੱਚੋਂ 3 ਹਥਿਆਰ ਬਰਾਮਦ ਕੀਤੇ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,005 ਹੋ ਗਈ ਹੈ। ਇਸ ਤੋਂ ਇਲਾਵਾ 120 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 120 ...
ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

Chandigarh, Crime News, Punjab News
ਚੰਡੀਗੜ੍ਹ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ 'ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ .32 ਬੋਰ ਦਾ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਵਾਸੀ ਖੇੜੀ ਨੌਧ ਸਿੰਘ, ਕੋਟਲਾ ਮਸੁੱਦ, ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੈਗਜ਼ੀਨ, ਦੋ ਜ਼ਿੰਦਾ ਕਾਰਤੂਸ ਅਤੇ ਚਾਰ ਖਾਲੀ ਖੋਲ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਡੌਨੀ ਬੱਲ/ਬੰਬੀਹਾ ਗਰੁੱਪ ਦਾ ਇੱਕ ਮੁੱਖ ਮ...
ਹਰ ਇੱਕ ਜਾਨ ਕੀਮਤੀ ਹੈ ਅਤੇ ਸਿਹਤ ਕਾਰਡ ਰਾਹੀਂ ਮੁਫ਼ਤ, ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਹਰ ਇੱਕ ਜਾਨ ਕੀਮਤੀ ਹੈ ਅਤੇ ਸਿਹਤ ਕਾਰਡ ਰਾਹੀਂ ਮੁਫ਼ਤ, ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿਹਤ ਮੰਤਰੀ ਡਾ. ਬਲਬੀਰ ਸਿੰਘ

Punjab News
ਚੰਡੀਗੜ੍ਹ, 26 ਮਾਰਚ 2026: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ। ਲਾਭਪਾਤਰੀ ਸੁਖਪਾਲ ਕੌਰ (37), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ 'ਐਓਰਟਿਕ ਡਿਸੈਕਸ਼ਨ' ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ। ਇਸ ਪ੍ਰਕਿਰਿਆ, ਹਸਪਤਾਲ ਵਿੱਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਲਗਭਗ 4 ਲੱਖ ਰੁਪਏ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ਵਿੱਚ ਜੁਟਾਉਣਾ ਬਹੁਤ ਮੁਸ਼ਕਲ ਸੀ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ਰੁਪਏ 10 ਲੱਖ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁਕੰਮਲ ਕੀਤੀ ਗਈ। ਪਰਿਵਾਰ ...
ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਜਲਵੇੜਾ ਵਿਖੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਜਲਵੇੜਾ ਵਿਖੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

Punjab News
ਬੁਢਲਾਡਾ/ਮਾਨਸਾ, 26 ਮਾਰਚ:0 ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਚਲਾਈ ਜਾ ਰਹੀ ਮੁਹਿੰਮ ‘ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਅੱਜ ਪਿੰਡ ਜਲਵੇੜਾ ਵਿਖੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸਮਈ ਅੰਕੜਿਆਂ ਨੂੰ ਜਨਤਕ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਰਹੇ ਹਨ। ਪਿੰਡ ਜਲਵੇੜਾ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਦੇਣ ਦੀ ਇਤਿਹਾਸਕ ਯੋਜਨਾ ਲਾਗੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600...
ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਚਾਰ ਸਾਲ ਵਿੱਚ ਹੀ ਪੂਰੇ ਕਰ ਕੇ ਰਚਿਆ ਇਤਿਹਾਸ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਚਾਰ ਸਾਲ ਵਿੱਚ ਹੀ ਪੂਰੇ ਕਰ ਕੇ ਰਚਿਆ ਇਤਿਹਾਸ: ਬਰਿੰਦਰ ਕੁਮਾਰ ਗੋਇਲ

Punjab News
ਲਹਿਰਾਗਾਗਾ, 26 ਮਾਰਚ- ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਆਪਣੇ ਵੱਲੋਂ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹੋਣ, ਉਹ ਵੀ ਚਾਰ ਸਾਲ ਵਿੱਚ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਜਿਹਾ ਕਰ ਕੇ ਇਤਿਹਾਸ ਰਚ ਦਿੱਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਵਿਸ਼ੇ 'ਤੇ ਸੰਵਾਦ ਮੁਹਿੰਮ ਤਹਿਤ ਪਿੰਡ ਭਾਈ ਕੀ ਪਿਸ਼ੌਰ, ਲੇਹਲ ਕਲਾਂ, ਰਾਮਗੜ੍ਹ ਸੰਧੂਆਂ ਅਤੇ ਸੇਖੂਵਾਸ ਵਿਖੇ ਕਰਵਾਏ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਦਿਆਂ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤਕ ਦੀ ਸਿਹਤ ਗਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੀ ਯੋਜਨਾ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦ...
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ: ਡਾ. ਬਲਜੀਤ ਕੌਰ

Punjab News
ਮਲੋਟ/ਸ੍ਰੀ ਮੁਕਤਸਰ ਸਾਹਿਬ, 26 ਮਾਰਚ- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ-ਭਲਾਈ ਦੇ ਕੰਮ ਸ਼ਲਾਘਾਯੋਗ ਹਨ। ਇਸ ਗੱਲ ਦਾ ਪ੍ਰਗਟਾਵਾ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾ ਸਿਰਫ਼ ਚੋਣਾਂ ਦੌਰਾਨ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ, ਸਗੋਂ ਕਈ ਅਜਿਹੇ ਇਤਿਹਾਸਕ ਫੈਸਲੇ ਵੀ ਲਏ ਗਏ ਹਨ ਜੋ ਪਹਿਲਾਂ ਕਦੇ ਨਹੀਂ ਹੋਏ। ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਅਤੇ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣਾ ਵੱਡੀ ਉਪਲਬਧੀ ਹੈ, ਜਿਸ ਨਾਲ ਕਿਸਾਨ ਭਾਈਚਾਰੇ ਨੂੰ ਵੱਡਾ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਸਰਕਾਰ ਨੇ ਜ਼ੋਰਦਾਰ ਯਤਨ ਕੀਤੇ ਹਨ। ਇਸ ਦੇ ਨਾਲ ਹੀ ਦਿਨ ਦੇ ਸਮੇਂ ਬਿਜਲੀ ਮੁਹੱਈਆ ਕਰਵਾਉਣ ਦਾ ਇਤਿਹਾਸਕ ਫੈਸਲਾ ਕਿਸਾਨਾਂ ਲਈ ਵੱਡੀ ਰਾਹਤ ਬਣਿਆ ਹੈ। ਡਾ. ਬਲਜੀਤ ਕੌਰ ਨੇ ਆਪਣੇ ਵਿਭਾਗ ਦੀਆਂ ਉਪਲਬਧੀਆਂ ਬਾਰੇ ਦੱਸਦੇ ਹੋਏ ਕ...
ਸਪੀਕਰ ਸੰਧਵਾਂ ਨੇ ਪਿੰਡ ਕਮਿਆਣਾ ਵਿਖੇ 1.34 ਕਰੋੜ ਦੀ ਲਾਗਤ ਨਾਲ ਲੰਗੇਆਣਾ ਡਰੇਨ ਤੇ ਬਣਨ ਵਾਲੇ ਪੁੱਲ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸੰਧਵਾਂ ਨੇ ਪਿੰਡ ਕਮਿਆਣਾ ਵਿਖੇ 1.34 ਕਰੋੜ ਦੀ ਲਾਗਤ ਨਾਲ ਲੰਗੇਆਣਾ ਡਰੇਨ ਤੇ ਬਣਨ ਵਾਲੇ ਪੁੱਲ ਦਾ ਨੀਂਹ ਪੱਥਰ ਰੱਖਿਆ

Punjab News
ਕੋਟਕਪੂਰਾ 26 ਮਾਰਚ - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਵਿਕਾਸਸ਼ੀਲ ਅਤੇ ਬੁਨਿਆਦੀ ਢਾਂਚੇ ਪੱਖੋਂ ਮਜਬੂਤ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਮਿਆਣਾ ਵਿਖੇ 1.34 ਕਰੋੜ ਦੀ ਲਾਗਤ ਨਾਲ ਲੰਗੇਆਣਾ ਡਰੇਨ ਤੇ ਬਣਨ ਵਾਲੇ ਪੁੱਲ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।  ਸਪੀਕਰ ਸੰਧਵਾਂ ਨੇ ਕਿਹਾ ਕਿ ਪੁਲ ਬਣਨ ਨਾਲ ਨਾ ਕੇਵਲ ਇਸ ਇਲਾਕੇ ਦੇ ਲੋਕਾਂ ਲਈ ਆਵਾਜਾਈ ਸੌਖੀ ਹੋਵੇਗੀ ਬਲਕਿ ਪੂਰੇ ਸ਼ਹਿਰ ਤੇ ਨੇੜਲੇ ਪਿੰਡਾਂ ਲਈ ਵੀ ਇਹ ਪੁਲ ਵਰਦਾਨ ਸਾਬਤ ਹੋਵੇਗਾ। ਉਹਨਾਂ ਦੱਸਿਆ ਕਿ ਇਸ ਪੁੱਲ ਦੀ ਲੰਬਾਈ 72 ਫੀਟ ਅਤੇ ਚੌੜਾਈ 5.5 ਮੀਟਰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਪੁਲ ਪਿੰਡ ਕਮਿਆਣਾ ਨੂੰ ਖੇਤੀਬਾੜੀ ਵਾਲੀਆਂ ਜ਼ਮੀਨਾਂ ਨਾਲ ਸਿੱਧੀ ਕਨੈਕਟਿਵਿਟੀ ਪ੍ਰਦਾਨ ਕਰੇਗਾ।ਇਸ ਨਾਲ ਸਥਾਨਕ ਕਿਸਾਨਾਂ ਨੂੰ ਆਪਣੀ ਜ਼ਮੀਨ ਤੱਕ ਆਸਾਨ ਅਤੇ ਸੁਚੱਜੀ ਪਹੁੰਚ ਮਿਲੇਗੀ। ਸਪੀਕਰ ਸੰਧਵਾ ਨੇ ਦੱਸਿਆ ਕਿ ਹਰ ਸਾਲ ਮਾਨਸੂਨ ਦੌਰਾਨ ਇੱਕ ਅਸਥਾਈ ਪਾਈਪ ਵਾਲਾ ਪੁਲ ਬਣਾਇਆ ਜਾਂਦਾ ਹੈ, ਜੋ ਬਾਰਿਸ਼ ਵਿੱਚ ਅਕਸਰ ...
ਮੇਰਾ ਯੁਵਾ ਭਾਰਤ ਵੱਲੋਂ ਛੇ ਰੋਜ਼ਾ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਦਾ ਆਗਾਜ਼

ਮੇਰਾ ਯੁਵਾ ਭਾਰਤ ਵੱਲੋਂ ਛੇ ਰੋਜ਼ਾ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਦਾ ਆਗਾਜ਼

Punjab News
ਤਰਨ ਤਾਰਨ, 25 ਮਾਰਚ :        ਮੇਰਾ ਯੁਵਾ ਭਾਰਤ ਤਰਨ ਤਾਰਨ ਵੱਲੋਂ ਗ੍ਰਹਿ ਮੰਤਰਾਲੇ ਅਤੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੀ ਸਾਂਝੀ ਪਹਿਲਕਦਮੀ 'ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ' ਦਾ ਆਗਾਜ਼ ਅੱਜ ਯੂਥ ਹੋਸਟਲ, ਤਰਨ ਤਾਰਨ ਵਿਖੇ ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਦੀ ਨਿਗਰਾਨੀ ਹੇਠ ਹੋਇਆ। 29 ਮਾਰਚ ਤੱਕ ਚੱਲਣ ਵਾਲੇ ਇਸ ਛੇ ਰੋਜ਼ਾ ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ ਵਿਚ ਸਬ-ਡਵੀਜ਼ਨਲ ਮੈਜਿਸਟਰੇਟ ਤਰਨ ਤਾਰਨ ਡਾ. ਕਰਨਵੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਆਪਣੇ ਸੰਬੋਧਨ ਵਿੱਚ ਡਾ. ਕਰਨਬੀਰ ਸਿੰਘ ਨੇ ਦੇਸ਼ ਦੇ ਵੱਖ-ਵੱਖ ਖੇਤਰਾਂ ਦੇ ਨੌਜਵਾਨਾਂ ਵਿਚ ਏਕਤਾ ਅਤੇ ਆਪਸੀ ਸਮਝ ਨੂੰ ਮਜ਼ਬੂਤ ਕਰਨ ਵਿਚ ਅਜਿਹੀਆਂ ਪਹਿਲਕਦਮੀਆਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭਾਗੀਦਾਰਾਂ ਨੂੰ ਸਿੱਖਣ ਅਤੇ ਸਥਾਈ ਸਬੰਧ ਬਣਾਉਣ ਦੇ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਡਿਪਟੀ ਡਾਇਰੈਕਟਰ ਜਸਲੀਨ ਕੌਰ ਨੇ ਮੁੱਖ ਮਹਿਮਾਨ ਅਤੇ ਭਾਗੀਦਾਰਾਂ ਦਾ ਰਸਮੀ ਤੌਰ 'ਤੇ ਸਵਾਗਤ ਕੀਤਾ ਅਤੇ ਪ੍ਰੋਗਰਾਮ ਦੇ ਮੁੱਖ ਉਦੇਸ਼ਾਂ ਨੂੰ ਉਜਾਗਰ ਕੀਤਾ, ਜਿਸ ਵਿਚ ਨੌਜਵਾਨਾਂ ਦੀ ਸ਼ਮੂਲ...
ਆਪ ਸਰਕਾਰ ਦੋਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ

ਆਪ ਸਰਕਾਰ ਦੋਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ

Punjab News
ਚੰਡੀਗੜ੍ਹ, 25 ਮਾਰਚ: ਜਵਾਬਦੇਹੀ ਵਾਲੇ ਸ਼ਾਸਨ ਅਤੇ ਸਿਆਸੀ ਸਰਪ੍ਰਸਤੀ ਦੇ ਸੱਭਿਆਚਾਰ ਵਿਚਕਾਰ ਇੱਕ ਸਪੱਸ਼ਟ ਲਕੀਰ ਖਿੱਚਦਿਆਂ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਲਾਲਜੀਤ ਭੁੱਲਰ ਨੂੰ ਤੁਰੰਤ ਹਟਾਉਣ ਅਤੇ ਗ੍ਰਿਫਤਾਰ ਕਰਨ ਸਮੇਤ ਗਲਤ ਕੰਮਾਂ ਵਿਰੁੱਧ ਤੇਜ਼ੀ ਅਤੇ ਦ੍ਰਿੜਤਾ ਨਾਲ ਕਾਰਵਾਈ ਕਰਕੇ ਇੱਕ ਨਵਾਂ ਮਾਪਦੰਡ ਸਥਾਪਿਤ ਕੀਤਾ ਹੈ। ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਨੇ ਰੇਖਾਂਕਿਤ ਕੀਤਾ ਕਿ ਜਿੱਥੇ ‘ਆਪ’ ਸਰਕਾਰ ਵਿੱਚ ਆਪਣੇ ਹੀ ਲੋਕਾਂ ਵਿਰੁੱਧ ਕਾਰਵਾਈ ਕਰਨ ਅਤੇ ਸੱਚਾਈ ਨੂੰ ਬਰਕਰਾਰ ਰੱਖਣ ਦੀ ਹਿੰਮਤ ਹੈ, ਉੱਥੇ ਹੀ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਬਚਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਰਵਾਇਤੀ ਤੌਰ 'ਤੇ ਬਿਨਾਂ ਕਿਸੇ ਜਾਂਚ ਦੇ ਕਲੀਨ ਚਿੱਟਾਂ ਵੰਡਦੀਆਂ ਸਨ। ਮੀਡੀਆ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਅਮਨ ਅਰੋੜਾ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ...