Saturday, June 6
Shadow

Punjab News

31 ਮਾਰਚ ਨੂੰ ਨੰਗਲ ਆਉਣਗੇ ਮੁੱਖ ਮੰਤਰੀ, ਦੇਣਗੇ ਵੱਡੀਆਂ ਵਿਕਾਸੀ ਸੋਗਾਤਾਂ- ਹਰਜੋਤ ਬੈਂਸ

31 ਮਾਰਚ ਨੂੰ ਨੰਗਲ ਆਉਣਗੇ ਮੁੱਖ ਮੰਤਰੀ, ਦੇਣਗੇ ਵੱਡੀਆਂ ਵਿਕਾਸੀ ਸੋਗਾਤਾਂ- ਹਰਜੋਤ ਬੈਂਸ

Punjab News
ਨੰਗਲ 24 ਮਾਰਚ: ਨੰਗਲ ਸ਼ਹਿਰ ਦੇ ਵਸਨੀਕਾਂ ਲਈ ਖੁਸ਼ਖਬਰੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 31 ਮਾਰਚ ਨੂੰ ਨੰਗਲ ਦੌਰੇ ’ਤੇ ਆ ਰਹੇ ਹਨ, ਜਿੱਥੇ ਉਹ ਸ਼ਹਿਰ ਨੂੰ ਕਈ ਵੱਡੀਆਂ ਵਿਕਾਸੀ ਸੋਗਾਤਾਂ ਦੇਣਗੇ। ਇਸ ਦੌਰੇ ਦੌਰਾਨ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।       ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਨੰਗਲ ਵਾਸੀਆਂ ਲਈ 17 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਟ੍ਰੀਟ ਕੀਤੇ ਸੁੱਧ ਪਾਣੀ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਸ਼ਹਿਰ ਦੇ ਲੋਕਾਂ ਨੂੰ 24 ਘੰਟੇ ਸਾਫ਼ ਅਤੇ ਪੀਣ ਯੋਗ ਪਾਣੀ ਦੀ ਸਪਲਾਈ ਮਿਲੇਗੀ, ਜਿਸ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ।    ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ ਨੰਗਲ ਤੋਂ ਸਤਲੁਜ ਦਰਿਆ ਦੀ ਸ਼ੁਰੂਆਤ ਹੁੰਦੀ ਹੈ, ਪਰ ਇਹ ਦੁਖਦਾਈ ਗੱਲ ਹੈ ਕਿ ...
ਕਿਸਾਨਾਂ ਦੀ ਫਾਰਮਰ ਆਈHਡੀHਬਣਾਉਣ ਦਾ ਕੋਈ ਪੈਸਾ ਨਾ ਵਸੂਲਿਆ ਜਾਵੇ- ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਦੀ ਫਾਰਮਰ ਆਈHਡੀHਬਣਾਉਣ ਦਾ ਕੋਈ ਪੈਸਾ ਨਾ ਵਸੂਲਿਆ ਜਾਵੇ- ਮੁੱਖ ਖੇਤੀਬਾੜੀ ਅਫਸਰ

Punjab News
ਫਰੀਦਕੋਟ 24 ਮਾਰਚ 2026 (    ) ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਇੰਨਪੁਟਸ ਜਿਵੇਂ ਕਿ ਖਾਦਾਂ ਅਤੇ ਖੇਤੀ ਮਸ਼ੀਨਰੀ ਤੇ ਦਿੱਤੀ ਜਾਂਦੀ ਸਬਸਿਡੀ ਜਾਰੀ ਰੱਖਣ ਲਈ ਫਾਰਮਰ ਆਈHਡੀH ਬਣਾਉਣੀ ਲਾਜਮੀ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾH ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਭਾਰਤ ਸਰਕਾਰ ਵੱਲੋ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੈਣ ਲਈ ਫਾਰਮਰ ਆਈHਡੀH ਬਣਾਉਣਾ ਜਰੂਰੀ ਹੋ ਗਿਆ ਹੈ, ਜਿਵੇਂ ਕਿ ਕਿਸਾਨਾਂ ਦੀ ਜਮੀਨ ਦਾ ਵੇਰਵਾ ਤਾਂ ਪਹਿਲਾਂ ਹੀ ਆਨਲਾਈਨ ਹੋ ਚੁੱਕਾ ਹੈ, ਹੁਣ ਉਸ ਨੂੰ ਅਧਾਰ ਕਾਰਡ ਨਾਲ ਜੋੜਿਆ ਜਾ ਰਿਹਾ ਹੈ। ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪਾਂ ਰਾਹੀਂ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਇਹਨਾਂ ਕੈਂਪਾਂ ਵਿੱਚ ਸੀHਐਸHਸੀH ਸੈਂਟਰਾਂ ਦੇ ਨੁਮਾਇੰਦਿਆਂ ਦੁਆਰਾ ਵੀ ਸ਼ਮੂਲੀਅਤ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਦੀਆਂ ਫਾਰਮਰ ਆਈH ਡੀH ਬਣਾਈਆਂ ਜਾ ਰਹੀ ਹਨ। ...
ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਲਿਖ਼ਤੀ ਪ੍ਰਵਾਨਗੀ ਲੈਣੀ ਜ਼ਰੂਰੀ:  ਜ਼ਿਲਾ ਮੈਜਿਸਟਰੇਟ

ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਲਿਖ਼ਤੀ ਪ੍ਰਵਾਨਗੀ ਲੈਣੀ ਜ਼ਰੂਰੀ:  ਜ਼ਿਲਾ ਮੈਜਿਸਟਰੇਟ

Punjab News
ਬਰਨਾਲਾ,  24 ਮਾਰਚ ਜ਼ਿਲਾ ਮੈਜਿਸਟਰੇਟ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਡਿਪਟੀ ਕਮਿਸ਼ਨਰ ਵਿਕਾਸ ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਲੋ ਰਜਿਸਟਰੇਸ਼ਨ ਕਰਵਾਉਣੀ ਜ਼ਰੂਰੀ ਹੋਵੇਗੀ ਅਤੇ ਕੋਈ ਏਜੰਸੀ ਬਿਨਾਂ ਰਜਿਸਟਰੇਸ਼ਨ/ਲਿਖਤੀ ਪ੍ਰਵਾਨਗੀ ਤੋਂ ਬਗੈਰ ਖੂਹ ਬੋਰ ਨਹੀਂ ਲਗਾਵੇਗੀ। ਉਨਾਂ ਕਿਹਾ ਕਿ ਖੂਹ ਬੋਰ ਲਗਾਉਣ ਵਾਲੀ ਥਾਂ ਦੇ ਨਜ਼ਦੀਕ ਸਬੰਧਤ ਮਾਲਕ ਵੱਲੋਂ ਏਜੰਸੀ ਦਾ ਪਤਾ ਅਤੇ ਆਪਣਾ ਪਤਾ ਸਾਈਨ ਬੋਰਡ ’ਤੇ ਲਿਖਵਾਉਣਾ ਜ਼ਰੂਰੀ ਹੋਵੇਗਾ ਅਤੇ ਬੋਰ ਵਾਲੀ ਥਾਂ ’ਤੇ ਕੰਡਿਆਲੀ ਤਾਰ ਜਾਂ ਕੋਈ ਬੈਰੀਕੇਡ ਲਗਾਉਣਾ ਜ਼ਰੂਰੀ ਹੋਵੇਗਾ। ...
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਦਿਆਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਦਿਆਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ

Punjab News
ਬਟਾਲਾ, 24 ਮਾਰਚ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਮੌਜੂਦਗੀ ਵਿੱਚ ਗਲੀਆਂ ਬਣਾਉਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਨੀਲਾਹ ਚੌਹਾਨ ਅਤੇ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਬਟਾਲਾ ਹਲਕੇ ਅੰਦਰ ਚਹੁਪੱਖੀ ਵਿਕਾਸ ਲਈ ਯਤਨਸ਼ੀਲ ਹਨ ਅਤੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਇਥੋਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਦੱਸਿਆ ਕਿ ਬਟਾਲਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ਅਤੇ ਬੀਤੇ ਕੱਲ੍ਹ ਹੀ ਬਟਾਲਾ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈ...
ਵਿਧਾਇਕ ਬੁੱਧ ਰਾਮ ਵੱਲੋਂ ਕੁਲਰੀਆਂ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ

ਵਿਧਾਇਕ ਬੁੱਧ ਰਾਮ ਵੱਲੋਂ ਕੁਲਰੀਆਂ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ

Punjab News
ਬੁਢਲਾਡਾ/ਮਾਨਸਾ, 24 ਮਾਰਚ: ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਅੱਜ ਸਰਕਾਰੀ ਸੈਕੰਡਰੀ ਸਕੂਲ ਕੁਲਰੀਆਂ ਵਿਖੇ ਨਵੇਂ ਲਗਾਏ ਗਏ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ ਕੀਤਾ।  ਇਸ ਮੌਕੇ ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲ ਰਾਹੀਂ ਅਧਿਆਪਕ ਬੱਚਿਆਂ ਨੂੰ ਡਿਜ਼ੀਟਲ ਤਰੀਕੇ ਨਾਲ ਪਾਠ ਪੜ੍ਹਾ ਸਕਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸਮਝ ਵਧੇਗੀ ਅਤੇ ਪੜ੍ਹਾਈ ਹੋਰ ਵੀ ਦਿਲਚਸਪ ਬਣੇਗੀ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਨ ਤਕਨਾਲੋਜੀ ਦੀ ਵਰਤੋਂ ਕਰਕੇ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ। ਹਲਕਾ ਵਿਧਾਇਕ ਨੇ ਅਧਿਆਪਕਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੀ ਰੀੜ੍ਹ ਦੀ ਹੱਡੀ ਹਨ, ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦਿੰਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਅਧਿਆਪਕ ਇਸ ਨਵੀਂ ਤਕਨਾਲੋਜੀ ਦਾ ਪੂਰਾ ਲਾਭ ਲੈਂਦੇ ਹੋਏ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਨੇ ਇਸ ਨਵੀਂ ਸਹੂਲਤ ਮਿਲਣ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਇਸਨੂੰ ...
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

Punjab News
ਚੰਡੀਗੜ੍ਹ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 62ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 447 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 62ਵੇਂ ਦਿਨ, ਪੁਲਿਸ ਟੀਮਾਂ ਨੇ 186 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,497 ਹੋ ਗਈ ਹੈ। ਇਸ ਤੋਂ ਇਲਾਵਾ 52 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 74 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ...
ਮੁੱਖ ਮੰਤਰੀ ਤੀਰਥ ਯਾਤਰਾ: ਬਰਨਾਲਾ ਜ਼ਿਲ੍ਹੇ ਤੋਂ ਸ਼ਰਧਾਲੂਆਂ ਦੇ ਜਥੇ ਪਵਿੱਤਰ ਨਗਰੀ ਅੰਮ੍ਰਿਤਸਰ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ: ਬਰਨਾਲਾ ਜ਼ਿਲ੍ਹੇ ਤੋਂ ਸ਼ਰਧਾਲੂਆਂ ਦੇ ਜਥੇ ਪਵਿੱਤਰ ਨਗਰੀ ਅੰਮ੍ਰਿਤਸਰ ਲਈ ਰਵਾਨਾ

Punjab News
ਬਰਨਾਲਾ, 23 ਮਾਰਚ-         ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸ਼ਰਧਾਲੂਆਂ ਦੀਆਂ ਬੱਸਾਂ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਰਵਾਨਾ ਕੀਤੀਆਂ ਗਈਆਂ।     ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਲਈ ਰਵਾਨਾ ਕੀਤਾ ਗਿਆ। ਬਰਨਾਲਾ ਤੋਂ 45 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਇਸੇ ਤਰ੍ਹਾਂ ਪਿੰਡ ਕਲਾਲ ਮਾਜਰਾ ਤੋਂ  42 ਸ਼ਰਧਾਲੂਆਂ ਨੂੰ ਬੱਸਾਂ ਰਾਹੀਂ ਗੁਰੂ ਨਗਰੀ ਦੇ ਦਰਸ਼ਨਾਂ ਲਈ ਭੇਜਿਆ ਗਿਆ। ਇਸੇ ਤਰ੍ਹਾਂ ਭਦੌੜ ਤੋਂ 45 ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਦੇ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਓਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸ਼ਰਧਾਲੂ...
ਪੀ.ਏ.ਯੂ. ਦੇ ਕਿਸਾਨ ਮੇਲੇ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

ਪੀ.ਏ.ਯੂ. ਦੇ ਕਿਸਾਨ ਮੇਲੇ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Punjab News
ਸ੍ਰੀ ਮੁਕਤਸਰ ਸਾਹਿਬ, 23 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਲੁਧਿਆਣਾ ਵਿਖੇ 20-21 ਮਾਰਚ 2026 ਨੂੰ 'ਖੇਤੀ ਵਿਭਿੰਨਤਾ ਅਪਣਾਓ, ਵੱਡਮੁੱਲਾ ਵਾਤਾਵਰਨ ਬਚਾਓ' ਥੀਮ ਹੇਠ ਕਰਵਾਏ ਗਏ ਮੁੱਖ ਕਿਸਾਨ ਮੇਲੇ ਦੌਰਾਨ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੀ ਟੀਮ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹੱਤਵਪੂਰਨ ਸਨਮਾਨ ਹਾਸਲ ਕੀਤੇ। ਇਸ ਮੌਕੇ 'ਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਹੋਰ ਕ੍ਰਿਸ਼ੀ ਵਿਗਿਆਨ ਕੇਂਦਰਾਂ ਵਿੱਚੋਂ ਕਿਸਾਨਾਂ ਤੱਕ ਖੇਤੀਬਾੜੀ ਸਹਿਤ ਵੱਧ ਤੋਂ ਵੱਧ ਪਹੁੰਚਾਉਣ ਲਈ ਪਹਿਲਾ ਸਥਾਨ ਪ੍ਰਾਪਤ ਹੋਇਆ। ਇਹ ਪ੍ਰਾਪਤੀ ਕਿਸਾਨਾਂ ਵਿੱਚ ਖੇਤੀਬਾੜੀ ਤਕਨੀਕਾਂ ਅਤੇ ਨਵੀਂ ਜਾਣਕਾਰੀ ਦੇ ਪ੍ਰਸਾਰ ਵੱਲ ਇਸ ਕੇਂਦਰ ਦੀ ਲਗਾਤਾਰ ਕੋਸ਼ਿਸ਼ਾਂ ਦਾ ਨਤੀਜਾ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੇ ਵੀ ਵੱਖ-ਵੱਖ ਫਸਲਾਂ ਵਿੱਚ ਉੱਤਮ ਗੁਣਵੱਤਾ ਦੇ ਉਤਪਾਦ ਪੇਸ਼ ਕਰਕੇ ਇਨਾਮ ਹਾਸਲ ਕੀਤੇ। ਪਿੰਡ ਬੋਦੀਵਾਲਾ ਖੜਕ ਸਿੰਘ ਦੇ ਕਿਸਾਨ ਕੁਲਦੀਪ ਸਿੰਘ ਨੂੰ ਮਿਰ...
ਪੰਜਾਬ – ਨਾਬਾਰਡ ਵੱਲੋਂ ਵਿੱਤਪੋਸ਼ਿਤ ਪ੍ਰੋਜੈਕਟ  ਦੇ ਤਹਿਤ ਕਿਸਾਨਾਂ ਦਾ ਇੱਕ ਐਕਸਪੋਜ਼ਰ ਦੌਰਾ

ਪੰਜਾਬ – ਨਾਬਾਰਡ ਵੱਲੋਂ ਵਿੱਤਪੋਸ਼ਿਤ ਪ੍ਰੋਜੈਕਟ  ਦੇ ਤਹਿਤ ਕਿਸਾਨਾਂ ਦਾ ਇੱਕ ਐਕਸਪੋਜ਼ਰ ਦੌਰਾ

Punjab News
ਫਰੀਦਕੋਟ 23 ਮਾਰਚ - ਪੰਜਾਬ -ਨਾਬਾਰਡ ਵੱਲੋਂ ਵਿੱਤਪੋਸ਼ਿਤ ਪ੍ਰੋਜੈਕਟ  ਦੇ ਤਹਿਤ ਕਿਸਾਨਾਂ ਦਾ ਇੱਕ ਐਕਸਪੋਜ਼ਰ ਦੌਰਾ ਮੋਰਾਂਵਾਲੀ (ਫਰੀਦਕੋਟ) ਸਥਿਤ ਵਿਰਕ ਫਰੂਟ ਫਾਰਮ ‘ਤੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦਾ ਪਹਿਲਾ ਉਦੇਸ਼ ਟਿਕਾਊ ਖੇਤੀ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨਾਂ ਨੂੰ ਡ੍ਰੈਗਨ ਫਰੂਟ ਵਰਗੀਆਂ ਘੱਟ ਪਾਣੀ ਦੀ ਲੋੜ ਵਾਲੀਆਂ ਉੱਚ ਮੁੱਲ ਫਸਲਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਪ੍ਰੋਗਰਾਮ ਵਿੱਚ ਇੰਜ. ਅਮਰਜੀਤ ਸਿੰਘ ਢਿੱਲੋਂ, ਮੈਂਬਰ, ਬੋਰਡ ਆਫ ਮੈਨੇਜਮੈਂਟ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ) ਸ਼ਾਮਲ ਹੋਏ। ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੇ ਪ੍ਰਤੀਨਿਧੀਆ ਵਿਚ ਸ਼੍ਰੀ ਸੁਰੇਸ਼ ਕੁਮਾਰ ਡਿਸਟ੍ਰਿਕਟ ਡਿਵੈਲਪਮੈਂਟ ਮੈਨੇਜਰ ਫਰੀਦਕੋਟ ਅਤੇ ਸ਼੍ਰੀ ਰਾਮੇਸ਼ਵਰ ਦਾਸ ਲੀਡ ਡਿਸਟ੍ਰਿਕਟ ਮੈਨੇਜਰ ਫਰੀਦਕੋਟ ਨੇ ਵੀ ਸ਼ਿਰਕਤ ਕੀਤੀ ਅਤੇ ਕਿਸਾਨਾਂ ਨਾਲ ਸੰਵਾਦ ਕੀਤਾ। ਇਹ ਦੌਰਾ ਪ੍ਰਗਤੀਸ਼ੀਲ ਮਹਿਲਾ ਕਿਸਾਨ ਸ੍ਰੀਮਤੀ ਰਜਿੰਦਰ ਕੌਰ ਵਿਰਕ ਦੁਆਰਾ ਚਲਾਏ ਜਾ ਰਹੇ ਵਿਰਕ ਫਰੂਟ ਫਾਰਮ ‘ਤੇ ਕਰਵਾਇਆ ਗਿਆ,...
ਕੰਬੋਜ ਐਜ਼ੂਕੇਸ਼ਨਲ ਵੈਲਫੇਅਰ ਸੋਸਾਇਟੀ ਤੇ ਡਿੱਜੀ ਅਸ਼ੋਕਾ ਫਾਊਂਡੇਸ਼ਨ ਵਲੋਂ “ਨਸ਼ਿਆ ਤੋਂ ਦੂਰ ਖੇਡਾਂ ਵੱਲ” ਜਾਗਰੂਕਤਾ ਸੈਮੀਨਾਰ ਦਾ ਸ਼ਾਨਦਾਰ ਆਯੋਜਨ

ਕੰਬੋਜ ਐਜ਼ੂਕੇਸ਼ਨਲ ਵੈਲਫੇਅਰ ਸੋਸਾਇਟੀ ਤੇ ਡਿੱਜੀ ਅਸ਼ੋਕਾ ਫਾਊਂਡੇਸ਼ਨ ਵਲੋਂ “ਨਸ਼ਿਆ ਤੋਂ ਦੂਰ ਖੇਡਾਂ ਵੱਲ” ਜਾਗਰੂਕਤਾ ਸੈਮੀਨਾਰ ਦਾ ਸ਼ਾਨਦਾਰ ਆਯੋਜਨ

Punjab News
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਿਆਂ ਤੋਂ ਦੂਰ – ਖੇਡਾਂ ਵੱਲ” ਮੁਹਿੰਮ ਦੇ ਤਹਿਤ ਕੰਬੋਜ ਐਜ਼ੂਕੇਸ਼ਨਲ ਵੈਲਫੇਅਰ ਸੋਸਾਇਟੀ ਵੱਲੋਂ ਇੱਕ ਵਿਸ਼ਾਲ ਅਤੇ ਪ੍ਰੇਰਣਾਦਾਇਕ ਖੇਡ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਸਚੇਤ ਕਰਨਾ ਅਤੇ ਉਨ੍ਹਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨਾ ਸੀ। ਇਸ ਸਮਾਗਮ ਵਿੱਚ ਇਲਾਕੇ ਦੇ ਮਾਣਯੋਗ ਖਿਡਾਰੀ, ਕੋਚ, ਸਿੱਖਿਆਵਿਦ, ਸਮਾਜ ਸੇਵੀ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ। ਮਹਿਮਾਨ ਵਕਤਾਵਾਂ ਨੇ ਆਪਣੇ ਸੰਬੋਧਨਾਂ ਦੌਰਾਨ ਨੌਜਵਾਨਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਨਸ਼ੇ ਨਾ ਸਿਰਫ਼ ਸਿਹਤ ਨੂੰ ਨੁਕਸਾਨ ਪਹੁੰਚਾਉਂਦੇ ਹਨ, ਸਗੋਂ ਇਹ ਵਿਅਕਤੀ ਦੇ ਭਵਿੱਖ ਨੂੰ ਵੀ ਅੰਧਕਾਰਮਈ ਬਣਾ ਦਿੰਦੇ ਹਨ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਖੇਡਾਂ ਵਿੱਚ ਭਾਗ ਲੈਣ ਨਾਲ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਸਪਿਰਿਟ ਅਤੇ ਲੀਡਰਸ਼ਿਪ ਗੁਣ ਵਿਕਸਿਤ ਹੁੰਦੇ ਹਨ।ਡਿਜੀ ਅਸ਼ੋਕਾ ਫਾਊਂਡੇਸ਼ਨ ਰਾਹੁਲ ਅਤੇ ਰਮਨਦੀਪ ਸੋਸਾਇਟੀ ਦੇ ਪ੍ਰਧਾਨ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਸਮਾਜ...