ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਮੀਟਿੰਗ
ਸੰਗਰੂਰ, 22 ਮਾਰਚ-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਆਰਾ ਮਾਰਕਿਟ, ਪ੍ਰਤਾਪ ਨਗਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸ਼੍ਰੀ ਸਤੀਸ਼ ਚੰਦਰ, ਪੀ.ਸੀ.ਐਸ., ਉਪ-ਮੰਡਲ ਮੈਜਿਸਟਰੇਟ, ਸੰਗਰੂਰ ਵੱਲੋਂ ਕੀਤੀ ਗਈ, ਜਦਕਿ ਵਿਧਾਨ ਸਭਾ ਹਲਕਾ ਸੰਗਰੂਰ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਮਾਨ ਤੇ ਹੋਰ ਮੈਂਬਰਾਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ।
ਮੀਟਿੰਗ ਦੌਰਾਨ ਸ੍ਰੀ ਸੁਖਵਿੰਦਰ ਸਿੰਘ ਮਾਨ ਤੇ ਸ਼੍ਰੀ ਸਤੀਸ਼ ਚੰਦਰ ਨੇ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਕਿਹਾ,“ਪੰਜਾਬ ਸਰਕਾਰ ਵਪਾਰੀ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਅਣਦੇਖਾ ਨਹੀਂ ਕੀਤਾ ਜਾਵੇਗਾ।”
ਸਰਕਾਰ ਵਪਾਰਕ ਮਾਹੌਲ ਨੂੰ ਹੋਰ ਸੁਗਮ ਅਤੇ ਪਾਰਦਰਸ਼ੀ ਬਣਾਉਣ ਲਈ ਵਚਨਬੱਧ ਹੈ। ਇਸੇ ਮੰਤਵ ਨਾਲ ਵਿਧਾਨ ਸਭਾ ਹਲਕਾ ਪੱਧਰ 'ਤੇ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਵਪਾਰੀਆਂ ਦੀਆਂ ਸਮ...








