Sunday, June 7
Shadow

Punjab News

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime News, Punjab News
ਚੰਡੀਗੜ੍ਹ 20 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੇ ਆਪਣੀ ਗੱਡੀ ਪਾਰਕ ਕਰਦੇ ਸਮੇਂ ਗਲੀ ਵਿੱਚ ਸਥਿਤ ਬਿਜਲੀ ਦੇ ਖੰਭੇ ਨਾਲ ਟੱਕਰ ਮਾਰ ਦਿੱਤੀ। ਗੱਡੀ ਖਰਾਬ ਹੋ ਗਈ ਅਤੇ ਖੰਭਾ ਵੀ ਟੁੱਟ ਗਿਆ। ਦੋਸ਼ੀ ਰੇਸ਼ਮ ਸਿੰਘ ਏ.ਐਲ.ਐਮ ਅਤੇ ਲਖਬੀਰ ਸਿੰਘ ਜੇ.ਈ. ਮੌਕੇ 'ਤੇ ਪਹੁੰਚੇ ਅਤੇ ਕਿਹਾ ਕਿ ਤੁਹਾਡੀ ਗੱਡੀ ਜ਼ਬਤ ਕਰ ਲਈ ਜਾਵੇਗੀ। ਦੋਵਾਂ ਦੋਸ਼ੀਆਂ ਨੇ ਮਾਮਲੇ ਨੂੰ ਸੁਲਝਾਉਣ ਲਈ 25000 ਰੁਪਏ ਰਿਸ਼ਵਤ ਮੰਗੀ। ਉਹ ਸ਼ਿਕਾਇਤਕਰਤਾ ਦੇ ਕਹਿਣ 'ਤੇ 25000 ਰੁਪਏ ਦੀ ਥ...
ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

Crime News, Punjab News
ਚੰਡੀਗੜ੍ਹ, 20 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ  ਫਰਜ਼ੀ ਫੰਡਾਂ ਦੀ ਰੂਟਿੰਗ, ਲੇਅਰਿੰਗ ਅਤੇ ਸੈਟਲਮੈਂਟ ਕਰਨ ਲਈ ਚਾਲੂ ਬੈਂਕ ਖਾਤੇ (ਮਿਊਲ ਖਾਤੇ)- ਖੋਲ੍ਹਣ ਅਤੇ ਉਪਲਬਧ ਕਰਵਾਉਣ ਵਿੱਚ ਸ਼ਾਮਲ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਮਿਊਲ ਖਾਤਾ ਅਜਿਹਾ ਬੈਂਕ ਖਾਤਾ ਹੁੰਦਾ ਹੈ, ਜੋ ਅਪਰਾਧੀਆਂ ਵੱਲੋਂ ਖਾਤਾ ਧਾਰਕ ਦੀ ਜਾਣਕਾਰੀ ਤੋਂ ਬਿਨਾਂ ਜਾਂ ਕਈ ਵਾਰ ਉਸਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਫੰਡ ਪ੍ਰਾਪਤ ਕਰਨ, ਟ੍ਰਾਂਸਫਰ ਕਰਨ ਜਾਂ ਲਾਂਡਰਿੰਗ ਕਰਨ ਲਈ ਵਰਤਿਆ ਜਾਂਦਾ ਹੈ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ, ਰਮਨ ਰਾਏ ਅਤੇ ਸੁਖਦੇਵ ਸਿੰਘ ਵਜੋਂ ਹੋਈ ਹੈ, ਜੋ ਸਾਰੇ ਫਾਜ਼ਿਲਕਾ ਦੇ ਜਲਾਲਾਬਾਦ ਦੇ ਰਹਿਣ ਵਾਲੇ ਹਨ ਅਤੇ ਮੌਜੂਦਾ ਸਮੇਂ ਵਿੱਚ ਮੋਹਾਲੀ...
ਡਾ. ਗਗਨਦੀਪ ਸਿੰਘ ਸਿੱਧੂ ਬਣੇ ਐੱਸ ਐਮ ਉ

ਡਾ. ਗਗਨਦੀਪ ਸਿੰਘ ਸਿੱਧੂ ਬਣੇ ਐੱਸ ਐਮ ਉ

Punjab News
ਮੋਗਾ…..ਪੰਜਾਬ ਸਰਕਾਰ ਨੇ ਸਿਹਤ ਵਿੱਚ ਦਿੱਤੀਆਂ ਤਰੱਕੀਆ ਦੌਰਾਨ ਜਿਲਾ ਮੋਗਾ ਦੇ ਵਿੱਚ ਡਰੋਲੀ ਭਾਈ ਸੀ ਐਚ ਸੀ ਵਿੱਚ ਨਵੇਂ ਤੌਰ ‘ਤੇ ਤਾਇਨਾਤ ਹੋਏ ਐੱਸ.ਐਮ.ਓ. ਡਾ. ਗਗਨਦੀਪ ਸਿੰਘ ਸਿੱਧੂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ‘ਤੇ ਹਸਪਤਾਲ ਦੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।ਸਟਾਫ਼ ਮੈਂਬਰਾਂ ਨੇ ਡਾ. ਸਿੱਧੂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਦੇ ਹੋਏ ਉਨ੍ਹਾਂ ਦੀ ਆਮਦ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਉਮੀਦ ਜਤਾਈ ਕਿ ਉਨ੍ਹਾਂ ਦੀ ਰਹਿਨੁਮਾਈ ਹੇਠ ਹਸਪਤਾਲ ਵਿੱਚ ਸਿਹਤ ਸੇਵਾਵਾਂ ਹੋਰ ਵੀ ਮਜ਼ਬੂਤ ਹੋਣਗੀਆਂ।ਇਸ ਮੌਕੇ ਡਾ. ਗਗਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਉਨ੍ਹਾਂ ਨੇ ਸਟਾਫ਼ ਦੇ ਸਹਿਯੋਗ ਨਾਲ ਹਸਪਤਾਲ ਦੀ ਕਾਰਗੁਜ਼ਾਰੀ ਨੂੰ ਹੋਰ ਸੁਧਾਰਨ ਦਾ ਭਰੋਸਾ ਵੀ ਦਿੱਤਾ।ਇਸ ਦੌਰਾਨ ਹਸਪਤਾਲ ਦੇ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਹੋਰ ਕਰਮਚਾਰੀਆਂ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਨ...
ਸਿਹਤ ਵਿਭਾਗ ਦੇ ਨਾਲ ਹਮੇਸ਼ਾ ਲੋਕ ਭਲਾਈ ਕੰਮਾਂ ਵਿੱਚ ਯੋਗਦਾਨ ਪਾਵਾਂਗੇ – ਡਾ. ਕਾਂਸਲ

ਸਿਹਤ ਵਿਭਾਗ ਦੇ ਨਾਲ ਹਮੇਸ਼ਾ ਲੋਕ ਭਲਾਈ ਕੰਮਾਂ ਵਿੱਚ ਯੋਗਦਾਨ ਪਾਵਾਂਗੇ – ਡਾ. ਕਾਂਸਲ

Punjab News
ਮੋਗਾ --ਅਗਰਵਾਲ ਸਮਾਜ ਸਭਾ ਸਮਾਜ ਵੱਲੋਂ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸਭਾ ਦੇ ਪ੍ਰਮੁੱਖ ਮੈਂਬਰਾਂ ਸੁਰਿੰਦਰ ਕਾਂਸਲ, ਰਾਜਿੰਦਰ ਸਿੰਗਲ, ਦੇਵੇਂਦਰ ਸਿੰਗਲ, ਰਾਜਨ ਗੋਇਲ ਅਤੇ ਮਨਦੀਪ ਗੋਇਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਸਭਾ ਦੇ ਪ੍ਰਧਾਨ ਡਾ. ਅਜੈ ਕਾਂਸਲ ਨੇ ਡਾ. ਰਮਨਦੀਪ ਸਿੰਗਲਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦੇ ਹੋਏ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦੇ ਨਵੇਂ ਅਹੁਦੇ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਡਾ. ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਵਿੱਚ ਸਿਹਤ ਸੇਵਾਵਾਂ ਹੋਰ ਵੀ ਮਜ਼ਬੂਤ ਹੋਣਗੀਆਂ।ਡਾ. ਰਮਨਦੀਪ ਸਿੰਗਲਾ ਨੇ ਅਗਰਵਾਲ ਸਮਾਜ ਸਭਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹਨ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਸਿਹਤ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਹਾਜ਼ਰ ਮੈਂਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਿਹਤ ਵਿਭਾਗ ਨਾਲ ਮਿਲ ਕੇ ਲੋਕ ਭਲਾਈ ਦੇ ਕੰਮਾਂ ਵਿੱਚ ਯੋਗਦਾਨ ਪਾਉਣ ਦਾ ਭਰੋਸਾ ਦਿੱ...
ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

Punjab News
ਚੰਡੀਗੜ੍ਹ, 19 ਮਾਰਚ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਫਰਵਰੀ ਮਹੀਨੇ ਵਿੱਚ 14 ਵੱਖ-ਵੱਖ ਟਰੈਪ ਕੇਸਾਂ ਤਹਿਤ 17 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 26 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ  ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇੰਕੁਆਈਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 35 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ,ਜਿਨ੍ਹਾਂ ਵਿੱਚ 11 ਸਰਕਾਰੀ ਮੁਲਾਜ਼ਮ ਸ਼ਾਮਲ ਹਨ। ਇਸ ਸਬੰਧੀ ਹੋਰ ਵੇਰਵੇ...
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ

Punjab News
ਚੰਡੀਗੜ੍ਹ/ਮੋਗਾ, 19 ਮਾਰਚ :ਮਿਆਰੀ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਲੋੜਵੰਦ ਨਾਗਰਿਕਾਂ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਇਲਾਜ ਮਿਲ ਸਕੇ। ਇਸੇ ਤਹਿਤ ਮੋਗਾ ਦੀ ਇੱਕ 98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕੈਂਸਰ ਦਾ ਨਕਦੀ ਰਹਿਤ ਇਲਾਜ ਕਰਵਾ ਕੇ ਲਾਭ ਪ੍ਰਾਪਤ ਕੀਤਾ ਹੈ। ਇਸ ਯੋਜਨਾ ਦੇ ਸਭ ਤੋਂ ਬਜ਼ੁਰਗ ਲਾਭਪਾਤਰੀਆਂ ਵਿੱਚੋਂ ਇੱਕ, ਮੁਖਤਿਆਰ ਕੌਰ ਦਾ ਸਿਹਤ ਕਾਰਡ ਰਾਹੀਂ ਕੀਮੋਥੈਰੇਪੀ ਨਾਲ ਸਬੰਧਤ ਵਿਸ਼ੇਸ਼ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਗਿਆ। ਉਮਰ ਦੇ ਇਸ ਪੜਾਅ ’ਤੇ ਜਿੱਥੇ ਲਗਾਤਾਰ ਡਾਕਟਰੀ ਸਹਾਇਤਾ ਦੀ ਬਹੁਤ ਲੋੜ ਹੁੰਦੀ ਹੈ, ਉੱਥੇ ਨਕਦ-ਰਹਿਤ ਇਲਾਜ ਦੀ ਸਹੂਲਤ ਨੇ ਇਹ ਯਕੀਨੀ ਬਣਾਇਆ ਕਿ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਾਨ ਕੋਈ ਵੀ ਮਰੀਜ਼ ਲੋੜੀਂਦੇ ਡਾਕਟਰੀ ਇਲਾਜ ਤੋਂ ਵਾਂਝਾ ਨਾ ਰਹੇ । ਇਸ ਇਲਾਜ ਵਿੱਚ ਕੀਮੋਥੈਰੇਪੀ ਪ੍ਰਣਾਲੀ ਦੇ ਹਿੱਸੇ ਵਜੋਂ ਉੱਨਤ ਦਵਾਈਆਂ ਅਤੇ ਸਹਾਇਕ ਥੈਰੇਪੀ ਸ਼ਾਮਲ ...
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਸੱਤ ਆਧੁਨਿਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।   ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਬੁਰਜ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (27), ਬਟਾਲਾ ਦੇ ਸੁੰਦਰ ਨਗਰ ਦੇ ਮਨੀਸ਼ ਕੁਮਾਰ ਉਰਫ਼ ਜੈਰੀ (24), ਅੰਮ੍ਰਿਤਸਰ ਦੇ ਪਿੰਡ ਚੂਚਕਵਾਲ ਦੇ ਸਰੂਪ ਸਿੰਘ ਉਰਫ਼ ਰੂਪ (27), ਅੰਮ੍ਰਿਤਸਰ ਦੇ ਪਿੰਡ ਫਤਿਹਪੁਰ ਰਾਜਪੂਤਾ ਦੇ ਚਮਕੌਰ ਸਿੰਘ (20) ਅਤੇ ਤਰਨਤਾਰਨ ਦੇ ਭਿਖੀਵਿੰਡ ਦੇ ਵੰਸ਼ ਸ਼ਰਮਾ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਪੰਜ 9 ਐਮ.ਐਮ. ਗਲੌਕ ਪਿਸਤੌਲ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ...
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

Punjab News
ਚੰਡੀਗੜ੍ਹ, 19 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਪੂਰਥਲਾ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਦਾ ਐਲਾਨ ਕੀਤਾ। ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਤੋਂ ਬਾਅਦ ਇਸ ਮਹੀਨੇ ਐਲਾਨ ਕੀਤਾ ਜਾਣ ਵਾਲਾ ਇਹ ਦੂਜਾ ਅਜਿਹਾ ਸੰਸਥਾਨ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਦੇ ਰੂਪ ਵਿੱਚ ਇਹ ਨਵੀਂ ਸਹੂਲਤ ਕਪੂਰਥਲਾ ਦੇ ਮੌਜੂਦਾ ਜ਼ਿਲ੍ਹਾ ਹਸਪਤਾਲ ਕੰਪਲੈਕਸ ਵਿੱਚ ਬਣਾਈ ਜਾਵੇਗੀ। ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਟੈਂਡਰਿੰਗ ਪ੍ਰਕਿਰਿਆ ਸਮੇਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋ ਗਈਆਂ ਹਨ ਅਤੇ ਕਾਰਜਕਾਰੀ ਏਜੰਸੀਆਂ ਨੂੰ ਕੰਮ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਸਾਰੀ 25 ਮਾਰਚ, 2026 ਨੂੰ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਮਾਰਚ 2028 ਤੱਕ 24 ਮਹੀਨਿਆਂ ਦੇ ਅੰਦਰ-ਅੰਦਰ ਪੂਰੀ ਕਰਨ ਦਾ ਟ...
ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

Crime News, Punjab News
ਚੰਡੀਗੜ੍ਹ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸਪੈਸ਼ਲ ਟਾਸਕ ਫੋਰਸ, ਹਰਿਆਣਾ (ਕਰਨਾਲ ਯੂਨਿਟ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੱਜ ਕੈਥਲ ਵਿੱਚ ਸੰਖੇਪ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਵਾਸੀ ਫਿਰੋਜ਼ਪੁਰ ਅਤੇ ਪ੍ਰੀਤਮ ਸ਼ਾਹ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ .30 ਬੋਰ ਦਾ ਪੀਐਕਸ-5 ਪਿਸਤੌਲ, .30 ਕੈਲੀਬਰ ਦਾ ਚੀਨੀ ਪਿਸਤੌਲ ਅਤੇ .32 ਕੈਲੀਬਰ ਦੇ ਪਿਸਤੌਲ ਸਮੇਤ ਗੋਲੀ-ਸਿੱਕਾ ਸ਼ਾਮਲ ਹੈ। ਜਾਣਕਾਰੀ ਅਨੁਸਾਰ, ਬੁੱਧਵਾਰ ਨੂੰ ਚੰਡੀਗੜ...
ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ – ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ

ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ – ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ

Punjab News
ਸ੍ਰੀ ਮੁਕਤਸਰ ਸਾਹਿਬ, 18 ਮਾਰਚ- ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਰੁਪਿੰਦਰਜੀਤ ਸਿੰਘ ਸੰਯੋਜਕ ਜ਼ਿੰਦਗੀ ਜ਼ਿੰਦਾਬਾਦ ਮੁਹਿੰਮ ਅਤੇ ਐਡਵੋਕੇਟ ਨਰਵੀਰ ਸਿੰਘ ਗਿੱਲ ਵੱਲੋਂ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਇਸ ਦੌਰਾਨ ਭਾਸ਼ਣ ਮੁਕਾਬਲੇ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪ੍ਰਗਟ ਕੀਤੇ। ਵਿਦਿਆਰਥੀਆਂ ਨੇ ਸਮਾਜ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਲਈ ਜਾਗਰੂਕਤਾ ਫੈਲਾਉਣ ਦਾ ਸੰਕਲਪ ਵੀ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਨਰਵੀਰ ਸਿੰਘ ਗਿੱਲ ਨੇ ਕਿਹਾ ਕਿ ਨਸ਼ਾ ਅੱਜ ਸਮਾਜ ਲਈ ਇੱਕ ਗੰਭੀਰ ਚੁਣੌਤੀ ਬਣ ਚੁੱਕਾ ਹੈ ਅਤੇ ਇਸ ਤੋਂ ਬਚਾਅ ਲਈ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹ...