Sunday, June 7
Shadow

Punjab News

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ – ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ – ਡਿਪਟੀ ਕਮਿਸ਼ਨਰ

Punjab News
ਤਰਨ ਤਾਰਨ, 18 ਮਾਰਚ (   ) -        ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਸਿਹਤ ਕਾਰਡ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (10 ਲੱਖ ਦਾ ਸਿਹਤ ਬੀਮਾ) ਸਬੰਧੀ ਬਲਾਕ ਟੀਮਾਂ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਕੈਂਪ ਲਗਾਤਾਰ ਜਾਰੀ ਹਨ।ਸਿਵਲ ਸਰਜਨ ਡਾ: ਗੁਰਪ੍ਰੀਤ ਸਿੰਘ ਰਾਏ ਨੇ ਇਸ ਸਬੰਧੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਤਹਿਤ ਆਮ ਲੋਕ ਸਰਕਾਰੀ ਹਸਪਤਾਲਾਂ ਅਤੇ ਨਾਮਜ਼ਦ ਪ੍ਰਾਈਵੇਟ ਹਸਪਤਾਲਾਂ ਵਿਚ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮੂਹ ਐਸ.ਐਮ.ਓਜ਼ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਇਨ੍ਹਾਂ ਸਿਹਤ ਕਾਰਡਾਂ ਸਬੰਧੀ ਆਮ ਲੋਕਾਂ ਵਿਚ ਜਾਗਰੂਕਤਾ ਫੈਲਾਅ ਕੇ ਜਲਦੀ ਹੀ ਬਲਾਕਾਂ ਦੇ ਟੀਚੇ ਪੂਰੇ ਕੀਤੇ ਜਾਣ।ਡਾ. ਰੂਪਮ ਚੌਧਰੀ ਡਿਪਟੀ ਮੈਡੀਕਲ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 60 ਹਜ਼ਾਰ ਦੇ ਕਰੀਬ ਸਿਹਤ ਕਾਰਡ ਬਣ ਚੁੱਕੇ ਹਨ ਅਤੇ ਸਬ ...
‘ਯੁੱਧ ਨਸ਼ਿਆਂ ਵਿਰੁੱਧ’: ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

‘ਯੁੱਧ ਨਸ਼ਿਆਂ ਵਿਰੁੱਧ’: ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

Punjab News
ਸ੍ਰੀ ਮੁਕਤਸਰ ਸਾਹਿਬ,18 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਮੌਕੇ ਸਿਵਲ ਪ੍ਰਸ਼ਾਸਨ ਨਾਇਬ ਤਹਿਸੀਲਦਾਰ ਚਰਨਜੀਤ ਕੌਰ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਸ੍ਰੀ ਮੁਕਤਸਰ  ਸਾਹਿਬ ਅੰਦਰ ਆਉਂਦੇ ਆਦਰਸ਼ ਨਗਰ ਵਿੱਚ ਗੋਰੀ ਰਾਣੀ ਪਤਨੀ ਦੀਸ਼ਾ ਗਲੀ ਨੰਬਰ 04 ਦੀ ਗੈਰ ਕਾਨੂੰਨੀ ਤਰੀਕੇ ਨਾਲ ਇੱਕ ਇਮਾਰਤ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਦੀਆਂ ਹਦਾਇਤਾਂ ਪ੍ਰਾਪਤ ਕਰਕੇ ਪੁਲਿਸ ਵਿਭਾਗ ਤੋਂ ਮੌਕੇ ‘ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮਦਦ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪੂਰੇ ਕਾਨੂੰਨੀ ਤਰੀਕੇ ਦੀ ਪਾਲਣਾ ਕਰਦਿਆਂ ਇਸ ਗੈਰ ਕਾਨੂੰਨੀ ਇਮਾਰਤ ਨੂੰ ਅੱਜ ਢਾਹਿਆ ਗਿਆ। ਇ...
ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ

ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ

Punjab News
ਤਰਨ ਤਾਰਨ, 18 ਮਾਰਚ :       ਡਿਪਟੀ ਕਮਿਸ਼ਨਰ ਸ੍ਰੀ ਰਾਹੁਲ  ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿੰਗ ਤਰਨ ਤਾਰਨ ਦੀ ਸਾਂਝੀ ਟੀਮ ਨੇ  ਡਾ. ਸੁਖਬੀਰ ਕੌਰ, ਜ਼ਿਲ੍ਹਾ ਸਿਹਤ ਅਧਿਕਾਰੀ ਦੀ ਅਗਵਾਈ ਵਿਚ ਸਟ੍ਰੀਟ ਫੂਡ ਵਿਕਰੇਤਾਵਾਂ, ਖਾਸ ਕਰਕੇ ਗਾਹਕਾਂ ਨੂੰ ਤਿਆਰ ਕੀਤੇ ਫਾਸਟ ਫੂਡ ਸਾਮਾਨ ਵੇਚਣ ਵਿਚ ਲੱਗੇ ਲੋਕਾਂ ਦਾ ਨਿਰੀਖਣ ਕੀਤਾ। ਇਹ ਵਿਸ਼ੇਸ਼ ਜਾਂਚ ਮੁਹਿੰਮ ਐਫ.ਐਸ ਓ ਅਸ਼ਵਨੀ ਕੁਮਾਰ, ਐਫ ਐਸ ਓ ਸਾਕਸ਼ੀ ਖੋਸਲਾ ਅਤੇ ਐਮ.ਸੀ ਦਫ਼ਤਰ ਤੋਂ ਮੋਹਿਤ ਧਵਨ ਦੁਆਰਾ ਚਲਾਈ ਗਈ। ਟੀਮ ਨੇ ਚੱਬਲ, ਗੱਗੂਭੂਆ, ਸੁਰਸਿੰਘ ਅਤੇ ਭਿਖੀਵਿੰਡ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਐਫ.ਐਸ.ਐਸ.ਏ.ਆਈ ਦੁਆਰਾ ਐਫ.ਬੀ.ਓ ਲਈ ਪ੍ਰਦਾਨ ਕੀਤੀ ਗਈ ਸਹੀ ਚੈੱਕ ਸੂਚੀ ਅਨੁਸਾਰ ਸਫਾਈ ਬਾਰੇ ਐਫ.ਬੀ.ਓਜ਼ ਨੂੰ ਹਦਾਇਤਾਂ ਦਿੱਤੀਆਂ। ਇਸ ਦੌਰਾਨ ਮੋਮੋਜ਼, ਚਾਪ, ਸਪਰਿੰਗ ਰੋਲ ਅਤੇ ਸੌਸ ਦੇ 10 ਨਮੂਨੇ ਖਰੜ ਲੈਬ ਨੂੰ ਭੇਜਣ ਲਈ ਲਏ ਗਏ ਸਨ ਸਾਰੇ ਫੂਡ ਕਾਰੋਬਾਰ ਸੰਚਾਲਕਾਂ ਖਾਸ ਕਰਕੇ ਸਟ੍ਰੀਟ ਫੂਡ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਤਿਆਰ ਭੋਜਨ ਪਦਾਰਥ ਵੇਚਣ ਵਾਲੇ ਵਿਕ...
ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

Punjab News
ਚੰਡੀਗੜ੍ਹ, 18 ਮਾਰਚ:ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਹੇਠ MGSIPA, ਸੈਕਟਰ-26, ਚੰਡੀਗੜ੍ਹ ਵਿਖੇ ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ-ਅਧਾਰਤ ਉਦਯੋਗਾਂ ਦੀਆਂ ਸੰਭਾਵਨਾਵਾਂ ਬਾਰੇ ਇੱਕ ਮਹੱਤਵਪੂਰਨ ਸੈਮੀਨਾਰ ਆਯੋਜਿਤ ਕੀਤਾ ਗਿਆ। ਇਹ ਸੈਮੀਨਾਰ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਆਯੋਜਿਤ ਕੀਤਾ ਗਿਆ ਸੀ। ਕੈਨੇਡਾ ਦੇ ਓਨਟਾਰੀਓ ਸੂਬੇ ਤੋਂ ਛੋਟੇ ਕਾਰੋਬਾਰਾਂ ਦੀ ਐਸੋਸੀਏਟ ਮੰਤਰੀ ਸ਼੍ਰੀਮਤੀ ਨੀਨਾ ਟਾਂਗਰੀ ਅਤੇ ਪੰਜਾਬ ਦੇ ਫੂਡ ਪ੍ਰੋਸੈਸਿੰਗ, ਖੇਤੀਬਾੜੀ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਲਈ ਕੈਬਨਿਟ ਮੰਤਰੀ ਸ਼੍ਰੀਮਤੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ, ਸ਼੍ਰੀਮਤੀ ਨੀਨਾ ਟਾਂਗਰੀ ਨੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਦੇ ਖੇਤਰਾਂ ਵਿੱਚ ਪੰਜਾਬ ਦੀ ਅਥਾਹ ਸੰਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ, ਫੂਡ ਪ੍ਰੋਸੈਸਿੰਗ ਅਤੇ ਤਕਨਾਲੋਜੀ ਵਿੱਚ ਪੰਜਾਬ ਅਤੇ ਕੈਨੇਡਾ ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗਿਆ...
ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸਫਲਤਾਪੂਰਵਕ ਸੰਪੰਨ 

ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸਫਲਤਾਪੂਰਵਕ ਸੰਪੰਨ 

Punjab News
ਰੂਪਨਗਰ, 18 ਮਾਰਚ: ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਉਚੇਰੀ ਖੇਡ ਭਾਵਨਾ ਦਾ ਸੰਦੇਸ਼ ਦਿੰਦੇ ਹੋਏ ਸੰਪੰਨ ਹੋਇਆ।  ਉਚੇਚੇ ਤੌਰ ਤੇ ਹਾਜ਼ਰ ਹੋਏ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਕਾਲਜ ਪ੍ਰਿੰਸੀਪਲ, ਸਮੂਹ ਸਟਾਫ ਅਤੇ ਖਿਡਾਰੀਆਂ ਨੂੰ ਸਮਾਰੋਹ ਦੀ ਸਫਲਤਾ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਕਾਲਜ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਵਚਨਬੱਧ ਹਨ। ਇਸ ਮੌਕੇ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾਂ ਲਈ ਵਿਸ਼ੇਸ਼ ਉੱਦਮ ਕਰ ਰਹੀ ਹੈ।  ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਸ. ਦਲਜੀਤ ਸਿੰਘ ਰਾਣਾ, ਡਿਪਟੀ ਇੰਸਪੈਕਟਰ ਜਨਰਲ ਪੁਲਿਸ (ਰਿਟਾ.) ਪੰਜਾਬ ਅਤੇ ਅੰਤਰ ਰਾਸ਼ਟਰੀ ਖਿਡਾਰੀ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ। ਉਨ੍ਹਾਂ ਨੇ ਖੇਡ ਮੈਦਾਨ ਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਖਿਡਾਰੀਆਂ ਨੂੰ ਸਖ਼ਤ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਦੀ ਅਪੀਲ ਕੀਤੀ। ਕਾਲਜ ਦੇ ਸਾਬਕਾ ਵਿਦਿਆਰਥੀ ਹੋਣ ਦੇ ਨਾਤੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਕਿਹਾ ਕਿ ਖੇਡਾਂ ਹੀ ਸਿਹਤਮੰਦ ਜੀਵਨ ਦਾ ਆਧਾਰ ਹਨ।  ਪ...
ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਮੋਹਾਲੀ (ਐਸ.ਏ.ਐਸ. ਨਗਰ), 18 ਮਾਰਚ 2026:ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫ਼ਰ ਵਿੱਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਦੇ ਵਿਲੱਖਣ ਦ੍ਰਿਸ਼ਟੀਕੋਣ ਨੂੰ ਉਚੇਚੇ ਤੌਰ ’ਤੇ ਉਭਾਰਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਔਰਤਾਂ ਦਾ ਸਸ਼ਕਤੀਕਰਨ ਸਿੱਖਿਆ, ਢੁਕਵੀਂ ਨੁਮਾਇੰਦਗੀ ਅਤੇ ਆਰਥਿਕ ਮੌਕਿਆਂ ਰਾਹੀਂ ਕੀਤਾ ਜਾ ਸਕਦਾ ਹੈ। ਜ਼ਮੀਨੀ ਪੱਧਰ ’ਤੇ ਨਿਵੇਕਲੇ ਹੁਨਰ ਰਾਹੀਂ ਕਾਮਯਾਬ ਹੋਈਆਂ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਮੋਹਾਲੀ ਵਿਖੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 'ਆਪ' ਸਰਕਾਰ ਦੀਆਂ ਪਹਿਲਕਦਮੀਆਂ, ਨੌਕਰੀਆਂ ਵਿੱਚ ਰਾਖਵੇਂਕਰਨ ਅਤੇ ਵਿੱਤੀ ਸਹਾਇਤਾ ਦੇ ਨਾਲ ਨਾਲ ਵਿਆਪਕ ਰੋਜ਼ੀ-ਰੋਟੀ ਸਬੰਧੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਔਰਤਾਂ ਨੂੰ ਫੈਸਲਾ ਲੈਣ ਵਾਲੇ ਅਹੁਦਿਆਂ ਤੱਕ ਪਹੁੰਚਣ ਅਤੇ ਸੂਬੇ ਦੇ ਭਵਿੱਖ ਨੂੰ ਸੰਵਾਰਨ ਦੀ ਅਪੀਲ ਕੀਤੀ।ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾ...
ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ/ਬਠਿੰਡਾ, 18 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਦੋ ਮੁਲਜ਼ਮਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ ਵਾਸੀ ਗਿੱਲਵਾਲੀ (ਫਿਰੋਜ਼ਪੁਰ) ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ ਵਾਸੀ ਮੋਠਾਂਵਾਲੀ (ਮੋਗਾ ), ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ ਸਨ, ਜਿਸਦਾ ਉਦੇਸ਼ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨਾ ਸੀ। ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਮਾਡਿਊਲ ਵਿੱਚ ਸ਼ਾਮਲ ਹੋਰ ...
ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪਰਮ ਸੰਤ ਸਵਾਮੀ ਪ੍ਰੇਮ ਵਿਵੇਕਾਨੰਦ ਦੀ ਹਾਜ਼ਰੀ ਵਿਚ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ ਦੀ ਲਾਗਤ ਨਾਲ ਬਾਬਾ ਭੁੱਮਣ ਸ਼ਾਹ

ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪਰਮ ਸੰਤ ਸਵਾਮੀ ਪ੍ਰੇਮ ਵਿਵੇਕਾਨੰਦ ਦੀ ਹਾਜ਼ਰੀ ਵਿਚ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ ਦੀ ਲਾਗਤ ਨਾਲ ਬਾਬਾ ਭੁੱਮਣ ਸ਼ਾਹ

Punjab News
ਜਲਾਲਾਬਾਦ, ਫਾਜ਼ਿਲਕਾ 17 ਮਾਰਚ ਪਰਮ ਸੰਤ ਸਵਾਮੀ ਵਿਵੇਕਾਨੰਦ ਨੇ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ ਦੀ ਲਾਗਤ ਨਾਲ ਬਾਬਾ ਭੁੱਮਣ ਸ਼ਾਹ ਮਾਰਗ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਵਿਸ਼ੇਸ਼ ਤੌਰ *ਤੇ ਮੌਜੂਦ ਸਨ।ਪਰਮ ਸੰਤ ਸਵਾਮੀ ਵਿਵੇਕਾਨੰਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਦਾ ਨਾਮ ਬਾਬਾ ਭੁੱਮਣ ਸ਼ਾਹ ਮਾਰਗ ਦੇ ਨਾਮ ਰੱਖਣਾ ਹੀ ਸਮਾਜ ਵਿਚ ਸੰਤਾਂ ਦੇ ਮਾਣ-ਸਨਮਾਨ ਨੂੰ ਦਰਸ਼ਾਉਂਦਾ ਹੈ।ਉਨ੍ਹਾਂ ਕਿਹਾ ਕਿ ਸੜਕ ਦੀ ਉਸਾਰੀ ਕਰਨਾ ਤੇ ਸੜਕਾਂ ਨੂੰ ਚੋੜਾ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਦੇ ਨਾਮ *ਤੇ ਸੜਕਾਂ ਦੀ ਉਸਾਰੀ ਨਾਲ ਸਮਾਜ ਅੰਦਰ ਜਿਥੇ ਉਨ੍ਹਾਂ ਦੀ ਯਾਦ ਬਣੀ ਰਹਿੰਦੀ ਹੈ ਉਥੇ ਉਨ੍ਹਾਂ ਵੱਲੋਂ ਸਮਾਜ ਅੰਦਰ ਲੋਕਾਂ ਦੇ ਕੀਤੇ ਗਏ ਉਦਾਰ ਦੀ ਵੀ ਚੇਤਨਾ ਬਣੀ ਰਹਿੰਦੀ ਹੈ।ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਪਰਮ ਸੰਤ ਸਵਾਮੀ ਵਿਵੇਕਾਨੰਦ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦੇਹਰਾਦੂਨ ਵਿਖੇ ਸੰਗਤਾ ਨੂੰ ਆਪਣੇ ਵਿਚਾਰਾਂ ਨਾਲ ਨਿਹਾਲ ਕਰ ਰਹੇ ਹਨ ਤੇ ਉਨ੍ਹਾਂ 2.60 ਕਿਲੋਮੀਟਰ ਲੰਬਾਈ ਵਾਲੇ ...
ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼

ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼

Punjab News
ਮਾਲੇਰਕੋਟਲਾ, 17 ਮਾਰਚ -                    ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਪਵਿੱਤਰ ਰਮਜ਼ਾਨ ਮਹੀਨੇ ਦੇ ਮੌਕੇ ’ਤੇ ਰੋਜ਼ਾ ਇਫ਼ਤਾਰ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸ਼ਿਰਕਤ ਕਰਕੇ ਭਾਈਚਾਰਕ ਸਾਂਝ ਅਤੇ ਧਾਰਮਿਕ ਏਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਖ਼ਾਸ ਤੌਰ ’ਤੇ ਹਾਜ਼ਰੀ ਭਰਦੇ ਹੋਏ ਸਭ ਨੂੰ ਰਮਜ਼ਾਨ ਦੀਆਂ ਮੁਬਾਰਕਾਂ ਦਿੱਤੀਆਂ।                    ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮਾਲੇਰਕੋਟਲਾ ਹਮੇਸ਼ਾਂ ਤੋਂ ਭਾਈਚਾਰੇ, ਆਪਸੀ ਪਿਆਰ ਅਤੇ ਧਾਰਮਿਕ ਸਹਿਯੋਗ ਦੀ ਮਿਸਾਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿੱਚ ਆਪਸੀ ਸਤਿਕਾਰ, ਸਹਿਣਸ਼ੀਲਤਾ ਅਤੇ ਇਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਅਤੇ ਪੁਲਿਸ ਦਰਮਿ...
ਆਪਣੇ ਬੱਚਿਆਂ ਦੀ ਸਿਹਤਮੰਦ ਜ਼ਿੰਦਗੀ ਲਈ ਟੀਕਾਕਰਨ ਕਾਰਡ ਅਨੁਸਾਰ ਸਾਰੇ ਟੀਕੇ ਸਮੇਂ ਸਿਰ ਲਗਵਾਉਣੇ ਯਕੀਨੀ ਬਣਾਏ ਜਾਣ – ਸਿਵਲ ਸਰਜਨ

ਆਪਣੇ ਬੱਚਿਆਂ ਦੀ ਸਿਹਤਮੰਦ ਜ਼ਿੰਦਗੀ ਲਈ ਟੀਕਾਕਰਨ ਕਾਰਡ ਅਨੁਸਾਰ ਸਾਰੇ ਟੀਕੇ ਸਮੇਂ ਸਿਰ ਲਗਵਾਉਣੇ ਯਕੀਨੀ ਬਣਾਏ ਜਾਣ – ਸਿਵਲ ਸਰਜਨ

Punjab News
ਰੂਪਨਗਰ, 17 ਮਾਰਚ: ਸਿਹਤ ਵਿਭਾਗ ਰੂਪਨਗਰ ਵੱਲੋਂ ਜ਼ਿਲ੍ਹੇ ਵਿੱਚ 'ਵਿਸ਼ਵ ਟੀਕਾਕਰਨ ਹਫ਼ਤਾ' 16 ਮਾਰਚ ਤੋਂ 20 ਮਾਰਚ ਤੱਕ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ 0-5 ਹਰ ਉਸ ਬੱਚੇ ਅਤੇ ਗਰਭਵਤੀ ਮਹਿਲਾ ਤੱਕ ਪਹੁੰਚ ਕਰਨਾ ਹੈ, ਜੋ ਕਿਸੇ ਕਾਰਨ ਕਰਕੇ ਆਪਣੇ ਨਿਯਮਤ ਟੀਕਾਕਰਨ ਤੋਂ ਵਾਂਝੇ ਰਹਿ ਗਏ ਹਨ। ਸਿਵਲ ਸਰਜਨ ਡਾ. ਨਵਰੂਪ ਕੌਰ ਨੇ ਦੱਸਿਆ ਕਿ ਟੀਕਾਕਰਨ ਬੱਚਿਆਂ ਨੂੰ 12 ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਇੱਕ ਸੁਰੱਖਿਆ ਕਵਚ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਟੀਕਾਕਰਣ ਹਫਤੇ ਦਾ ਮੁੱਖ ਉਦੇਸ਼ ਹੈ ਕਿ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਾਡਾ ਟੀਚਾ 'ਜ਼ੀਰੋ ਡੋਜ਼' ਵਾਲੇ ਬੱਚਿਆਂ ਅਤੇ 'ਡਰਾਪ ਆਊਟ' ਕੇਸਾ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਦਾ ਟੀਕਾਕਰਨ ਮੁਕੰਮਲ ਕਰਨਾ ਹੈ। ਉਨ੍ਹਾਂ ਕਿਹਾ ਕਿ ਮੀਜ਼ਲ ਤੇ ਰੂਬੇਲਾ ਵਰਗੀਆਂ ਮਾਰੂ ਬਿਮਾਰੀਆਂ ਤੋਂ ਬਚਾਓ ਲਈ ਟੀਕਾਕਰਨ 100 ਫ਼ੀਸਦੀ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਡਾ. ਨਵਰੂਪ ਕੌਰ ਨੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਸਿਹਤ ਟੀਮਾਂ ਵੱਲੋਂ ਖ਼ਾਸ ਕਰਕੇ ਸ...