Sunday, June 7
Shadow

Punjab News

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

Punjab News
ਚੰਡੀਗੜ੍ਹ 17 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਤਰਨਤਾਰਨ ਤੋਂ ਕੰਚਨਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਲਗਾ ਕੇ ਬਾਦਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ 2027 ਵਿੱਚ ਪੰਜਾਬ ਅੰਦਰ ਕਿਸ ਤਰ੍ਹਾਂ ਦਾ ਮਾਡਲ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਗੁਜਰਾਤ ਮਾਡਲ ਜਾਂ ਹਰਿਆਣਾ ਸਰਕਾਰ ਹਰਿਆਣਾ ਮਾਡਲ ਦੀ ਗੱਲ ਕਰਦੀ ਹੈ, ਉਸੇ ਤਰ੍ਹਾਂ ਹੁਣ ਸੁਖਬੀਰ ਬਾਦਲ ਪੰਜਾਬ ਵਿੱਚ ਆਪਣਾ 'ਸੁਖਬੀਰ ਮਾਡਲ' ਪੇਸ਼ ਕਰ ਰਹੇ ਹਨ, ਜੋ ਕਿ ਸਿਰਫ਼ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਉਤਸ਼ਾਹਿਤ ਕਰਨ ਵਾਲਾ ਹੈ। ਮੰਗਲਵਾਰ ਨੂੰ ਪਾਰਟੀ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਆਪਣੀ 'ਗੈਂਗਸਟਰ ਲਿਆਓ ਮੁਹਿੰਮ' ਤਹਿਤ ਅਜਿਹਾ ਮਾਡਲ ਪੇਸ਼ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਹੁਣੇ ਹੀ ਸਾਰੇ 117 ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਣਾ ਚਾਹੀਦਾ ਹੈ ਤਾਂ...
ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ

Punjab News
ਚੰਡੀਗੜ੍ਹ, 17 ਮਾਰਚ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿੱਚ ਪੰਜਾਬ ਦੀ ਸਫਲਤਾ ਨੂੰ ਸਿਰਫ਼ ਸਵੀਕਾਰ ਕਰਨਾ ਹੀ ਕਾਫ਼ੀ ਨਹੀਂ ਹੈ ਸਗੋਂ ਕੇਂਦਰ ਨੂੰ ਹੁਣ ਸੂਬੇ ਦੇ ਲੰਬਿਤ ਵਿੱਤੀ ਬਕਾਏ ਜਾਰੀ ਕਰਕੇ ਸੂਬੇ ਨਾਲ ਇਨਸਾਫ਼ ਕਰਨਾ ਚਾਹੀਦਾ ਹੈ। ਕੇਂਦਰੀ ਵਾਤਾਵਰਣ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਸਿੰਘ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਜਿਸ ਵਿੱਚ ਸਾਲ 2022 ਤੋਂ ਪੰਜਾਬ ਅਤੇ ਹਰਿਆਣਾ ਵਿੱਚ ਫਸਲੀ ਰਹਿੰਦ-ਖੂਹੰਦ ਸਾੜਨ ਦੀਆਂ ਘਟਨਾਵਾਂ ਵਿੱਚ 90 ਫੀਸਦ ਤੋਂ ਵੱਧ ਦੀ ਸਮੂਹਿਕ ਕਮੀ ਦੀ ਪੁਸ਼ਟੀ ਕੀਤੀ ਗਈ ਹੈ, ਬਾਰੇ ਬੋਲਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਖਰਕਾਰ ਸੱਚਾਈ ਨੂੰ ਸਵੀਕਾਰ ਕਰ ਲਿਆ ਹੈ ਪਰ ਉਹਨਾਂ ਵੱਲੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 8800 ਕਰੋੜ ਰੁਪਏ ਦੇ ਬਕਾਏ ਨੂੰ ਰੋਕਣਾ ਗੈਰ-ਵਾਜ਼ਬ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਇਹ ਹਾਸੋਹੀਣਾ ਹੈ ਕਿ ਪੰਜਾਬ ਦੇ ਕਿਸਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਵਿੱਚ ਆਪਣਾ...
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ ਫਰੀਦਕੋਟ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ ਫਰੀਦਕੋਟ ਤੋਂ ਰਿਪੋਰਟ ਤਲਬ

Punjab News
 ਚੰਡੀਗੜ੍ਹ,17 ਮਾਰਚ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸੀਨੀਅਰ ਪੁਲਿਸ ਕਪਤਾਨ ਫਰੀਦਕੋਟ ਤੋਂਕੁਲਦੀਪ ਸਿੰਘ ਅਤੇ ਹੋਰ ਬਨਾਮ ਪੰਜਾਬ ਰਾਜ ਅਤੇ ਹੋਰ ਮਾਮਲੇ ਵਿਚ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਜਸਵੀਰ ਕੌਰ, ਪੰਚ ਬੰਸਾ ਸਿੰਘ ਪੰਚ ਅਮਰੀਕ ਸਿੰਘ ਅਤੇ ਹੋਰਨਾਂ ਖਿਲਾਫ ਐਸ.ਸੀ./ਐਸ.ਟੀ ਐਕਟ ਤਹਿਤ ਐਫ.ਆਈ.ਆਰ ਦਰਜ ਕਰਨ ਸੰਬੰਧੀ ਮਾਮਲੇ ਵਿਚ ਸ੍ਰੀਮਤੀ ਅਮਨਦੀਪ ਕੌਰ ਸਰਪੰਚ, ਪਤਨੀ ਸ੍ਰੀ ਕੁਲਦੀਪ ਸਿੰਘ, ਵਾਸੀ ਗ੍ਰਾਮ ਪੰਚਾਇਤ, ਚੰਦ ਭਾਨ ਬਲਾਕ ਜੈਤੋ, ਜਿਲ੍ਹਾ ਫਰੀਦਕੋਟ ਤੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਜਿਸ ਵਿੱਚ ਮਿਤੀ 25-03-2026 ਨਿਰਧਾਰਿਤ ਕੀਤੀ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਪੁਲਿਸ ਤੋਂ ਪ੍ਰਾਪਤ ਰਿਪੋਰਟ ਨੂੰ ਵਿਚਾਰਨ ਉਪਰੰਤ ਕਮਿਸ਼ਨ ਨੇ ਚਾਹਿਆ ਹੈ ਕਿ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ  ਸਪੈਸ਼ਲ ਲੀਵ ਪਟੀਸ਼ਨ ਨੰਬਰ 13440 ਆਫ਼ 2025 ਨੂੰ ਮੁੱਖ ਰੱਖਦੇ ਹੋਏ ਦੋਸ਼ੀਆਂ ਦੀ ਗ੍ਰਿਫਤਾਰੀ ਰਿਪੋਰਟ ਤੇ ਹੋਰ ਕਾਨੂੰਨੀ ਕਾਰਵਾਈ...
ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

Punjab News
ਚੰਡੀਗੜ੍ਹ, 17 ਮਾਰਚ:ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ੋ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਟੀਚੇ ਮਿੱਥੇ ਗਏ ਹਨ ਉਨ੍ਹਾਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਹੈ।ਉਨ੍ਹਾਂ ਦੱਸਿਆ ਕਿ ਸੜਕਾਂ ਦੇ ਨਿਰਮਾਣ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਸੜਕ ਨਿਰਮਾਣ ਦਾ ਕੰਮ ਪੂਰੇ ਜੋਰ ਨਾਲ ਸ਼ੁਰੂ ਹੋ ਗਿਆ ਹੈ ਅਤੇ ਵਿਭਾਗ ਵੱਲੋਂ ਰੋਜ਼ਾਨਾ 60 ਕਿਲੋਮੀਟਰ ਤੋਂ ਜ਼ਿਆਦਾ ਸੜਕਾਂ ਦਾ ਨਵੀਨੀਕਰਨ ਅਤੇ ਮਜ਼ਬੂਤੀਕਰਨ ਕੀਤਾ ਜਾ ਰਿਹਾ ਹੈ।ਸ.ਈ.ਟੀ.ਉ.  ਨੇ ਦੱਸਿਆ ਕਿ ਸੂਬਾ ਵਿਚ ਹੌਟ ਮਿਕਸ ਪਲਾਂਟਾਂ ਨੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਸਦਕਾ ਸੂਬੇ ਵਿੱਚ ਰੋਜ਼ਾਨਾ 100 ਕਿਲੋਮੀਟਰ ਤੋਂ ਵੱਧ ਸੜਕ ਉਸਾਰੀ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ,...
ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 17 ਮਾਰਚ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਲਗਾਏ ਗਏ ਸੂਬਾ ਪੱਧਰੀ ਸਿਹਤ ਚੈਕ-ਅੱਪ ਕੈਂਪਾਂ ਦੌਰਾਨ ਕਰੀਬ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਆਪਣਾ ਅਨਮੋਲ ਸਰਮਾਇਆ ਮੰਨਦੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਸਨਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਅਤੇ ਸਮਾਜ ਦੀ ਮਜ਼ਬੂਤ ਨੀਂਹ ਹਨ, ਜਿਨ੍ਹਾਂ ਦੇ ਤਜਰਬੇ ਭਵਿੱਖੀ ਪੀੜ੍ਹੀਆਂ ਲਈ ਰਾਹ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਅਤੇ ਸਮਾਜ ਦੋਵਾਂ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਬਜ਼ੁਰਗਾਂ ਨੂੰ ਇਜ਼ਤ, ਦੇਖਭਾਲ ਅਤੇ ਆਪਣੇਪਣ ਨਾਲ ਜੀਵਨ ਬਤੀਤ ਕਰਨ ਲਈ ਉਚਿਤ ਮਾਹੌਲ ਪ੍ਰਦਾਨ ਕੀਤਾ ਜਾਵੇ। “ਅਜਿਹੀਆਂ ਪਹਿਲਕਦਮੀਆਂ ਰਾਹੀਂ ਅਸੀਂ ਬਜ਼ੁਰਗਾਂ ਦੇ ਨਾਲ ਹਰ ਪੜਾਅ ‘ਤੇ ਖੜ੍ਹੇ ਰਹਿਣ ਦੀ ਆਪਣੀ ਵਚਨਬੱਧਤਾ ...
ਪੰਜਾਬ ਵਿਧਾਨ ਸਭਾ ਵੱਲੋਂ ਕਰੱਸ਼ਰ ਰੈਗੂਲੇਸ਼ਨ ਸੋਧ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਕਰੱਸ਼ਰ ਰੈਗੂਲੇਸ਼ਨ ਸੋਧ ਬਿੱਲ ਪਾਸ

Punjab News
*ਚੰਡੀਗੜ੍ਹ, 16 ਮਾਰਚ:* ਪੰਜਾਬ ਵਿਧਾਨ ਸਭਾ ਨੇ ਅੱਜ "ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰਸ (ਸੋਧ) ਬਿੱਲ, 2026" ਨੂੰ ਬਹੁਮਤ ਨਾਲ ਪਾਸ ਕਰ ਦਿੱਤਾ। ਇਹ ਬਿੱਲ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਹ ਸੋਧਾਂ ਸੂਬੇ ਵਿੱਚ ਖਣਿਜਾਂ ਦੀ ਪ੍ਰੋਸੈਸਿੰਗ ਸਬੰਧੀ ਗਤੀਵਿਧੀਆਂ ਦੀ ਨਿਗਰਾਨੀ ਨੂੰ ਤੇਜ਼ ਕਰਨ ਵੱਲ ਫੈਸਲਾਕੁੰਨ ਕਦਮ ਸਾਬਤ ਹੋਣਗੀਆਂ। ਇਨ੍ਹਾਂ ਸੋਧਾਂ ਤਹਿਤ ਕਰੱਸ਼ਰ ਯੂਨਿਟਾਂ ਦੀ ਲਾਜ਼ਮੀ ਰਜਿਸਟ੍ਰੇਸ਼ਨ, ਮਹੀਨਾਵਾਰ ਸੰਚਾਲਨ ਰਿਟਰਨਾਂ ਨੂੰ ਢਾਂਚਾਗਤ ਢੰਗ ਨਾਲ ਜਮ੍ਹਾਂ ਕਰਵਾਉਣਾ ਅਤੇ ਬਿਜਲੀ ਦੀ ਖਪਤ ਦੇ ਅੰਕੜਿਆਂ ਰਾਹੀਂ ਉਤਪਾਦਨ ਦੇ ਰੁਝਾਨਾਂ ਦੀ ਪ੍ਰਣਾਲੀਬੱਧ ਨਿਗਰਾਨੀ ਯਕੀਨੀ ਬਣਾਈ ਜਾਵੇਗੀ। ਨਵੀਆਂ ਵਿਵਸਥਾਵਾਂ ਅਧੀਨ ਛੋਟੇ ਖਣਿਜਾਂ ਨਾਲ ਜੁੜੀਆਂ ਲੈਣ-ਦੇਣ ਪ੍ਰਕਿਰਿਆਵਾਂ ਦੀ ਡਿਜੀਟਲ ਟ੍ਰੈਕਿੰਗ ਵੀ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਗੜਬੜੀਆਂ ‘ਤੇ ਰੋਕ ਲੱਗੇ ਅਤੇ ਸਪਲਾਈ ਚੇਨ ਵਿੱਚ ਜਵਾਬਦੇਹੀ ਵਧੇ। ਬਰਿੰਦਰ ਕੁਮਾਰ ਗੋਇਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਵੀਆ...
ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

Punjab News
ਚੰਡੀਗੜ੍ਹ, 16 ਮਾਰਚ 2026- ਭਗਵੰਤ ਮਾਨ ਸਰਕਾਰ ਨੇ ਸਭ ਲਈ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਬਜਟ 2026-27 ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ₹2000 ਕਰੋੜ ਦੀ ਵੰਡ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਇਹ ਯੋਜਨਾ ਰਾਜ ਦੀਆਂ ਸਭ ਤੋਂ ਵੱਡੀਆਂ ਸਿਹਤ ਸੁਰੱਖਿਆ ਪਹਿਲਾਂ ਵਿੱਚੋਂ ਇੱਕ ਹੈ, ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪਰਿਵਾਰ ਨੂੰ ਆਰਥਿਕ ਪਾਬੰਦੀਆਂ ਕਰਕੇ ਜ਼ਰੂਰੀ ਇਲਾਜ ਵਿੱਚ ਦੇਰੀ ਨਾ ਕਰਨੀ ਪਵੇ। ਕਈ ਪਰਿਵਾਰਾਂ ਲਈ ਜਦੋਂ ਕੋਈ ਮੈਡੀਕਲ ਐਮਰਜੈਂਸੀ ਆਉਂਦੀ ਹੈ, ਤਾਂ ਸਭ ਤੋਂ ਪਹਿਲਾਂ ਦੋ ਅਹਿਮ ਸਵਾਲ ਸਾਹਮਣੇ ਆਉਂਦੇ ਹਨ-ਇਲਾਜ ਕਿੰਨੀ ਜਲਦੀ ਸ਼ੁਰੂ ਹੋ ਸਕਦਾ ਹੈ ਅਤੇ ਇਸਦਾ ਖਰਚਾ ਕਿਵੇਂ ਭਰਿਆ ਜਾਵੇਗਾ। ਪਿਛਲੇ ਕੁਝ ਮਹੀਨਿਆਂ ਦੌਰਾਨ ਪੰਜਾਬ ਭਰ ਦੇ ਪਰਿਵਾਰਾਂ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਮਿਲੇ ਹਨ, ਜੋ ਇੱਕ ਸਿਹਤ ਸੁਰੱਖਿਆ ਪ੍ਰੋਗਰਾਮ ਹੈ ਅਤੇ ਜਿਸਦੀ ਪਹੁੰਚ ਲਗਾਤਾਰ ਵਧ ਰਹੀ ਹੈ। ਇਸ ਗਤੀ ਨੂੰ ਅੱਗੇ ਵਧਾਉਂਦਿਆਂ...
ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

Punjab News
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 55ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 363 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 55ਵੇਂ ਦਿਨ, ਪੁਲਿਸ ਟੀਮਾਂ ਨੇ 172 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,894 ਹੋ ਗਈ ਹੈ। ਇਸ ਤੋਂ ਇਲਾਵਾ 77 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 72 ਵ...
ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

Punjab News
*ਚੰਡੀਗੜ੍ਹ, 16 ਮਾਰਚ:*ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜ ਦੀ ਖਣਨ ਆਮਦਨ ਨੂੰ 20,000 ਕਰੋੜ ਰੁਪਏ ਤੱਕ ਲਿਜਾਣ ਬਾਰੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਬਿਆਨ ਬਾਰੇ ਪੁੱਛਣ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ। ਖਣਨ ਗਤੀਵਿਧੀਆਂ ਤੋਂ ਕਰੀਬ 20,000 ਕਰੋੜ ਰੁਪਏ ਦੀ ਆਮਦਨ ਸੰਭਵ ਹੋਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਤੱਥਾਂ ਸਹਿਤ ਜਵਾਬ ਦਿੱਤਾ ਅਤੇ ਨਾਲ ਹੀ ਬਾਜਵਾ ਨੂੰ ਪੁੱਛਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਖਣਨ ਆਮਦਨ ਕਦੇ 120 ਕਰੋੜ ਰੁਪਏ ਤੋਂ ਉੱਪਰ ਕਿਉਂ ਨਹੀਂ ਗਈ? ਉਨ੍ਹਾਂ ਕਿਹਾ ਕਿ ਚੱਲ ਰਹੇ ਖਣਨ ਸੁਧਾਰ ਅਤੇ ਨੀਤੀ ਪੱਧਰ ਦੀਆਂ ਪਹਿਲਕਦਮੀਆਂ ਰਾਹੀਂ ਇਸ ਖੇਤਰ ਤੋਂ ਰਾਜ ਦੀ ਆਮਦਨ ਵਿੱਚ ਮਹੱਤਵਪੂਰਨ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੋਟਾਸ਼ ਖੋਜ ਅਤੇ ਪ੍ਰਗਤੀਸ਼ੀਲ ਖਣਨ ਸੁਧਾਰਾਂ ਲਈ ਕੀਤੀਆਂ ਲਗਾਤਾਰ ਕੋਸ਼ਿਸ਼ਾਂ ਪੰਜਾਬ ਲਈ 20,000 ਕਰੋੜ...
ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

Punjab News
ਚੰਡੀਗੜ੍ਹ, 16 ਮਾਰਚ:ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਲਈ 2,000 ਕਰੋੜ ਰੁਪਏ ਅਲਾਟ ਕਰਕੇ ਸਰਵਵਿਆਪੀ ਸਿਹਤ ਸੰਭਾਲ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਅਲਾਟਮੈਂਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਸੁਰੱਖਿਆ ਪਹਿਲਕਦਮੀ ਨੂੰ ਹੋਰ ਮਜ਼ਬੂਤ ਕਰਦੀ ਹੈ, ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਵਰਗ ਨਾਲ ਸਬੰਧਤ ਪਰਿਵਾਰ ਵਿੱਤੀ ਤੰਗੀਆਂ-ਤੁਰਸ਼ੀਆਂ ਕਰਕੇ ਮਿਆਰੀ ਇਲਾਜ ਤੋਂ ਵਾਂਝਾ ਨਾ ਰਹੇ। ਮੈਡੀਕਲ ਐਮਰਜੈਂਸੀ ਨੂੰ ਲੈ ਕੇ ਜ਼ਿਆਦਾਤਰ ਪਰਿਵਾਰਾਂ ਲਈ ਅਕਸਰ ਦੋ ਵੱਡੇ ਸਵਾਲ ਹੁੰਦੇ ਹੈ ਕਿ ਇਲਾਜ ਕਿੰਨੀ ਜਲਦ ਸ਼ੁਰੂ ਹੋ ਸਕਦਾ ਹੈ ਅਤੇ ਖ਼ਰਚੇ ਦਾ ਪ੍ਰਬੰਧ ਕਿਵੇਂ ਹੋਵੇਗਾ। ਪਿਛਲੇ ਮਹੀਨਿਆਂ ਵਿੱਚ ਪੰਜਾਬ ਭਰ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਸੁਰੱਖਿਆ ਪ੍ਰੋਗਰਾਮ ਜਿਸ ਦੀ ਪਹੁੰਚ ਨੂੰ ਸੂਬੇ ਭਰ ਵਿੱਚ ਲਗਾਤਾਰ ਵਧਾਇਆ ਜਾ ਰਿਹਾ ਹੈ, ਰਾਹੀਂ ਇਨ੍ਹਾਂ ਸਵਾਲਾਂ ਦੇ ਜਵਾਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਯੋਜਨਾ ਲਈ ਪੰਜਾਬ ਸਰਕਾ...