Sunday, June 7
Shadow

Punjab News

ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਹਾਲ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ

ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਹਾਲ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ

Punjab News
ਚੰਡੀਗੜ੍ਹ 16 ਮਾਰਚ 2026:ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹਨ। ਇਸ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।   ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੀ ਦੇਖੀ। ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

Punjab News
*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ।ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਨਾਹਰ ਗਰੁੱਪ ਆਫ਼ ਕੰਪਨੀਜ਼ ਦੇ ਚੇਅਰਮੈਨ ਕਮਲ ਓਸਵਾਲ ਨੇ ਕਿਹਾ ਕਿ ਤਿੰਨ ਦਿਨਾਂ ਨਿਵੇਸ਼ਕ ਸੰਮੇਲਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਪੰਜਾਬ ਇੱਕ ਵਾਰ ਫਿਰ ਉਦਯੋਗ, ਨਿਵੇਸ਼ ਅਤੇ ਵਿਕਾਸ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਨੇ ਦਿਖਾਇਆ ਹੈ ਕਿ ਦੇਸ਼ ਦੇ ਪ੍ਰਮੁੱਖ ਉਦਯੋਗਿਕ ਘਰਾਣਿਆਂ ਵੱਲੋਂ ਮਹੱਤਵਪੂਰਨ ਨਿਵੇਸ਼ਾਂ ਦੇ ਐਲਾਨ ਨਾਲ ਪੰਜਾਬ ਆਕਰਸ਼ਕ ਨਿਵੇਸ਼ ਅਤੇ ਉਦਯੋਗਿਕ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਦੌਰਾਨ ਐਲਾਨੇ ਗਏ ਨਿਵੇਸ਼ ਪ੍ਰਸਤਾਵਾਂ ਨਾਲ ਪੰਜਾਬ ਵਿੱਚ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ।ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇ ਉਦਯੋਗਿਕ ਵਿਕਾਸ ਦੀ ਰਫ਼ਤਾਰ ਮੱਠੀ ਹੋ ਗਈ ਸੀ ਅਤੇ ਉਦਯੋਗ ਸੂਬੇ ਤੋਂ ਬਾਹਰ ਚਲੇ ਜਾਣ ਵੱਲ ਵੇਖ ਰਿਹਾ ਸੀ ਪਰ ਮੁੱਖ ਮੰਤਰੀ ਭਗਵੰ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 – ਫਰਨੀਚਰ ਅਤੇ ਪਲਾਈ ਉਦਯੋਗ ‘ਤੇ ਸੈਸ਼ਨ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 – ਫਰਨੀਚਰ ਅਤੇ ਪਲਾਈ ਉਦਯੋਗ ‘ਤੇ ਸੈਸ਼ਨ

Punjab News
ਚੰਡੀਗੜ੍ਹ, 15 ਮਾਰਚ:ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) - 2026 ਦੇ ਤੀਜੇ ਅਤੇ ਆਖਰੀ ਦਿਨ ਸੂਬੇ ਵਿੱਚ ਪਲਾਈ ਅਤੇ ਫਰਨੀਚਰ ਉਦਯੋਗ 'ਤੇ ਸੈਸ਼ਨ ਦੌਰਾਨ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਕੱਤਰ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ, ਵਿਗਿਆਨ ਤੇ ਤਕਨਾਲੋਜੀ ਪ੍ਰਿਯਾਂਕ ਭਾਰਤੀ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਐਗਰੋ ਫਾਰੈਸਟਰੀ ਨੂੰ ਫਰਨੀਚਰ ਅਤੇ ਪਲਾਈ ਖੇਤਰ ਲਈ ਕੱਚੇ ਮਾਲ ਦਾ ਸਰੋਤ ਦੱਸਿਆ। ਉਨ੍ਹਾਂ ਇਸਨੂੰ ਆਰਥਿਕ ਤੌਰ 'ਤੇ ਵਿਵਹਾਰਕ ਅਤੇ ਵਾਤਾਵਰਣ ਪੱਖੋਂ ਟਿਕਾਊ ਦੱਸਿਆ। ਉਨ੍ਹਾਂ ਲੱਕੜ ਅਧਾਰਤ ਐਗਰੋ ਫਾਰੈਸਟਰੀ ਨੂੰ ਉਤਸ਼ਾਹਿਤ ਕਰਨ ਦੀ ਵੀ ਵਕਾਲਤ ਕੀਤੀ ਅਤੇ ਦੱਸਿਆ ਕਿ ਐਗਰੋ ਫਾਰੈਸਟਰੀ ਨੂੰ ਰੁੱਖ ਸੁਰੱਖਿਆ ਬਿੱਲ ਤੋਂ ਛੋਟ ਦੇਣ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ, ਜੋ ਪ੍ਰਕਿਰਿਆ ਅਧੀਨ ਹੈ। ਪੈਨਲ ਚਰਚਾ ਦੌਰਾਨ ਵਿਰਗੋ ਪੈਨਲਜ਼ ਦੇ ਐਮਡੀ ਨਰੇਸ਼ ਤਿਵਾੜੀ, ਹੈਂਡ ਨਿਰਮਾਣ, ਖੋਜ ਤੇ ਵਿਕਾਸ ਸੈਂਚੁਰੀ ਪਲਾਈਬੋਰਡਜ਼ ਸੁਨੀਲ ਸ਼ੇਖਾਵਤ, ਸਾਵਿਤਰੀ ਵੁੱਡਜ਼ ਦੇ ਡਾਇਰੈਕਟਰ ਮੁਕੇਸ਼ ਗੋਇਲ ਅਤੇ ਪੰਜਾਬ ਪਲਾਈਵੁੱਡ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ...
ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 15 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 54ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 54ਵੇਂ ਦਿਨ, ਪੁਲਿਸ ਟੀਮਾਂ ਨੇ 196 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,722 ਹੋ ਗਈ ਹੈ। ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 107...
ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

Punjab News
ਚੰਡੀਗੜ੍ਹ/ਐਸਏਐਸ ਨਗਰ, 15 ਮਾਰਚ- ਅੱਜ ਆਈ.ਟੀ. ਅਤੇ ਆਈ.ਟੀ.ਈ.ਐਸ. ਸੈਸ਼ਨ ਵਿੱਚ ਭਾਗੀਦਾਰਾਂ ਦੀ ਵੱਡੀ ਸ਼ਮੂਲੀਅਤ ਦੇ ਨਾਲ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਨਿਵੇਸ਼ਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ। ਪੰਜਾਬ ਔਫਰ: ਪ੍ਰੋਮੋਟਿੰਗ ਜੀਸੀਸੀਜ਼ ਵਿਦ ਸਪੀਡ, ਕਲੈਰਿਟੀ ਐਂਡ ਆਫਟਰ ਕੇਅਰ' ਵਿਸ਼ੇ 'ਤੇ ਅਧਾਰਤ ਇਸ ਸਮਾਗਮ ਨੇ ਤਕਨੀਕੀ ਨਿਵੇਸ਼ ਅਤੇ ਡਿਜੀਟਲ ਇਨੋਵੇਸ਼ਨ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸੂਬੇ ਦੀ ਦਿਨੋ-ਦਿਨ ਮਜ਼ਬੂਤ ਹੋ ਰਹੀ ਸਥਿਤੀ ਨੂੰ ਉਜਾਗਰ ਕੀਤਾ। ਸੈਸ਼ਨ ਨੂੰ ਸੰਬੋਧਨ ਕਰਦਿਆੰ ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਐਸਏਐਸ ਨਗਰ (ਮੋਹਾਲੀ) ਨੂੰ ਆਈਟੀ ਖੇਤਰ ਵਿੱਚ ਟਾਇਰ- 1 ਸਿਟੀ ਵਜੋਂ ਵਿਕਸਤ ਕਰਨ ਦੀ ਦ੍ਰਿੜ ਸੋਚ ਲੈ ਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਸ ਉਦੇਸ਼  ਦੀ ਪ੍ਰਾਪਤੀ ਲਈ ਸ਼ਾਸਨ, ਅਕਾਦਮਿਕ ਅਤੇ ਬੁਨਿਆਦੀ ਢਾਂਚੇ ਦੇ ਬੁਨਿਆਦੀ ਥੰਮ੍ਹਾਂ 'ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਾਜ ਵਿੱਚ ਕਈ ਨਿਰਮ...
ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਰੁ-ਬ-ਰੂ ਕਰਵਾਇਆ- ਸੰਜੀਵ ਅਰੋੜਾ

ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਰੁ-ਬ-ਰੂ ਕਰਵਾਇਆ- ਸੰਜੀਵ ਅਰੋੜਾ

Punjab News
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 15 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਜਿੱਥੇ ਦੇਸ਼-ਵਿਦੇਸ਼ ਤੋਂ ਆਏ ਨਿਵੇਸ਼ਕ ਪੰਜਾਬ ਸਰਕਾਰ ਦੀ ਨਿਵੇਸ਼ ਪੱਖੀ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹੋਏ ਉੱਥੇ ਸੂਬਾ ਸਰਕਾਰ ਦੀ ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ। ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਉਦਘਾਟਨੀ ਸੈਸ਼ਨ ਮੌਕੇ ਆਖਿਆ ਸੀ ਕਿ ਸੰਮੇਲਨ ਵਿੱਚ ਹਿੱਸਾ ਲੈਣ ਆਏ ਡੈਲੀਗੇਟ ਪੰਜਾਬੀ ਗਾਣੇ ਤੇ ਖਾਣੇ ਦਾ ਵੀ ਆਨੰਦ ਮਾਣਨਗੇ। ਸੰਮੇਲਨ ਦੌਰਾਨ ਮੋਹਾਲੀ ਗੋਲਫ਼ ਰੇਂਜ ਵਿਖੇ ਸੱਭਿਆਚਾਰਕ ਸ਼ਾਮ ਕਰਵਾਈ ਗਈ ਜਿਸ ਵਿੱਚ ਉੱਘੇ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਹਰਜੀਤ ਹਰਮਨ ਦੀ ਗਾਇਕੀ ਨੇ ਡੈਲੀਗੇਟਾਂ ਨੂੰ ਨੱਚਣ ਲਈ ਮਜਬੂਰ ਕੀਤਾ। ਇਸ ਮੌਕੇ ਜੁਗਨੀ ਸੱਭਿਆਚਾਰਕ ਗਰੁੱਪ ਵੱਲੋਂ ਪੇਸ਼ ਕੀਤੇ ਗਏ ਲੋਕ ਨਾਚ ਲੁੱਡੀ ਅਤੇ ਭੰਗੜੇ ਨੇ ਵੀ ਦਰਸ਼ਕਾਂ ਦਾ ਮਨੋਰੰਜਨ ਕਰਦਿਆਂ ਖੂਬ ਤਾੜੀਆਂ ਬਟੋਰੀਆਂ। ਰਣਜੀਤ ਬਾਵਾ ਨੇ ਆਪਣੇ ਪ੍ਰਸਿੱਧ ਗੀਤ ਗਾਉਂਦੇ ਹੋਏ ਸਮਾਂ ਬੰਨ੍ਹਿਆ। ਬਾਵਾ ਦੀ ਦਮਦਾਰ ਪੇਸ਼ਕਾਰੀ ਉੱਪਰ ਡੈਲੀਗੇਟਾਂ ਨੇ ਖੂਬ...
ਭਗਵੰਤ ਮਾਨ ਸਰਕਾਰ ਵੱਲੋਂ ਘੱਟ ਗਿਣਤੀ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨ- ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਘੱਟ ਗਿਣਤੀ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨ- ਹਰਪਾਲ ਸਿੰਘ ਚੀਮਾ

Punjab News
ਕੀਰਤਪੁਰ ਸਾਹਿਬ, 15 ਮਾਰਚ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਪਿਰਥੀਪੁਰ ਵਿੱਚ ਬਹੁਜਨ ਆਗੂ ਬਾਬੂ ਕਾਂਸ਼ੀ ਰਾਮ ਜੀ ਦੇ 92ਵੇਂ ਜਨਮ ਦਿਵਸ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਦਾ ਉਦੇਸ਼ ਬਾਬੂ ਕਾਂਸ਼ੀ ਰਾਮ ਜੀ ਵੱਲੋਂ ਹਾਸ਼ੀਏ ’ਤੇ ਰਹਿੰਦੇ ਅਤੇ ਘੱਟ ਗਿਣਤੀ ਸਮੂਹਾਂ ਦੇ ਉਤਥਾਨ ਲਈ ਕੀਤੇ ਗਏ ਵਿਸ਼ਾਲ ਯੋਗਦਾਨ ਅਤੇ ਸਮਾਜਿਕ ਨਿਆਂ ਦੀ ਮਜ਼ਬੂਤ ਲਹਿਰ ਖੜ੍ਹੀ ਕਰਨ ਲਈ ਉਨ੍ਹਾਂ ਦੀ ਭੂਮਿਕਾ ਨੂੰ ਯਾਦ ਕਰਨਾ ਸੀ।   ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਘੱਟ ਗਿਣਤੀ ਅਤੇ ਸਮਾਜਿਕ ਤੌਰ ’ਤੇ ਪਿੱਛੜੇ ਵਰਗਾਂ ਦੇ ਹੱਕਾਂ ਅਤੇ ਭਲਾਈ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਇਤਿਹਾਸਕ ਯੋਗਦਾਨ ਨੂੰ ਵੀ ਯਾਦ ਕੀਤਾ, ਜਿਨ੍ਹਾਂ ਨੇ ਸੰਵਿਧਾਨਕ ਪ੍ਰਬੰਧਾਂ ਰਾਹੀਂ ਪੀੜਤ ਅਤੇ ਦਬੇ ਕੁਚਲੇ ਵਰਗਾਂ ਦੇ ਹੱਕਾਂ ਦੀ ਰੱਖਿਆ ਕਰਦਿਆਂ ਸਮਾਨਤਾ ਆਧਾਰਿਤ ਸਮਾਜ ਦੀ ਨੀਂਹ ਰੱ...
ਪਿੰਡ ਹਰਸਾਬੇਲਾ ਵਿੱਚ ਹੜ੍ਹਾਂ ਤੋਂ ਬਚਾਅ ਲਈ 7.50 ਕਰੋੜ ਰੁਪਏ ਦੇ ਡੰਗਿਆਂ ਦੇ ਕੰਮ ਦੀ ਸ਼ੁਰੂਆਤ – ਹਰਜੋਤ ਬੈਂਸ

ਪਿੰਡ ਹਰਸਾਬੇਲਾ ਵਿੱਚ ਹੜ੍ਹਾਂ ਤੋਂ ਬਚਾਅ ਲਈ 7.50 ਕਰੋੜ ਰੁਪਏ ਦੇ ਡੰਗਿਆਂ ਦੇ ਕੰਮ ਦੀ ਸ਼ੁਰੂਆਤ – ਹਰਜੋਤ ਬੈਂਸ

Punjab News
ਨੰਗਲ 15 ਮਾਰਚ : ਹਲਕੇ ਦੇ ਪਿੰਡ ਹਰਸਾਬੇਲਾ ਵਿੱਚ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ ਵੱਲੋ 7.50 ਕਰੋੜ ਰੁਪਏ ਦੀ ਲਾਗਤ ਨਾਲ ਡੰਗੇ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਦਾ ਮਕਸਦ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਹਰ ਸਾਲ ਆਉਣ ਵਾਲੇ ਹੜ੍ਹਾਂ ਦੇ ਖਤਰੇ ਤੋਂ ਬਚਾਉਣਾ ਹੈ। ਸਥਾਨਕ ਵਸਨੀਕਾਂ ਨੇ ਇਸ ਪ੍ਰੋਜੈਕਟ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਿੰਡ ਦੀ ਜਮੀਨ, ਘਰਾਂ ਅਤੇ ਫਸਲਾਂ ਨੂੰ ਵੱਡਾ ਸੁਰੱਖਿਆ ਕਵਚ ਮਿਲੇਗਾ।    ਇਸ ਮੌਕੇ ਪਿੰਡ ਦੀ ਪੰਚਾਇਤ ਨੂੰ ਹੋਰ ਵਿਕਾਸ ਕਾਰਜਾਂ ਨੂੰ ਤੀਜ਼ੀ ਨਾਲ ਅੱਗੇ ਵਧਾਉਣ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਵੀ ਭੇਟ ਕੀਤਾ ਗਿਆ। ਪਿੰਡ ਵਿੱਚ ਗਲੀਆਂ ਅਤੇ ਪੁੱਲੀਆਂ ਦੇ ਨਿਰਮਾਣ ਦੇ ਕੰਮ ਵੀ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਨਾਲ ਪਿੰਡ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਲਈ ਧੰਨਵਾਦ ਪ੍ਰਗਟਾਇਆ ਅਤੇ ਉਮੀਦ ਜਤਾਈ ਕਿ...
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ

Punjab News
ਚੰਡੀਗੜ੍ਹ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 53ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 581 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 53ਵੇਂ ਦਿਨ, ਪੁਲਿਸ ਟੀਮਾਂ ਨੇ 186 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,526 ਹੋ ਗਈ ਹੈ। ਇਸ ਤੋਂ ਇਲਾਵਾ 82 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ...
ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ  ਸੰਭਾਲ ਨੂੰ ਯਕੀਨੀ ਬਣਾਉਣ ਲਈ  ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲv

ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ  ਸੰਭਾਲ ਨੂੰ ਯਕੀਨੀ ਬਣਾਉਣ ਲਈ  ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲv

Punjab News
ਚੰਡੀਗੜ੍ਹ/ਮੋਹਾਲੀ, 14 ਮਾਰਚ:ਸਿਹਤ ਨੂੰ ਮੌਲਿਕ ਅਧਿਕਾਰ ਦੱਸਦੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਰਿਆਂ ਲਈ ਮਿਆਰੀ ਸਿਹਤ ਸੰਭਾਲ ਪਹੁੰਚਯੋਗ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਿੱਜੀ ਹਸਪਤਾਲਾਂ ਨੂੰ ਸਰਕਾਰੀ ਯੋਜਨਾਵਾਂ ਤਹਿਤ ਮਰੀਜ਼ਾਂ ਲਈ ਕਿਫਾਇਤੀ ਸਿਹਤ ਸੰਭਾਲ ਯਕੀਨਾ ਬਣਾਉਣ ਲਈ ਘੱਟੋ-ਘੱਟ 20 ਫੀਸਦ ਬੈੱਡ ਰਾਖਵੇਂ ਰੱਖਣ ਦੀ ਅਪੀਲ ਕੀਤੀ ਹੈ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਦੂਜੇ ਦਿਨ ਹਸਪਤਾਲ ਅਤੇ  ਸਿਹਤ ਸੇਵਾਵਾਂ ਵਿਸ਼ੇ ਤੇ ਹੋਏ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ  ਕਿਹਾ  ਕਿ  ਸਰਕਾਰ ਅਤੇ  ਕਾਰਪੋਰੇਟ ਖੇਤਰ ਦੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲਿਆਂ ਵਿਚਕਾਰ ਮਜ਼ਬੂਤ ਸਹਿਯੋਗ ਇਕਸਾਰ ਅਤੇ ਬਰਾਬਰ ਅਧਾਰ ਤੇ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਬਹੁਤ ਲਾਜ਼ਮੀ ਹੈ।ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕਾਂ ਦੇ ਵਿਸਥਾਰ ਰਾਹੀਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਿਹਤ ਸੰਭਾਲ ਉਪਲਬਧਤਾ  ਵਿਚਲੀਆਂ ਅਸਮਾਨਤਾਵਾਂ ਨੂੰ ਘਟਾਉਣ ਲਈ ਰਾਜ ਸਰਕਾਰ ਦੇ ਯਤਨਾਂ ਦਾ  ਜਿਕ...