Sunday, June 7
Shadow

Punjab News

ਡਿਪਟੀ ਕਮਿਸ਼ਨਰ ਵਲੋਂ ਮਨਾਲ ਗਊਸ਼ਾਲਾ ‘ਚ ਗਊ ਵੰਸ਼ ਵਾਸਤੇ ਪ੍ਰਬੰਧਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵਲੋਂ ਮਨਾਲ ਗਊਸ਼ਾਲਾ ‘ਚ ਗਊ ਵੰਸ਼ ਵਾਸਤੇ ਪ੍ਰਬੰਧਾਂ ਦਾ ਜਾਇਜ਼ਾ

Punjab News
ਬਰਨਾਲਾ, 13 ਮਾਰਚ-    ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਸਰਕਾਰੀ ਗਊਸ਼ਾਲਾ ਮਨਾਲ ਵਿੱਚ ਗਊ ਵੰਸ਼ ਵਾਸਤੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਮੀਟਿੰਗ ਕੀਤੀ ਗਈ।        ਇਸ ਮੌਕੇ ਉਹਨਾਂ ਗਊਸ਼ਾਲਾ ਵਿਚ ਹਰੇ ਚਾਰੇ, ਤੂੜੀ, ਲੇਬਰ ਸਮੇਤ ਹੋਰ ਖਰਚਿਆਂ ਉੱਤੇ ਵਿਚਾਰ ਚਰਚਾ ਕੀਤੀ ਅਤੇ ਗਊਸ਼ਾਲਾ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ ਸੁਝਾਅ ਲਏ। ਓਹਨਾਂ ਗਊਸ਼ਾਲਾ ਬਾਬਤ ਮਹੀਨਾਵਾਰ ਮੀਟਿੰਗ ਕਰਨ ਉੱਤੇ ਜ਼ੋਰ ਦਿੱਤਾ ਤਾਂ ਜੋ ਪੇਸ਼ ਆ ਰਹੇ ਮਸਲਿਆਂ ਨੂੰ ਨਾਲੋ ਨਾਲ ਹੱਲ ਕੀਤਾ ਜਾ ਸਕੇ। ਇਸ ਮੌਕੇ ਉਹਨਾਂ ਗਊ ਵੰਸ਼ ਦੀ ਸੇਵਾ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰ ਸਮਾਜ ਸੇਵੀਆਂ ਨੂੰ ਵੀ ਇਸ ਪੁੰਨ ਦੇ ਕਾਰਜ ਵਿੱਚ ਨਾਲ ਜੋੜਿਆ ਜਾਵੇ ਤਾਂ ਜੋ ਗਊ ਵੰਸ਼ ਦੀ ਵਧੀਆ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਹਰਜਿੰਦਰ ਸਿੰਘ ਬੇਦੀ, ਐੱਸ ਡੀ ਐੱਮ ਮਹਿਲ ਕਲਾਂ ਸ੍ਰੀਮਤੀ ਕ੍ਰਿਤਿਕਾ ਗੋ...
ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ : ਕੀਮਤੀ ਭਗਤ

ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ : ਕੀਮਤੀ ਭਗਤ

Punjab News
ਜਲੰਧਰ, 13 ਮਾਰਚ : ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਥੇ ਸਰਕਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਪ ਚੇਅਰਮੈਨ ਨੇ ਕਿਹਾ ਕਿ ਬੇਸਹਾਰਾ ਗਊਧਨ ਦੀ ਸੁਚੱਜੀ ਸੇਵਾ ਸੰਭਾਲ ਨੂੰ ਯਕੀਨੀ ਬਣਾਉਣ ਲਈ ਬਿਹਤਰ ਤਾਲਮੇਲ ਲਈ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਪ੍ਰਸ਼ਾਸਨ, ਗਊਸ਼ਾਲਾਵਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਬੇਸਹਾਰਾ ਗਊਧਨ ਨੂੰ ਗਊਸ਼ਲਾਵਾਂ ਵਿੱਚ ਤਬਦੀਲ ਕੀਤਾ ਸਕੇ। ਸ਼੍ਰੀ ਭਗਤ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਗਊਧਨ ਦੀ ਸਮੱਸਿਆ ਨੂੰ ਹੱਲ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਬੇਸਹਾਰਾ ਗਊ ਧਨ ਨੂੰ ਢੁੱਕਵਾਂ ਆਸਰਾ ਤੇ ਸਾਂਭ-ਸੰਭਾਲ ਮਿਲੇ ਅਤੇ ਕੀਮਤੀ ਮਨੁੱਖੀ ਜਾਨਾਂ ਦਾ ਨੁਕਸਾਨ ਨਾ ਹੋਵੇ, ਇਹ ਯਕੀਨੀ ਬਣਾਉਣ ਲਈ ਗਊ ਸੇਵਾ ਕਮਿਸ਼ਨ...
ਦਿੜ੍ਹਬਾ ਹਲਕੇ ਵਿੱਚ ਔਰਤਾਂ ਵੱਲੋਂ ‘ਜਾਗੋ’ ਕੱਢ ਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਕੀਤਾ ਗਿਆ ਸਵਾਗਤ

ਦਿੜ੍ਹਬਾ ਹਲਕੇ ਵਿੱਚ ਔਰਤਾਂ ਵੱਲੋਂ ‘ਜਾਗੋ’ ਕੱਢ ਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਕੀਤਾ ਗਿਆ ਸਵਾਗਤ

Punjab News
ਦਿੜ੍ਹਬਾ, 13 ਮਾਰਚ:ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਸਵਾਗਤ ਵਜੋਂ ਅੱਜ ਪਿੰਡ ਤੂਰਵਣਜਾਰਾ ਵਿੱਚ ਮਹਿਲਾਵਾਂ ਵੱਲੋਂ ‘ਜਾਗੋ’ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਹ ਜਾਗੋ ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਮੈਨ ਜਸਬੀਰ ਕੌਰ ਸ਼ੇਰਗਿੱਲ ਦੀ ਅਗਵਾਈ ਹੇਠ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ। ਇਸ ਮੌਕੇ ਮਹਿਲਾਵਾਂ ਨੇ ਢੋਲ ਦੀਆਂ ਧੁਨਾਂ 'ਤੇ ਜਾਗੋ ਲੈ ਕੇ ਪਿੰਡ ਵਿੱਚ ਕੱਢੀ ਅਤੇ ਪੰਜਾਬ ਸਰਕਾਰ ਦੇ ਇਸ ਲੋਕ-ਪੱਖੀ ਫ਼ੈਸਲੇ ਲਈ ਧੰਨਵਾਦ ਪ੍ਰਗਟਾਇਆ। ਮਹਿਲਾਵਾਂ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਹੈ। ਇਸ ਮੌਕੇ ਸੰਬੋਧਨ ਕਰਦਿਆਂ ਜਸਬੀਰ ਕੌਰ ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਲਾਗੂ ਹੋਣ ਨਾਲ ਸੂਬੇ ਦੀਆਂ ਲੱਖ...
ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ.

ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ.

Punjab News
ਚੰਡੀਗੜ੍ਹ, 12 ਮਾਰਚ:ਅਮਰੀਕਾ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਗਏ ਹਮਲੇ ਕਾਰਨ ਪੈਦਾ ਹੋਈ ਸਥਿਤੀ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਮਤੇ ਉਤੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ ਹੈ।ਉਨ੍ਹਾਂ ਕਿਹਾ ਕਿ ਜਦੋਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਬੀਤੇ ਵਰ੍ਹੇ ਯੁੱਧ ਦੇ ਹਾਲਾਤ ਬਣੇ ਸਨ ਤਾਂ ਅਮਰੀਕਾ ਦੇ ਰਾਸ਼ਟਰਪਤੀ ਨੇ ਆਪਣੇ ਪੱਧਰ ਤੇ ਹੀ ਐਲਾਨ ਕਰ ਦਿੱਤਾ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਹੋ ਗਈ ਹੈ।ਉਨ੍ਹਾਂ ਕਿਹਾ ਕਿ ਹੁਣ ਜਦੋਂ ਅਮਰੀਕਾ ਇਜ਼ਰਾਈਲ ਨੇ ਸਾਂਝੇ ਤੌਰ ਤੇ ਇਰਾਨ ਤੇ ਹਮਲਾ ਕਰਨ ਕਾਰਨ ਤੇਲ ਅਤੇ ਗੈਸ ਦੀ ਸਪਲਾਈ ਰੁਕ ਗਈ ਤਾਂ ਅਮਰੀਕਾ ਨੇ ਭਾਰਤ ਨੂੰ ਰੂਸ ਤੋਂ 30 ਦਿਨ ਲਈ ਤੇਲ ਖਰੀਦਣ ਦੀ ਆਗਿਆ ਦੇਣ ਦੀ ਗੱਲ ਕਹਿ ਕੇ ਸਾਡੇ ਦੇਸ਼ ਗਣਤੰਤਰ ਹੋਣ ਦੀ ਭਾਵਨਾ ਨੂੰ ਸੱਟ ਮਾਰੀ ਗਈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਰਥਿਕ ਤੌਰ 'ਤੇ ਭਾਰਤ ਦੇਸ਼ ਨੂੰ ਅੰਦਰੂਨੀ ਤੌਰ ਤੇ ਗੰਭੀਰ ਸੱਟ ਮਾਰਨ ਲਈ ਦੇਸ਼ ਦੇ ਸਾਰੀਆਂ ਵੱਡੀਆਂ ਸੰਸਥਾਵਾਂ ਚਹੇਤੇ ਉਦਯੋਗਿਕ ਘਰਾਣਿਆਂ ਨੂੰ ਦੇ ਦਿੱਤੀਆ...
ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਮੁਹਾਲੀ, 12 ਮਾਰਚ: ਖਾੜੀ ਦੇਸ਼ਾਂ ਵਿੱਚ ਚੱਲ ਰਹੀ ਜੰਗ ਨਾਲ ਸਬੰਧਤ ਚਿੰਤਾਵਾਂ ਅਤੇ ਐਲਪੀਜੀ ਸਿਲੰਡਰਾਂ ਦੀ ਸੰਭਾਵਿਤ ਕਮੀ ਬਾਰੇ ਫੈਲ ਰਹੀਆਂ ਅਫਵਾਹਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਜ਼ਰੂਰੀ ਵਸਤੂਆਂ ਤੱਕ ਪਹੁੰਚ ਸਬੰਧੀ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਵੀ ਹਾਲਤ ਵਿੱਚ ਤਣਾਅ ਪੈਦਾ ਕਰਨ, ਜਮ੍ਹਾਂਖੋਰੀ ਜਾਂ ਖਪਤਕਾਰਾਂ ਦੇ ਸ਼ੋਸ਼ਣ ਦੀ ਇਜਾਜ਼ਤ ਨਹੀਂ ਦੇਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਦੇਸ਼ਾਂ ਵਿੱਚ ਤਣਾਅ ਕਾਰਨ ਦੇਸ਼ ਭਰ ਵਿੱਚ ਐਲਪੀਜੀ ਦੀ ਸੰਭਾਵਿਤ ਘਾਟ ਬਾਰੇ ਅਫਵਾਹਾਂ ਤੇਜ਼ੀ ਨਾਲ ਫੈਲ ਰਹੀਆਂ ਹਨ, ਜਿਸ ਨਾਲ ਜਨਤਾ ਵਿੱਚ ਬੇਲੋੜਾ ਤਣਾਅ ਪੈਦਾ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਐਲਪੀਜੀ ਸਿਲੰਡਰਾਂ ਦੀ ਘਾਟ ਬਾਰੇ ਅਫਵਾਹਾਂ ਫੈਲਾਈਆਂ ...
ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆਈ ਦੇਸ਼ ਤੋਂ ਭਗੌੜੇ ਭੁਵਨੇਸ਼ ਚੋਪੜਾ ਨੂੰ ਲਿਆਂਦਾ ਵਾਪਸ

ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆਈ ਦੇਸ਼ ਤੋਂ ਭਗੌੜੇ ਭੁਵਨੇਸ਼ ਚੋਪੜਾ ਨੂੰ ਲਿਆਂਦਾ ਵਾਪਸ

Crime News, Punjab News
ਚੰਡੀਗੜ੍ਹ, 12 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਰਗਰਮ ਸਹਿਯੋਗ ਨਾਲ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਭਗੌੜੇ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਮੱਧ ਏਸ਼ੀਆਈ ਦੇਸ਼ ਤੋਂ ਡਿਪੋਰਟ ਕਰਨ ਤੋਂ ਬਾਅਦ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਗਠਿਤ, ਅੰਦਰੂਨੀ ਸੁਰੱਖਿਆ ਵਿੰਗ ਅਧੀਨ ਕੰਮ ਕਰਨ ਵਾਲੇ ਨਵੇਂ ਸਥਾਪਿਤ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਵੱਲੋਂ ਇਸ ਕਾਰਵਾਈ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਭੁਵਨੇਸ਼ ਚੋਪੜਾ ਦੀਆਂ ਅੰਤਰਰਾਸ਼ਟਰੀ ਗਤੀਵਿਧੀਆਂ ਨੂੰ ਟਰੈਕ...
ਭਾਰਤ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਕੋਲ ਹਿੰਮਤ ਨਹੀਂ, ਵਿਦੇਸ਼ੀ ਤਾਕਤਾਂ ਸਾਡੀ ‘ਕਮਜ਼ੋਰ’ ਵਿਦੇਸ਼ ਨੀਤੀ ਨੂੰ ਸ਼ਰੇਆਮ ਡਰਾਉਂਦੀਆਂ ਹਨ: ਹਰਪਾਲ ਸਿੰਘ ਚੀਮਾ

ਭਾਰਤ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਕੋਲ ਹਿੰਮਤ ਨਹੀਂ, ਵਿਦੇਸ਼ੀ ਤਾਕਤਾਂ ਸਾਡੀ ‘ਕਮਜ਼ੋਰ’ ਵਿਦੇਸ਼ ਨੀਤੀ ਨੂੰ ਸ਼ਰੇਆਮ ਡਰਾਉਂਦੀਆਂ ਹਨ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 12 ਮਾਰਚ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਮਰੀਕਾ-ਈਰਾਨ ਵਿਚਾਲੇ ਵਧਦੇ ਟਕਰਾਅ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਸਬੰਧਾਂ ਨੂੰ ਸੰਭਾਲਣ ਵਿੱਚ ਕੇਂਦਰ ਦੀ ਕਾਰਜਪ੍ਰਣਾਲੀ ਦੀ ਨਿੰਦਾ ਕਰਦੇ ਹੋਏ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕਰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ 'ਤੇ ਤਿੱਖਾ ਹਮਲਾ ਕੀਤਾ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਨੂੰ ਸੱਤਾਧਾਰੀ ਅਤੇ ਵਿਰੋਧੀ ਧਿਰ ਦੋਵਾਂ ਵੱਲੋਂ ਸਰਬਸੰਮਤੀ ਨਾਲ ਸਮਰਥਨ ਮਿਲਿਆ, ਜਦੋਂ ਕਿ ਭਾਜਪਾ ਵਿਧਾਇਕ ਸਦਨ ਵਿੱਚੋਂ ਗੈਰ-ਹਾਜ਼ਰ ਰਹੇ। ਸਦਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਾਡੀ ਵਿਦੇਸ਼ ਨੀਤੀ ਇੰਨੀ ਕਮਜ਼ੋਰ ਹੋ ਗਈ ਹੈ ਕਿ ਸਾਨੂੰ ਵਿਦੇਸ਼ੀ ਤਾਕਤਾਂ ਵੱਲੋਂ ਲਗਾਤਾਰ ਡਰਾਇਆ-ਧਮਕਾਇਆ ਜਾ ਰਿਹਾ ਹੈ। ਚਾਹੇ ਇਹ ਬੀਤੇ ਸਾਲ ਸਰਹੱਦੀ ਤਣਾਅ ਦੌਰਾਨ ਮਹਿਜ਼ ਇੱਕ ਟਵੀਟ ਰਾਹੀਂ ਦਖਲਅੰਦਾਜ਼ੀ ਹੋਵੇ ਜਾਂ ਈਰਾਨ ਵਿੱਚ ਹਾਲ ਹੀ...
ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ  ਚੇਅਰਮੈਨ  ਦਾ ਅਹੁਦਾ ਸੰਭਾਲਿਆ

ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ  ਚੇਅਰਮੈਨ  ਦਾ ਅਹੁਦਾ ਸੰਭਾਲਿਆ

Punjab News
ਚੰਡੀਗੜ੍ਹ, 12 ਮਾਰਚ:ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ।ਇਸ ਮੌਕੇ  ਰਾਜਬੀਰ ਸਿੰਘ ਘੁਮਂਣ, ਉ ਐਸ ਡੀ ( ਮੁੱਖ ਮੱਤਰੀ ਪੰਜਾਬ),  ਮੋਹਿੰਦਰ ਭਗਤ, ਕੈਬਨਿਟ ਮੰਤਰੀ,ਇੰਦਰਜੀਤ ਕੌਰ ਮਾਨ ਐਮ. ਐਲ.ਏ. ਨਕੌਦਰ, ਦਿਨੇਸ਼ ਢਲ, ਨਿਤਿਨ ਕੋਹਲੀ, , ਮਹਾਰਾਜ ਬੰਸੀ ਦਾਸ, ਬਾਬਾ ਪਰਗਟ ਨਾਥ, ਮੇਅਰ ਵਨੀਤ ਧੀਰ, ਮੰਗਲ ਸਿੰਘ ਬੱਸੀ (ਸਟੇਟ ਚੈਅਰਮੈਨ ਪੰਜਾਬ ਐਗਰੋ),ਅਬਦੂਲ ਬਾਰੀ ਸਲਮਾਨੀ (ਸਟੇਟ ਚੈਅਰਮੇਨ ਮੁਸਲੀਮ ਵਿਕਾਸ ਬੋਰੜ) ਕਾਉਸਲਰ ਦੀਪਕ ਸ਼ਾਰਦਾ, ਮਾਸਟਰ ਗੋਰਵ ਸਮਾਜ ਸੇਵਕ, ਰੋਬਿਨ ਸਾਂਪਲਾ, ਕਰਨ ਮਲੀ, ਨਰਵੈਲ ਕੰਗ, ਅਮਿਤ ਢਲ ਕੌਸਲਰ, ਜਗਦੀਸ਼ ਸਮਰਾਏ,  ਸਤਨਾਮ ਸਿੰਘ, ਬੱਬੂ ਥਾਪਰ, ਚੈਅਰਮੈਨ ਲਖਵੀਰ ਸਿੰਘ,  ਜਸਵੀਰ ਸਿੰਘ,  ਪੂਜਾ ਸਿੰਘ ਅਤੇ ਹਰਪਾਲ ਸਿੰਘ ਚੱਢਾ, ਵਾਈਸ ਚੇਅਰਮੈਨ ਪਵਨ ਹੰਸ,  ਬੋਰਡ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਹਸਤੀਆਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।  ਇਸ ਮੌਕੇ ਬੋਲਦਿ...
ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

Punjab News
ਚੰਡੀਗੜ੍ਹ, 12 ਮਾਰਚ:ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਇਸ ਨੂੰ ਵਿਦੇਸ਼ੀ ਅਤੇ ਘਰੇਲੂ ਮਾਮਲਿਆਂ ਵਿੱਚ "ਬਿਲਕੁਲ ਫੇਲ੍ਹ" ਦੱਸਿਆ। ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਦਰਮਿਆਨ ਸਪੱਸ਼ਟ ਅੰਤਰ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ 'ਵਿਸ਼ਵ ਗੁਰੂ' ਅਤੇ 'ਆਤਮਨਿਰਭਰ' ਬਣਾਉਣ ਦੇ ਦੋਵੇਂ ਵਾਅਦੇ ਖੋਖਲੇ ਸਾਬਤ ਹੋਏ ਹਨ। ਪੰਜਾਬ ਵਿਧਾਨ ਸਭਾ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਨਿੰਦਾ ਮਤੇ ਵਿੱਚ ਹਿੱਸਾ ਲੈਂਦਿਆਂ, ਸ੍ਰੀ ਅਮਨ ਅਰੋੜਾ ਨੇ ਅੱਜ ਦੇ ਅਖ਼ਬਾਰਾਂ ਵਿੱਚ ਕੀਤੇ ਜਾ ਰਹੇ ਵਿਰੋਧ ਵੱਲ ਧਿਆਨ ਦਵਾਇਆ। ਉਨ੍ਹਾਂ ਕਿਹਾ, "ਅਖਬਾਰਾਂ ਵਿੱਚ ਇੱਕ ਪਾਸੇ ਗੈਸ ਏਜੰਸੀਆਂ ਦੇ ਬਾਹਰ ਕਿਲੋਮੀਟਰ ਲੰਬੀਆਂ ਕਤਾਰਾਂ ਲੱਗਣ, ਹਜ਼ਾਰਾਂ ਹੋਟਲਾਂ ਦੇ ਬੰਦ ਹੋਣ ਨੇੜੇ ਪਹੁੰਚਣ, ਅਣਗਿਣਤ ਵਿਆਹ ਰੱਦ ਹੋਣ ਅਤੇ ਸਾਡੀਆਂ ਮਾਵਾਂ-ਭੈਣਾਂ ਦੇ ਆਪਣੀਆਂ ਰਸੋਈਆਂ ਬਾਰੇ ਚਿੰਤਤ ਹੋਣ ਦੀਆਂ ਖਬਰਾਂ ਸਨ। ਇਸ ਦੇ ਬਿਲਕੁਲ ਸਾਹਮਣੇ ਭਾਰਤ ਸਰਕਾਰ ...
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ

Punjab News
ਫਰੀਦਕੋਟ, 12 ਮਾਰਚ- ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕੇ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਸਬੰਧੀ ਮਹੱਤਵਪੂਰਨ ਪ੍ਰਸ਼ਨ ਉਠਾਇਆ। ਵਿਧਾਇਕ ਉਨ੍ਹਾਂ ਵੱਲੋਂ ਇਹ ਪ੍ਰਸ਼ਨ ਜੰਗਲਾਂ ਦੀ ਸੰਭਾਲ, ਵਣੀਕਰਨ ਅਤੇ ਜੰਗਲੀ ਜੀਵਾਂ ਦੀ ਰੱਖਿਆ ਦੇ ਮੱਦੇਨਜ਼ਰ ਪੁੱਛਿਆ ਗਿਆ। ਉਨ੍ਹਾਂ ਜੰਗਲਾਤ ਮੰਤਰੀ ਤੋਂ ਪੁੱਛਿਆ ਕਿ ਹਲਕਾ ਫਰੀਦਕੋਟ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦਾ ਕੁੱਲ ਰਕਬਾ ਕਿੰਨਾ ਹੈ ਅਤੇ ਇਸ ਵਿੱਚੋਂ ਕਿੰਨਾ ਰਕਬਾ ਰਾਖਵੇਂ ਜੰਗਲ ਵਜੋਂ ਦਰਜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਇਸ ਖੇਤਰ ਵਿੱਚ ਲਗਾਏ ਗਏ ਪੌਦਿਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਜੀਵਤ ਦਰ (ਸਰਵਾਈਵਲ ਰੇਟ) ਬਾਰੇ ਵੀ ਜਾਣਕਾਰੀ ਮੰਗੀ। ਉਨ੍ਹਾਂ ਨੇ ਸਰਕਾਰ ਤੋਂ ਇਹ ਵੀ ਪੁੱਛਿਆ ਕਿ ਕੀ ਬੀੜ ਘੁਗਿਆਣਾ ਵਿੱਚ ਵਣੀਕਰਨ, ਬਾੜਬੰਦੀ, ਪਗਡੰਡੀ ਵਿਕਾਸ ਜਾਂ ਈਕੋ-ਟੂਰਿਜਮ ਨਾਲ ਸੰਬੰਧਿਤ ਕੋਈ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜੇਕਰ ਅਜਿਹਾ ਹੈ ਤਾਂ ਉਸ ਦੀ ਲਾਗਤ ਅਤੇ ਮੌਜੂਦਾ ਸਥਿਤੀ ਬਾਰੇ ਵੀ ਵੇਰਵਾ ਦੇਣ ਦੀ ਮੰਗ ਕੀਤੀ। ਇ...