ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 9 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਡਿਵੀਜ਼ਨ ਨੰਬਰ 2 ਕਮਿਸ਼ਨਰੇਟ ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੋਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗਾਂਧੀ ਕੈਂਪ, ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੋਤਸ਼ ਦਾ ਕੰਮ ਕਰਦਾ ਹੈ ਅਤੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਉਸ ਦੀ ਸ਼ਿਕਾਇਤ 'ਤੇ ਉਸ ਦੇ ਗੁਆਂਢੀ ਵਿਜੈ ਰਾਜ ਉਰਫ਼ ਪਾਲੀ ਨੂੰ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ, ਸ਼ਿਕਾਇਤਕਰਤਾ ਵਿਜੈ ਰਾਜ ਉਰਫ਼ ਪਾਲੀ ਦੀ ਭੈਣ ਅਤੇ ਇਲਾਕਾ ਪ੍ਰਧਾਨ ਨਾਲ ਥਾਣਾ ਡਿਵੀਜ਼ਨ ਨੰਬਰ 2 ਗਿਆ, ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਵਿਜੈ ਰਾਜ ਉਰਫ਼ ਪਾਲੀ ਵਿਰੁੱਧ ਨਸ਼ੀਲੇ ਪਦਾਰਥਾਂ ਦਾ ਕੇਸ ਦਰਜ ਕੀਤਾ...








