ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ
*ਚੰਡੀਗੜ੍ਹ/ਮੂਨਕ, 27 ਮਈ:*ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਿਵਲ ਹਸਪਤਾਲ ਮੂਨਕ ਪਹੁੰਚ ਕੇ, ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਪਿੱਛੋਂ ਬਿਮਾਰ ਹੋਏ ਵਿਅਕਤੀਆਂ ਨੂੰ ਦਿੱਤੇ ਜਾ ਰਹੇ ਇਲਾਜ ਦਾ ਜਾਇਜ਼ਾ ਲਿਆ। ਮੰਤਰੀ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਅਧਿਕਾਰੀਆਂ ਨੂੰ ਸਾਰੇ ਪ੍ਰਭਾਵਿਤ ਵਿਅਕਤੀਆਂ ਲਈ ਨਿਰੰਤਰ ਮੈਡੀਕਲ ਸਹੂਲਤਾਂ ਅਤੇ ਤੁਰੰਤ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਦੱਸ ਦੇਈਏ ਕਿ ਪਿਛਲੇ ਦਿਨੀਂ ਮੂਨਕ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਕਈ ਵਿਅਕਤੀਆਂ, ਜਿਨ੍ਹਾਂ ਵਿੱਚ ਮਹਿਲਾਵਾਂ, ਮਰਦ, ਬੱਚੇ ਅਤੇ ਬਜ਼ੁਰਗ ਸ਼ਾਮਲ ਸਨ, ਦੀ ਅਚਾਨਕ ਤਬੀਅਤ ਵਿਗੜ ਜਾਣ ਤੋਂ ਬਾਅਦ ਉਨ੍ਹਾਂ ਨੂੰ ਮੂਨਕ ਦੇ ਸਿਵਲ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜੋ ਅੱਜ ਵੀ ਹਸਪਤਾਲ ਵਿੱਚ ਜੇਰੇ ਇਲਾਜ ਹਨ।
ਕੈਬਿਨਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਵਲ ਸਰਜਨ ਸੰਗਰੂਰ, ਐਸ.ਡੀ.ਐਮ ਅਤੇ ਹੋਰ ਅਧਿ...








