Sunday, June 7
Shadow

Punjab News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

Punjab News
ਚੰਡੀਗੜ੍ਹ, 7 ਮਾਰਚ 2026- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿਖੇ ਸਿਖਲਾਈ ਲਈ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਅਧਿਆਪਕਾਂ ਨੂੰ ਵਿਸ਼ਵਵਿਆਪੀ ਸਿੱਖਿਆ ਅਭਿਆਸਾਂ ਤੋਂ ਜਾਣੂ ਕਰਵਾਉਣਾ ਅਤੇ ਸੂਬੇ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਮੁੱਖ ਮੰਤਰੀ ਨੇ ਕਈ ਸਿਆਸੀ ਮੁੱਦਿਆਂ 'ਤੇ ਵੀ ਗੱਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਬਿਜਲੀ (ਸੋਧ) ਬਿੱਲ, 2025 ਦਾ ਸਖ਼ਤ ਵਿਰੋਧ ਕਰਾਂਗੇ, ਜਦੋਂ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ, ਕਾਂਗਰਸ ਅਤੇ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ’ਤੇ ਲਿਖਿਆ, “ਅੱਜ, ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਇਕ ਹੋਰ ਬੈਚ ਸਿਖਲਾਈ ਲਈ ਸਿੰਗਾਪੁਰ ਲਈ ਰਵਾਨਾ ਹੋਇਆ। ਮੈਂ ਇਸ ਮੌਕੇ ਉਨ੍ਹਾਂ ਨੂੰ ਮਿਲਿਆ, ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਯਾਤਰਾ ਦੀ ਸ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

Punjab News
*ਚੰਡੀਗੜ੍ਹ, 7 ਮਾਰਚ 2026 ਸੂਬੇ ਵਿੱਚ ਉਚੇਰੀ ਸਿੱਖਿਆ, ਉਦਯੋਗਿਕ ਵਿਕਾਸ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਉਤਸ਼ਾਹਤ ਕਰਨ ਦੇ ਮਨੋਰਥ ਨਾਲ ਅਹਿਮ ਫੈਸਲੇ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਮੁਤਾਬਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਲਈ ਖਰੜਾ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਸਮੇਂ ਸਿਰ ਕਰਨ ਲਈ ਸਾਰੇ ਲੋੜੀਂਦੇ ਫੈਸਲੇ ਲੈਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ। ਨਵੀਂ ਉਦਯੋਗਿਕ ਤੇ ਵਪਾ...
ਮੋਹਾਲੀ ਦਾ ਆਰੀਅਨ ਦੱਤ ਬਣਿਆ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ

ਮੋਹਾਲੀ ਦਾ ਆਰੀਅਨ ਦੱਤ ਬਣਿਆ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ

International, Punjab News
ਚੰਡੀਗੜ੍ਹ, 7 ਮਾਰਚ:–ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਕੈਡਿਟ ਆਰੀਅਨ ਦੱਤ ਨੂੰ ਅੱਜ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ), ਗਯਾ ਵਿਖੇ ਹੋਈ ਪਾਸਿੰਗ ਆਊਟ ਪਰੇਡ (ਪੀਓਪੀ) ਦੌਰਾਨ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਚੁਣਿਆ ਗਿਆ ਹੈ। ਇਸ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਧੀਰਜ ਸੇਠ, ਪੀਵੀਐਸਐਮ, ਏਵੀਐਸਐਮ, ਜੀਓਸੀ-ਇਨ-ਸੀ, ਦੱਖਣੀ ਕਮਾਂਡ ਨੇ ਕੀਤਾ। ਆਰੀਅਨ ਦੱਤ, ਜੋ ਹੁਣ ਰਸਮੀ ਤੌਰ 'ਤੇ ਭਾਰਤੀ ਫੌਜ ਦੇ ਅਧਿਕਾਰੀ ਹਨ, ਮੋਹਾਲੀ ਵਾਸੀ ਪ੍ਰੈਕਟਿਸਿੰਗ ਵਕੀਲ ਸ੍ਰੀਮਤੀ ਸੰਗੀਤਾ ਦੱਤ ਅਤੇ ਮਰਹੂਮ ਕਮਾਂਡਰ ਅਮਿਤਾਭ ਦੱਤ ਦੇ ਪੁੱਤਰ ਹਨ। ਫੌਜ ਵਿੱਚ ਅਧਿਕਾਰੀ ਵਜੋਂ ਆਪਣੀ ਪਰਿਵਾਰਕ ਵਿਰਾਸਤ ਨੂੰ ਅੱਗੇ ਵਧਾਉਂਦਿਆਂ ਆਰੀਅਨ ਆਪਣੇ ਪਿਤਾ, ਜਿਨ੍ਹਾਂ ਨੇ ਭਾਰਤੀ ਜਲ ਸੈਨਾ ਵਿੱਚ ਕਮਾਂਡਰ ਵਜੋਂ ਸੇਵਾ ਨਿਭਾਈ ਸੀ, ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਆਪਣੇ ਪਰਿਵਾਰ ‘ਚ ਦੂਜੀ ਪੀੜ੍ਹੀ ਦਾ ਅਧਿਕਾਰੀ ਬਣ ਗਿਆ ਹੈ। ਦੱਸਣਯੋਗ ਹੈ ਕਿ ਆਰੀਅਨ ਦੇ ਪਿਤਾ 2017 ਵਿੱਚ ਅਕਾਲ ਚਲਾਣਾ ਕਰ ਗਏ ਸਨ। ਸੰਸਥਾ ਲਈ ਇਹ ਮਾਣ ਦਾ ਪਲ ਹੈ ਕਿਉ...
ਗੈਂਗਸਟਰਾਂ ‘ਤੇ ਵਾਰ ਦੀ ਵਿਦੇਸ਼ਾਂ ਤੱਕ ਮਾਰ: ਜੱਗੂ ਭਗਵਾਨਪੁਰੀਆ ਗਿਰੋਹ ਦੇ ਮੈਂਬਰ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ਤੋਂ ਹਿਰਾਸਤ ‘ਚ ਲਿਆ

ਗੈਂਗਸਟਰਾਂ ‘ਤੇ ਵਾਰ ਦੀ ਵਿਦੇਸ਼ਾਂ ਤੱਕ ਮਾਰ: ਜੱਗੂ ਭਗਵਾਨਪੁਰੀਆ ਗਿਰੋਹ ਦੇ ਮੈਂਬਰ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ਤੋਂ ਹਿਰਾਸਤ ‘ਚ ਲਿਆ

Crime News, Punjab News
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੀ ਗਈ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੌਰਾਨ ਨਿਆਂ ਦੇ ਕਟਹਿਰੇ ਤੋਂ ਬਚਣ ਲਈ ਵਿਦੇਸ਼ਾਂ ‘ਚ ਲੁਕੇ ਅਪਰਾਧੀਆਂ ਨੂੰ ਟਰੈਕ ਕਰਨ ਅਤੇ ਮੁਲਕ ਵਾਪਸ ਲਿਆਉਣ ਸਬੰਧੀ ਚੱਲ ਰਹੇ ਯਤਨਾਂ ਤਹਿਤ ਮਹੱਤਵਪੂਰਨ ਸਫ਼ਲਤਾ ਤਹਿਤ ਅਤਿ-ਲੋੜੀਂਦੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ‘ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਭਗੌੜੇ ਅੰਮ੍ਰਿਤਪਾਲ ਦਾਲਮ ਨੂੰ ਪੰਜਾਬ ਪੁਲਿਸ ਦੀ ਬੇਨਤੀ 'ਤੇ ਵਿਦੇਸ਼ ਮੰਤਰਾਲੇ (ਐਮਈਏ), ਕੇਂਦਰੀ ਜਾਂਚ ਬਿਊਰੋ (ਸੀਬੀਆਈ), ਇੰਟਰਪੋਲ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਜਾਰੀ ਇੰਟਰਪੋਲ ਰੈੱਡ ਨੋਟਿਸ (ਰੈੱਡ ਕਾਰਨਰ ਨੋਟਿਸ) ਦੇ ਆਧਾਰ 'ਤੇ ਹਿਰਾਸਤ ਵਿੱਚ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ...
ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

Punjab News
ਚੰਡੀਗੜ੍ਹ, 6 ਮਾਰਚ 2026- ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ ਕੀਤੇ ਗਏ ਭਗਵੰਤ ਮਾਨ ਸਰਕਾਰ ਦੇ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਨੂੰ ਸੂਬੇ ਭਰ ਦੀਆਂ ਔਰਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪਹਿਲਕਦਮੀ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਉੱਦਮਤਾ ਰਾਹੀਂ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀ ਮਦਦ ਕਰਨ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪ੍ਰੋਗਰਾਮ ਦਾ ਪਹਿਲਾ ਪੜਾਅ 2 ਮਾਰਚ ਤੋਂ 6 ਮਾਰਚ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਆਯੋਜਿਤ ਕੀਤਾ ਗਿਆ ਸੀ, ਜਿੱਥੇ ਵਪਾਰ ਅਤੇ ਸਵੈ-ਰੁਜ਼ਗਾਰ ਦੇ ਵੱਖ-ਵੱਖ ਰੂਪਾਂ ਵਿੱਚ ਕੰਮ ਕਰ ਰਹੀਆਂ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਹਰੇਕ ਹਲਕੇ ਵਿੱਚ ਪਿੰਡਾਂ ਜਾਂ ਸ਼ਹਿਰੀ ਖੇਤਰਾਂ ਦੀਆਂ 100 ਮਹਿਲਾ ਉੱਦਮੀਆਂ ਨੂੰ ਸਵੈ-ਨਿਰਭਰਤਾ ਵੱਲ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਗਈ। ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ‘ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ' ਪੋਰਟ...
ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ;  126 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ;  126 ਗ੍ਰਿਫ਼ਤਾਰ

Punjab News
ਚੰਡੀਗੜ੍ਹ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 45ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੀਆਂ 400 ਥਾਵਾਂ 'ਤੇ  ਛਾਪੇਮਾਰੀ ਕੀਤੀ ।  ਜ਼ਿਕਰਯੋਗ ਹੈਂ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 45ਵੇਂ ਦਿਨ, ਪੁਲਿਸ ਟੀਮਾਂ ਨੇ 126 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 13045  ਗ੍ਰਿਫਤਾਰੀਆਂ ਹੋਈਆਂ ਹਨ । ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

Punjab News
*ਚੰਡੀਗੜ੍ਹ, 6 ਮਾਰਚ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2026-27 ਲਈ ਬਜਟ ਅਨੁਮਾਨਾਂ ਅਤੇ ਸਾਲ 2024-25 ਦੀਆਂ ਕੈਗ ਦੀਆਂ ਆਡਿਟ ਰਿਪੋਰਟਾਂ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਵਿੱਤੀ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਲ 2026-27 ਲਈ ਪੰਜਾਬ ਦੇ ਬਜਟ ਅਨੁਮਾਨਾਂ ਨੂੰ 8 ਮਾਰਚ ਨੂੰ ਪੇਸ਼ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਕੰਪਟ੍ਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ (ਕੈਗ) ਅਤੇ ਪੰਜਾਬ ਸਰਕਾਰ ਦੇ ਵਿੱਤੀ ਤੇ ਨਮਿੱਤਣ ਲੇਖੇ ਵਿਧਾਨ ਸਭਾ ਦੇ ਮੇਜ਼ ’ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ।...
ਪੰਜਾਬ ਵਿਧਾਨ ਸਭਾ  ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

ਪੰਜਾਬ ਵਿਧਾਨ ਸਭਾ  ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

Punjab News
ਚੰਡੀਗੜ੍ਹ, 6 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਰਾਜਪਾਲ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਰਾਜਪਾਲ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੂੰ ਸੰਬੋਧਨ ਕਰਨ ਲਈ ਪੰਜਾਬ ਵਿਧਾਨ ਸਭਾ ਪਹੁੰਚੇ ਸਨ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸਨਮਾਨ ਵਜੋਂ ਯਾਦਗਾਰੀ ਚਿੰਨ੍ਹ ਅਤੇ ਰਵਾਇਤੀ ਲੋਈ ਭੇਟ ਕੀਤੀ। ਰਾਜਪਾਲ ਨੇ ਉਨ੍ਹਾਂ ਦੇ ਨਿੱਘੇ ਸਵਾਗਤ 'ਤੇ ਖੁਸ਼ੀ ਜ਼ਾਹਰ ਕੀਤੀ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ, ਡਾ. ਰਵਜੋਤ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ, ਪੰਜਾਬ, ਸ਼੍ਰੀ ਕੇ.ਏ.ਪੀ. ਸਿਨਹਾ, ਮੁੱਖ ਸਕੱਤਰ, ਪੰਜਾਬ, ਬਹੁਜਨ ਸਮਾਜ ਪਾਰਟੀ ਦੇ ਸ. ਨਛੱਤਰ ਪਾਲ, ਸ਼੍ਰੋਮਣੀ ਅਕਾਲੀ ਦਲ ਦੇ ਸ. ...
ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ

ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ

Punjab News
ਮਾਲੇਰਕੋਟਲਾ, 6 ਮਾਰਚ - ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਭਿਆਨ ਚਲਾਇਆ ਗਿਆ। ਇੰਸਪੈਕਟਰ ਜਨਰਲ ਪੁਲਿਸ (ਜੀ.ਆਰ.ਪੀ) ਬਲਜੋਤ ਸਿੰਘ ਰਾਠੋਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਐਸ.ਪੀ. (ਪੀ.ਬੀ.ਆਈ) ਰਾਜਵਿੰਦਰ ਸਿੰਘ, ਡੀ.ਐਸ.ਪੀ. (ਇਨਵੈਸਟਿਗੇਸ਼ਨ) ਸਤੀਸ਼ ਕੁਮਾਰ ਅਤੇ ਡੀ.ਐਸ.ਪੀ. ਸਬ ਡਿਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ ਵੱਲੋਂ ਇੰਨਚਾਰਜ ਸੀ ਆਾਈ ਏ ਇੰਸਪੈਕਟਰ ਹਰਜਿੰਦਰ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਕੰਗਣਵਾਲ ਵਿਖੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਆਈ.ਜੀ.ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਸ਼ਾ ਸਮੱਗਲਰਾਂ ਅਤੇ ਤਸਕਰਾਂ ਖ਼ਿਲਾਫ਼ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ...
ਪੀ.ਏ.ਯੂ.–ਕੇ.ਵੀ.ਕੇ. ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਸਫਲ ਵਰਤੋਂ ਸਬੰਧੀ ਖੇਤ ਦਿਵਸ ਆਯੋਜਿਤ

ਪੀ.ਏ.ਯੂ.–ਕੇ.ਵੀ.ਕੇ. ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਸਫਲ ਵਰਤੋਂ ਸਬੰਧੀ ਖੇਤ ਦਿਵਸ ਆਯੋਜਿਤ

Punjab News
ਸ੍ਰੀ ਮੁਕਤਸਰ ਸਾਹਿਬ, 06 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ (CRM) ਤਕਨੀਕਾਂ ਦੀ ਸਫਲ ਵਰਤੋਂ ਸੰਬੰਧੀ ਖੇਤ ਦਿਵਸ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਲੰਬੀ ਬਲਾਕ ਦੇ ਪਿੰਡ ਭਾਗੂ ਦੇ ਲਗਭਗ 120 ਕਿਸਾਨਾਂ ਨੇ ਭਾਗ ਲਿਆ ਅਤੇ ਵਿਗਿਆਨੀਆਂ ਨਾਲ ਆਧੁਨਿਕ ਖੇਤੀ ਤਕਨੀਕਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ ਕੇ.ਵੀ.ਕੇ. ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਫਸਲੀ ਰਹਿੰਦ-ਖੁੰਹਦ ਪ੍ਰਬੰਧਨ ਤਕਨੀਕਾਂ ਦੀ ਵਾਤਾਵਰਣ ਸੁਰੱਖਿਆ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕੇ.ਵੀ.ਕੇ. ਵੱਲੋਂ ਕਿਸਾਨਾਂ ਲਈ ਵੱਖ-ਵੱਖ ਸਿਖਲਾਈ ਪ੍ਰੋਗਰਾਮ, ਪ੍ਰਦਰਸ਼ਨੀਆਂ, ਬੀਜ਼ ਅਤੇ ਨਵੀਆਂ ਖੇਤੀ ਤਕਨੀਕਾਂ ਦੇ ਪਸਾਰ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਡਾ. ਸ਼ਰਮਾ ਨੇ ਪਰਿਵਾਰ ਦੀ ਸਿਹਤ ਅਤੇ ਪੋਸ਼ਣ ਨੂੰ ਸੁਧਾਰਨ ਲਈ ਫ਼ਲਾਂ ਅਤੇ ਸਬਜ਼ੀਆਂ ਦੀ ਘਰੇਲੂ ਬਗ਼ੀਚੀ ਦੇ ਮਾਡਲਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਡਾ. ਗੁਰਵਿੰ...