Sunday, June 7
Shadow

Punjab News

ਪੀ.ਏ.ਯੂ.–ਕੇ.ਵੀ.ਕੇ. ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਸਫਲ ਵਰਤੋਂ ਸਬੰਧੀ ਖੇਤ ਦਿਵਸ ਆਯੋਜਿਤ

ਪੀ.ਏ.ਯੂ.–ਕੇ.ਵੀ.ਕੇ. ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਸਫਲ ਵਰਤੋਂ ਸਬੰਧੀ ਖੇਤ ਦਿਵਸ ਆਯੋਜਿਤ

Punjab News
ਸ੍ਰੀ ਮੁਕਤਸਰ ਸਾਹਿਬ, 06 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ (CRM) ਤਕਨੀਕਾਂ ਦੀ ਸਫਲ ਵਰਤੋਂ ਸੰਬੰਧੀ ਖੇਤ ਦਿਵਸ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਲੰਬੀ ਬਲਾਕ ਦੇ ਪਿੰਡ ਭਾਗੂ ਦੇ ਲਗਭਗ 120 ਕਿਸਾਨਾਂ ਨੇ ਭਾਗ ਲਿਆ ਅਤੇ ਵਿਗਿਆਨੀਆਂ ਨਾਲ ਆਧੁਨਿਕ ਖੇਤੀ ਤਕਨੀਕਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ ਕੇ.ਵੀ.ਕੇ. ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਫਸਲੀ ਰਹਿੰਦ-ਖੁੰਹਦ ਪ੍ਰਬੰਧਨ ਤਕਨੀਕਾਂ ਦੀ ਵਾਤਾਵਰਣ ਸੁਰੱਖਿਆ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕੇ.ਵੀ.ਕੇ. ਵੱਲੋਂ ਕਿਸਾਨਾਂ ਲਈ ਵੱਖ-ਵੱਖ ਸਿਖਲਾਈ ਪ੍ਰੋਗਰਾਮ, ਪ੍ਰਦਰਸ਼ਨੀਆਂ, ਬੀਜ਼ ਅਤੇ ਨਵੀਆਂ ਖੇਤੀ ਤਕਨੀਕਾਂ ਦੇ ਪਸਾਰ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਡਾ. ਸ਼ਰਮਾ ਨੇ ਪਰਿਵਾਰ ਦੀ ਸਿਹਤ ਅਤੇ ਪੋਸ਼ਣ ਨੂੰ ਸੁਧਾਰਨ ਲਈ ਫ਼ਲਾਂ ਅਤੇ ਸਬਜ਼ੀਆਂ ਦੀ ਘਰੇਲੂ ਬਗ਼ੀਚੀ ਦੇ ਮਾਡਲਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਡਾ. ਗੁਰਵਿੰ...
ਡੀਸੀ ਨਵਜੋਤ ਕੌਰ ਵੱਲੋਂ ਚਿੱਟੀ ਮੱਖੀ ਦੀ ਅਗਾਉਂ ਰੋਕਥਾਮ ਦੀ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਸਖ਼ਤ ਹਦਾਇਤਾਂ

ਡੀਸੀ ਨਵਜੋਤ ਕੌਰ ਵੱਲੋਂ ਚਿੱਟੀ ਮੱਖੀ ਦੀ ਅਗਾਉਂ ਰੋਕਥਾਮ ਦੀ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਸਖ਼ਤ ਹਦਾਇਤਾਂ

Punjab News
ਮਾਨਸਾ, 6 ਮਾਰਚ: ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਾਉਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਚਿੱਟੀ ਮੱਖੀ ਤੋਂ ਬਚਾਅ ਲਈ ਨਦੀਨਾਂ ਨੂੰ ਨਸ਼ਟ ਕਰਨ ਲਈ ਇੱਕ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੜਕਾਂ ਦੇ ਕੰਢਿਆਂ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਦੇ ਆਲੇ-ਦੁਆਲੇ ਉੱਗੇ ਨਦੀਨਾਂ ਨੂੰ ਤੁਰੰਤ ਨਸ਼ਟ ਕੀਤਾ ਜਾਵੇ, ਕਿਉਂਕਿ ਇਹ ਨਦੀਨ ਚਿੱਟੀ ਮੱਖੀ ਦੇ ਫੈਲਣ ਵਿੱਚ ਸਹਾਇਕ ਹੁੰਦੇ ਹਨ।ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਦੂਜੇ ਵਿਭਾਗਾਂ ਦੇ ਕਰਮਚਾਰੀਆਂ ਅਤੇ ਕਿਸਾਨਾਂ ਨੂੰ ਨਦੀਨਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਖਤਮ ਕਰਨ ਦੇ ਸਹੀ ਤਰੀਕਿਆਂ ਬਾਰੇ ਤਕਨੀਕੀ ਸਿਖਲਾਈ ਦੇਣ। ਸਹਿਕਾਰਤਾ ਵਿਭਾਗ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਕੇ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜ਼ਿੰ...
ਡਿਪਟੀ ਕਮਿਸ਼ਨਰ ਨੇ ਉੱਜਵਲਾ ਯੋਜਨਾ ਤਹਿਤ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕਰਨ ਦੇ ਦਿੱਤੇ ਨਿਰਦੇਸ਼

ਡਿਪਟੀ ਕਮਿਸ਼ਨਰ ਨੇ ਉੱਜਵਲਾ ਯੋਜਨਾ ਤਹਿਤ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕਰਨ ਦੇ ਦਿੱਤੇ ਨਿਰਦੇਸ਼

Punjab News
ਰੂਪਨਗਰ, 06 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਵਿਕੇਸ਼ ਗੁਪਤਾ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਡਾ. ਕਿੰਮੀ ਵਨੀਤ ਕੌਰ ਸੇਠੀ, ਸਮੂਹ ਸਹਾਇਕ ਖੁਰਾਕ ਸਪਲਾਈ ਅਫਸਰਾਂ ਅਤੇ ਨਿਰੀਖਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਤੇਲ ਮਾਰਕੀਟਿੰਗ ਕੰਪਨੀਆਂ (ਆਈਓਸੀਐਲ, ਬੀਪੀਸੀਐਲ, ਐੱਚਪੀਸੀਐਲ) ਦੇ ਨੁਮਾਇੰਦਿਆਂ ਅਤੇ ਜ਼ਿਲ੍ਹੇ ਦੀਆਂ ਸਮੂਹ ਗੈਸ ਏਜੰਸੀਆਂ ਨੇ ਵੀ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕੀਤੇ ਜਾਣ। ਇਸ ਮਕਸਦ ਨੂੰ ਧਿਆਨ ਵਿੱਚ ਰੱਖਦੇ ਹੋਏ ਹਫਤਾਵਾਰੀ ਟੀਚੇ ਵੀ ਨਿਰਧਾਰਿਤ ਕੀਤੇ ਗਏ ਤਾਂ ਜੋ ਜ਼ਿਲ੍ਹੇ ਦੇ ਹਰ ਯੋਗ ਪਰਿਵਾਰ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਮਹਿਲਾਵਾਂ ਨੂ...
ਮਹਿਲਾ ਦਿਵਸ ਤਹਿਤ ਸਵੈ-ਸਹਾਇਤਾ ਸਮੂਹ ਵਿਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਿਤ

ਮਹਿਲਾ ਦਿਵਸ ਤਹਿਤ ਸਵੈ-ਸਹਾਇਤਾ ਸਮੂਹ ਵਿਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਿਤ

Punjab News
ਖਡੂਰ ਸਾਹਿਬ/ਤਰਨ ਤਾਰਨ, 6 ਮਾਰਚ :ਅੱਜ ਹਲਕਾ ਖਡੂਰ ਸਾਹਿਬ ਦੇ ਪਿੰਡ ਅਲਾਦੀਨਪੁਰ ਵਿਖੇ ਨਿੰਦਰ ਕੌਰ ਆਮ ਆਦਮੀ ਪਾਰਟੀ ਹਲਕਾ ਕੋਆਰਡੀਨੇਟਰ ਵੱਲੋ ਮਹਿਲਾ ਦਿਵਸ ਤਹਿਤ ਸਵੈ- ਸਹਾਇਤਾ ਸਮੂਹਾਂ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ ਪੰਨੂੰ ਸੰਗਠਨ ਇੰਚਾਰਜ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ, ਸਵਿੰਦਰ ਸਿੰਘ ਹਲਕਾ ਕੋਆਰਡੀਨੇਟਰ, ਹਰਜੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪਨੂੰਆਂ, ਪਰਮਵੀਰ ਸਿੰਘ ਹੈਪੀ ਬਲਾਕ ਪ੍ਰਧਾਨ ਸਰਪੰਚ ਪਿੰਡ ਅਲਾਦੀਨਪੁਰ ਮਹਿਮਾਨਾਂ ਵਜੋਂ ਪਹੁੰਚੇ। ਇਸ ਤੋਂ ਇਲਾਵਾ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਸਟਾਫ ਜ਼ਿਲ੍ਹਾ ਫੰਕਸ਼ਨਲ ਮੈਨੇਜਰ ਦਲਜੀਤ ਸਿੰਘ, ਅਰੋਮਾ ਬਲਾਕ ਪ੍ਰੋਗਰਾਮ ਮੈਨੇਜਰ ਖਡੂਰ ਸਾਹਿਬ, ਅੰਕੁਸ਼ ਕੁਮਾਰ (ਕਲੱਸਟਰ ਕੋਆਰਡੀਨੇਟਰ ਖਡੂਰ ਸਾਹਿਬ) ਅਤੇ ਅਮਨਪ੍ਰੀਤ ਕੌਰ (ਕਲੱਸਟਰ ਕੋਆਰਡੀਨੇਟਰ) ਅਤੇ ਵੱਖ-ਵੱਖ ਪਿੰਡਾਂ ਤੋਂ ਸਵੈ-ਸਹਾਇਤਾ ਸਮੂਹ ਨਾਲ ਜੁੜੀਆਂ ਉੱਦਮੀਆਂ ਨੇ ਇਸ ਪ੍ਰੋਗਰਾਮ ਵਿੱਚ ਹਾਜ਼ਰੀ ਲਗਵਾਈ।...
ਗੈਂਗਸਟਰਾਂ ’ਤੇ ਵਾਰ ਦਾ 44ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ ; 207 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 44ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ ; 207 ਕਾਬੂ

Punjab News
ਚੰਡੀਗੜ੍ਹ, 5 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 44ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 511 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 44ਵੇਂ ਦਿਨ, ਪੁਲਿਸ ਟੀਮਾਂ ਨੇ 207 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 12,919  ਹੋ ਗਈ ਹੈ। ਇਸ ਤੋਂ ਇਲਾਵਾ 100 ਵਿ...
ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

Punjab News
ਚੰਡੀਗੜ੍ਹ, 5 ਮਾਰਚ: ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਸਰਕਾਰ ਨੇ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਦੇ ਕੇ ਪਰਿਵਾਰਕ ਮੈਂਬਰਾਂ ਵਾਂਗ ਮਹਿਸੂਸ ਕਰਵਾਇਆ। ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਤੋਂ ਵਾਪਸੀ ਕਰਨ ਵਾਲੇ ਲੋਕਾਂ ਦੀ ਸਹਾਇਤਾ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸ.ਏ.ਐਸ. ਨਗਰ (ਮੋਹਾਲੀ) ’ਤੇ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਅਹਲੂਵਾਲੀਆ ਅਤੇ ਸੂਬੇ ਦੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਏਅਰਪੋਰਟ ’ਤੇ ਸਵਾਗਤ ਕੀਤਾ। ਵਾਪਸੀ ਕਰਨ ਵਾਲਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਐਨ ਆਰ ਆਈ ਵਿੰਗ ਵੱਲੋਂ ਸਥਾਪਿਤ 24×7 ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 0172-2260042, 0172-2260043 ਅਤੇ ਵਟਸਐਪ ਹੈਲਪ ਲਾਈਨ ਨੰਬਰ...
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

Punjab News
ਚੰਡੀਗੜ੍ਹ, 5 ਮਾਰਚ 2026- ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ 24x7 ਹੈਲਪਲਾਈਨ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਦੇ ਉਦੇਸ਼ਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨੋਡਲ ਅਫ਼ਸਰ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ। ਨੋਡਲ ਅਫ਼ਸਰ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾ...
ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ

ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ

Punjab News
ਚੰਡੀਗੜ੍ਹ, ਮਾਰਚ 5 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਬਾਗ਼ਬਾਨੀ ਫਸਲਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਵੀਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਕਿਸਾਨ ਕੇਂਦਰਿਤ ਸਕੀਮਾਂ ਅਧੀਨ ਕੀਤੇ ਕੰਮਾਂ ਦੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਬਾਗ਼ਬਾਨੀ ਡਾਇਰੈਕਟਰ ਡਾ .ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨਾਲ ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਬਸਿਡੀਆਂ ਦਾ ਜਾਇਜ਼ਾ ਲਿਆ । ਅਧਿਕਾਰੀਆਂ ਵੱਲੋਂ ਮੰਤਰੀ ਨੂੰ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਵਿੱਤੀ ਸਹਾਇਤ, ਫਲਾਂ ਅਤੇ ਸਬਜੀਆਂ ਦੇ ਉਤਪਾਦਨ ਨੂੰ ਵਧਾਉਣ ਲਈ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀਆਂ ਮੌਜੂਦਾ ਤਕਨੀਕੀ ਸਹਾਇਤਾ ਬਾਰੇ ਵੀ ਵਿਸਥਾਰਪੁਰਵਕ ਜਾਣੂ ਕਰਵਾਇਆ।...
ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

Punjab News
ਚੰਡੀਗੜ੍ਹ, 5 ਮਾਰਚ: ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪਦਾਰਥਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭੋਜਨ ਪਦਾਰਥਾਂ ਦੀ ਜਾਂਚ ਲਈ ਇੱਕ ਵਿਸ਼ਾਲ ਤੇ ਟੀਚਾਗਤ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਲਈ ਸ਼ੁੱਧ ਅੰਨ (ਸਿਹਤਮੰਤ ਭੋਜਨ) ਯਕੀਨੀ ਬਣਾਉਣ ਲਈ ਲਈ ਕੋਈ ਕਸਰ ਬਾਰੀ ਨਹੀਂ ਛੱਡ ਰਹੀ ਹੈ। ਇੱਥੇ ਆਪਣੇ ਦਫ਼ਤਰ ਵਿਖੇ ਸੀਨੀਅਰ ਅਧਿਕਾਰੀਆਂ, ਜਨਤਕ ਸਿਹਤ ਮਾਹਿਰਾਂ ਅਤੇ ਮੁੱਖ ਰੈਗੂਲੇਟਰੀ ਤੇ ਵਿਗਿਆਨਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਨੂੰ 'ਫੂਡ ਸੇਫਟੀ ਆਨ ਵ੍ਹੀਲਜ਼' (ਐਫ.ਐਸ.ਡਬਲਯੂਜ਼) ਵੈਨਾਂ ਰਾਹੀਂ ਭੋਜਨ ਵਿੱਚ ਮਿਲਾਵਟਖ਼ੋਰੀ ਦੀ ਵਿਆਪਕ ਜਾਂਚ ਲਈ 1 ਅਪ੍ਰੈਲ ਤੋਂ 15 ਅਪ੍ਰੈਲ, 2026 ਤੱਕ 15 ਦਿਨਾ ਰਾਜ ਵਿਆਪੀ ਮੁਹਿੰਮ ਵਿੱਢਣ ਦੇ ਨਿਰਦ...
ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ ₹24.57 ਕਰੋੜ ਜਾਰੀ : ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ ₹24.57 ਕਰੋੜ ਜਾਰੀ : ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 05 ਮਾਰਚ: ਸਮਾਜਿਕ ਨਿਆਂ ਅਤੇ ਸਰਵਪੱਖੀ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਅਮਲੀ ਰੂਪ ਦਿੰਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ  ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਯੋਜਨਾ-ਬੱਧ ਭਲਾਈ ਸਕੀਮਾਂ ਰਾਹੀਂ ਲਗਾਤਾਰ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025–26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਧੀਆਂ ਦੇ ਵਿਆਹ ਲਈ 4,817 ਯੋਗ ਲਾਭਪਾਤਰੀਆਂ ਨੂੰ ₹24.57 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ...