Sunday, June 7
Shadow

Punjab News

ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

Punjab News
ਚੰਡੀਗੜ੍ਹ, 5 ਮਾਰਚ: ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪਦਾਰਥਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭੋਜਨ ਪਦਾਰਥਾਂ ਦੀ ਜਾਂਚ ਲਈ ਇੱਕ ਵਿਸ਼ਾਲ ਤੇ ਟੀਚਾਗਤ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਲਈ ਸ਼ੁੱਧ ਅੰਨ (ਸਿਹਤਮੰਤ ਭੋਜਨ) ਯਕੀਨੀ ਬਣਾਉਣ ਲਈ ਲਈ ਕੋਈ ਕਸਰ ਬਾਰੀ ਨਹੀਂ ਛੱਡ ਰਹੀ ਹੈ। ਇੱਥੇ ਆਪਣੇ ਦਫ਼ਤਰ ਵਿਖੇ ਸੀਨੀਅਰ ਅਧਿਕਾਰੀਆਂ, ਜਨਤਕ ਸਿਹਤ ਮਾਹਿਰਾਂ ਅਤੇ ਮੁੱਖ ਰੈਗੂਲੇਟਰੀ ਤੇ ਵਿਗਿਆਨਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਨੂੰ 'ਫੂਡ ਸੇਫਟੀ ਆਨ ਵ੍ਹੀਲਜ਼' (ਐਫ.ਐਸ.ਡਬਲਯੂਜ਼) ਵੈਨਾਂ ਰਾਹੀਂ ਭੋਜਨ ਵਿੱਚ ਮਿਲਾਵਟਖ਼ੋਰੀ ਦੀ ਵਿਆਪਕ ਜਾਂਚ ਲਈ 1 ਅਪ੍ਰੈਲ ਤੋਂ 15 ਅਪ੍ਰੈਲ, 2026 ਤੱਕ 15 ਦਿਨਾ ਰਾਜ ਵਿਆਪੀ ਮੁਹਿੰਮ ਵਿੱਢਣ ਦੇ ਨਿਰਦ...
ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ ₹24.57 ਕਰੋੜ ਜਾਰੀ : ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ ₹24.57 ਕਰੋੜ ਜਾਰੀ : ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 05 ਮਾਰਚ: ਸਮਾਜਿਕ ਨਿਆਂ ਅਤੇ ਸਰਵਪੱਖੀ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਅਮਲੀ ਰੂਪ ਦਿੰਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ  ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਯੋਜਨਾ-ਬੱਧ ਭਲਾਈ ਸਕੀਮਾਂ ਰਾਹੀਂ ਲਗਾਤਾਰ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025–26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਧੀਆਂ ਦੇ ਵਿਆਹ ਲਈ 4,817 ਯੋਗ ਲਾਭਪਾਤਰੀਆਂ ਨੂੰ ₹24.57 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ

Punjab News
ਬਟਾਲਾ, 5 ਮਾਰਚ (      ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਲੋਕਾਂ ਨੂੰ ਪੀਣ ਲਈ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਪਲਾਈ ਦੇ ਕੁਨੈਕਸ਼ਨਾਂ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਵਾਰਡ ਨੰਬਰ 18 ਵਿੱਚ ਲੋਕਾਂ ਦੀ ਸਹੂਲਤ ਲਈ ਕਰਵਾਏ ਜੇ ਰਹੇ ਵਿਕਾਸ ਕਾਰਜਾਂ ਲਈ ਧੰਨਵਾਦ ਕਰਦਿਆਂ ਦਵਿੰਦਰ ਸਿੰਘ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ...
ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ

ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ

Punjab News
ਚੰਡੀਗੜ੍ਹ, 5 ਮਾਰਚ : ਸਿੱਖ ਧਰਮ ਦੇ ਸਭ ਤੋਂ ਵੱਡੇ ਤਿਉਹਾਰ ‘ਹੋਲਾ ਮਹੱਲਾ’ ਦੀ ਪਵਿੱਤਰਤਾ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਨੇ ਇਸ ਸਮਾਗਮ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਇੱਕ ਵਿਆਪਕ ਮੁਹਿੰਮ ਸਫਲਤਾਪੂਰਵਰਕ ਚਲਾਈ ਗਈ। ਇਸ ਮੁਹਿੰਮ ਤਹਿਤ ਪੀ.ਪੀ.ਸੀ.ਬੀ.ਨੇ ਇੱਕ ਵੱਡੀ ਵਾਤਾਵਰਣ-ਪੱਖੀ ਪਹਿਲਕਦਮੀ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੱਖ-ਵੱਖ ਕਮੇਟੀਆਂ ਵੱਲੋਂ ਚਲਾਏ ਜਾ ਰਹੇ ਲੰਗਰਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਬਾਇਓਡੀਗ੍ਰੇਡੇਬਲ ਅਤੇ ਕੰਪੋਸਟੇਬਲ ਡਿਸਪੋਜ਼ੇਬਲ ਵਸਤੂਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦਾ ਰਸਮੀ ਉਦਘਾਟਨ 1 ਮਾਰਚ 2026 ਨੂੰ ਪੀ.ਪੀ.ਸੀ.ਬੀ. ਦੀ ਚੇਅਰਪਰਸਨ ਸ਼੍ਰੀਮਤੀ ਰੀਨਾ ਗੁਪਤਾ ਅਤੇ ਮੈਂਬਰ ਸਕੱਤਰ ਸ਼੍ਰੀ ਲਵਨੀਤ ਦੂਬੇ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਇਸ ਮੁਹਿੰਮ ਦਾ ਆਗਾਜ਼ ਕੀਤਾ ਸੀ। ਇਸ ਮੁਹਿੰਮ...
ਪੰਜਾਬ ਵਿਧਾਨ ਸਭਾ  ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ  ‘ਟੈਕਸਲਾ’ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ ‘ਤੇ ਦੁੱਖ  ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ  ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ  ‘ਟੈਕਸਲਾ’ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ ‘ਤੇ ਦੁੱਖ  ਦਾ ਪ੍ਰਗਟਾਵਾ

Punjab News
ਚੰਡੀਗੜ੍ਹ, 4 ਮਾਰਚ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਮਸ਼ਹੂਰ ਟੈਲੀਵਿਜ਼ਨ ਬ੍ਰਾਂਡ ਟੈਕਸਲਾ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ,  ਜਿਨ੍ਹਾਂ ਨੇ 1980 ਦੇ ਦਹਾਕੇ ਦੌਰਾਨ ਭਾਰਤ ਵਿੱਚ ਬੜੀਆਂ ਕਿਫਾਇਤੀ ਕੀਮਤਾਂ ਤੇ ਟੀਵੀ ਸੈੱਟ ਮਾਰਕੀਟ ਵਿਚ ਲਿਆਂਦੇ ਸਨ, ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾI  ਉਹ ਇੱਕ ਦੂਰਦਰਸ਼ੀ ਉੱਦਮੀ ਸਨ, ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਇਤਿਹਾਸ ਬਣਾਇਆ । ਸਪੀਕਰ ਸੰਧਵਾਂ ਨੇ ਸ. ਓਬਰਾਏ ਦੇ ਦੇਹਾਂਤ ਦੀ ਖ਼ਬਰ ਤੇ ਦੁੱਖ ਪ੍ਰਗਟਾਇਆ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰ ਨੂੰ ਇਸ ਅਸਹਿ ਘਾਟੇ ਨੂੰ ਸਹਿਣ ਦਾ ਬਲ ਬਖਸ਼ੇ ।...
ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ

ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ

Punjab News
ਗੁਰਦਾਸਪੁਰ, 4 ਮਾਰਚ (  ) ਗੰਨੇ ਦੀ ਬਹਾਰ ਰੁੱਤ ਦੇ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਵੱਲੋਂ ਆਪਣੇ ਅਧਿਕਾਰਤ ਖੇਤਰ ਦੇ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਗੰਨੇ ਦੀ ਫ਼ਸਲ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੁੰ ਪ੍ਰੇਰਿਤ ਕੀਤਾ ਜਾ ਸਕੇ। ਇਸ ਲੜੀ ਤਹਿਤ ਪਿੰਡ ਝਾਵਰ ਵਿਚ ਅਗਾਂਹਵਧੂ ਗੰਨਾ ਕਾਸ਼ਤਕਾਰ ਗੁਰਵਿੰਦਰ ਸਿੰਘ ਦੇ ਫਾਰਮ 'ਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਕੇਨ ਕਮਿਸ਼ਨਰ ਪੰਜਾਬ ਡਾਕਟਰ ਅਮਰੀਕ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ।ਇਸ ਮੌਕੇ ਗੰਨਾ ਇੰਸਪੈਕਟਰ ਮਨਦੀਪ ਸਿੰਘ , ਵਿਸ਼ਾਲ ਕੁਮਾਰ, ਹਰਪ੍ਰੀਤ ਸਿੰਘ ਸਮੇਤ ਹੋਰ ਗੰਨਾ ਕਾਸ਼ਤਕਾਰ ਹਾਜ਼ਰ ਸਨ। ਗੰਨਾ ਕਾਸ਼ਤਕਾਰਾਂ  ਨਾਲ ਗੱਲਬਾਤ ਕਰਦਿਆਂ ਡਾਕਟਰ ਅਮਰੀਕ ਸਿੰਘ ਗੰਨਾ ਕਮਿਸ਼ਨਰ ਪੰਜਾਬ ਨੇ ਦਸਿਆ ਕਿ ਉਨ੍ਹਾਂ ਦਸਿਆ ਕਿ ਕਣਕ ਦੀ ਕਟਾਈ ਤੋਂ ਬਾਅਦ ਗੰਨੇ ਦੀ ਬਿਜਾਈ ਕਰਨ ਨਾਲ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਘਟਦੀ ਹੈ ਇਸ ਲਈ ਇਸ ਤੋਂ ਬਚਣ ਲਈ ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ ਦੇ ਸਮੇਂ ਤੋਂ ਇੱਕ ਮਹੀਨਾ ਪਹਿਲਾਂ ਪ...
ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ

ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ

Punjab News
ਧਾਰੀਵਾਲ/ਗੁਰਦਾਸਪੁਰ, 4 ਮਾਰਚ   (   ) ਬੀਤੀ ਦਿਨੀ ਆਦੀਆਂ ਚੈੱਕ ਪੋਸਟ ਤੇ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦੇ ਜੱਦੀ ਪਿੰਡ ਅਕਲਾਸ਼ਪੁਰ ਨੇੜੇ ਧਾਰੀਵਾਲ ਵਿਖੇ ਉਨ੍ਹਾਂ ਨਮਿੱਤ ਸਰਧਾਂਜਲੀ ਸਮਾਗਮ ਹੋਇਆ, ਜਿਸ ਵਿੱਚ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ ਵੱਖ ਸ਼ਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਸ਼ਹੀਦ ਅਸ਼ੋਕ ਕੁਮਾਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਵੱਖ-ਵੱਖ ਬੁਲਾਰਿਆ ਨੇ ਸ਼ਹੀਦ ਅਸ਼ੋਕ ਕੁਮਾਰ ਦੀ ਸ਼ਹਾਦਤ ਨੂੰ ਨਮਨ ਹੁੰਦਿਆਂ ਕਿਹਾ ਕਿ ਸ਼ਹੀਦ ਦੇਸ਼ ਦਾ ਕੀਮਤੀ ਸਰਮਾਇਆ ਹੁੰਦੇ ਹਨ, ਜੋ ਹਮੇਸ਼ਾ ਸਾਡੇ ਮਨਾਂ ਵਿੱਚ ਵਸਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸੁਰੱਖਿਆ ਫੋਰਸਾਂ ਨੇ ਹਮੇਸ਼ਾ ਸੂਬੇ ਤੇ ਦੇਸ਼ ਦੀ ਅਮਨ ਸ਼ਾਂਤੀ ਲਈ ਹਿੱਕ ਡਾਹ ਕੇ ਦੁਸ਼ਮਣਾਂ ਦਾ ਟਾਕਰਾ ਕੀਤਾ ਹੈ ਅਤੇ ਕੁਰਬਾਨੀਆਂ ਦੇ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਿਆ ਹੈ।  ਉਨ੍ਹਾਂ ਕਿਹਾ ਕਿ ਉਹ ਆਦੀਆ ਚੈੱਕ ਪੋਸਟ 'ਤੇ ਡਿਊਟੀ ਦੌਰਾਨ ਸ਼ਹੀਦ ਜਵਾਨ ਸ਼ਹੀਦ ਅਸ਼ੋਕ ਕ...
ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ

ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ

Punjab News
ਸ਼੍ਰੀ ਅਨੰਦਪੁਰ ਸਾਹਿਬ 04 ਮਾਰਚ: ਸ੍ਰੀ ਅਦਿੱਤਿਆ ਡੇਚਲਵਾਲ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ/ਸੰਗਤਾਂ ਦੀ ਸਹੂਲਤ ਲਈ ਹਰ ਵਿਭਾਗ ਨੂੰ ਢੁਕਵੇ ਪ੍ਰਬੰਧ ਕਰਨ ਦੇ ਜਾਰੀ ਕੀਤੇ ਨਿਰਦੇਸ਼ਾ ਤਹਿਤ ਨਗਰ ਕੋਂਸਲਾਂ ਦੇ ਕਰਮਚਾਰੀ ਲਗਾਤਾਰ ਮੇਲਾ ਖੇਤਰ ਵਿਚ ਲਗਾਏ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਵੱਖੋ ਵੱਖਰਾ ਇਕੱਠਾ ਕਰਕੇ ਉਸ ਦਾ ਬਣਾਏ ਪਿੱਟ ਵਿੱਚ ਪ੍ਰਬੰਧਨ ਕਰ ਰਹੇ ਹਨ।    ਸੁਖਪਾਲ ਸਿੰਘ ਮੇਲਾ ਅਫਸਰ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਜਿਲ੍ਹੇ ਦੀਆਂ ਸਮੂਹ ਨਗਰ ਕੋਸਲਾਂ ਵੱਲੋਂ ਸਫਾਈ ਕਰਮਚਾਰੀ ਹੋਲਾ ਮਹੱਲਾ ਦੌਰਾਨ ਵਿਸੇਸ਼ ਡਿਊਟੀ ਉਤੇ ਤੈਨਾਂਤ ਹਨ। ਨਗਰ ਕੋਂਸਲ ਵੱਲੋਂ ਰਾਤ ਸਮੇਂ ਸ਼ਹਿਰ ਵਿਚ ਦਵਾਈ ਦਾ ਛਿੜਕਾਓ ਤੇ ਫੋਗਿੰਗ ਕਰਵਾਈ ਜਾ ਰਹੀ ਹੈ। ਪਾਣੀ ਦਾ ਛਿੜਕਾਓ ਕਰਵਾ ਕੇ ਮੇਲਾ ਖੇਤਰ ਦਾ ਵਾਤਾਵਰਣ ਸਾਫ ਸੁਥਰਾ ਰੱਖਿਆ ਜਾ ਰਿਹਾ ਹੈ। ਨਗਰ ਦੇ ਬਜ਼ਾਰਾ ਗਲੀਆਂ, ਮੁੱਖ ਮਾਰਗਾਂ ਤੇ ਸੰਪਰਕ ਮਾਰਗਾਂ ਦੀ ਨਿਰੰਤਰ ਸਫਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਨਗਰ ਕੋਂਸਲ ਵੱਲੋਂ ਸਫਾਈ ਅਭਿਆਨ ਪਿਛਲੇ ਇੱਕ ਮਹੀਨੇ ਤੋ ਜਾਰੀ ਹੈ, ਉਨ੍ਹਾਂ ਨੇ ਕਿਹਾ ਕਿ ਗੁਰੂ ਨ...
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ

ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ

Punjab News
ਸ੍ਰੀ ਅਨੰਦਪੁਰ ਸਾਹਿਬ 04 ਮਾਰਚ: ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਇਤਿਹਾਸਕ ਤਿਉਹਾਰ ਹੋਲਾ ਮਹੱਲਾ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਧਾਰਮਿਕ ਅਸਥਾਨਾ ਤੇ ਪਹੁੰਚਦੇ ਹਨ। ਸ਼ਰਧਾਲੂਆਂ ਨੂੰ ਪੀਣ ਵਾਲਾ ਸਾਫ਼ ਪਾਣੀ ਅਤੇ ਸਫਾਈ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ (DWSS) ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।     ਹੋਲਾ ਮਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿੱਚ 24×7 ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਈ ਗਈ ਹੈ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸ਼ਰਧਾਲੂਆਂ ਦੀ ਸਹੂਲਤ ਲਈ ਦੋਵੇਂ ਸ਼ਹਿਰਾਂ ਦੇ ਵੱਖ-ਵੱਖ ਸਥਾਨਾਂ ‘ਤੇ ਕੁੱਲ 46 ਥਾਵਾਂ ‘ਤੇ ਪੀਣ ਵਾਲੇ ਪਾਣੀ ਲਈ ਟੈਪਾਂ ਦੀਆਂ ਬੈਟਰੀਆਂ ਲਗਾਈਆਂ ਗਈਆਂ ਹਨ।     ਸਫਾਈ ਦੇ ਪ੍ਰਬੰਧਾਂ ਤਹਿਤ 26 ਮੂਵੇਬਲ ਟਾਇਲਟ ਵੈਨਾਂ ਵੱਖ-ਵੱਖ ਮਹੱਤਵਪੂਰਨ ਸਥਾਨਾਂ ‘ਤੇ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ 8 ਸਥਾਈ ਲੈਵਟਰੀ ਬਲਾਕ 24 ਘੰਟੇ ਚਾਲੂ ਰੱਖੇ ਗਏ ਹਨ। ਇਸ ਦੇ ਨਾਲ ਹੀ ਸ੍ਰੀ ਅ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਨਿਵਾਸੀਆਂ ਨਾਲ ਖੇਡੀ ਹੋਲੀ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਨਿਵਾਸੀਆਂ ਨਾਲ ਖੇਡੀ ਹੋਲੀ

Punjab News
ਜੰਡਿਆਲਾ ਗੁਰੂ/ਅੰਮ੍ਰਿਤਸਰ, 4 ਮਾਰਚ (        ) -  ਰੰਗਾਂ ਦੇ ਪਵਿੱਤਰ ਤਿਉਹਾਰ ਹੋਲੀ ਦੇ ਪਵਿੱਤਰ ਦਿਹਾੜੇ ‘ਤੇ ਪੰਜਾਬ ਦੇ ਕੈਬਿਨੇਟ ਮੰਤਰੀ ਅਤੇ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਮੇਨ ਬਾਜ਼ਾਰ ਵਿੱਚ ਹਲਕਾ ਵਾਸੀਆਂ ਨਾਲ ਮਿਲ ਕੇ ਹੋਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੇ ਵਪਾਰੀਆਂ, ਨੌਜਵਾਨਾਂ, ਮਹਿਲਾਵਾਂ, ਬੱਚਿਆਂ ਅਤੇ ਵੱਡੇ ਬਜ਼ੁਰਗਾਂ ਨਾਲ ਰੰਗਾਂ ਦੇ ਤਿਉਹਾਰ ਦੀ ਖੁਸ਼ੀ ਸਾਂਝੀ ਕੀਤੀ ਅਤੇ ਸਭ ਨੂੰ ਇਸ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।  ਕੈਬਨਿਟ ਮੰਤਰੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਸਿਰਫ਼ ਰੰਗਾਂ ਦਾ ਹੀ ਨਹੀਂ, ਸਗੋਂ ਪਿਆਰ, ਸਾਂਝ ਅਤੇ ਏਕਤਾ ਦਾ ਪ੍ਰਤੀਕ ਹੈ, ਜੋ ਸਾਨੂੰ ਆਪਸੀ ਭੇਦਭਾਵ ਭੁਲਾ ਕੇ ਇਕੱਠੇ ਰਹਿਣ ਦਾ ਸੰਦੇਸ਼ ਦਿੰਦਾ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰ ਮਨਾਉਂਦੇ ਸਮੇਂ ਸੁਰੱਖਿਆ ਦਾ ਖਾਸ ਧਿਆਨ ਰੱਖਿਆ ਜਾਵੇ, ਪ੍ਰਕਿਰਤਿਕ ਰੰਗਾਂ ਦ...