ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ
ਸ੍ਰੀ ਅਨੰਦਪੁਰ ਸਾਹਿਬ 04 ਮਾਰਚ: ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਇਤਿਹਾਸਕ ਤਿਉਹਾਰ ਹੋਲਾ ਮਹੱਲਾ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਧਾਰਮਿਕ ਅਸਥਾਨਾ ਤੇ ਪਹੁੰਚਦੇ ਹਨ। ਸ਼ਰਧਾਲੂਆਂ ਨੂੰ ਪੀਣ ਵਾਲਾ ਸਾਫ਼ ਪਾਣੀ ਅਤੇ ਸਫਾਈ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ (DWSS) ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਹੋਲਾ ਮਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿੱਚ 24×7 ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਈ ਗਈ ਹੈ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸ਼ਰਧਾਲੂਆਂ ਦੀ ਸਹੂਲਤ ਲਈ ਦੋਵੇਂ ਸ਼ਹਿਰਾਂ ਦੇ ਵੱਖ-ਵੱਖ ਸਥਾਨਾਂ ‘ਤੇ ਕੁੱਲ 46 ਥਾਵਾਂ ‘ਤੇ ਪੀਣ ਵਾਲੇ ਪਾਣੀ ਲਈ ਟੈਪਾਂ ਦੀਆਂ ਬੈਟਰੀਆਂ ਲਗਾਈਆਂ ਗਈਆਂ ਹਨ। ਸਫਾਈ ਦੇ ਪ੍ਰਬੰਧਾਂ ਤਹਿਤ 26 ਮੂਵੇਬਲ ਟਾਇਲਟ ਵੈਨਾਂ ਵੱਖ-ਵੱਖ ਮਹੱਤਵਪੂਰਨ ਸਥਾਨਾਂ ‘ਤੇ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ 8 ਸਥਾਈ ਲੈਵਟਰੀ ਬਲਾਕ 24 ਘੰਟੇ ਚਾਲੂ ਰੱਖੇ ਗਏ ਹਨ। ਇਸ ਦੇ ਨਾਲ ਹੀ ਸ੍ਰੀ ਅ...








