ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ
ਰੂਪਨਗਰ, 26 ਮਈ: ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ 26 ਮਈ ਨੂੰ ਹੋ ਰਹੀ ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 138 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਸਾਰੇ ਬੂਥਾਂ ‘ਤੇ ਵੋਟਿੰਗ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਕੇਂਦਰਾਂ ‘ਤੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਬਜ਼ੁਰਗ ਵੋਟਰਾਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਨੌਜਵਾਨ ਵੋਟਰਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦਾ ਸਭ ਤੋਂ ਮਹੱਤਵਪੂਰਨ ਅਧਿਕਾਰ ਹੈ ਅਤੇ ਹਰ ਨਾਗਰਿਕ ਨੂੰ ਸੋਚ-ਸਮਝ ਕੇ ਆਪਣੀ...








