Monday, June 8
Shadow

Punjab News

ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

Punjab News
ਚੰਡੀਗੜ੍ਹ, 18 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 29ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 689 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ  ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 29ਵੇਂ ਦਿਨ, ਪੁਲਿਸ ਟੀਮਾਂ ਨੇ 196 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹਥਿਆਰ ਬਰਾਮਦ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫਤਾਰੀਆਂ ਦੀ ਗਿਣਤੀ 9,978 ਹੋ ਗਈ ਹੈ। ਇਸ ਤੋਂ ਇਲਾਵਾ 78 ਵਿਅਕਤੀਆਂ ਵਿਰ...
ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ

ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ

Punjab News
ਚੰਡੀਗੜ੍ਹ 18 ਫਰਵਰੀ, 2026:-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਪੋਲੋ ਹਸਪਤਾਲ ਦੇ ਮਾਹਰ ਡਾਕਟਰਾਂ ਵੱਲੋਂ ਦਿੱਤੀ ਗਈ ਸਲਾਹ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਭਾਰਤ ਦੇ ਕਿਸਾਨਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤੇ ਨਾਲ ਭਾਰਤੀ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਪ੍ਰਮੁੱਖ ਮੁੱਦਿਆਂ ਪ੍ਰਤੀ ਉਦਾਸੀਨਤਾ ਨਾਲ ਪੇਸ਼ ਆ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭਾਰਤੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਅਸੀਂ ਇਸ ਵਪਾਰਕ ਸਮਝੌਤੇ ਵਿਰੁੱਧ ਆਵਾਜ਼ ਬੁਲੰਦ ਕਰਾਂਗੇ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕਰਾਂਗੇ। ਸ. ਸੰਧਵਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਪੋਲੋ ਹਸਪਤਾਲ ਦੇ ਡਾਕਟਰਾਂ ਦੀ ਸਲਾਹ ਅਨੁਸਾਰ ਆਯਾਤ ਕੀਤੇ ਸੇਬ ਭਾਰਤੀ ਸੇਬਾਂ ਨਾਲੋਂ ਘੱਟ ਪੌਸ਼ਟਿਕ ਹੁੰਦੇ ਹਨ ਕਿਉਂਕਿ ਇਹ ਲੰਬੇ ਸਮੇਂ ਤੱਕ ਸਟੋਰ ਕਰ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Punjab News
ਚੰਡੀਗੜ੍ਹ, 18 ਫਰਵਰੀ, 2026:-ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਦੇ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਵਿਤਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਹਮੇਸ਼ਾ ਸਾਨੂੰ ਪ੍ਰੇਰਿਤ ਕਰੇਗਾ ਅਤੇ ਸਾਡੇ ਦਿਲ ਵਿੱਚ ਜੀਵੰਤ ਰਹੇਗਾ। ਸਪੀਕਰ ਸੰਧਵਾਂ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਤੇ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।...
ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Punjab News
ਚੰਡੀਗੜ੍ਹ, 18 ਫਰਵਰੀ:-ਪੰਜਾਬ ਦੇ ਕੈਬਨਿਟ ਮੰਤਰੀਆਂ ਮੋਹਿੰਦਰ ਭਗਤ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ, ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀਆਂ ਨੇ ਮੇਜਰ (ਡਾ.) ਗੁਰਚਰਨ ਸਿੰਘ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਪ੍ਰਸ਼ਾਸਕੀ ਤਜਰਬਾ, ਅਨੁਸ਼ਾਸਿਤ ਪਿਛੋਕੜ ਅਤੇ ਸਾਬਕਾ ਫੌਜੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ ਨਾਲ ਕਾਰਪੋਰੇਸ਼ਨ ਦੇ ਕੰਮਕਾਜ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਾਬਕਾ ਫੌਜੀਆਂ ਦੇ ਰਾਸ਼ਟਰ ਪ੍ਰਤੀ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਦਿੰਦਿਆਂ ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਭਰੋਸਾ ਦਿਖਾਉਣ ਲਈ ਧੰਨਵਾਦ ਕਰਦਿਆਂ ਮੇਜਰ (ਡਾ.) ਗੁਰਚਰਨ ਸਿੰਘ ਨੇ ਕਿਹਾ ਕਿ ਉਹ...
ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ 2 ਮਹੀਨਿਆਂ ਵਿੱਚ 80,508 ਸੈਲਾਨੀਆਂ ਦੀ ਹੋਈ ਆਮਦ: ਲਾਲ ਚੰਦ ਕਟਾਰੂਚੱਕ

ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ 2 ਮਹੀਨਿਆਂ ਵਿੱਚ 80,508 ਸੈਲਾਨੀਆਂ ਦੀ ਹੋਈ ਆਮਦ: ਲਾਲ ਚੰਦ ਕਟਾਰੂਚੱਕ

Punjab News
ਚੰਡੀਗੜ੍ਹ, ਫਰਵਰੀ 18:-ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਜਿਸ ਨਾਲ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਾਲ ਦੇ ਪਹਿਲੇ ਦੋ ਮਹੀਨਿਆਂ ਦੌਰਾਨ ਹੀ ਚਿੜੀਆਘਰ ਵਿੱਚ 80,508 ਸੈਲਾਨੀਆਂ ਦੀ ਆਮਦ ਹੋਈ ਹੈ ਜੋ ਕਿ ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਲੋਕਾਂ ਦੀ ਵੱਧ ਰਹੀ ਜਾਗੂਰਕਤਾ ਅਤੇ ਸ਼ਮੂਲੀਅਤ ਨੂੰ ਦਰਸਾਉਂਦਾ ਹੈ। ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਵੱਲੋਂ ਲੋਕਾਂ ਨੂੰ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।" ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮ...
ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ

ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ

Punjab News
ਚੰਡੀਗੜ੍ਹ/ਨਵੀਂ ਦਿੱਲੀ 17 ਫਰਵਰੀ-  ਭਾਸ਼ਾ ਵਿਭਾਗ ਪੰਜਾਬ ਵੱਲੋਂ ਪਿਛਲੇ ਸਾਲ ਤੋਂ ਦਿੱਲੀ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਦਾਨਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ ਕਰਨ ਦਾ ਕੰਮ ਆਰੰਭ ਕੀਤਾ ਗਿਆ ਸੀ। ਹੁਣ ਤੱਕ ਪਹਿਲਾਂ ਲਗਾਈਆਂ ਗਈਆਂ ਲਗਭਗ 40 ਤਸਵੀਰਾਂ ਤੋਂ ਬਾਅਦ ਅੱਜ 20 ਹੋਰ ਸਵਰਗੀ ਲੇਖਕਾਂ ਅਤੇ ਵਿਦਵਾਨਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਜਿਨਾਂ ਵਿੱਚ ਪ੍ਰਿੰਸੀਪਲ ਤੇਜਾ ਸਿੰਘ, ਗਿਆਨੀ ਸੋਹਣ ਸਿੰਘ ਸੀਤਲ, ਡਾ. ਦੀਵਾਨ ਸਿੰਘ ਕਾਲੇਪਾਣੀ, ਪ੍ਰਿੰਸੀਪਲ ਸੁਜਾਨ ਸਿੰਘ, ਸ. ਜਸਵੰਤ ਸਿੰਘ ਕੰਵਲ, ਸ. ਨਾਨਕ ਸਿੰਘ, ਡਾ. ਹਰਭਜਨ ਸਿੰਘ, ਸ੍ਰੀਮਤੀ ਦਲੀਪ ਕੌਰ ਟਿਵਾਣਾ, ਸ੍ਰੀ ਬਲਰਾਜ ਸਾਹਨੀ, ਬਾਵਾ ਬੁੱਧ ਸਿੰਘ, ਸ਼੍ਰੀਮਤੀ ਸੁਖਵੰਤ ਕੌਰ ਮਾਨ, ਸ. ਮਹਿੰਦਰ ਸਿੰਘ ਸਰਨਾ, ਜਨਾਬ ਦੀਪਕ ਜੈਤੋਈ, ਮਹਿੰਦਰ ਕੌਰ ਗਿੱਲ, ਸ਼੍ਰੀ ਰਾਮ ਸਰੂਪ ਅਣਖੀ, ਡਾ. ਰਤਨ ਸਿੰਘ ਜੱਗੀ, ਸ਼੍ਰੀ ਮੋਹਨਜੀਤ, ਸ਼੍ਰੀ ਪਰਮਿੰਦਰਜੀਤ  ਅਤੇ ਪ੍ਰੋ. ਅਜਮੇਰ ਔਲਖ ਸ਼ਾਮਿਲ ਹਨ।ਇਹ ਤਸਵੀਰਾਂ ਪੰਜਾਬ ਭਵਨ ਦੇ ਬੀ ਬਲਾਕ ਦੀ ਡਿਓੜੀ ਅਤੇ ਉੱਪਰਲੀਆਂ ਮੰਜ਼ਿਲਾਂ ਦੇ ਵਰਾਂਡਿਆਂ ਵਿੱਚ ਲਗਾਈਆਂ ਗਈਆਂ। ਸ੍ਰੀ ਰਜਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ...
ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

Punjab News
ਚੰਡੀਗੜ੍ਹ/ਮੋਹਾਲੀ, 17 ਫਰਵਰੀ:-ਈਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅੱਜ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਜਿਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ।  ਇਹ ਜਾਣਕਾਰੀ ਸੁਪਰਡੈਂਟ ਆਫ਼ ਪੁਲਿਸ (ਐਸ.ਪੀ.) ਸਿਟੀ ਮੋਹਾਲੀ ਦਿਲਪ੍ਰੀਤ ਸਿੰਘ ਨੇ ਪੁਸ਼ਟੀ  ਕਰਦਿਆਂ ਦਿੱਤੀ । ਜ਼ਿਕਰਯੋਗ ਹੈ ਕਿ ਇਹ ਧਮਕੀ ਇੱਕ ਸਕੂਲ ਦੀ ਅਧਕਾਰਤ ਈਮੇਲ ਆਈ.ਡੀ. ਤੋਂ  ਲਗਭਗ 8 ਵਜੇ ਮਿਲੀ ਸੀ। ਐਸ.ਪੀ. ਸਿਟੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਧਮਕੀ ਵਾਲੀ ਈਮੇਲ ਵਿੱਚ ਫੋਰਟਿਸ ਹਸਪਤਾਲ ਮੋਹਾਲੀ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਦਾ ਜ਼ਿਕਰ ਕੀਤਾ ਗਿਆ ਸੀ। ਇਸ ਤੇ ਫੌਰੀ ਕਾਰਵਾਈ ਕਰਨ ਲਈ ਪੁਲਿਸ ਹੈੱਡਕੁਆਰਟਰ, ਰੇਂਜ ਦਫ਼ਤਰ ਅਤੇ ਮੋਹਾਲੀ ਪੁਲਿਸ ਦੀਆਂ ਐਂਟੀ ਸਾਬੋਟਾਜ ਟੀਮਾਂ, ਬੰਬ ਨਿਰੋਧਕ ਦਸਤਿਆਂ ਸਮੇਤ ਤੁਰੰਤ ਹਸਪਤਾਲ ਵਿੱਚ ਪਹੁੰਚ ਗਈਆਂ। ਕਿਉਂਕਿ ਧਮਕੀ ਸਕੂਲ ਦੇ ਈਮੇਲ ਆਈਡੀ ਰਾਹੀਂ ਆਈ ਸੀ, ਇਸ ਲਈ  ਸਾਵਧਾਨੀ ਦੇ ਤੌਰ ’ਤੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨੇੜੇ ਦੇ  ਸਾਰੇ ਸਕੂਲਾਂ ਦੀ ਵੀ ਚੰਗੀ ਤਰ੍ਹਾਂ ਜਾਂਚ ...
ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ

Punjab News
ਚੰਡੀਗੜ੍ਹ, 17 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 28ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 630 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ 2026 ਨੂੰ ਕੀਤੀ ਸੀ। ਜਿਸ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 28ਵੇਂ ਦਿਨ ਪੁਲਿਸ ਟੀਮਾਂ ਨੇ 156 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ  ਦੀ 9,782 ਤੱਕ ਜਾ ਅੱਪੜੀ ਹੈ । ਇਸ ਤੋਂ ਇਲਾਵਾ, 88 ਵਿਅਕਤੀਆਂ ਵ...
ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ

ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ

Punjab News
ਚੰਡੀਗੜ੍ਹ, 17 ਫਰਵਰੀ:-ਸੂਬੇ ਦੇ ਵਿਦਿਅਕ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਦੋ-ਰੋਜ਼ਾ "ਅਧਿਆਪਕ ਮੇਲਾ 2025-26" ਕਰਵਾਇਆ ਗਿਆ। ਇਸ ਮੈਗਾ ਈਵੈਂਟ ਵਿੱਚ 8,000 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ਸਿਰਜਣਾਤਮਕਤਾ, ਤਕਨਾਲੋਜੀ ਅਤੇ ਸਿੱਖਿਆ ਸ਼ਾਸਤਰੀ ਉੱਤਮਤਾ ਦੇ ਇੱਕ ਜੀਵੰਤ ਕੇਂਦਰ ਵਿੱਚ ਬਦਲਣਾ ਸੀ। ਇਸ ਸਮਾਗਮ ਨੂੰ ਸੂਬੇ ਦੇ ਅਧਿਆਪਕ ਭਾਈਚਾਰੇ ਦੀ ਨਵੀਨਤਮ ਸੋਚ ਦੇ ਪ੍ਰਮਾਣ ਦੱਸਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਅਧਿਆਪਕ ਮੇਲਾ ਰਵਾਇਤੀ ਕਲਾਸਰੂਮ ਸਿੱਖਿਆ ਵਿੱਚ ਬਦਲਾਅ ਲਿਆਉਣ ਅਤੇ ਇੱਕ ਗਤੀਸ਼ੀਲ ਮੰਚ ਪ੍ਰਦਾਨ ਕਰਨ ਲਈ ਕਰਵਾਇਆ ਗਿਆ ਸੀ ਜਿੱਥੇ ਸਿੱਖਿਆ ਸ਼ਾਸਤਰ ਵਿੱਚ ਨਵੀਨਤਾ ਨੂੰ ਸ਼ਾਮਲ ਕੀਤਾ ਜਾਂਦਾ ਹੈ। ਸਾਡੇ ਅਧਿਆਪਕਾਂ ਨੂੰ ਰਵਾਇਤੀ ਤਰੀਕਿਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਉਤਸ਼ਾਹਿਤ ਕਰਕੇ, ਅਸੀਂ ਸਿੱਧੇ ਤੌਰ 'ਤੇ ਪੰਜਾਬ ਦੇ ਹਰ ਬੱਚੇ ਦੇ ...
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 12 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਦੀ ਸ਼ੁਰੂਆਤ ਨਾਲ ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਕੀਤਾ ਉਦਘਾਟਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 12 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਦੀ ਸ਼ੁਰੂਆਤ ਨਾਲ ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਕੀਤਾ ਉਦਘਾਟਨ

Breaking News, Punjab News
ਚੰਡੀਗੜ੍ਹ/ ਕਿਲਾ ਰਾਏਪੁਰ (ਲੁਧਿਆਣਾ), 17 ਫਰਵਰੀ:- ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਮੰਗਲਵਾਰ ਨੂੰ ਲੁਧਿਆਣਾ ਵਿੱਚ ਬਹੁਤ ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਇਆ ਜੋ ਕਿ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਪ੍ਰਸਿੱਧ ਬੈਲ ਗੱਡੀਆਂ ਦੌੜਾਂ ਦੇ ਪੁਨਰ ਸੁਰਜੀਤੀ ਨੂੰ ਦਰਸਾਉਂਦਾ ਹੈ। ਇਹਨਾਂ ਖੇਡਾਂ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਕਿਲਾ ਰਾਏਪੁਰ ਦੇ ਖੇਡ ਸਟੇਡੀਅਮ ਵਿੱਚ ਕੀਤਾ। ਇਨ੍ਹਾਂ ਵਿਸ਼ਵ-ਪ੍ਰਸਿੱਧ ਬੈਲ ਗੱਡੀਆਂ ਦੀਆਂ ਦੌੜਾਂ ਦੇ ਮੁੜ ਸ਼ੁਰੂ ਹੋਣ ਨਾਲ ਲੋਕਾਂ/ਦਰਸ਼ਕਾਂ ਦਾ ਬਹੁਤ ਭਾਰੀ ਇਕੱਠ ਹੋਇਆ। ਜਿਸ ਨਾਲ ਦਰਸ਼ਕ ਪੰਜਾਬ ਅਤੇ ਬਾਹਰੋਂ ਇਸ ਰੋਮਾਂਚਕ ਖੇਡ ਨੂੰ ਦੇਖਣ ਲਈ ਪਹੁੰਚੇ ਜੋ ਸੂਬੇ ਦੇ ਪੇਂਡੂ ਵਿਰਾਸਤ ਵਿੱਚ ਡੂੰਘਾਈ ਨਾਲ ਜੜ੍ਹਾਂ ਰੱਖਦੇ ਹਨ। ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਡਾ. ਕੇ.ਐਨ.ਐਸ. ਕੰਗ ਦੇ ਨਾਲ ਕੈਬਨਿਟ ਮੰਤਰੀ ਖੁੱਡੀਆਂ ਨੇ ਬੈਲ-ਗੱਡੀਆਂ ਦੀਆਂ ਦੌੜਾਂ ਦੀ ਸੱਭਿਆਚਾਰਕ ਮਹੱਤਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸਕ ਅਤੇ ਰਵਾਇਤੀ ਪੇਂਡੂ ਜੜ੍ਹਾਂ ਨਾਲ ਮਜ਼ਬੂਤ ਸਬੰਧ ਰੱਖਦੀਆ ਹਨ। ਉਨ੍ਹਾਂ ਨੇ ਮੁੱਖ ...