Monday, June 8
Shadow

Punjab News

ਯੁੱਧ ਨਸ਼ਿਆਂ ਵਿਰੁੱਧ’: 348ਵੇਂ ਦਿਨ, ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ 171 ਨਸ਼ਾ ਤਸਕਰ ਕੀਤੇ ਕਾਬੂ

ਯੁੱਧ ਨਸ਼ਿਆਂ ਵਿਰੁੱਧ’: 348ਵੇਂ ਦਿਨ, ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ 171 ਨਸ਼ਾ ਤਸਕਰ ਕੀਤੇ ਕਾਬੂ

Crime News, Punjab News
ਚੰਡੀਗੜ੍ਹ, 12 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 348ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 388 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 95 ਐਫਆਈਆਰਜ਼ ਦਰਜ ਕਰਕੇ 171 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 348 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49,436 ਹੋ ਗਈ ਹੈ।     ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 8.03 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 617 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.27 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵ...
ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ; ਸਕੂਲ ਦੀ ਨੁਹਾਰ ਬਦਲਣ ਦੇ ਦਿੱਤੇ ਆਦੇਸ਼

ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ; ਸਕੂਲ ਦੀ ਨੁਹਾਰ ਬਦਲਣ ਦੇ ਦਿੱਤੇ ਆਦੇਸ਼

Punjab News
ਐਸ.ਏ.ਐਸ. ਨਗਰ, 12 ਫਰਵਰੀ:-ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਕੂਲ ਕੈਂਪਸ ਦੇ ਆਧੁਨਿਕੀਕਰਨ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਸਕੂਲ ਚੰਡੀਗੜ੍ਹ ਦੇ ਨੇੜੇ ਸਥਿਤ ਹੋਣ ਦੇ ਬਾਵਜੂਦ ਕਲਾਸਰੂਮਾਂ ਦੀ ਮਾੜੀ ਹਾਲਤ, ਜਿਨ੍ਹਾਂ ਨੂੰ ਤੁਰੰਤ ਪੇਂਟ ਦੀ ਲੋੜ ਹੈ, ਉਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਡਾਇਰੈਕਟਰ (ਸੈਕੰਡਰੀ ਸਿੱਖਿਆ) ਨੂੰ ਫੋਨ ਕਰਕੇ ਇਸ ਸਬੰਧੀ ਤੁਰੰਤ ਇੱਕ ਨਿਰੀਖਣ ਟੀਮ ਗਠਿਤ ਕਰਕੇ ਸਕੂਲ ਦੇ ਦੌਰੇ ਉਤੇ ਭੇਜਣ ਅਤੇ ਇੱਕ ਹਫ਼ਤੇ ਦੇ ਅੰਦਰ ਡੀ.ਪੀ.ਆਰ. ਪੇਸ਼ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਕੂਲ ਨੂੰ ਇੱਕ ਮਿਆਰੀ ਮਾਡਲ ਸਿੱਖਿਆ ਸੰਸਥਾ ਵਿੱਚ ਬਦਲਣ ਦੀ ਵਚਨਬੱਧਤਾ ਜ਼ਾਹਿਰ ਕੀਤੀ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਪਹੁੰਚੇ, ਲੋਕ ਮਿਲਣੀ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਪਹੁੰਚੇ, ਲੋਕ ਮਿਲਣੀ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ

Punjab News
ਜਲੰਧਰ, 12 ਫਰਵਰੀ- ਆਮ ਲੋਕਾਂ ਨਾਲ ਸਿੱਧੇ ਰਾਬਤਾ ਕਾਇਮ ਕਰਨ ਸਬੰਧੀ ਆਪਣੀਆਂ ਸਰਗਰਮੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਆਪਣੇ ਆਪਣੇ ਨਿਵਾਸ ਸਥਾਨ 'ਤੇ ਲੋਕ ਮਿਲਣੀ ਪ੍ਰੋਗਰਾਮ ਰੱਖ ਕੇ ਇਥੋਂ ਦੇ ਨਾਗਰਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ। ਇਸ ਪਹਿਲਕਦਮੀ ਨੂੰ ਇੱਕੋ ਪਲੇਟਫਾਰਮ 'ਤੇ ਲੋਕਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਲਈ ਸਭ ਤੋਂ ਪ੍ਰਭਾਵਸ਼ਾਲੀ ਜ਼ਰੀਆ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕਲੌਤਾ ਸੂਬਾ ਹੈ ਜਿੱਥੇ ਸੂਬੇ ਦਾ ਮੁਖੀ ਲੋਕਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਉਨ੍ਹਾਂ ਦੇ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨਾ ਯਕੀਨੀ ਬਣਾਉਂਦਾ ਹੈ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ 'ਆਪ' ਸਰਕਾਰ ਪੂਰੀ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਲੋਕਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਸਰਕਾਰ ਅਤੇ ਜਨਤਾ ਦਰਮਿਆਨ ਇੱਕ ਢਾਂਚਾਗਤ ਪੁਲ ਵਜੋਂ ਕੰਮ ਕਰਦਿਆਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਂਦ...
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਗੁਰਦਾਸਪੁਰ ਪਹੁੰਚੇ- ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਗੁਰਦਾਸਪੁਰ ਪਹੁੰਚੇ- ਅਧਿਕਾਰੀਆਂ ਨਾਲ ਕੀਤੀ ਮੀਟਿੰਗ

Punjab News
ਗੁਰਦਾਸਪੁਰ, 12 ਫਰਵਰੀ () - ਸ੍ਰੀ ਬਾਲ ਮੁਕੰਦ ਸ਼ਰਮਾ, ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਗੁਰਦਾਸਪੁਰ ਪਹੁੰਚੇ ਅਤੇ  ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਵਿਜੇ ਦੱਤ ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨਰ ਅਤੇ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੌਜੂਦ ਸਨ।  ਮੀਟਿੰਗ ਦੌਰਾਨ ਚੇਅਰਮੈਨ ਬਾਲ ਮੁਕੰਦ ਸ਼ਰਮਾ ਵਲੋਂ ਮਿਡ-ਡੇਅ ਮੀਲ ਦੀ ਗੁਣਵੱਤਾ, ਰਸੋਈਆਂ ਦੀ ਸਫਾਈ, ਖਾਣ-ਪੀਣ ਦੀਆਂ ਵਸਤੂਆਂ ਦੀ ਸੁਰੱਖਿਅਤ ਸਟੋਰੇਜ, ਸਮੁੱਚੇ ਸਫਾਈ ਪ੍ਰਬੰਧਾਂ ਦੀ ਲਈ ਜਾਣਕਾਰੀ ਅਤੇ ਡਿੱਪੂਆਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਲਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜਿੱਥੇ ਵੀ ਢੁਕਵੀਂ ਜ਼ਮੀਨ ਉਪਲਬਧ ਹੈ, ਉੱਥੇ ਬੱਚਿਆਂ ਨੂੰ ਤਾਜ਼ੀਆਂ ਅਤੇ ਪੌਸ਼ਟਿਕ ਸਬਜ਼ੀਆਂ ਪ੍ਰਦਾਨ ਕਰਨ ਲਈ ਰਸੋਈ ਦੇ ਬਗੀਚੇ ਵਿਕਸਤ ਕੀਤੇ ਜਾਣ।  ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਾਸਪੁਰ ਨੂੰ ਕਿਹਾ ਕਿ ਜਿਨ੍ਹਾਂ ਸਕੂਲਾਂ ਵਿੱਚ ਜਗ੍ਹਾ ਉਪਲੱਬਧ ਹੈ, ਉਨ੍ਹਾਂ ਸਕੂਲਾਂ ਵਿੱਚ ਉਹ ਬਾਗਬਾਨੀ ਵਿਭਾਗ, ਆਯੁਰਵੈਦਿਕ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਤਾ...
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ 15.72 ਕਰੋੜ ਰੁਪਏ ਦੇ 5 ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ 15.72 ਕਰੋੜ ਰੁਪਏ ਦੇ 5 ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Punjab News
ਫ਼ਰੀਦਕੋਟ, 12 ਫਰਵਰੀ 2026 () ਹਲਕਾ ਫ਼ਰੀਦਕੋਟ ਦੇ ਵਾਸੀਆਂ ਲਈ ਵਿਕਾਸ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ  ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਹਲਕੇ ਦੀਆਂ ਲਿੰਕ ਸੜਕਾਂ ਦੀ ਰਿਪੇਅਰ ਅਤੇ ਅਪਗ੍ਰੇਡੇਸ਼ਨ ਸਬੰਧੀ ਕੁੱਲ 1572.69 ਲੱਖ ਰੁਪਏ ਦੀ ਲਾਗਤ ਨਾਲ 5 ਮਹੱਤਵਪੂਰਨ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਸ. ਸੇਖੋਂ ਨੇ ਪਿੰਡ ਪੱਖੀ ਕਲਾਂ ਤੋਂ ਡੇਰਾ ਰਾਮ ਸਰੂਪ ਤੱਕ 0.50 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 52.42 ਲੱਖ ਰੁਪਏ), ਗੋਲੇਵਾਲਾ ਤੋਂ ਹਰਦਿਆਲੇਆਣਾ ਤੱਕ 1.00 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 117.24 ਲੱਖ ਰੁਪਏ), ਗੋਲੇਵਾਲਾ ਤੋਂ ਹੱਸਣ ਭੱਟੀ ਤੱਕ 0.60 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 73.21 ਲੱਖ ਰੁਪਏ), SH-15 ਗੋਲੇਵਾਲਾ ਤੋਂ ਭਾਂਗਰ (ਨਿਰਮਲ ਡੇਰਾ ਸੰਤ ਬਾਬਾ ਸਰੂਪ ਸਿੰਘ ਜੀ ਤੋਂ ਭਾਗਥਲਾ ਖੁਰਦ ਤੱਕ) 13.51 ਕਿ.ਮੀ. ਲੰਬੀ ਸੜਕ (ਲਾਗਤ 204.97&nbs...
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਮਜ਼ਦੂਰੀ ਨੂੰ ਰੋਕਣ ਲਈ ਕੀਤੀ ਚੈਕਿੰਗ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਮਜ਼ਦੂਰੀ ਨੂੰ ਰੋਕਣ ਲਈ ਕੀਤੀ ਚੈਕਿੰਗ

Punjab News
ਤਪਾ, 12 ਫਰਵਰੀ- ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਬਾਲ ਮਜ਼ਦੂਰੀ ਰੋਕਣ ਲਈ ਵਿਸ਼ੇਸ਼ ਚੈਕਿੰਗ ਕਰਕੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਗਿਆ।  ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੈਨ ਇੰਡੀਆ ਰੈਸਕਿਉ ਅਤੇ ਰੀਹਬਲੀਟੇਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ  ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਤਪਾ ਵਿੱਚ ਲੇਬਰ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਮਜ਼ਦੂਰੀ ਨੂੰ ਰੋਕਣ ਲਈ ਇੱਕ ਵਿਸ਼ੇਸ਼ ਰੈਸਕਿਊ ਅਭਿਆਨ ਚਲਾਇਆ ਗਿਆ ।ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਇਸ ਅਭਿਆਨ ਮੁੱਖ ਮਕਸਦ ਬੱਚਿਆਂ ਨੂੰ ਬਾਲ ਮਜ਼ਦੂਰੀ ਅਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਉਣਾ ਹੈ। ਅਭਿਆਨ ਦੌਰਾਨ ਟੀਮ ਵੱਲੋਂ ਦੁਕਾਨਾਂ ਹੋਟਲਾਂ, ਰੇਹੜੀਆਂ ‘ਤੇ ਵਿਸ਼ੇਸ਼ ਤੌਰ ‘ਤੇ ਚੈਕਿੰਗ ਕੀਤੀ ਗਈ ਅਤੇ ਮਜ਼ਦੂਰੀ ਕਰਦੇ ਬੱਚਿਆਂ ਦੀ ਭਾਲ ਕੀਤੀ ਗਈ। ਇਸ ਚੈਕਿੰਗ ਅਭਿਆਨ  ਦੌਰਾਨ ਦੋ ਨਾਬਾਲਿਗ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ...
ਰਾਜਪਾਲ ਪੰਜਾਬ ਵੱਲੋਂ ਸਾਰੀਆਂ ਰਾਜਸੀ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਨਸ਼ਿਆਂ ਵਿਰੁੱਧ ਅੰਦੋਲਨ ‘ਚ ਇਕਜੁੱਟ ਹੋਣ ਦਾ ਸੱਦਾ

ਰਾਜਪਾਲ ਪੰਜਾਬ ਵੱਲੋਂ ਸਾਰੀਆਂ ਰਾਜਸੀ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਨਸ਼ਿਆਂ ਵਿਰੁੱਧ ਅੰਦੋਲਨ ‘ਚ ਇਕਜੁੱਟ ਹੋਣ ਦਾ ਸੱਦਾ

Punjab News
ਅਬੋਹਰ/ਫਾਜਿਲਕਾ, 12 ਫ਼ਰਵਰੀ:- ਮਾਨਯੋਗ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਕੱਢੀ ਜਾ ਰਹੀ  4 ਰੋਜ਼ਾ ਨਸ਼ਾ ਮੁਕਤ ਪੈਦਲ ਯਾਤਰਾ ਦੀ ਸਮਾਪਤੀ ਅਬੋਹਰ ਦੇ ਡੀ.ਏ.ਵੀ  ਕਾਲਜ ਵਿਖ਼ੇ ਹੋਈ। ਅੱਜ ਦੇ ਇਸ ਆਖ਼ਰੀ ਦਿਨ ਨਸ਼ਿਆਂ ਵਿਰੁੱਧ ਰੇਲਵੇ ਸਟੇਸ਼ਨ ਅਬੋਹਰ ਤੋਂ ਡੀਏਵੀ ਕਾਲਜ ਅਬੋਹਰ ਤੱਕ ਪੈਦਲ ਯਾਤਰਾ ਕੱਢੀ ਗਈ! ਇਸ ਪੈਦਲ ਯਾਤਰਾ  ਵਿੱਚ ਕਈ ਯੂਨਵਰਸਿਟੀਆਂ ਦੇ ਉਪਕੁਲਪਤੀ, ਸਕੂਲਾਂ ਅਤੇ ਕਾਲਜਾਂ ਦੇ ਮੁਖੀ, ਐਨ.ਜੀ.ਓਜ਼, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਦਿਆਂ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਲਿਆ। ਇਸ ਮੌਕੇ ਮਾਨਯੋਗ ਗਵਰਨਰ ਪੰਜਾਬ ਨੇ ਆਪਨੇ ਸੰਬੋਧਨ ਵਿੱਚ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨਾ ਕੇਵਲ ਸਰਕਾਰ ਦੀ ਹੀ ਨਹੀਂ ਸਗੋਂ ਸਾਡੀ ਸਾਰਿਆਂ ਦੀ ਸਾਂਝੀ ਜਿੰਮੇਵਾਰੀ ਬਣਦੀ ਹੈ ਤਾਂ ਹੀ ਪੰਜਾਬ ਮੁੜ ਤੋਂ ਪਹਿਲਾਂ ਵਰਗਾ ਰੰਗਲਾ ਪੰਜਾਬ ਬਣ ਸਕੇ। ਉਨ੍ਹਾਂ ਕਿਹਾ ਕਿ ਇਸ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਕੋਸ਼ਿਸ਼ ਲਾਜ਼ਮੀ ਹੈ।ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦ...
ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

Punjab News
ਚੰਡੀਗੜ੍ਹ, 11 ਫਰਵਰੀ 2026-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਅਮਰੀਕਾ ਟ੍ਰੇਡ ਡੀਲ ਦੀ ਵਕਾਲਤ ਕਰ ਰਹੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਸਮਝੌਤੇ ਨੂੰ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ 'ਗੱਦਾਰੀ' ਕਰਾਰ ਦਿੱਤਾ ਹੈ। ਧਾਲੀਵਾਲ ਨੇ ਜਾਖੜ ਨੂੰ ਸਿੱਧੀ ਚੁਣੌਤੀ ਦਿੱਤੀ ਕਿ ਉਹ ਮੀਡੀਆ ਵਿੱਚ ਸਿਫ਼ਤਾਂ ਦੇ ਪੁਲ ਬੰਨ੍ਹਣ ਦੀ ਬਜਾਏ ਇਸ ਡੀਲ ਦਾ ਅਸਲੀ ਡਰਾਫਟ ਜਨਤਕ ਕਰਨ। ਬੁਧਵਾਰ ਨੂੰ ਆਪ ਆਗੂ ਪ੍ਰਭਵੀਰ ਬਰਾੜ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਟਰੰਪ ਸਰਕਾਰ ਨੇ ਭਾਰਤੀ ਵਸਤਾਂ 'ਤੇ ਟੈਰਿਫ ਵਧਾ ਕੇ 18% ਕਰ ਦਿੱਤਾ ਹੈ, ਜਦਕਿ ਮੋਦੀ ਸਰਕਾਰ ਨੇ ਗੋਡੇ ਟੇਕਦਿਆਂ ਅਮਰੀਕੀ ਵਸਤਾਂ 'ਤੇ ਟੈਕਸ 7.7% ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਅਮਰੀਕੀ ਕਿਸਾਨ ਭਾਰਤ ਵਿੱਚ ਬਿਨਾਂ ਕਿਸੇ ਟੈਕਸ ਦੇ ਮਾਲ ਵੇਚੇਗਾ ਅਤੇ ਸਾਡੇ ਕਿਸਾਨ ਨੂੰ ਅਮਰੀਕਾ ਵਿੱਚ 18% ਟੈਕਸ ਦੇਣਾ ਪਵੇਗਾ, ਤਾਂ ਇਹ ਬਰਾਬਰੀ ਦਾ ਸੌਦਾ...
ਗੈਰ-ਕਾਨੂੰਨੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਭੰਡਾਰਨ ਅਤੇ ਵਿਕਰੀ ਸਬੰਧੀ ਹਰਿਆਣਾ ਅਧਾਰਤ ਫਰਮ ਵਿਰੁੱਧ ਮਾਮਲਾ ਦਰਜ: ਗੁਰਮੀਤ ਸਿੰਘ ਖੁੱਡੀਆਂ

ਗੈਰ-ਕਾਨੂੰਨੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਭੰਡਾਰਨ ਅਤੇ ਵਿਕਰੀ ਸਬੰਧੀ ਹਰਿਆਣਾ ਅਧਾਰਤ ਫਰਮ ਵਿਰੁੱਧ ਮਾਮਲਾ ਦਰਜ: ਗੁਰਮੀਤ ਸਿੰਘ ਖੁੱਡੀਆਂ

Punjab News
ਚੰਡੀਗੜ੍ਹ, 11 ਫਰਵਰੀ:-ਅਣਅਧਿਕਾਰਤ ਖੇਤੀ ਲਾਗਤ ਸਮੱਗਰੀ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਸ਼ਿਕਾਇਤ 'ਤੇ ਹਰਿਆਣਾ ਦੇ ਝੱਜਰ ਨਾਲ ਸਬੰਧਤ ਫਰਮ ਦੇ ਮਾਲੇਕੋਟਲਾ ਵਿਖੇ ਅਣਅਧਿਕਾਰਤ ਖਾਦਾਂ ਅਤੇ ਕੀਟਨਾਸ਼ਕਾਂ ਦੀ ਸਟੋਰੇਜ ਅਤੇ ਵਿਕਰੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇੱਕ ਅਚਨਚੇਤ ਜਾਂਚ ਦੌਰਾਨ "ਮੈਸਰਜ਼ ਯੂਨੀਟੈਕ ਕ੍ਰੌਪ ਸਾਇੰਸ" ਫਰਮ ਦੇ ਅਹਾਤੇ ਵਿੱਚ ਅਣਅਧਿਕਾਰਤ ਖਾਦਾਂ ਅਤੇ ਕੀਟਨਾਸ਼ਕਾਂ ਦਾ ਸਟਾਕ ਪਾਇਆ ਗਿਆ। ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਖਾਦ (ਕੰਟਰੋਲ) ਆਰਡਰ, 1985, ਜ਼ਰੂਰੀ ਵਸਤਾਂ ਐਕਟ, 1955 ਅਤੇ ਕੀਟਨਾਸ਼ਕ ਐਕਟ, 1968 ਦੇ ਉਪਬੰਧਾਂ ਤਹਿਤ ਉਕਤ ਸਟਾਕ ਦੀ ਕਿਸਾਨਾਂ ਨੂੰ ਵਿਕਰੀ ਅਤੇ ਵੰਡ ਨੂੰ ਰੋਕਣ ਲਈ ਤੁਰੰਤ ਇਸ ਗੈਰ-ਕਾਨੂੰਨੀ ਸਟਾਕ ਨੂੰ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਫਰਮ ਵਿਰੁੱਧ ਮਾਲੇਰਕੋਟਲਾ ਜ਼ਿਲ੍ਹੇ ਦੇ ਪੁਲਿਸ ਥਾਣਾ ਅਮਰਗੜ੍ਹ ਵਿਖੇ ਬੀ.ਐਨ.ਐਸ. ਦੀ ਧਾਰਾ ...
ਹਰਭਜਨ ਸਿੰਘ ਈ ਟੀ ਓ ਬਾਰੇ ਕੀਤੀ ਟਿੱਪਣੀ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਦਾ ਵਕੀਲ ਹੋਇਆ ਪੇਸ਼

ਹਰਭਜਨ ਸਿੰਘ ਈ ਟੀ ਓ ਬਾਰੇ ਕੀਤੀ ਟਿੱਪਣੀ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਦਾ ਵਕੀਲ ਹੋਇਆ ਪੇਸ਼

Punjab News, Punjab Politics
ਚੰਡੀਗੜ੍ਹ, 11 ਫਰਵਰੀ: -ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਬੰਧੀ ਕੀਤੀ ਟਿੱਪਣੀ ਮਾਮਲੇ ਵਿਚ   ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਤਰਫੋਂ ਉਨ੍ਹਾਂ ਦਾ ਵਕੀਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆਪ੍ਰਤਾਪ ਸਿੰਘ ਬਾਜਵਾ ਦੀ  ਤਰਫੋਂ  ਲਿਖਤੀ ਉੱਤਰ ਲੈ ਕੇ ਪੇਸ਼ ਹੋਏ ਵਕੀਲ ਅਰਵਿੰਦ ਕੁਮਾਰ ਸਚਦੇਵਾ ਨੇ ਪ੍ਰਤਾਪ ਸਿੰਘ ਬਾਜਵਾ ਦਾ ਸਪਸ਼ਟੀਕਰਨ ਪੇਸ਼ ਕੀਤਾ ਅਤੇ ਕਿਹਾ ਨੇਤਾ ਵਿਰੋਧੀ ਧਿਰ ਵਲੋਂ ਕੋਈ ਵੀ ਜਾਤੀ ਸੂਚਕ ਟਿੱਪਣੀ ਨਹੀਂ ਕੀਤੀ ਗਈ ਅਤੇ ਆਪਣੇ ਸਪਸ਼ਟੀਕਰਨ ਦੇ ਨਾਲ ਕੁਝ ਹੋਰ ਸਬੰਧਤ ਦਸਤਾਵੇਜ਼ ਵੀ ਪੇਸ਼ ਕੀਤੇ ਗਏ ਅਤੇ ਕੇਸ ਨੂੰ ਦਫਤਰ ਦਾਖਲ ਕਰਨ ਦੀ ਮੰਗ ਕੀਤੀ। ਐਡਵੋਕੇਟ ਸਚਦੇਵਾ ਨੇ ਕਿਹਾ ਕਿ  ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ  ਪੰਜਾਬ ਤੋਂ ਬਾਹਰ ਹਨ ਅਗਰ ਕੋਈ ਪੇਸ਼ ਕੀਤੇ ਗਏ ਦਸਤਾਵੇਜ਼ਾਂ ਵਿੱਚ ਘਾਟ ਹੈ ਤਾਂ 15 ਦਿਨ ਹੋਰ ਦੇਣ ਦੀ ਮੰਗ ਕੀਤੀ ਗਈ।ਸ.ਗੜ੍ਹੀ ਨੇ ਦੱਸਿਆ ਕਿ ਵੱਲੋਂ ਪ੍ਰ...