Thursday, June 4
Shadow

Punjab News

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ

Punjab News
ਮਾਨਸਾ, 24 ਮਈ:ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਦੀ ਹਾਜ਼ਰੀ ਵਿੱਚ ਅੱਜ ਪੋਲਿੰਗ ਸਟਾਫ਼ ਦੀ ਤੀਜੀ ਅਤੇ ਅੰਤਿਮ ਰੇਂਡਮਾਈਜੇਸ਼ਨ ਦੀ ਪ੍ਰਕਿਰਿਆ ਸਫ਼ਲਤਾਪੂਰਵਕ ਨੇਪਰੇ ਚਾੜ੍ਹੀ ਗਈ। ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਉਣਾ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਨਸਾ ਦੀਆਂ ਤਿੰਨ ਨਗਰ ਕੌਂਸਲਾਂ ਅਤੇ ਦੋ ਨਗਰ ਪੰਚਾਇਤਾਂ ਵਿੱਚ ਹੋਣ ਜਾ ਰਹੀਆਂ ਆਮ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਸਮੂਹ ਵੋਟਰਾਂ ਨੂੰ ਬਿਨਾਂ ਕਿਸੇ ਡਰ ਜਾਂ ਲਾਲਚ ਦੇ, ਸ਼ਾਂਤੀਪੂਰਵਕ ਤਰੀਕੇ ਨਾਲ ਆਪਣੇ ਲੋਕਤੰਤਰੀ ਅਧਿਕਾਰ (ਵੋਟ) ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ ਨਗਰ ਕੌਂਸਲ ਮਾਨਸਾ ਦੇ 27, ਨਗਰ ਕੌਂਸਲ ਬੁਢਲਾਡਾ ਦੇ 19, ਨਗਰ ਕੌਂਸਲ ਬਰੇਟਾ ਦੇ 13, ਨਗਰ ਪੰਚਾਇਤ ਜੋਗਾ ਦੇ 13 ਅਤੇ ਨਗਰ ਪੰਚਾ...
ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ

ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ

Punjab News
ਬਰਨਾਲਾ, 24 ਮਈ-  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੀਆਂ ਨਗਰ ਨਿਗਮ ਕੌਂਸਲ ਚੋਣਾਂ 2026 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦੇ ਮੰਤਵ ਨਾਲ ਨਿਯੁਕਤ ਪੁਲਿਸ ਆਬਜ਼ਰਵਰ ਸ੍ਰੀ ਵਿਵੇਕਸ਼ੀਲ ਸੋਨੀ, ਆਈ.ਪੀ.ਐਸ. ਵੱਲੋਂ ਅੱਜ ਜ਼ਿਲ੍ਹਾ ਬਰਨਾਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਕੀਤੇ ਗਏ ਸੁਰੱਖਿਆ ਪ੍ਰਬੰਧਾਂ, ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਚੋਣਾਂ ਸਬੰਧੀ ਪੁਲਿਸ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।  ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਵੱਲੋਂ ਪੁਲਿਸ ਆਬਜ਼ਰਵਰ ਨੂੰ ਜ਼ਿਲ੍ਹੇ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਇਲਾਕਿਆਂ, ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ, ਨਾਕਾਬੰਦੀ ਪ੍ਰਬੰਧਾਂ, ਫਲੈਗ ਮਾਰਚ, ਰਾਤਰੀ ਪੈਟਰੋਲਿੰਗ, ਇੰਟਰ ਸਟੇਟ ਅਤੇ ਇੰਟਰ ਡਿਸਟ੍ਰਿਕਟ ਚੈਕਿੰਗ, ਸ਼ਰਾਰਤੀ ਅਨਸਰਾਂ ਦੀ ਨਿਗਰਾਨੀ, ਗੈਂਗਸਟਰ ਅਤੇ ਅਪਰਾਧਿਕ ਤੱਤਾਂ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਬਣਾਈ ਰੱਖਣ ਲਈ ਤਿਆਰ ਕੀਤੀ ਗਈ ਸਮੁੱਚੀ ਕਾਰਜ ਯੋਜਨਾ...
ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

Punjab News
ਚੰਡੀਗੜ੍ਹ, 24 ਮਈ:-ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 124ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 124ਵੇਂ ਦਿਨ ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 269 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 31,699 ਹੋ ਗਈਆਂ। ਇਸ ਤੋਂ ਇਲਾਵਾ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟ...
ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਮੰਤਰੀ ਰਵਜੋਤ ਸਿੰਘ

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਮੰਤਰੀ ਰਵਜੋਤ ਸਿੰਘ

Punjab News, Uncategorized
ਹੁਸ਼ਿਆਰਪੁਰ/ਹਰਿਆਣਾ/ਸ਼ਾਮਚੁਰਾਸੀ, 24 ਮਈ : ਪੰਜਾਬ ਸਰਕਾਰ ਦੇ ਐੱਨ.ਆਰ.ਆਈ. ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਪੈਂਦੇ ਪਿੰਡ ਟੈਂਟਪਾਲਾ ਵਿਖੇ ਪਿੰਡ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਕਰਦਿਆਂ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਅਤੇ 2 ਕਿਲੋਮੀਟਰ ਲੰਬੀ ਨਵੀਂ ਸੜਕ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕਰਵਾਇਆ। ਇਸ ਮੌਕੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਟੈਂਟਪਾਲਾ ਅਤੇ ਰੋੜਾ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੀ ਸੌਂਪੇ ਗਏ। ਇਸ ਮੌਕੇ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਹੀ ਸਰਕਾਰ ਦੀ ਪਹਿਲ ਹੈ ਅਤੇ ਹਰ ਪਿੰਡ ਤੱਕ ਸਾਫ਼ ਪੀਣ ਵਾਲਾ ਪਾਣੀ, ਵਧੀਆ ਸੜਕਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਸਾਫ਼ ਪਾਣੀ ਮਿਲੇਗਾ, ਜਿ...
ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

Punjab News
ਚੰਡੀਗੜ੍ਹ, 24 ਮਈ: ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ 26 ਮਈ, 2026 (ਮੰਗਲਵਾਰ) ਨੂੰ ਪੰਜਾਬ ਰਾਜ ਵਿੱਚ ਆਮ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਵੋਟਰਾਂ ਨੂੰ 26 ਮਈ, 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੀ ਸਹੂਲਤ ਦੇਣ ਲਈ ਲਿਆ ਗਿਆ ਹੈ। ਚੰਡੀਗੜ੍ਹ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿਖੇ ਵੀ ਛੁੱਟੀ ਹੋਵੇਗੀ।...
ਐਸ.ਆਈ.ਆਰ: ਚੋਣ ਕਮਿਸ਼ਨ ਵੱਲੋਂ ਅਧਿਕਾਰਤ 11 ਦਸਤਾਵੇਜ਼ਾਂ ਨਾਲ ਹੋਵੇਗੀ ਵੋਟਰਾਂ ਦੀ ਮੈਪਿੰਗ

ਐਸ.ਆਈ.ਆਰ: ਚੋਣ ਕਮਿਸ਼ਨ ਵੱਲੋਂ ਅਧਿਕਾਰਤ 11 ਦਸਤਾਵੇਜ਼ਾਂ ਨਾਲ ਹੋਵੇਗੀ ਵੋਟਰਾਂ ਦੀ ਮੈਪਿੰਗ

Punjab News
ਬਰਨਾਲਾ, 24 ਮਈ-    ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦੇ ਪ੍ਰੋਗਰਾਮ ਦੇ ਐਲਾਨ ਨਾਲ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।     ਜ਼ਿਲ੍ਹਾ ਚੋਣ ਅਫ਼ਸਰ ਸਹਿਤ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਵੱਲੋਂ 25 ਜੂਨ 2026 ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਇਨੁਮੀਰੇਸ਼ਨ ਫਾਰਮ ਭਰੇ ਜਾਣੇ ਹਨ ਅਤੇ ਲੋੜੀਂਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਓਹਨਾਂ ਕਿਹਾ ਕਿ ਸਾਰੇ ਯੋਗ ਵੋਟਰ, ਆਪਣੇ ਬੀਐਲਓਜ਼ ਨੂੰ ਲੋੜੀਂਦੀ ਜਾਣਕਾਰੀ ਅਤੇ ਦਸਤਾਵੇਜ਼ ਉਪਲੱਬਧ ਕਰਵਾਉਣ। ਉਨ੍ਹਾਂ ਦੱਸਿਆ ਕਿ ਭਰੇ ਹੋਏ ਇਨੁਮੀਰੇਸ਼ਨ ਫਾਰਮ ਦੀਆਂ ਦੋ ਕਾਪੀਆਂ ਹੋਣਗੀਆਂ। ਇੱਕ ਕਾਪੀ ਖੁਦ (ਸਵੈ ਤਸਦੀਕ) ਕਰਕੇ ਬੀ.ਐਲ.ਓ. ਨੂੰ ਵਾਪਸ ਦੇਣੀ ਹੋਵੇਗੀ ਅਤੇ ਇੱਕ ਕਾਪੀ ਆਪਣੇ ਰਿਕਾਰਡ ਲਈ ਆਪਣੇ ਕੋਲ ਰੱਖਣੀ ਹੋਵੇਗੀ।   ਓਹਨਾਂ ਦੱਸਿਆ ਕਿ ਜਿਹੜੇ ਵੋਟਰਾਂ ਦੀ ਮੈਪਿੰਗ ਸਾਲ 2003 ਦੀ ਵੋਟਰ ਸੂਚੀ ਨਾਲ ਨਹੀ ਹੋ ਪਾਈ ਹੈ, ਉਨ੍ਹਾਂ ਨੂੰ ਭਾਰਤ ਚੋ...
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ; 02 ਮੁਲਜ਼ਮ ਗ੍ਰਿਫਤਾਰ

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ; 02 ਮੁਲਜ਼ਮ ਗ੍ਰਿਫਤਾਰ

Punjab News
ਮੂਨਕ, 24 ਮਈ- ਡਾ. ਰਵਜੌਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 18.05.2026 ਤੋਂ 24.05.2026 ਤਕ ਡਰੱਗ ਦਾ 01 ਕੇਸ ਦਰਜ ਕਰਕੇ 02 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 80 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਤੇ ਨਸ਼ੇ ਦੀ ਦਲਦਲ ਵਿੱਚ ਫਸੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚੋਂ ਦਵਾਈ ਦਿਵਾਈ ਗਈ ਅਤੇ ਵੱਖ ਵੱਖ ਕੇਸਾਂ ਵਿੱਚ 05 ਕਥਿਤ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 91 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 43 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 06 ਵਿਅਕਤੀਆਂ ਵਿਰੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍...
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 23 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਕੇਂਦਰ ਨੂੰ ਲਗਭਗ 2.87 ਲੱਖ ਕਰੋੜ ਰੁਪਏ ਦੇ ਰਿਕਾਰਡ ਫੰਡ ਤਬਦੀਲ ਕਰਨ ਦੇ ਮੁੱਦੇ 'ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹਮਲਾ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪਣੇ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਆਰਬੀਆਈ ਨੂੰ ਇੱਕ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਭਾਰਤ ਦੇ ਸੰਘੀ ਢਾਂਚੇ ਦੇ ਬਾਵਜੂਦ ਰਾਜਾਂ ਨੂੰ ਉਨ੍ਹਾਂ ਦੇ ਹੱਕੀ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਦੱਸਿਆ ਕਿ ਕੇਂਦਰ ਨੇ 2014 ਤੋਂ ਹੁਣ ਤੱਕ ਆਰਬੀਆਈ ਤੋਂ ਲਗਭਗ 14.29 ਲੱਖ ਕਰੋੜ ਰੁਪਏ ਲਏ ਹਨ, ਜਿਸ ਵਿੱਚੋਂ ਅੱਧੇ ਤੋਂ ਵੱਧ ਰਕਮ ਇਕੱਲੇ ਪਿਛਲੇ ਤਿੰਨ ਸਾਲਾਂ ਵਿੱਚ ਤਬਦੀਲ ਕੀਤੀ ਗਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਰਬੀਆਈ ਦੇ ਭੰਡਾਰਾਂ ਨੂੰ ਲਗਾਤਾਰ ਕੱਢਣਾ ਨਾ ਸਿਰਫ਼ ਦੇਸ਼ ਦੇ ਕੇਂਦਰੀ ਬੈਂਕ ਅਤੇ ਲੰਬੇ ਸਮੇਂ ਦੀ ਵਿੱਤੀ ਸਥਿਰਤਾ ਨੂੰ ਕਮਜ਼ੋਰ ਕਰਦਾ ਹੈ, ਸਗੋਂ ਰਾਜਾਂ ਨੂੰ ਵਿੱਤੀ ਤੌਰ ...
ਗੈਂਗਸਟਰਾਂ ‘ਤੇ ਵਾਰ ਦਾ 123ਵਾਂ ਦਿਨ: ਪੰਜਾਬ ਪੁਲਿਸ ਵੱਲੋਂ 488 ਥਾਂਈਂ ਛਾਪੇਮਾਰੀ ; 222 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 123ਵਾਂ ਦਿਨ: ਪੰਜਾਬ ਪੁਲਿਸ ਵੱਲੋਂ 488 ਥਾਂਈਂ ਛਾਪੇਮਾਰੀ ; 222 ਗ੍ਰਿਫ਼ਤਾਰ

Punjab News
ਚੰਡੀਗੜ੍ਹ, 23 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 123ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 488 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 123ਵੇਂ ਦਿਨ ਪੁਲਿਸ ਟੀਮਾਂ ਨੇ 222 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 31,430 ਹੋ ਗਈ ਹੈ। ਇਸ ਤੋਂ ਇਲਾਵਾ 101 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ...
ਕਿਸਾਨਾਂ ਨੂੰ ਪਾਣੀ ਦੀ ਬੱਚਤ ਲਈ ਘੱਟ ਸਮੇਂ ਵਿਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਾਸਤ ਕਰਨ ਦੀ ਸਲਾਹ

ਕਿਸਾਨਾਂ ਨੂੰ ਪਾਣੀ ਦੀ ਬੱਚਤ ਲਈ ਘੱਟ ਸਮੇਂ ਵਿਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਾਸਤ ਕਰਨ ਦੀ ਸਲਾਹ

Punjab News
ਫਾਜਿਲਕਾ 23 ਮਈ- ਪੀ.ਏ ਯੂ ਫਾਰਮ ਸਲਾਹਕਾਰ ਸੇਵਾ ਕੇਂਦਰ, ਅਬੋਹਰ (ਸੀਡ ਫਾਰਮ) ਵੱਲੋਂ ਝੋਨੇ ਦੀ ਘੱਟ ਸਮੇਂ ਵਿਚ ਪੱਕਣ  ਵਾਲੀਆਂ ਪ੍ਰਮਾਣਿਤ ਕਿਸਮਾਂ ਦੀ ਬਿਜਾਈ ਸਬੰਧੀ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ: ਜਗਦੀਸ ਅਰੋੜਾ, ਇੰਚਾਰਜ ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਦੱਸਿਆ ਕਿ ਝੋਨੇ ਨੂੰ ਪਾਣੀ ਦੀ ਲੋੜ ਵੱਧ ਹੋਣ ਕਰ ਦੇ ਇਸ ਦੀਆਂ ਅਜਿਹੀਆਂ ਕਿਸਮਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਜੋ ਪੱਕਣ ਵਿਚ ਘੱਟ ਸਮਾਂ ਲੈਂਦੀਆਂ ਹਨ ਅਤੇ ਜਿਨ੍ਹਾਂ ਦਾ ਪਰਾਲੀ ਪ੍ਰਬੰਧਨ ਵੀ ਸੁਖਾਲਾ ਹੋਵੇ। ਉਹਨਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਘੱਟ ਅਤੇ ਦਰਮਿਆਨੇ ਸਮੇਂ ਵਿਚ ਪੱਕਣ ਵਾਲੀਆਂ ਕਿਸਮਾਂ ਤਿਆਰ ਕੀਤੀਆਂ ਗਈਆਂ ਹਨ। ਜੋ ਪਨੀਰੀ ਲਗਣ ਤੋਂ 93  ਤੋਂ 110  ਦਿਨਾਂ ਵਿਚ ਤਿਆਰ ਹੋ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਝੋਨੇ  ਦੀ ਦਰਮਿਆਨੇ ਸਮੇਂ ਦੀ ਨਵੀਂ ਕਿਸਮ ਪੀ ਆਰ 133 ਕਿਸਮ ਖੇਤ ਵਿਚ ਲਵਾਈ ਤੋਂ 110 ਦਿਨਾਂ ਵਿਚ ਪੱਕ ਜਾਂਦੀ ਹੈ।ਜਿਸ ਦਾ ਔਸਤਨ ਝਾੜ 31.0 ਕੁਇੰਟਲ ਪ੍ਰਤੀ ਏਕੜ ਹੈ। ਇਸ ਵਿਚ ਕੁੱਲ ਚੋਲਾਂ ਦੀ ਮਾਤਰਾ  68.05  ਪ੍ਰਤੀਸ਼ਤ ਹੈ ਸਾਬਤ ਚੌਲ 62.03 ਪ੍ਰਤੀਸ਼ਤ ਹੈ ਸਭ ਤੋਂ...