Monday, June 8
Shadow

Punjab News

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਟਿਆਲਾ ਦੇ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਟਿਆਲਾ ਦੇ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ

Punjab News
ਚੰਡੀਗੜ੍ਹ, 10 ਫਰਵਰੀ:- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ ਕੀਤਾ, ਜੋ ਭਗਵੰਤ ਮਾਨ ਸਰਕਾਰ ਦੀ ਚੱਲ ਰਹੀ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਇਸ ਦੌਰੇ ਦੌਰਾਨ ਸਿੱਖਿਆ ਮੰਤਰੀ ਨੇ ਚੱਲ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਿੱਖਿਆ ਦੀ ਗੁਣਵੱਤਾ ਅਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਮੁਲਾਂਕਣ ਕਰਨ ਲਈ ਵਿਦਿਆਰਥੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ। ਸਕੂਲ ਦਾ ਵਿਆਪਕ ਦੌਰਾ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਸਬੰਧੀ ਕੰਮਾਂ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਸਹੂਲਤਾਂ ਬਾਰੇ ਫੀਡਬੈਕ ਲੈਣ ਲਈ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਸ. ਬੈਂਸ ਨੇ ਇਸ ਸਕੂਲ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਅਤਿ-ਆਧੁਨਿਕ ਇਨਡੋਰ ਸਪੋਰਟ...
ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

Punjab News
ਚੰਡੀਗੜ੍ਹ, 9 ਫਰਵਰੀ 2026-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ ਵਰਕਰਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿੱਚ ਬਾਜਵਾ ਦੀ ਰਿਹਾਇਸ਼ ਦੇਬਾਹਰ 'ਬੈਂਡ-ਵਾਜੇ' ਨਾਲ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੰਤਰੀ ਹਰਭਜਨ ਸਿੰਘ ਈ.ਟੀ.ਓ., ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਦੇ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਸਿਹਤ ਮੰਤਰੀ ਡਾ. ਬਲਬੀਰ, ਮੋਹਿੰਦਰ ਭਗਤ, ਡਾ. ਰਵਜੋਤ, ਵਿਧਾਇਕ ਸ਼ੈਰੀ ਕਲਸੀ, ਕੁਲਜੀਤ ਰੰਧਾਵਾ, ਇੰਦਰਵੀਰ ਸਿੰਘ ਨਿੱਝਰ, ਨੀਨਾ ਮਿੱਤਲ, ਲਾਭ ਸਿੰਘ ਉਗੋਕੇ, ਚੇਤਨ ਸਿੰਘ ਜੋੜੇਮਾਜਰਾ, ਇੰਦਰਜੀਤ ਕੌਰ, ਚੇਅਰਮੈਨ ਹਰਚੰਦ ਸਿੰਘ ਬਰਸਟ, ਸੰਨੀ ਸਿੰਘ ਆਹਲੂਵਾਲੀਆ ਸਮੇਤ ਸੈਂਕੜੇ ਆਗੂ ਤੇ ਵਰਕਰ ਮੌਜੂਦ ਸਨ। ਇਸ ਤੋਂ ਇਲਾਵਾ 'ਆਪ' ਆਗੂ ਜੋਬਨ ਰੰਧਾਵਾ ਦੀ ਅਗਵਾਈ ਹੇਠ ਕਾਦੀਆਂ (ਗੁਰਦਾਸਪੁਰ) ਵਿੱਚ ਵੀ ਪ੍ਰਤਾਪ ਬਾਜਵਾ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਬਾਜਵਾ 'ਤੇ ਨਿਸ਼ਾਨਾ ਸਾਧਦਿਆਂ ਕੈਬਨ...
ਜ਼ਿਲ੍ਹੇ ‘ਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ – ਐੱਸਐੱਸਪੀ

ਜ਼ਿਲ੍ਹੇ ‘ਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ – ਐੱਸਐੱਸਪੀ

Punjab News
ਰੂਪਨਗਰ, 09 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸ਼੍ਰੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਗੈਂਗਸਟਰਾਂ ‘ਤੇ ਵਾਰ ਆਪਰੇਸ਼ਨ ਪ੍ਰਹਾਰ-2 ਤਹਿਤ ਅੱਜ ਰੂਪਨਗਰ ਪੁਲਿਸ ਨੇ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢ ਦਿੱਤੀ ਹੈ, ਰੂਪਨਗਰ ਸ਼ਹਿਰ ਨੇੜਲੇ ਸਦਾਬਰਤ ਵਿਖੇ ਇਸ ਮੁਹਿੰਮ ਦੀ ਅਗਵਾਈ ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ ਵਲੋਂ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਲਈ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਨਾਲ ਅਪਰਾਧੀਆਂ ਵਿੱਚ ਡਰ ਪੈਦਾ ਹੁੰਦਾ ਹੈ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਇਕੱਠੇ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਕਾਰਵਾਈ ਕਰਦਿਆਂ ਸ਼ੱਕੀ ਸਰਗਰਮੀਆਂ ਵਿੱਚ ਸ਼ਾਮਲ ਲ...
ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਅਤੇ ਜੈਨ ਮੰਦਰ ਵਿਖੇ ਮੱਥਾ ਟੇਕਿਆ

ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਅਤੇ ਜੈਨ ਮੰਦਰ ਵਿਖੇ ਮੱਥਾ ਟੇਕਿਆ

Punjab News, Punjab Politics
ਅੰਮ੍ਰਿਤਸਰ, 9 ਫਰਵਰੀ (        ) - ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਬੀਤੀ ਦੇਰ ਸ਼ਾਮ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਤੀਬਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ। ਇਸ ਤੋਂ ਬਾਅਦ ਅੱਜ ਸਵੇਰੇ ਰਾਜਪਾਲ ਪੰਜਾਬ ਵੱਲੋਂ ਸ੍ਰੀ ਜੈਨ ਮੰਦਰ ਵਿਖੇ ਵੀ ਮੱਥਾ ਟੇਕਿਆ ਗਿਆ। ਨਸ਼ਿਆਂ ਵਿਰੁੱਧ ਪੈਦਲ ਯਾਤਰਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਰੈੱਡ ਕਰਾਸ ਸੋਸਾਇਟੀ ਦੇ ਯਤਨਾਂ ਨਾਲ, ਪੈਦਲ ਯਾਤਰਾ ਦਾ ਉਦੇਸ਼ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਦੁਹਰਾਇਆ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨਾ ਅਤੇ ਨਿਰੰਤਰ ਜਨਤਕ ਜਾਗਰੂਕਤਾ ਦੇ ਨਾਲ-ਨਾਲ&...
ਵਿਜੀਲੈਂਸ ਬਿਊਰੋ ਵੱਲੋਂ ਜਨਵਰੀ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ’ਚ 11 ਵਿਅਕਤੀ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਜਨਵਰੀ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ’ਚ 11 ਵਿਅਕਤੀ ਕਾਬੂ

Punjab News
ਚੰਡੀਗੜ੍ਹ, 9 ਫਰਵਰੀ :-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਆਪਣੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 8 ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਸਿਰਤੋੜ ਕੋਸ਼ਿਸ਼ ਕੀਤੀ  ਹੈ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 24 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇੰਕੁਆਇਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 16 ਮੁਲਜ਼ਮਾਂ ਵਿਰੁੱਧ 12 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 11 ਮੁਲਜ਼ਮ ਸਰਕਾਰੀ ਕਰਮਚਾਰੀ ਹਨ। ਇਸ ਸਬੰਧੀ ਹੋਰ ਵੇਰਵੇ ਸਾਂ...
ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime News, Punjab News
ਚੰਡੀਗੜ੍ਹ 9 ਫਰਵਰੀ, 2026:- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਮੋਹਾਲੀ ਦੇ ਥਾਣਾ ਸਦਰ, ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਸੈਕਟਰ 127, ਮੋਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸੁਮਨ ਲਤਾ ਵਿਰੁੱਧ ਥਾਣਾ ਖਰੜ ਵਿੱਚ ਕੁੱਟਮਾਰ ਸਬੰਧੀ ਮਾਮਲਾ ਦਰਜ ਕਰਵਾਇਆ ਸੀ ਅਤੇ ਇਸ ਕੇਸ ਵਿੱਚ ਜਾਂਚ ਅਧਿਕਾਰੀ ਦੋਸ਼ੀ ਏਐਸਆਈ ਜਸਵੀਰ ਸਿੰਘ ਸੀ। ਜਦੋਂ ਸ਼ਿਕਾਇਤਕਰਤਾ ਨੇ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਤਾਂ ਦੋਸ਼ੀ ਏਐਸਆਈ ਨੇ ਸਮਰੱਥ ਅਦਾਲਤ ਵਿੱਚ ਚਲਾਨ ਪੇਸ਼ ਕਰਨ ਦੇ ਬਦਲੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ...
’ਗੈਂਗਸਟਰਾਂ ਤੇ ਵਾਰ’: ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

’ਗੈਂਗਸਟਰਾਂ ਤੇ ਵਾਰ’: ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

Punjab News
ਚੰਡੀਗੜ੍ਹ, 9 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ ਅੱਜ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2760 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ । ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ‘ਪ੍ਰਹਾਰ-2’ ਤਹਿਤ ਲਗਭਗ 12,000 ਪੁਲਿਸ ਕਰਮੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨ...
4ਜੀ/5ਜੀ ਟੈਲੀਕਾਮ ਸਬੰਧੀ ਚੋਰੀਆਂ ’ਤੇ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ; 17 ਹੋਰ ਗ੍ਰਿਫ਼ਤਾਰ

4ਜੀ/5ਜੀ ਟੈਲੀਕਾਮ ਸਬੰਧੀ ਚੋਰੀਆਂ ’ਤੇ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ; 17 ਹੋਰ ਗ੍ਰਿਫ਼ਤਾਰ

Punjab News
ਚੰਡੀਗੜ੍ਹ, 9 ਫਰਵਰੀ:- ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ  4ਜੀ/5ਜੀ ਟੈਲੀਕਾਮ ਬੁਨਿਆਦੀ ਢਾਂਚੇ ਦੀ ਚੋਰੀ ’ਤੇ ਵੱਡੀ ਅਤੇ ਨਿਰੰਤਰ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ 17 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਸੂਬੇ ਭਰ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 126 ਹੋ ਗਈ ਹੈ ਅਤੇ 140 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਫੈਸਲਾਕੁੰਨ ਕਾਰਵਾਈਆਂ ਦੇ ਲਾਗੂ ਕਰਨ ਸਦਕਾ ਅਹਿਮ ਜਨਤਕ ਟੈਲੀਕਾਮ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ।  ਜ਼ਿਕਰਯੋਗ ਹੈ ਕਿ 4ਜੀ/5ਜੀ ਬੁਨਿਆਦੀ ਢਾਂਚੇ ਨਾਲ ਸਬੰਧਤ ਚੋਰੀਆਂ ਦੀਆਂ ਰਿਪੋਰਟਾਂ ਤੋਂ ਬਾਅਦ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਹੁਕਮਾਂ ’ਤੇ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਸੀ। ਚੇਅਰਮੈਨ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰਾਜਪਾਲ ਸਿੰਘ ਸੰਧੂ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਜ਼ਿਲ੍ਹਾ ਪੁਲਿਸ ਯੂਨਿਟਾਂ ਨਾਲ ਮਿਲ ਕੇ ਕੰਮ ਕੀਤਾ ਤਾਂ ਜੋ ਮੁਲਜ਼ਮਾਂ ਨੂੰ ਫੜਿਆ ਜਾ ਸਕੇ ਅਤੇ ਚੋਰੀ ਹੋਏ ਸਾਜ਼ੋ-ਸਾਮਾਨ ਦੀ  ਬਰਾਮਦਗੀ ਕੀਤੀ...
ਹਰਭਜਨ ਸਿੰਘ ਈ.ਟੀ.ਓ. ਬਾਰੇ ਟਿੱਪਣੀ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਹਰਭਜਨ ਸਿੰਘ ਈ.ਟੀ.ਓ. ਬਾਰੇ ਟਿੱਪਣੀ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

Punjab News
ਚੰਡੀਗੜ੍ਹ, 9 ਫਰਵਰੀ:-ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਟਿੱਪਣੀ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀਓ ਖਿਲਾਫ ਗ਼ਲਤ ਸ਼ਬਦਾਬਲੀ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਸਐਸਪੀ ਅੰਮ੍ਰਿਤਸਰ ਤੋਂ ਡੀਐਸਪੀ /ਐਸਪੀ ਪੱਧਰ ਦੇ ਅਧਿਕਾਰੀ ਰਾਹੀਂ 11 ਫਰਵਰੀ 2026 ਨੂੰ ਬਾਅਦ ਦੁਪਹਿਰ 3 ਵਜੇ ਰਿਪੋਰਟ ਤਲਬ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਇਸ ਵਾਇਰਲ ਵੀਡੀਓ ਸਬੰਧੀ ਸਪਸ਼ਟੀਕਰਨ ਦੇਣ ਲਈ 11 ਫਰਵਰੀ 2026 ਨੂੰ ਦੁਪਹਿਰ 3 ਵਜੇ ਤਲਬ ਕੀਤਾ ਗਿਆ ਹੈ।...
आम घरों के मेहनतकश लोगों का आगे बढ़ना कांग्रेस को हजम नहीं हो रहा, बाजवा अपने दिमाग की नफरत बाहर निकालें: बलतेज पन्नू

आम घरों के मेहनतकश लोगों का आगे बढ़ना कांग्रेस को हजम नहीं हो रहा, बाजवा अपने दिमाग की नफरत बाहर निकालें: बलतेज पन्नू

Punjab News
चंडीगढ़, 8 फरवरी 2026- पंजाब विधानसभा में विपक्ष के नेता और कांग्रेसी नेता प्रताप सिंह बाजवा द्वारा पंजाब के कैबिनेट मंत्री हरभजन सिंह ई.टी.ओ. के बारे में की गई दुर्भाग्यपूर्ण और आपत्तिजनक टिप्पणी की आम आदमी पार्टी के वरिष्ठ नेताओं ने कड़ी निंदा की है। पंजाब के वित्त मंत्री हरपाल सिंह चीमा, वन मंत्री लाल चंद कटारूचक और 'आप' पंजाब के मीडिया प्रभारी बलतेज पन्नू ने संयुक्त रूप से इस टिप्पणी की जोरदार शब्दों में निंदा की है। तीनों नेताओं ने कांग्रेस पार्टी को दलित-विरोधी मानसिकता वाली पार्टी करार देते हुए बाजवा और कांग्रेस को 24 घंटे के भीतर माफी मांगने की सख्त चेतावनी दी है, अन्यथा सख्त कानूनी और राजनीतिक कार्रवाई की चेतावनी दी है। पंजाब के वित्त मंत्री हरपाल सिंह चीमा ने बाजवा की टिप्पणी को "बेहद दुर्भाग्यपूर्ण बयान" बताते हुए कहा कि कैबिनेट मंत्री हरभजन सिंह ई.टी.ओ. वह शख्सियत हैं जिन्ह...