ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ
ਗੜ੍ਹਸ਼ੰਕਰ/ਹੁਸ਼ਿਆਰਪੁਰ, 1 ਫਰਵਰੀ:- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ 4 ਤੋਂ 6 ਫਰਵਰੀ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ, ਗੜ੍ਹਸ਼ੰਕਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਜ਼ਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਪ੍ਰੋਗਰਾਮ ਦੀ ਰੂਪ-ਰੇਖਾ, ਸ਼ਰਧਾਲੂਆਂ ਲਈ ਸਹੂਲਤਾਂ, ਸੁਰੱਖਿਆ ਪ੍ਰਬੰਧਾਂ ਅਤੇ ਤਾਲਮੇਲ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਨੇ ਸੁਚਾਰੂ ਸਫਾਈ, ਪੀਣ ਵਾਲੇ ਪਾਣੀ, ਬਿਜਲੀ ਸਪਲਾਈ, ਪਖਾਨੇ, ਸਿਹਤ ਸੇਵਾਵਾਂ, ਟ੍ਰੈਫਿਕ ਪ੍ਰਬੰਧਨ ਅਤੇ ਪਾਰਕਿੰਗ ਨੂੰ ਯਕੀਨੀ ...








