Monday, June 1
Shadow

Local news

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕੀਤਾ ਜੁਰਮਾਨਾ

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕੀਤਾ ਜੁਰਮਾਨਾ

Local news
ਕੀਰਤਪੁਰ ਸਾਹਿਬ 01 ਜੂਨ : ਸਿਵਲ ਸਰਜਨ ਰੂਪਨਗਰ ਡਾ.ਰਮਨ ਕੁਮਾਰ ਗੁਪਤਾ ਦੇ ਹੁਕਮਾਂ ਅਨੁਸਾਰ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੀ ਟੀਮ ਨੇ ਅੱਜ ਜਨਤਕ ਥਾਂਵਾਂ ਬੱਸ ਅੱਡੇ, ਬਾਜ਼ਾਰ ਅਤੇ ਸਕੂਲ ਨੇੜੇ ਤੰਬਾਕੂਨੋਸ਼ੀ ਕਰਨ ਵਾਲਿਆਂ ਅਤੇ ਤੰਬਾਕੂ ਵਰਗੇ ਹੋਰ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਤੋਂ ਜੁਰਮਾਨਾ ਵਸੂਲ ਕੀਤਾ ਅਤੇ ਉਹਨਾਂ ਨੂੰ ਤੰਬਾਕੂ ਦੀ ਵਰਤੋਂ ਕਾਰਨ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ।    ਕੀਰਤਪੁਰ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੁਰਜੀਤ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਜਨਤਕ ਥਾਂਵਾਂ 'ਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਤੋਂ ਜੁਰਮਾਨਾ ਵਸੂਲ ਕੀਤਾ ਗਿਆ ਅਤੇ ਨੋ-ਸਮੋਕਿੰਗ ਦੇ ਬੈਨਰ ਲਾਏ ਗਏ। ਇਸ ਦੌਰਾਨ ਟੀਮ ਵੱਲੋਂ ਉਹਨਾਂ ਨੂੰ ਇਹ ਵੀ ਦੱਸਿਆ ਗਿਆ ਕਿ ਤੰਬਾਕੂ ਦੀ ਵਰਤੋਂ ਨਾਲ ਨਾ ਸਿਰਫ਼ ਫੇਫੜਿਆਂ ਨੂੰ ਨੁਕਸਾਨ ਪਹੁੰਚਦਾ ਹੈ ਸਗੋਂ ਸਰੀਰ ਦੀ ਬਿਮਾਰੀਆਂ ਨਾਲ ਲੜ੍ਹਨ ਦੀ ਸਮਰੱਥਾ ਵੀ ਘੱਟ ਜਾਂਦੀ ਹੈ ਇਸ ਲਈ ਤੰਬਾਕੂ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ।     ਐੱਸ.ਐੱਮ.ਆਈ ਸਿਕੰਦਰ ਸਿੰਘ ਨੇ ਦੱਸਿਆ...
ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਸਖ਼ਤ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਸਖ਼ਤ ਨਿਰਦੇਸ਼

Local news
ਮਾਲੇਰਕੋਟਲਾ, 01 ਜੂਨ -              ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਪੰਜਾਬ ਸਰਕਾਰ ਦੇ ਸ਼ਿਕਾਇਤ ਪੋਰਟਲ ਰਾਹੀਂ ਵਪਾਰੀਆਂ ਵੱਲੋਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ਦੇ ਸਮੇਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਵੱਖ-ਵੱਖ ਵਿਭਾਗਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਵਪਾਰਕ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।             ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰ-ਅਨੁਕੂਲ ਮਾਹੌਲ ਸਿਰਜਣ ਅਤੇ ਵਪਾਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦ...
ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਨਰਿੰਦਰ ਕੌਰ ਭਰਾਜ

ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਨਰਿੰਦਰ ਕੌਰ ਭਰਾਜ

Local news
ਭਵਾਨੀਗੜ੍ਹ, 1 ਜੂਨ: ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਫੱਗੂਵਾਲ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਇਸ ਮਹੱਤਵਪੂਰਨ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਪਿੰਡ ਵਾਸੀਆਂ, ਪੰਚਾਇਤੀ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਵਿਧਾਇਕ ਭਰਾਜ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਇਤਿਹਾਸਕ ਸੁਧਾਰ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਆਮ ਲੋਕਾਂ ਨੂੰ ਮੁਫ਼ਤ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਪਿੰਡ ਪੱਧਰ ਤੱਕ ਸਿਹਤ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹ...
ਤੰਬਾਕੂ ਪਦਾਰਥਾਂ ਦਾ ਸੇਵਨ ਸਿਹਤ ਲਈ ਹਾਨੀਕਾਰਕ – ਸਿਵਲ ਸਰਜਨ

ਤੰਬਾਕੂ ਪਦਾਰਥਾਂ ਦਾ ਸੇਵਨ ਸਿਹਤ ਲਈ ਹਾਨੀਕਾਰਕ – ਸਿਵਲ ਸਰਜਨ

Local news
ਰੂਪਨਗਰ, 01 ਜੂਨ: ਸਿਹਤ ਵਿਭਾਗ ਰੂਪਨਗਰ ਵੱਲੋਂ “ਵਿਸ਼ਵ ਤੰਬਾਕੂ ਰਹਿਤ ਦਿਵਸ” ਸਬੰਧੀ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਰੂਪਨਗਰ ਵਿਖੇ ਡੀਡੀਐਚਓ ਕਮ ਨੋਡਲ ਅਫ਼ਸਰ ਕੋਟਪਾ ਐਕਟ ਡਾ. ਰਜਨੀਤ ਕੌਰ ਬੈਂਸ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।  ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਹਰ ਸਾਲ “ਵਿਸ਼ਵ ਤੰਬਾਕੂ ਰਹਿਤ ਦਿਵਸ” ਮਨਾਇਆ ਜਾਂਦਾ ਹੈ। ਤੰਬਾਕੂ ਦਾ ਸੇਵਨ ਸਿਹਤ ਲਈ ਬਹੁਤ ਹੀ ਹਾਨੀਕਾਰਕ ਹੈ। ਸਿਗਰਟਨੋਸ਼ੀ ਮਾਨਸਿਕ ਅਤੇ ਸਰੀਰਕ ਸਿਹਤ ‘ਤੇ ਮਾੜਾ ਪ੍ਰਭਾਵ ਪਾਂਦੀ ਹੈ। ਸਿਗਰਟਨੋਸ਼ੀ ਅਤੇ ਤੰਬਾਕੂ ਦੇ ਨੁਕਸਾਨ ਜਾਣਨ ਦੇ ਬਾਵਜੂਦ ਵੀ ਵੱਡੀ ਗਿਣਤੀ ਵਿੱਚ ਲੋਕ ਕਿਸੇ ਨਾ ਕਿਸੇ ਰੂਪ ਵਿੱਚ ਤੰਬਾਕੂ ਦੀ ਵਰਤੋਂ ਕਰ ਰਹੇ ਹਨ।  ਸਿਵਲ ਸਰਜਨ ਨੇ ਦੱਸਿਆ ਕਿ ਬੀੜੀ, ਸਿਗਰਟ, ਜਰਦਾ, ਖੈਣੀ, ਪਾਨ ਮਸਾਲਾ, ਗੁਟਖਾ, ਈ-ਸਿਗਰੇਟ ਅਤੇ ਹੁੱਕਾ ਆਦਿ ਦਾ ਸੇਵਨ ਕਈ ਗੰਭੀਰ ਬਿਮਾਰੀਆਂ ਦਾ ਖਤਰਾ ਵਧਾ ਦਿੰਦਾ ਹੈ। ਸਿਗਰਟਨੋਸ਼ੀ ਧਮਨੀਆਂ ਨੂੰ ਕਮਜ਼ੋਰ ਕਰਦੀ ਹੈ ...
ਸਪੀਕਰ ਸੰਧਵਾਂ ਨੇ ਵੱਖ-ਵੱਖ ਥਾਵਾਂ ਤੇ ਭੋਗਾਂ ਵਿੱਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਵੱਖ-ਵੱਖ ਥਾਵਾਂ ਤੇ ਭੋਗਾਂ ਵਿੱਚ ਕੀਤੀ ਸ਼ਿਰਕਤ

Local news
ਕੋਟਕਪੂਰਾ 31 ਮਈ  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਬਾਹਮਣ ਵਾਲਾ ਵਿਖੇ ਸ੍ਰੀ ਕੁਲਵੰਤ ਰਾਏ ਅਤੇ ਕੋਟਕਪੂਰਾ ਵਿਖੇ ਸ਼੍ਰੀਮਤੀ ਮੀਨੂੰ ਦੀ ਅੰਤਿਮ ਅਰਦਾਸ ਮੌਕੇ ਰੱਖੇ ਪਾਠ ਦੇ ਭੋਗ ਵਿੱਚ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਜੀਅ ਦਾ ਪਰਿਵਾਰ ਵਿੱਚੋਂ ਅਚਾਨਕ ਚਲੇ ਜਾਣਾ ਪਰਿਵਾਰ/ਸਮਾਜ ਲਈ ਬਹੁਤ ਵੱਡਾ ਘਾਟਾ ਹੁੰਦਾ ਹੈ, ਜੋ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।  ਉਨ੍ਹਾਂ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਪਰਮਾਤਮਾ ਆਪਣੇ ਚਰਨਾਂ ਦੇ ਨਾਲ ਲਾਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।...
ਵਿਸ਼ੇਸ਼ ਗਹਿਰੀ ਸੁਧਾਈ (SIR) ਤਹਿਤ ਸੋਧੀ ਸਮਾਂ ਸਾਰਨੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ

ਵਿਸ਼ੇਸ਼ ਗਹਿਰੀ ਸੁਧਾਈ (SIR) ਤਹਿਤ ਸੋਧੀ ਸਮਾਂ ਸਾਰਨੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ

Local news
ਬਰਨਾਲਾ, 30 ਮਈ - ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦਾ ਖਰੜਾ 31 ਜੁਲਾਈ ਦੀ ਜਗ੍ਹਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਦੀ ਬਜਾਏ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਜਦਕਿ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ।  ਬਾਕੀ ਪ੍ਰੋਗਰਾਮ ਓਸੇ ਤਰ੍ਹਾਂ ਰਹੇਗਾ ਜਿਸ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (BLO) ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਦਸਤਾ...
ਬਾਰਸ਼ ਕਾਰਨ ਹੁਸ਼ਿਆਰਪੁਰ ਮੰਡੀ ਰੇਲਵੇ ਫਾਟਕ ’ਤੇ ਮੁਰੰਮਤ ਕੰਮ ’ਚ ਦੇਰੀ, 2 ਜੂਨ ਤੱਕ ਰਹੇਗਾ ਬੰਦ : ਡਿਪਟੀ ਕਮਿਸ਼ਨਰ

ਬਾਰਸ਼ ਕਾਰਨ ਹੁਸ਼ਿਆਰਪੁਰ ਮੰਡੀ ਰੇਲਵੇ ਫਾਟਕ ’ਤੇ ਮੁਰੰਮਤ ਕੰਮ ’ਚ ਦੇਰੀ, 2 ਜੂਨ ਤੱਕ ਰਹੇਗਾ ਬੰਦ : ਡਿਪਟੀ ਕਮਿਸ਼ਨਰ

Local news
ਹੁਸ਼ਿਆਰਪੁਰ, 31 ਮਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਸ਼ਿਆਰਪੁਰ ਮੰਡੀ (ਰੇਲਵੇ ਮੰਡੀ) ਸਥਿਤ ਲੈਵਲ ਕਰਾਸਿੰਗ ਬੀ-50 ਰੇਲਵੇ ਫਾਟਕ ’ਤੇ ਚੱਲ ਰਹੇ ਮੁਰੰਮਤ ਕੰਮ ਨੂੰ ਬਾਰਸ਼ ਕਾਰਨ ਨਿਰਧਾਰਤ ਸਮੇਂ ’ਤੇ ਪੂਰਾ ਨਹੀਂ ਕੀਤਾ ਜਾ ਸਕਿਆ। ਇਸ ਲਈ ਮੌਸਮ ਦੀ ਵਜ੍ਹਾ ਨਾਲ ਕੁਝ ਤਕਨੀਕੀ ਅਤੇ ਮੁਰੰਮਤ ਸਬੰਧੀ ਕੰਮ ਬਾਕੀ ਹਨ, ਜਿਸ ਨੂੰ ਸੁਰੱਖਿਆ ਅਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਵੱਧ ਸਮੇਂ ਦੀ ਜ਼ਰੂਰਤ ਹੈ।                 ਉਨ੍ਹਾਂ ਦੱਸਿਆ ਕਿ ਐਸ.ਐਸ.ਈ/ਵਰਕਸ/ਜਲੰਧਰ ਕੈਂਟ ਉਤਰੀ ਰੇਲਵੇ ਦੇ ਸਬੰਧਤ ਅਧਿਕਾਰੀਆਂ ਅਨੁਸਾਰ ਫਾਟਕ ’ਤੇ ਜ਼ਰੂਰੀ ਮੁਰੰਮਤ ਕੰਮ ਜਾਰੀ ਹਨ ਅਤੇ ਯਾਤਰੀਆਂ ਅਤੇ ਆਮ ਜਨਤਾ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਕੇਵਲ ਕਰਾਸਿੰਗ ਬੀ-50 ਨੂੰ ਹੁਣ 2 ਜੂਨ 2026 ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਮੁਰੰਮਤ ਕੰਮ ਪੂਰਾ ਹੋਣ ਉਪਰੰਤ ਹੀ ਫਾਟਕ ਨੂੰ ਆਵਾਜਾਈ ਲਈ ਖੋਲ੍ਹਿਆ ਜਾਵੇਗਾ।        &...
ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

Local news
ਸ੍ਰੀ ਅਨੰਦਪੁਰ ਸਾਹਿਬ 31 ਮਈ: ਪੰਜਾਬ ਸਰਕਾਰ ਵੱਲੋਂ ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ "ਬ੍ਰਾਈਟ ਮਾਈਂਡਜ਼ ਪੰਜਾਬ 2026" ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮਹੱਤਵਪੂਰਨ ਸਮਾਗਮ 1 ਜੂਨ 2026 ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਵਿਰਾਸਤ-ਏ-ਖਾਲਸਾ ਆਡੀਟੋਰੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਵੇਗਾ।ਇਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ, ਡਾਇਟ ਰੂਪਨਗਰ ਦੀ ਪ੍ਰਿੰਸੀਪਲ ਮੋਨਿਕਾ ਭੁਟਾਨੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਿੰਸੀਪਲ ਇੰਦਰਜੀਤ ਸਿੰਘ ਵੱਲੋਂ ਵੱਖ-ਵੱਖ ਕਮੇਟੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਅਧਿਕਾਰੀਆਂ ਨੇ ਸਮਾਗਮ ਨੂੰ ਸੁਚਾਰੂ ਅਤੇ ਸਫਲ ਬਣਾਉਣ ਲਈ ਹਰ ਪੱਖ ਤੋਂ ਪੂਰੀ ਤਿਆਰੀ ਯਕੀਨੀ ਬਣਾਈ ਹੈ।ਪ੍ਰੇਮ ਕੁਮਾਰ ਮਿੱਤਲ ਅਤੇ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਸਨਮਾਨ ਸਮਾਰੋਹ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ ’ਤੇ ਸ਼ਿਰ...
ਜ਼ਿਲ੍ਹੇ ਦੇ 224 ਅੱਪਰ ਪ੍ਰਇਮਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਦੌਰਾਨ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ

ਜ਼ਿਲ੍ਹੇ ਦੇ 224 ਅੱਪਰ ਪ੍ਰਇਮਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਦੌਰਾਨ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ

Local news
ਫ਼ਿਰੋਜ਼ਪੁਰ 30 ਮਈ - ਪੰਜਾਬ ਸਰਕਾਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਮੈਗਾ ਪੀਟੀਐਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਕਨਾ ਬੇਗੂ ਅਤੇ ਸਰਕਾਰੀ ਮਿਡਲ ਸਕੂਲ ਪਟੇਲ ਨਗਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਵੱਲੋਂ ਸਰਕਾਰੀ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਂ ਅਤੇ ਸਰਕਾਰੀ ਹਾਈ ਸਕੂਲ ਝੋਕ ਹਰੀਹਰ ਦਾ ਨਿਰੀਖਣ ਕੀਤਾ।  ‎ ‎ਇਸ ਦੌਰਾਨ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲਾਂ ਵਿੱਚ ਚੱਲ ਰਹੀਆਂ ਵਿੱਦਿਅਕ ਗਤੀਵਿਧੀਆਂ, ਵਿਦਿਆਰਥੀਆਂ ਦੀ ਹਾਜ਼ਰੀ, ਸਕੂਲੀ ਵਾਤਾਵਰਣ ਅਤੇ ਮੈਗਾ ਪੀਟੀਐਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਮਾਪਿਆਂ ਨਾਲ ਰੂਬਰੂ ਹੋ ਕੇ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ, ਹਾਜ਼ਰੀ ਅਤੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਵ...
ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ  (ਐੱਸ ਆਈ ਆਰ) ਤਹਿਤ ਸੋਧੀ ਸਮਾਂ ਸਾਰਣੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ  (ਐੱਸ ਆਈ ਆਰ) ਤਹਿਤ ਸੋਧੀ ਸਮਾਂ ਸਾਰਣੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ

Local news
ਸ੍ਰੀ ਮੁਕਤਸਰ ਸਾਹਿਬ, 30 ਮਈ- ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਬਰੀਕੀ ਨਾਲ  ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਮੁੜ ਜਾਂਚ ਅਤੇ ਅਪਡੇਟ ਕਰਨ ਦੀ ਕਾਰਵਾਈ ਵਿੱਢੀ ਜਾਵੇਗੀ। ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨਗੇ। ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ ਆਈ ਆਰ)   ਅਧੀਨ ਹੀ ਪੋਲਿੰਗ ਸਟੇਸ਼ਨਾ ਨੂੰ ਤਰਕ ਸੰਗਤ ਕਰਨ ਦਾ ਕਾਰਜ 24 ਜੁਲਾਈ 2026 ਤੱਕ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ ਤੇ ਵੋਟਰਾਂ ਦੀ ਗਿਣਤੀ ...