Tuesday, June 2
Shadow

Local news

ਬਾਰਡਰਾਂ ਤੇ ਤੈਨਾਤ ਸਾਡੇ ਮਹਾਨ ਫੌਜੀ ਯੋਧਿਆਂ ਦੀ ਬਦੌਲਤ ਹੀ ਅਸੀਂ ਚੈਨ ਦੀ ਨੀਂਦ ਸੌ ਰਹੇ ਹਾਂ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਬਾਰਡਰਾਂ ਤੇ ਤੈਨਾਤ ਸਾਡੇ ਮਹਾਨ ਫੌਜੀ ਯੋਧਿਆਂ ਦੀ ਬਦੌਲਤ ਹੀ ਅਸੀਂ ਚੈਨ ਦੀ ਨੀਂਦ ਸੌ ਰਹੇ ਹਾਂ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

Local news
ਫਾਜ਼ਿਲਕਾ  27 ਜਨਵਰੀ 2026....ਬਾਰਡਰ ਤੇ ਤੈਨਾਤ ਸਾਡੇ ਫੌਜੀ ਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਤੇ ਇਹਨਾਂ ਦੀ ਬਦੌਲਤ ਹੀ ਅਸੀਂ ਜਿੱਥੇ ਚੈਨ ਦੀ ਨੀਂਦ ਸੌ ਰਹੇ ਹਾਂ ਉੱਥੇ ਹੀ ਆਜ਼ਾਦ ਫਿਜ਼ਾ ਦਾ ਆਨੰਦ ਵੀ ਮਾਣ ਰਹੇ ਹਾਂ। ਇਹ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨਾਂ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਨਸੁਖਾ ਸਵਨਾ ਨੇ 26 ਜਨਵਰੀ 2026 ਗਣਤੰਤਰ ਦਿਵਸ ਵਾਲੇ ਦਿਨ ਫਾਜ਼ਿਲਕਾ ਬਾਰਡਰ ਤੇ ਦੇਸ਼ ਦੇ ਬਹਾਦਰ ਜਵਾਨਾਂ ਨੂੰ ਮਿੱਠਾ ਕਰਵਾਉਣ ਉਪਰੰਤ ਕੀਤਾ! ਇਸ ਦੌਰਾਨ ਉਨਾਂ ਫੌਜੀ ਜਵਾਨਾਂ ਨੂੰ ਮਠਿਆਈ ਦੇ ਡੱਬੇ ਵੀ ਦਿਤੇ ਤੇ ਉਹਨਾਂ ਨਾਲ ਨੀ ਖੁਸ਼ੀ ਸਾਂਝੀ ਕੀਤੀ! ਇੱਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ  ਦੇਸ਼ ਤੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਦੇਸ਼ ਦੇ ਮਹਾਨ ਸੰਵਿਧਾਨ ਨਿਰਮਾਤਾ ਬੀ.ਆਰ ਅੰਬੇਡਕਰ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਮਹਾਨ ਨਿਰਮਾਤਾ ਨੇ ਦੇਸ਼ ਨੂੰ ਇੱਕ ਪ੍ਰਭੂਸੱਤਾ, ਸਮਾਜਵਾਦੀ, ਧਰਮ ਨਿਰਪੱਖ ਅਤੇ ਲੋਕਤੰਤਰੀ ਗਣਰਾਜ ਵਜੋਂ ਸਥਾਪਿਤ ਕੀਤਾ। ਉਹਨਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਅਤੇ ਸਰਦਾਰ ਪਟੇਲ ਦੇ ਭਾਰ...
ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ

Local news
ਫ਼ਰੀਦਕੋਟ, 27 ਜਨਵਰੀ 2026- 77ਵੇਂ ਗਣਤੰਤਰ ਦਿਵਸ ਸੰਬਧੀ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ ਪੂਰੇ ਰਾਸ਼ਟਰੀ ਜੋਸ਼ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਦੇਸ਼ ਦੀਆਂ ਤਿੰਨੋਂ ਸੈਨਾਵਾਂ, ਅਰਧਸੈਨਿਕ ਬਲਾਂ ਅਤੇ ਸੁਰੱਖਿਆ ਦਸਤਿਆਂ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਸੁਰੱਖਿਅਤ ਹੈ। ਉਨ੍ਹਾਂ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਅਤੇ ਆਜ਼ਾਦੀ ਸੰਗਰਾਮ ਦੇ ਸਮੂਹ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ...
ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ

Local news
ਫ਼ਰੀਦਕੋਟ, 26 ਜਨਵਰੀ 2026- 77ਵੇਂ ਗਣਤੰਤਰ ਦਿਵਸ ਸੰਬਧੀ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ ਪੂਰੇ ਰਾਸ਼ਟਰੀ ਜੋਸ਼ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਦੇਸ਼ ਦੀਆਂ ਤਿੰਨੋਂ ਸੈਨਾਵਾਂ, ਅਰਧਸੈਨਿਕ ਬਲਾਂ ਅਤੇ ਸੁਰੱਖਿਆ ਦਸਤਿਆਂ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਸੁਰੱਖਿਅਤ ਹੈ। ਉਨ੍ਹਾਂ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਅਤੇ ਆਜ਼ਾਦੀ ਸੰਗਰਾਮ ਦੇ ਸਮੂਹ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ...
ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

Local news
ਬਟਾਲਾ, 26 ਜਨਵਰੀ ( ) 77ਵਾਂ ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ ਬਟਾਲਾ ਨੇ ਅਦਾ ਕੀਤੀ ਉਨ੍ਹਾਂ ਦੇ ਨਾਲ ਡੀ.ਐੱਸ.ਪੀ. ਸਿਟੀ ਸੰਜੀਵ ਕੁਮਾਰ ਵੀ ਮੌਜੂਦ ਸਨ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਸ੍ਰੀ ਗੁਰਮੰਦਰ ਸਿੰਘ ਨੇ ਪਰੇਡ ਦਾ ਮੁਆਇਨਾ ਕੀਤਾ। ਇਸ ਉਪਰੰਤ ਐੱਸ.ਆਈ. ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ. ਬਟਾਲਾ ਸ੍ਰੀ ਗੁਰਮੰਦਰ ਸਿੰਘ ਨੇ  ਆਪਣੇ ਸੰਦੇਸ਼ ’ਚ 77ਵੇਂ ਗਣਤੰਤਰ ਦਿਵਸ ਦੀ ਸਮੂਹ ਇਲਾਕਾ ਨਿਵਾਸੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੱਤੀ।&...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

Local news
 ਫ਼ਿਰੋਜ਼ਪੁਰ, 26 ਜਨਵਰੀ, 2026. - 77ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ  ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ ਜਿਸ ਤਹਿਤ ਪਿੰਡਾਂ ਦੇ ਵਿੱਚ ਸਕੂਲਾਂ ਦੇ ਨਾਮ ਸ਼ਹੀਦਾਂ ਦੇ ਨਾਮ ਤੇ ਰੱਖੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਸਾਬਕਾ ਫੌਜੀਆਂ ਦੀ  ਐਕਸ ਗਰੇ...
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਕੌਮੀ ਝੰਡਾ

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਕੌਮੀ ਝੰਡਾ

Local news
ਤਰਨ ਤਾਰਨ, 26 ਜਨਵਰੀ (            ) - ਦੇਸ਼ ਦਾ 77ਵਾਂ ਗਣਤੰਤਰ ਦਿਹਾੜਾ ਅੱਜ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਆਈ.ਏ ਐੱਸ. ਨੇ ਦੇਸ਼-ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖ਼ਾਸ ਤੌਰ `ਤੇ ਪੰਜਾਬੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅਸੀਂ ਅੱਜ ਦੇ ਮਹਾਨ ਦਿਹਾੜੇ ਨੂੰ ਮਨਾਉਣ ਦੇ ਯੋਗ ਹੋਏ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਪੰਜਾਬ ਦੀ ਧਰਤੀ ਤੋਂ ਆਜ਼ਾਦੀ ਲਈ ਚੱਲੀਆਂ ਗਦਰ ਲਹਿਰ, ਬੱਬਰ ਅਕਾਲੀ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ...
16ਵੇਂ ਕੌਮੀ ਵੋਟਰ ਦਿਵਸ ਮੌਕੇ ਲੁਧਿਆਣਾ ਨੂੰ ਉੱਤਮ ਚੋਣ ਜ਼ਿਲ੍ਹਾ ਪੁਰਸਕਾਰ ਨਾਲ ਨਿਵਾਜਿਆ

16ਵੇਂ ਕੌਮੀ ਵੋਟਰ ਦਿਵਸ ਮੌਕੇ ਲੁਧਿਆਣਾ ਨੂੰ ਉੱਤਮ ਚੋਣ ਜ਼ਿਲ੍ਹਾ ਪੁਰਸਕਾਰ ਨਾਲ ਨਿਵਾਜਿਆ

Local news
ਲੁਧਿਆਣਾ, 25 ਜਨਵਰੀ (000) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਵਿੱਚ 16ਵੇਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਲੁਧਿਆਣਾ ਵਿੱਚ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕੁਲਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਸਿੰਘ, ਚੋਣ ਤਹਿਸੀਲਦਾਰ ਅਮਨਦੀਪ ਸਿੰਘ ਅਤੇ ਹੋਰ ਵੀ ਮੌਜੂਦ ਸਨ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕੁਲਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਲੁਧਿਆਣਵੀਆਂ ਵਾਸਤੇ ਇਹ ਬੜੇ ਮਾਣ ਵਾਲੀ ਗੱਲ ਹੈ ਕਿ 16ਵੇਂ ਨੈਸ਼ਨਲ ਵੋਟਰ ਦਿਵਸ ਮੌਕੇ ਲੁਧਿਆਣਾ ਨੂੰ ਉੱਤਮ ਚੋਣ ਜ਼ਿਲ੍ਹਾ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ। ਉਨ੍ਹਾਂ ਨੌਜਵਾਨਾਂ ਨੂੰ ਚੋਣਾਂ ਵਿੱਚ ਵੋਟ ਪਾਉਣ ਦੇ ਆਪਣੇ ਅਧਿਕਾਰ ਦੀ ਵਰਤੋਂ ਕਰਨ ਅਤੇ ਵੱਧ ਚੜ੍ਹ ਕੇ ਭਾਗੀਦਾਰੀ ਲਈ ਪ੍ਰੇਰਿਤ ਕੀਤਾ। ਉਨ੍ਹਾਂ 25 ਜਨਵਰੀ, 2011 ਤੋਂ ਮਨਾਏ ਜਾ ਰਹੇ ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਕਿ ਲੋਕਤੰਤਰ ਦੀ ਰੱਖਿਆ ਲਈ, ਵੋਟ ਪਾਉਣ ਦਾ ਹੱਕ ਸਾਡੇ ਸੰਵਿਧਾਨ ਦੁਆਰਾ ਦਿੱਤੇ ਗਏ ...
ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

Local news
ਮਾਨਸਾ, 24 ਜਨਵਰੀ-            ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ 'ਚ  26 ਜਨਵਰੀ 2026 ਨੂੰ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਹੋਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਫੁੱਲ ਡਰੈੱਸ ਰਿਹਰਸਲ ਮੌਕੇ ਕੀਤਾ।           ਅੱਜ ਫੁੱਲ ਡਰੈੱਸ ਰਿਹਰਸਲ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਿਸ ਮਗਰੋਂ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮਾਰਚ ਪਾਸਟ ਵਿਚ ਪੰਜਾਬ ਪੁਲਿਸ, ਹੋਮਗਾਰਡਜ਼ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੀਆਂ ਐੱਨ.ਸੀ.ਸੀ., ਸਕਾਊਟਸ ਅਤੇ ਗਾਈਡਜ਼ ਦੀਆਂ ਟੁਕੜੀਆਂ ਸ਼ਾਮਲ ਸਨ। ਇਸ ਦੌਰਾਨ ਵੱਖ ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ ਅਤੇ ਕੌਮੀ ਗਾਣ ਪੇਸ਼ ਕੀਤਾ ਗਿਆ।        ...
ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

Local news
ਫਰੀਦਕੋਟ 24 ਜਨਵਰੀ -ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ  26 ਜਨਵਰੀ 2026 ਨੂੰ  ਗਣਤੰਤਰ ਦਿਵਸ ਸਮਾਗਮ ਪੂਰੇ ਉਤਸਾਹ ਨਾਲ ਮਨਾਇਆ ਜਾਵੇਗਾ ਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਹੋਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਫੁੱਲ ਡਰੈਸ ਰਿਹਸਲ ਦਾ ਜਾਇਜਾ ਲੈਣ ਦੌਰਾਨ ਕੀਤਾ। ਡਿਪਟੀ ਕਮਿਸ਼ਨਰ  ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਸਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਨਾਲ ਭਰਪੂਰ ਹੋਵੇਗਾ, ਇਸ ਲਈ ਵੱਖ-ਵੱਖ ਸਕੂਲਾਂ ਵੱਲੋਂ ਪੇਸ਼ ਕੀਤੀਆਂ ਜਾ ਰਹੀਆਂ ਕੋਰੀਓਗ੍ਰਾਫੀਆਂ, ਪੀ.ਟੀ.ਸ਼ੋਅ ਦੀ ਰਿਹਰਸਲ ਕਰਵਾਈ ਜਾ ਰਹੀ ਹੈ। । ਉਨ੍ਹਾਂ ਕਿਹਾ ਕਿ ਸਕੂਲ ਮੁੱਖੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਪੋ—ਆਪਣੇ ਵਿਭਾਗ ਨਾਲ ਸਬੰਧਤ ਡਿਉਟੀ ਤੈਅ ਸਮੇਂ ਅੰਦਰ ਮੁਕੰਮਲ ਕਰ ਲੈਣ।  ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਭਿਆਚਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕ...
ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ. ਬਟਾਲਾ, 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ ਝੰਡਾ

ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ. ਬਟਾਲਾ, 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ ਝੰਡਾ

Local news
ਬਟਾਲਾ, 24 ਜਨਵਰੀ (  ) ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦੌਰਾਨ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਵਲੋਂ  ਅਤੇ ਐਸ.ਆਈ ਸਕੱਤਰ ਸਿੰਘ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਉਪਰੰਤ ਪਰੇਡ ਕਮਾਂਡਰ ਐਸ.ਆਈ ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਤਹਿਸੀਲਦਾਰ ਬਟਾਲਾ ਨੇ ਕਿਹਾ ਕਿ 26 ਜਨਵਰੀ ਨੂੰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਵੇਗਾ।  ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਨੇ ਦੱਸਿਆ ਕਿ ਬਟਾਲਾ ਵਿਖੇ 26 ਜਨਵਰੀ ਨੂੰ ਸਵੇਰ...