Tuesday, June 2
Shadow

Local news

ਵਿਧਾਇਕ ਸ਼ੈਰੀ ਕਲਸੀ ਨੇ ਗਰੀਨ ਸਿਟੀ ਬਟਾਲਾ ਵਿਖੇ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ

ਵਿਧਾਇਕ ਸ਼ੈਰੀ ਕਲਸੀ ਨੇ ਗਰੀਨ ਸਿਟੀ ਬਟਾਲਾ ਵਿਖੇ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ

Local news
ਬਟਾਲਾ, 19 ਜਨਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਲਗਾਤਾਰ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਤੇ ਅਤਿ ਆਧੁਨਿਕ ਕਿਸਮ ਦੀਆਂ ਲਾਈਟਾਂ ਲਗਾਈਆਂ ਗਈਆਂ ਹਨ। ਵਿਧਾਇਕ ਸ਼ੈਰੀ ਕਲਸੀ ਵਲੋਂ ਗਰੀਨ ਸਿਟੀ ਬਟਾਲਾ ਵਿਖੇ ਮੁਹੱਲਾ ਵਾਸੀਆਂ ਦੀ ਮੌਜੂਦਗੀ ਵਿੱਚ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਬੀਤੇ ਦਿਨੀਂ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ...
ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ

ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ

Local news
ਫਰੀਦਕੋਟ/ਕੋਟਕਪੂਰਾ/ਜੈਤੋ 19 ਜਨਵਰੀ ()-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਦੀ ਬੱਸ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਆਸ ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲ ਹੈ, ਜਿਸ ਦਾ ਉਦੇਸ਼ ਸਰਧਾਲੂਆਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਵੱਡੀ ਗਿਣਤੀ ਵਿੱਚ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਤਮਕ ਸ਼ਾਂਤੀ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ , ਦੁਗਿਆਣਾ ਮੰਦਰ ਤੋਂ ਇਲਾਵਾ ਹੋਰ ਤੀਰਥ ਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜੋ ਕਈ ਲੋਕਾਂ ਦਾ ਸੁਪਨਾ ਸੀ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਉਹ ਅੱਜ ਪੂਰਾ ਹੋ ਗਿਆ ਹੈ ਅਤੇ ਸਰਧਾਲੂ ਬਿਲਕੁਲ ਮੁਫਤ ਵਿੱਚ ਤੀਰ...
ਸਪੀਕਰ ਸੰਧਵਾਂ ਨੇ 50 ਵਿਦਿਆਰਥੀਆਂ ਦਾ ਗਰੁੱਪ ਜੈਪੁਰ ਲਈ ਰਵਾਨਾ ਕੀਤਾ

ਸਪੀਕਰ ਸੰਧਵਾਂ ਨੇ 50 ਵਿਦਿਆਰਥੀਆਂ ਦਾ ਗਰੁੱਪ ਜੈਪੁਰ ਲਈ ਰਵਾਨਾ ਕੀਤਾ

Local news
ਕੋਟਕਪੂਰਾ 18 ਜਨਵਰੀ  (  )-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਪ੍ਰੋਜੈਕਟ ਇਨੋਵੇਸ਼ਨ ਅਧੀਨ ਵਿਦਿਆਰਥੀਆ ਦੀ ਅੰਤਰਰਾਜੀ ਵਿਜਟ ਤਹਿਤ ਪੀ.ਐਮ ਸ਼੍ਰੀ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ 50 ਵਿਦਿਆਰਥੀਆਂ ਦਾ ਟੂਰ ਜੈਪੁਰ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਸ. ਸੰਧਵਾ ਨੇ ਦੱਸਿਆ ਕਿ ਸਰਕਾਰੀ ਸਕੂਲ ਦਾ ਟੂਰ ਜੋ ਕਿ ਜੈਪੁਰ ਜਾਵੇਗਾ, ਇਹ ਬੱਚਿਆਂ ਦਾ ਇੱਕ ਸੁਪਨਾ ਸੀ ਜੋ ਪੰਜਾਬ ਸਰਕਾਰ ਦੀ ਬਦੌਲਤ ਉਹ ਸੁਪਨਾ ਪੰਜ ਦਿਨ ਦਾ ਟੂਰ ਕਰਵਾ ਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਟੂਰ ਤਹਿਤ ਵਿਦਿਆਰਥੀਆਂ ਦੀ ਫੋਰ ਸਟਾਰ ਹੋਟਲਾਂ ਵਿੱਚ ਠਹਿਰ ਅਤੇ ਵਧੀਆ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜੈਪੁਰ ਦੀਆਂ ਸਾਰੀਆਂ ਹੀ ਇਤਿਹਾਸਿਕ ਥਾਵਾਂ ਦੀ ਵਿਜਟ ਜਿਵੇਂ ਕਿ ਹਵਾ ਮਹਿਲ , ਬਾਏਲੋਜੀਕਲ ਪਾਰਕ ,ਜਲ ਮਹਿਲ ਦਾ ਟੂਰ ਕਰਵਾਇਆ ਜਾਵੇਗਾ।                  ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਜੇਸ਼ ਕੁਮਾਰ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਅਤੇ ਪੰਜਾਬ ਸਰਕਾਰ ਦੇ ਇਸ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਹਨ...
ਧੂਰੀ ਹਲਕੇ ਦੇ ਪਿੰਡ ਕੱਕੜਵਾਲ ‘ਚ 2.20 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ

ਧੂਰੀ ਹਲਕੇ ਦੇ ਪਿੰਡ ਕੱਕੜਵਾਲ ‘ਚ 2.20 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ

Local news
ਧੂਰੀ, 18 ਜਨਵਰੀ:-ਧੂਰੀ ਹਲਕੇ ਦੇ ਪਿੰਡ ਕੱਕੜਵਾਲ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਲਗਭਗ 2.20 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦਾ ਉਦੇਸ਼ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਪਿੰਡ ਵਾਸੀਆਂ ਨੂੰ ਸਾਫ਼, ਸੁਚੱਜਾ ਅਤੇ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਹੈ। ਪਿੰਡ ਕੱਕੜਵਾਲ ਦੇ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਪਿੰਡ ਕੱਕੜਵਾਲ ਤੋਂ ਕਹੇਰੂ ਨੂੰ ਜੋੜਨ ਵਾਲੀ ਲਗਭਗ 2.20 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ 1.23 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਜਾ ਰਿਹਾ ਹੈ। ਇਸ ਸੜਕ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾ ਰਹੀ ਹੈ, ਜਿਸ ਨਾਲ ਆਵਾਜਾਈ ਆਸਾਨ ਹੋਵੇਗੀ ਅਤੇ ਆਲੇ-ਦੁਆਲੇ ਦੇ ਪਿੰਡਾਂ ਨਾਲ ਬਿਹਤਰ ਪਹੁੰਚ ਬਣੇਗੀ। ਸ. ਜਗਜੀਤ ਸਿੰਘ ਨੇ ਦੱਸਿਆ ਪਿੰਡ ਵਿੱਚ 16.50 ਲੱਖ ਰੁਪਏ ਨਾਲ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ। ਇ...
  ਚਾਈਲਡ ਹੈਲਪਲਾਈਨ 1098 ‘ਤੇ ਪ੍ਰਾਪਤ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਵਿਸ਼ੇਸ਼ ਚੈਕਿੰਗ 

  ਚਾਈਲਡ ਹੈਲਪਲਾਈਨ 1098 ‘ਤੇ ਪ੍ਰਾਪਤ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਵਿਸ਼ੇਸ਼ ਚੈਕਿੰਗ 

Local news
ਮਾਲੇਰਕੋਟਲਾ, 18 ਜਨਵਰੀ-            ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਪ੍ਰਾਪਤ ਸ਼ਿਕਾਇਤ ਦੇ ਅਨੁਸਾਰ ਜਾਮਾ ਮਸਜਿਦ ਨੇੜੇ ਭੀਖ ਮੰਗਦੇ ਬੱਚਿਆਂ ਦੀ ਜਾਣਕਾਰੀ ਮਿਲਣ ਉਪਰੰਤ ਜਿਲਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਬੱਚਿਆਂ ਦੀ ਸੁਰੱਖਿਆ ਅਤੇ ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਏ ਜਾ ਰਹੇ ਪ੍ਰੋਜੈਕਟ ਜੀਵਨਜੋਤ 2.0 ਤਹਿਤ ਵਿਸ਼ੇਸ਼ ਚੈਕਿੰਗ ਕੀਤੀ ਗਈ।           ਬਾਲ ਸੁਰੱਖਿਆ ਅਫਸਰ ਮੁਬੀਨ ਕੁਰੇਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਹਾ ਬਜ਼ਾਰ ਨੇੜੇ ਜਾਮਾ ਮਸਜਿਦ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਟੀਮ ਵੱਲੋਂ ਗਹਿਰਾਈ ਨਾਲ ਜਾਂਚ ਕੀਤੀ ਗਈ। ਚੈਕਿੰਗ ਦਾ ਮੁੱਖ ਉਦੇਸ਼ ਜਨਤਕ ਥਾਵਾਂ ‘ਤੇ ਬਾਲ ਭਿੱਖਿਆ ਦੀ ਸਥਿਤੀ ਦੀ ਜਾਂਚ ਕਰਨਾ ਅਤੇ ਬੱਚਿਆਂ ਨੂੰ ਭੀਖ ਮੰਗਣ ਵਰਗੀ ਸਮੱਸਿਆ ਤੋਂ ਬਚਾਉਣਾ ਸੀ।              ਇਸ ਚੈਕਿੰਗ ਦੌਰਾਨ ਲੋਹਾ ਬਜ਼ਾਰ, ਜਾਮਾ ਮਸਜਿਦ ਦੇ ਮੁੱਖ ਦਰਵਾਜ਼ਿਆਂ ਅਤੇ ਨੇੜਲੇ ਇਲਾਕਿਆਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ ਮੌਕੇ ‘ਤੇ ...
ਪੰਜਾਬ ਸਰਕਾਰ ਸ਼ਰਧਾਂਲੂਆ ਦੀਆਂ ਕਰ ਰਹੀ ਮਨੋਕਾਮਨਾਵਾਂ ਪੂਰੀ —ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਪੰਜਾਬ ਸਰਕਾਰ ਸ਼ਰਧਾਂਲੂਆ ਦੀਆਂ ਕਰ ਰਹੀ ਮਨੋਕਾਮਨਾਵਾਂ ਪੂਰੀ —ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

Local news
ਫਾਜਿਲ਼ਕਾ, 18 ਜਨਵਰੀ-ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਣ ਦੀ ਮੁਹਿੰਮ ਜਾਰੀ ਹੈ। ਇੱਥੋ ਲਗਪਗ 45 ਸ਼ਰਧਾਲੂਆਂ ਨੂੰ ਲੈਕੇ ਪਿੰਡ ਨਵਾਂ ਸਲੇਮਸ਼ਾਹ ਤੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ, ਵਾਹਗਾ ਬਾਰਡਰ ਲਈ ਰਵਾਨਾ ਹੋਈ ਹੈ। ਇਸ ਬੱਸ ਨੂੰ ਹਲਕਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਰਵਾਨਾ ਕੀਤਾ। ਇਸ ਮੌਕੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੀ ਭੇਂਟ ਕੀਤਾ ਗਿਆ|ਇਸ ਮੌਕੇ ਹਲਕਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਹੈ। ਇਸ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਇਸ ਨਾਲ ਆਮ ਲੋਕਾਂ ਖਾਸ ਕਰਕੇ ਬਜ਼ੁਰਗਾਂ ਨੂੰ ਵੱਡੀ ਸਹੁਲਤ...
ਜ਼ਿਲ੍ਹੇ ‘ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ

ਜ਼ਿਲ੍ਹੇ ‘ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ

Local news
ਰੂਪਨਗਰ, 17 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਤਹਿਤ ਸਮਾਜ ਵਿੱਚੋ ਨਸ਼ੇ ਨੂੰ ਖਤਮ ਕਰਨ ਲਈ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੀ ਲੜੀ ਵਿੱਚ ਅੱਜ ਜ਼ਿਲ੍ਹਾ ਰੂਪਨਗਰ ਵਿੱਚ ਪੈਂਦੇ ਸਾਰੇ ਥਾਣਿਆਂ ਦੇ ਡਰੱਗ ਹਾਟ-ਸਪਾਟ ਥਾਵਾਂ ਤੇ "ਕਾਰਡਨ ਐਂਡ ਸਰਚ ਆਪ੍ਰੇਸ਼ਨ” ਚਲਾਇਆ ਗਿਆ। ਬਹਿਰਾਮਪੁਰ ਕਲੋਨੀ ਵਿਖੇ ਇਸਦੀ ਅਗਵਾਈ ਡੀਆਈਜੀ ਰੂਪਨਗਰ ਰੇਂਜ ਡਾ. ਨਾਨਕ ਸਿੰਘ ਨੇ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਡੀਆਈਜੀ ਰੂਪਨਗਰ ਰੇਂਜ ਡਾ. ਨਾਨਕ ਸਿੰਘ ਨੇ ਕਿਹਾ ਕਿ ਰੂਪਨਗਰ ਪੁਲਿਸ ਵੱਲੋਂ ਪਹਿਲਾਂ ਹੀ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜ਼ਾਨਾ ਹੀ ਗਸ਼ਤਾਂ, ਨਾਕਾਬੰਦੀਆਂ ਅਤੇ ਸਰਚ ਕਰਵਾ ਕੇ ਜਿੱਥੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕੀਤੀ ਜਾ ਰਹੀ ਹੈ।  ਇਸ ਕਾਸੋ ਆਪ੍ਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਇਸ ਆਪ੍ਰੇਸ਼ਨ ...
ਹੁਸ਼ਿਆਰਪੁਰ ‘ਚ 10 ਤੋਂ 14 ਫਰਵਰੀ ਤੱਕ ਹੋਵੇਗਾ “ਨੇਚਰ ਫੈਸਟ”, ਤਿਆਰੀਆਂ ਸ਼ੁਰੂ

ਹੁਸ਼ਿਆਰਪੁਰ ‘ਚ 10 ਤੋਂ 14 ਫਰਵਰੀ ਤੱਕ ਹੋਵੇਗਾ “ਨੇਚਰ ਫੈਸਟ”, ਤਿਆਰੀਆਂ ਸ਼ੁਰੂ

Local news
ਹੁਸ਼ਿਆਰਪੁਰ, 17 ਜਨਵਰੀ :-ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ 10 ਤੋਂ 14 ਫਰਵਰੀ ਤੱਕ ਸਥਾਨਕ ਲਾਜਵੰਤੀ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਪੰਜ ਰੋਜ਼ਾ "ਨੇਚਰ ਫੈਸਟ" ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਰੂਰੀ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ "ਨੇਚਰ ਫੈਸਟ" ਹੁਸ਼ਿਆਰਪੁਰ ਜ਼ਿਲ੍ਹੇ ਦੀ ਅਮੀਰ ਕੁਦਰਤੀ ਵਿਰਾਸਤ, ਸੈਰ-ਸਪਾਟਾ ਸਥਾਨਾਂ ਅਤੇ ਵਾਤਾਵਰਨ ਸਰੋਤਾਂ ਨੂੰ ਪ੍ਰਦਰਸ਼ਿਤ ਕਰਨ ਲਈ ਇਕ ਸ਼ਕਤੀਸ਼ਾਲੀ ਪਲੇਟਫਾਰਮ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਫੈਸਟ ਨਾ ਸਿਰਫ਼ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰੇਗਾ ਬਲਕਿ ਆਮ ਲੋਕਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਲਈ ਇਕ ਮਹੱਤਵਪੂਰਨ ਜ਼ਰੀਆ ਵੀ ਬਣੇਗਾ। ਉਨ੍ਹਾਂ ਕਿਹਾ ਕਿ ਇਸ ਨੇਚਰ ਫੈਸਟ ਵਿੱਚ ਜ਼ਿਲ੍ਹੇ ਦੇ ਕੁਦਰਤੀ ਸਰੋਤਾਂ ਦੇ ਨ...
ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ

ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ

Local news
ਧੂਰੀ, 17 ਜਨਵਰੀ:-ਧੂਰੀ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸੁੰਦਰੀਕਰਨ ਵਿੱਚ ਵੀ ਮੋਹਰੀ ਸ਼ਹਿਰ ਬਣਾਉਣ ਲਈ ਅੱਜ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਮਹੱਤਵਪੂਰਨ ਸੁੰਦਰੀਕਰਨ ਅਤੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਕੀਤੀ ਗਈ। ਇਨ੍ਹਾਂ ਪ੍ਰੋਜੈਕਟਾਂ ਨਾਲ ਧੂਰੀ ਸ਼ਹਿਰ ਦੀ ਦਿੱਖ ਨੂੰ ਨਵੀਂ ਪਹਿਚਾਣ ਮਿਲੇਗੀ ਅਤੇ ਸ਼ਹਿਰ ਵਾਸੀਆਂ ਨੂੰ ਆਧੁਨਿਕ ਸਹੂਲਤਾਂ ਮਿਲਣਗੀਆਂ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੀ ਮੌਜੂਦ ਸਨ। ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਆਰ.ਓ.ਬੀ. ਅਧੀਨ ਸ਼ੇਰਪੁਰ ਚੌਂਕ ਦੇ ਸੁੰਦਰੀਕਰਨ ਲਈ 309.54 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਇਹ ਪ੍ਰੋਜੈਕਟ ਧੂਰੀ ਸ਼ਹਿਰ ਲਈ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਲਗਭਗ 1500 ਫੁੱਟ ਲੰਬੇ ਅਤੇ 42 ਫੁੱਟ ਚੌੜੇ ਖੇਤਰ ਵਿੱਚ ਵਿਕਸਿਤ ਹੋਣ ਵਾਲਾ ਇਹ ਪਾਰਕ ਸ਼ਹਿਰ ਵਾਸੀਆਂ ਲਈ ਮਨੋਰੰਜਨ, ਸੈਰ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਕੇਂਦ...
ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲੱਕੀ ਡਰਾਅ ਦੇ ਜੇਤੂ ਕਿਸਾਨਾਂ ਨੂੰ ਸਰਟੀਫ਼ਿਕੇਟ ਦਿੱਤੇ

ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲੱਕੀ ਡਰਾਅ ਦੇ ਜੇਤੂ ਕਿਸਾਨਾਂ ਨੂੰ ਸਰਟੀਫ਼ਿਕੇਟ ਦਿੱਤੇ

Local news
ਬਰਨਾਲਾ, 17 ਜਨਵਰੀ-   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਲੱਕੀ ਡਰਾਅ (ਪਰਾਲੀ) ਦੇ ਛੇਵੇਂ ਅਤੇ ਸੱਤਵੇਂ ਡਰਾਅ ਤਹਿਤ ਜੇਤੂ ਕਿਸਾਨਾਂ ਨੂੰ ਸਰਟੀਫ਼ਿਕੇਟ ਦਿੱਤੇ ਗਏ।    ਇਸ ਦੌਰਾਨ ਜ਼ਿਲ੍ਹੇ ਦੇ ਵੱਖ—ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਭਾਗ ਲਿਆ। ਇਸ ਲੱਕੀ ਡਰਾਅ ਵਿੱਚ ਪਹਿਲਾਂ ਇਨਾਮ 20,000/- ਰੁਪਏ, ਦੂਸਰਾ ਇਨਾਮ 15,000/- ਰੁਪਏ, ਤੀਸਰਾ ਇਨਾਮ 10,000/- ਰੁਪਏ ਅਤੇ ਬਾਕੀ 22 ਕਿਸਾਨਾਂ ਨੂੰ 2500/- , 2500/- ਰੁਪਏ ਦਿੱਤੇ ਗਏ।    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ 7 ਲੱਕੀ ਡਰਾਅ (ਪਰਾਲੀ) ਰੱਖੇ ਗਏ ਸਨ, ਜਿਨ੍ਹਾਂ ਦੇ ਡਰਾਅ ਕੱਢੇ ਜਾ ਚੁੱਕੇ ਹਨ ਤੇ 175 ਕਿਸਾਨਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਨੂੰ ਇਨਾਮੀ ਰਾਸ਼ੀ ਦਿੱਤੀ ਜਾ ਚੁੱਕੀ ਹੈ।    ਇਸ ਦੌਰਾਨ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਆਪਣੇ ਤਜ਼ੁਰਬੇ ਸਾਂਝੇ ਕੀਤੇ ਗਏ ਅਤੇ ਦੱਸਿਆ ਕਿ ਪਰਾਲੀ ਨੂੰ ਨਾ ਸਾੜ ਕੇ ਇਸ ਦਾ ਖੇਤਾਂ ਵਿੱਚ ਹੀ ਪ੍ਰਬੰਧ ਕਰਨ ਨਾਲ ਮਿੱਟੀ ਦੀ ਗ...