Tuesday, June 2
Shadow

Local news

ਵਾਰਡਾਂ ਤੇ ਪਿੰਡਾਂ ਦੇ ਪਹਿਰੇਦਾਰਾਂ ਵੱਲੋਂ ਸ਼ਹਿਰਾਂ ਵਿੱਚ ਨਸ਼ਾ ਤਸਕਰਾਂ ਵਿਰੁੱਧ ਅਰੰਭ ਕੀਤੀ ਜਾਗਰੂਕਤਾ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਫੇਜ਼ 2

ਵਾਰਡਾਂ ਤੇ ਪਿੰਡਾਂ ਦੇ ਪਹਿਰੇਦਾਰਾਂ ਵੱਲੋਂ ਸ਼ਹਿਰਾਂ ਵਿੱਚ ਨਸ਼ਾ ਤਸਕਰਾਂ ਵਿਰੁੱਧ ਅਰੰਭ ਕੀਤੀ ਜਾਗਰੂਕਤਾ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਫੇਜ਼ 2

Local news
ਨੰਗਲ 11 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਮੁਕਤ ਸਮਾਜ ਸਿਰਜਣ ਲਈ ਚਲਾਈ ਜਾ ਰਹੀ ਮਹੱਤਵਕਾਂਕਸ਼ੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਦੂਜੇ ਪੜਾਅ ਤਹਿਤ ਵਾਰਡਾਂ ਅਤੇ ਪਿੰਡਾਂ ਦੇ ਪਹਿਰੇਦਾਰਾਂ ਵੱਲੋਂ ਸ਼ਹਿਰਾਂ ਵਿੱਚ ਨਸ਼ਾ ਤਸਕਰਾਂ ਖਿਲਾਫ਼ ਵਿਆਪਕ ਜਾਗਰੂਕਤਾ ਮੁਹਿੰਮ ਅਰੰਭ ਕੀਤੀ ਗਈ ਹੈ। ਇਹ ਮੁਹਿੰਮ ਆਮ ਲੋਕਾਂ ਦੀ ਭਾਗੀਦਾਰੀ ਨਾਲ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਵੱਲ ਇੱਕ ਮਜ਼ਬੂਤ ਕਦਮ ਮੰਨੀ ਜਾ ਰਹੀ ਹੈ।      ਇਸੇ ਲੜੀ ਤਹਿਤ ਅੱਜ ਨੰਗਲ ਵਿੱਚ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪਿੰਡਾਂ ਅਤੇ ਵਾਰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚਲਾਈਆਂ ਗਈਆਂ। ਅੱਜ ਬੰਦਲੈਹੜੀ, ਬਿਭੋਰ ਸਾਹਿਬ, ਨੰਗਲ ਵਾਰਡ ਨੰਬਰ 9, ਖੇੜਾ ਕਲਮੋਟ, ਵਾਰਡ ਨੰਬਰ 11, ਵਾਰਡ ਨੰਬਰ 2, ਭਲਾਣ, ਦਘੋੜ, ਬੇਲਾ ਧਿਆਨੀ ਅਤੇ ਵਾਰਡ ਨੰਬਰ 15 ਵਿੱਚ ਪਹਿਰੇਦਾਰਾਂ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ।    ਹਰਪ੍ਰੀਤ ਸਿੰਘ ਜਿਲ੍ਹਾ ਕੋਆਰਡੀਨੇਟਰ...
ਸਪੀਕਰ ਸੰਧਵਾਂ ਨੇ ਲੋਹੜੀ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ 

ਸਪੀਕਰ ਸੰਧਵਾਂ ਨੇ ਲੋਹੜੀ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ 

Local news
ਕੋਟਕਪੂਰਾ 11 ਜਨਵਰੀ  ਕੋਟਕਪੂਰਾ ਵਿਖੇ ਜੈ ਮਾਂ ਚਿੰਤਪੁਰਨੀ ਕਲੱਬ ਵੱਲੋਂ ਲਾਡਲੀਆਂ ਧੀਆਂ ਨੂੰ ਸਮਰਪਿਤ ਲੋਹੜੀ ਦਾ ਸਮਾਗਮ ਮਨਾਇਆ ਗਿਆ। ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਪਵਿੱਤਰ ਤਿਉਹਾਰ ਦੀਆਂ ਸਭ ਨੂੰ ਵਧਾਈਆਂ ਦਿੱਤੀਆਂ । ਸਪੀਕਰ ਸੰਧਵਾਂ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ  ਪੰਜਾਬ ਦਾ ਇਕ ਰਵਾਇਤੀ ਅਤੇ ਪੰਜਾਬੀ ਵਿਰਸੇ ਨਾਲ ਜੁੜਿਆ ਤਿਉਹਾਰ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਸਿਰਫ਼ ਪੁੱਤਰ ਦੇ ਪੈਦਾ ਹੋਣ ’ਤੇ ਹੀ ਲੋਹੜੀ ਮਨਾਈ ਜਾਂਦੀ ਸੀ ਪਰ ਅਜੋਕੇ ਪੜ੍ਹੇ-ਲਿਖੇ ਸਮਾਜ ’ਚ ਲੜਕੇ ਤੇ ਲੜਕੀ ’ਚ ਕੋਈ ਫ਼ਰਕ ਨਹੀਂ ਸਮਝਿਆ ਜਾਂਦਾ ਤੇ ਹੁਣ ਲੋਕ ਧੀਆਂ ਦੀ ਲੋਹੜੀ ਵੀ ਮਨਾਉਣ ਲੱਗੇ ਹਨ।  ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ਦੇ ਰਸਮਾਂ-ਰਿਵਾਜ, ਰਹਿਣ-ਸਹਿਣ ਦੇ ਢੰਗ ਵੀ ਪਹਿਲਾਂ ਵਰਗੇ ਨਹੀਂ ਰਹੇ ਤੇ ਸੋਚ ਵੀ ਨਿਰੰਤਰ ਬਦਲ ਰਹੀ ਹੈ ਪਰ ਇਹ ਤਿਉਹਾਰ ਹੀ ਹਨ ਜੋ ਸਾਨੂੰ ਸਮਾਜ ਅਤੇ ਸਭਿਆਚਾਰ ਨਾਲ ਜੋੜ ਕੇ ਰੱਖ ਰਹੇ ਹਨ ਅਤੇ ਨੌਜਵਾਨ ਪੀੜੀ ਨੂੰ ਵੀ ਇਹਨਾਂ ਤਿਉਹਾਰਾਂ ਨੂੰ ਮਨਾਉਣਾ ਚਾਹੀਦਾ ਹੈ ਅਤੇ ਆਪਣ...
ਪੰਜਾਬ ਐਮ.ਟੀ.ਬੀ. ਟੀਮ ਦੀ ਚੋਣ ਲਈ  ਪਟਿਆਲਾ ਵਿਖੇ ਓਪਨ ਟਰਾਇਲ 29 ਜਨਵਰੀ ਨੂੰ

ਪੰਜਾਬ ਐਮ.ਟੀ.ਬੀ. ਟੀਮ ਦੀ ਚੋਣ ਲਈ  ਪਟਿਆਲਾ ਵਿਖੇ ਓਪਨ ਟਰਾਇਲ 29 ਜਨਵਰੀ ਨੂੰ

Local news
ਅੰਮ੍ਰਿਤਸਰ, 11 ਜਨਵਰੀ-ਅਰੁਣਾਚਲ ਪ੍ਰਦੇਸ਼ ਵਿੱਚ ਹੋਣ ਵਾਲੀ ਆਉਣ ਵਾਲੀ ਮਾਊਂਟੇਨ ਟੇਰੇਨ ਬਾਈਕ (ਐਮ.ਟੀ.ਬੀ.) ਨੈਸ਼ਨਲ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਪੰਜਾਬ ਰਾਜ ਸਾਈਕਲਿੰਗ ਟੀਮ (ਮਾਊਂਟੇਨ ਬਾਈਕ) ਦੇ ਗਠਨ ਸਬੰਧੀ ਓਪਨ ਚੋਣ ਟਰਾਇਲ 29 ਜਨਵਰੀ ਨੂੰ ਜਾਗੋ–ਅਕਾਲ ਅਕੈਡਮੀ ਰੋਡ, ਪਿੰਡ ਕਾਲਵਾ (ਨਜ਼ਦੀਕੀ ਪਿੰਡ ਬਰਨ, ਪਟਿਆਲਾ–ਸਿਰਹਿੰਦ ਰੋਡ) ਵਿਖੇ ਕਰਵਾਏ ਜਾਣਗੇ। ਇਹ ਟਰਾਇਲ ਸਾਰੀਆਂ ਸ਼੍ਰੇਣੀਆਂ (ਪੁਰਸ਼ ਅਤੇ ਮਹਿਲਾ) ਲਈ ਹੋਣਗੇ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਲਈ ਪੰਜਾਬ ਦਾ ਮੂਲ ਨਿਵਾਸੀ ਹੋਣਾ ਲਾਜ਼ਮੀ ਹੈ। ਸਾਰੇ ਯੋਗ ਸਾਈਕਲਿੰਗ ਖਿਡਾਰੀ ਇਨ੍ਹਾਂ ਓਪਨ ਟਰਾਇਲਜ਼ ਵਿੱਚ ਭਾਗ ਲੈ ਸਕਦੇ ਹਨ। ਇਹ ਟਰਾਇਲ ਸਾਰੀਆਂ ਸ਼੍ਰੇਣੀਆਂ ਲਈ ਕਰਵਾਏ ਜਾਣਗੇ, ਜਿਵੇਂ ਕਿ ਮੈਨ ਐਲੀਟ ਅਤੇ ਵੁਮੈਨ ਐਲੀਟ (19 ਸਾਲ ਅਤੇ ਇਸ ਤੋਂ ਉੱਪਰ), ਮੈਨ ਅੰਡਰ-23, ਮੈਨ ਅਤੇ ਵੁਮੈਨ ਜੂਨੀਅਰ (ਉਮਰ 17 ਅਤੇ 18 ਸਾਲ), ਅਤੇ ਯੂਥ ਬੋਆਇਜ਼ ਅਤੇ ਗਰਲਜ਼ (14 ਸਾਲ ਅਤੇ ਇਸ ਤੋਂ ਘੱਟ)। ਟਰਾਇਲਜ਼ ਵਿੱਚ ਸ਼ਾਮਲ ਹੋਣ ਵਾਲੇ ਖਿਡਾਰੀਆਂ ਲਈ ਪੰਜਾਬ ਦਾ ਡੋਮਿਸਾਇਲ ਸਰਟੀਫਿਕ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਦ ਯਾਤਰਾ ਸ਼ੁਰੂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਦ ਯਾਤਰਾ ਸ਼ੁਰੂ

Local news
ਬਰਨਾਲਾ, 11 ਜਨਵਰੀ- ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਬਰਨਾਲਾ ਦੇ ਪਿੰਡ ਨਿਮਵਾਲਾ ਮੌੜ, ਧਰਮਪੁਰਾ ਅਤੇ ਰਾਮਗੜ੍ਹ ਵਿੱਚ ਯੁੱਧ ਨਸ਼ਿਆਂ ਵਿਰੁੱਧ ਪਦ ਯਾਤਰਾਵਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗੂਰਕ ਕੀਤਾ ਗਿਆ। ਇਸ ਪਦ ਯਾਤਰਾ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜਿੱਥੇ ਨਸ਼ਿਆਂ ਦੇ ਸੁਦਾਗਰਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਵੱਡੀ ਪੱਧਰ ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਦੇ ਸ਼ਿਕਾਰ ਲੋਕਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਕੇ ਉਨ੍ਹਾਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਇਆ ਜਾ ਸਕੇ। ਉਹਨਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਲੱਗੇ ਪਿੰਡ ਦੇ ਪਹਿਰੇਦਾਰ, ਅਧਿਕਾਰੀਆਂ/ਕਰਮਚਾਰੀ...
ਰੂਪਨਗਰ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਵੱਖ-ਵੱਖ ਮੁਕੱਦਮਿਆਂ ‘ਚ 02 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਰੂਪਨਗਰ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਵੱਖ-ਵੱਖ ਮੁਕੱਦਮਿਆਂ ‘ਚ 02 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

Local news
ਰੂਪਨਗਰ, 10 ਜਨਵਰੀ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 01 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 5 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਮਾਮਲਿਆਂ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਕਰਨ ਦੇ ਆਦੀ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।  ਸ. ਗੁਲਨੀਤ ਸਿੰਘ ਖੁਰਾਣਾ ਨੇ ਇਸ ਸੰਬਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਜਾਗਰੂਕਤਾ ਪੈਦਲ ਯਾਤਰਾਵਾਂ ਕੱਢੀਆਂ ਗਈਆਂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਜਾਗਰੂਕਤਾ ਪੈਦਲ ਯਾਤਰਾਵਾਂ ਕੱਢੀਆਂ ਗਈਆਂ

Local news
ਫਰੀਦਕੋਟ/ ਕੋਟਕਪੂਰਾ/ ਜੈਤੋ 10 ਜਨਵਰੀ () ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਪਿੰਡਾਂ ਦੇ ਪਹਿਰੇਦਾਰਾਂ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪੈਦਲ ਯਾਤਰਾਵਾਂ ਕੱਢੀਆਂ ਗਈਆਂ। ਇਨ੍ਹਾ ਯਾਤਰਾਵਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣਾ ਸੀ। ਪੈਦਲ ਯਾਤਰਾਵਾਂ ਦੌਰਾਨ ਪਿੰਡਾਂ ਦੇ ਪਹਿਰੇਦਾਰਾਂ ਨੇ ਪਿੰਡ ਦੇ ਮੁੱਖ ਰਸਤਿਆਂ, ਗਲੀਆਂ ਅਤੇ ਜਨਤਕ ਥਾਵਾਂ ‘ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਵੱਲੋਂ ਨਸ਼ਿਆਂ ਕਾਰਨ ਸਿਹਤ, ਪਰਿਵਾਰ ਅਤੇ ਸਮਾਜ ‘ਤੇ ਪੈਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਬੱਚਿਆਂ ‘ਤੇ ਖਾਸ ਧਿਆਨ ਦੇਣ ਦੀ ਅਪੀਲ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਵੱਡੀ ਗ...
9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

Local news
ਮਾਨਸਾ, 10 ਜਨਵਰੀ-         ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਬਜ਼ੁਰਗ ਸਾਡਾ ਸਰਮਾਇਆ ਹਨ ਅਤੇ ਬਿਰਧਾਂ ਦੀ ਸੇਵਾ - ਸੰਭਾਲ ਲਈ ਪੰਜਾਬ ਸਰਕਾਰ ਨੇ 9.12 ਕਰੋੜ ਦੀ ਲਾਗਤ ਨਾਲ "ਸਤਿਕਾਰ ਘਰ" ਬਣਾਇਆ ਹੈ।         ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵਲੋਂ ਇੱਥੇ ਸੀਨੀਅਰ ਸਿਟੀਜ਼ਨ ਹੋਮ "ਸਤਿਕਾਰ ਘਰ" ਦੇ ਉਦਘਾਟਨ ਮੌਕੇ ਕੀਤਾ ਗਿਆ।   ਓਨ੍ਹਾਂ ਕਿਹਾ ਕਿ 72 ਬੈਡਜ਼ ਵਾਲੇ ਅਤੇ 3.50 ਏਕੜ ਜਗ੍ਹਾ ਵਿਚ ਬਣੇ ਇਸ "ਸਤਿਕਾਰ ਘਰ" ਵਿੱਚ ਬਜ਼ੁਰਗਾਂ ਲਈ ਡੇਅ ਕੇਅਰ, ਭੋਜਨ, ਮੈਡੀਕਲ ਸਹੂਲਤਾਂ, ਲਾਇਬ੍ਰੇਰੀ, ਯੋਗਾ ਰੂਮ ਤੇ ਗੇਮ ਰੂਮ ਆਦਿ ਸਹੂਲਤਾਂ ਮੁਫ਼ਤ ਹਨ।  ਓਨ੍ਹਾਂ ਕਿਹਾ ਕਿ ਬਜ਼ੁਰਗਾਂ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ ਅਤੇ ਸਿਹਤ ਕੈਂਪ ਵੀ ਆਉਣ ਵਾਲੇ ਦਿਨਾਂ ਵਿਚ ਸ਼ੁਰੂ ਕੀਤੇ ਜਾ ਰਹੇ ਹਨ।  ਇਸ ਮੌਕੇ ਉਨ੍ਹਾਂ "ਸਤਿਕਾਰ ਘਰ" ਵਿੱਚ ਰਹਿ ਰਹੇ ਬਿਰਧਾਂ ਨਾਲ ਮੁਲਾਕਾਤ ਕੀਤੀ ਅਤੇ ਓਨ੍ਹਾਂ ਦਾ ਸਨਮਾਨ ਕੀਤ...
ਧੂਰੀ ਹਲਕੇ ’ਚ ਨਸ਼ਿਆਂ ਖ਼ਿਲਾਫ਼ ਕੱਢੀ ਪੈਦਲ ਯਾਤਰਾ

ਧੂਰੀ ਹਲਕੇ ’ਚ ਨਸ਼ਿਆਂ ਖ਼ਿਲਾਫ਼ ਕੱਢੀ ਪੈਦਲ ਯਾਤਰਾ

Local news
ਧੂਰੀ, 10 ਜਨਵਰੀ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਚਲ ਰਹੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਅੱਜ ਧੂਰੀ ਹਲਕੇ ਵਿੱਚ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਦੇ ਮਕਸਦ ਨਾਲ ਕੱਢੀ ਗਈ ਪੈਦਲ ਯਾਤਰਾ ਨਾਲ ਹੋਈ। ਇਸ ਪੈਦਲ ਯਾਤਰਾ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਚਾਉਣਾ, ਪਿੰਡ ਪੱਧਰ ’ਤੇ ਜਾਗਰੂਕਤਾ ਫੈਲਾਉਣਾ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨੀ ਹੈ। ਧੂਰੀ ਹਲਕੇ ਦੇ ਪਿੰਡ ਬਨਭੌਰੀ, ਬਰੜਵਾਲ, ਬੱਬਨਪੁਰ, ਹਸਨਪੁਰ ਅਤੇ ਬੁਰਜ ਸੇਢਾ ਵਿੱਚ ਕੱਢੀ ਗਈ ਇਸ ਪੈਦਲ ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਭਾਗ ਲਿਆ ਅਤੇ ਨਸ਼ਿਆਂ ਦੇ ਖ਼ਿਲਾਫ਼ ਡਟ ਕੇ ਖੜ੍ਹਨ ਦਾ ਅਹਿਦ ਲਿਆ। ਪਿੰਡ ਵਾਸੀਆਂ ਨੇ ਇਹ ਅਹਿਦ ਕੀਤਾ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਸਚੇਤ ਪਹਿਰੇਦਾਰ ਬਣ ਕੇ ਨਸ਼ਾ ਤਸਕਰੀ ਅਤੇ ਨਸ਼ਾ ਸੇਵਨ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਉਣਗੇ। ਇਸ ਮੌਕੇ ਬੀ.ਡੀ.ਪੀ.ਓ. ਧੂਰੀ ਸ੍ਰੀ ਸੁ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਆਸ਼ਰਮ “ਸਤਿਕਾਰ ਘਰ” ਅੱਜ ਕਰਨਗੇ ਲੋਕ ਅਰਪਣ: ਡਿਪਟੀ ਕਮਿਸ਼ਨਰ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਆਸ਼ਰਮ “ਸਤਿਕਾਰ ਘਰ” ਅੱਜ ਕਰਨਗੇ ਲੋਕ ਅਰਪਣ: ਡਿਪਟੀ ਕਮਿਸ਼ਨਰ

Local news
ਮਾਨਸਾ, 9 ਜਨਵਰੀ:-                 ਮਾਨਸਾ ਵਿੱਚ ਪੰਜਾਬ ਸਰਕਾਰ ਵਲੋਂ ਤਿਆਰ ਸਰਕਾਰੀ ਬਿਰਧ ਆਸ਼ਰਮ "ਸਤਿਕਾਰ ਘਰ" ਭਲਕੇ 10 ਜਨਵਰੀ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਲੋਕ ਅਰਪਣ ਕੀਤਾ ਜਾਵੇਗਾ।                 ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਦੱਸਿਆ ਕਿ ਇਹ ''ਸਤਿਕਾਰ ਘਰ'' ਬਿਰਧ ਆਸ਼ਰਮ 28 ਕਨਾਲ ਜਗ੍ਹਾ ਵਿੱਚ ਉਸਾਰਿਆ ਗਿਆ ਹੈ। 9.12 ਕਰੋੜ ਰੁਪਏ ਦੀ ਲਾਗਤ ਨਾਲ ਇਸ ਤਿੰਨ ਮੰਜ਼ਿਲ ਇਮਾਰਤ ਦੀ ਉਸਾਰੀ ਕੀਤੀ ਗਈ ਹੈ।                 ਬਜ਼ੁਰਗਾਂ ਦੀ ਦੇਖਭਾਲ ਕਰਨ ਦੇ ਨਾਲ-ਨਾਲ ਬਿਰਧ ਵਿਅਕਤੀਆਂ ਨੂੰ ਭੋਜਨ, ਮੈਡੀਕਲ ਸਹੂਲਤਾਂ, ਡੇ ਕੇਅਰ, ਲਾਇਬ੍ਰੇਰੀ, ਆਦਿ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ...
ਪਵਿੱਤਰ ਵੇਈ ਕਿਨਾਰੇ ਵਿਕਾਸ ਨੂੰ ਮਿਲੀ ਨਵੀਂ ਗਤੀ

ਪਵਿੱਤਰ ਵੇਈ ਕਿਨਾਰੇ ਵਿਕਾਸ ਨੂੰ ਮਿਲੀ ਨਵੀਂ ਗਤੀ

Local news
ਦਸੂਹਾ/ਹੁਸ਼ਿਆਰਪੁਰ, 9 ਜਨਵਰੀ :-       ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਦਸੂਹਾ ਦੇ ਪਿੰਡ ਗਾਲੋਵਾਲ ਦਾ ਦੌਰਾ ਕਰਕੇ ਪਵਿੱਤਰ ਵੇਈਂ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।      ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪ੍ਰਸ਼ਾਸਨਿਕ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸ਼ਾਮਿਲ ਹੋਏ। ਪਵਿੱਤਰ ਵੇਈਂ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੇ ਵਿਕਾਸ, ਸੜਕ ਨਿਰਮਾਣ, ਪਾਣੀ ਦੀ ਸਪਲਾਈ, ਹੜ੍ਹਾਂ ਨਾਲ ਹੋਏ ਨੁਕਸਾਨ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।   ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਵਿੱਤਰ ਵੇਈਂ ਦੇ ਨਾਲ ਸੜਕ ਦੀ ਉਸਾਰੀ ਇਲਾਕੇ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ। ਇਸ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਦਸੂਹਾ ਇਲਾਕੇ ਦੇ ਸੈਦੋਂਵਾਲ ਪਿੰਡ ਤੋਂ ...