Tuesday, June 2
Shadow

Local news

ਪਛੜੀਆਂ ਸ਼੍ਰੇਣੀਆਂ ਨੂੰ ਸਰਕਾਰੀ ਸਕੀਮਾਂ ਦਾ ਬਣਦਾ ਲਾਭ ਯਕੀਨੀ ਬਣਾਇਆ ਜਾਵੇ: ਚੇਅਰਮੈਨ ਮਲਕੀਤ ਥਿੰਦ

ਪਛੜੀਆਂ ਸ਼੍ਰੇਣੀਆਂ ਨੂੰ ਸਰਕਾਰੀ ਸਕੀਮਾਂ ਦਾ ਬਣਦਾ ਲਾਭ ਯਕੀਨੀ ਬਣਾਇਆ ਜਾਵੇ: ਚੇਅਰਮੈਨ ਮਲਕੀਤ ਥਿੰਦ

Local news
ਮਾਨਸਾ, 7 ਜਨਵਰੀ          ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਬਣਦਾ ਲਾਭ ਲੋੜਵੰਦਾਂ ਨੂੰ ਮੁਹੱਈਆ ਕਰਾਉਣਾ ਯਕੀਨੀ ਬਣਾਇਆ ਜਾਵੇ।        ਇਹ ਪ੍ਰਗਟਾਵਾ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਡਾ. ਮਲਕੀਤ ਸਿੰਘ ਥਿੰਦ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਅਤੇ ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ।           ਇਸ ਮੌਕੇ ਚੇਅਰਮੈਨ ਥਿੰਦ ਨੇ ਵੱਖ ਵੱਖ ਵਿਭਾਗਾਂ ਦੀਆਂ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਪੱਛੜੇ ਵਰਗ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਦੀ ਹਰੇਕ ਯੋਜਨਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਗ੍ਰਾਂਟ ਅਤ...
ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ 84ਵੇਂ ਫਾਊਂਡੇਸ਼ਨ ਦਿਵਸ ਮੌਕੇ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ 

ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ 84ਵੇਂ ਫਾਊਂਡੇਸ਼ਨ ਦਿਵਸ ਮੌਕੇ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ 

Local news
ਰੂਪਨਗਰ, 07 ਜਨਵਰੀ: ਯੂਕੋ ਬੈਂਕ ਦੇ 84ਵੇਂ ਫਾਊਂਡੇਸ਼ਨ ਦਿਵਸ ਦੇ ਮੌਕੇ ‘ਤੇ ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ ਇੱਕ ਵਿਸ਼ੇਸ਼ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਬੈਂਕ ਦੇ ਗਾਹਕਾਂ ਦੇ ਨਾਲ-ਨਾਲ ਨੇੜਲੇ ਪਿੰਡਾਂ ਦੇ ਲੋਕਾਂ ਨੇ ਵੀ ਭਾਗ ਲਿਆ। ਸਿਹਤ ਕੈਂਪ ਦੌਰਾਨ ਮੈਕਸ ਹਸਪਤਾਲ ਮੋਹਾਲੀ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਲੋਕਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਹਤ ਸੰਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਲੋਕਾਂ ਨੇ ਇਸ ਪਹਿਲ ਦੀ ਖੂਬ ਪ੍ਰਸ਼ੰਸਾ ਕੀਤੀ। ਫਾਊਂਡੇਸ਼ਨ ਦਿਵਸ ਦੇ ਮੌਕੇ ‘ਤੇ ਬੈਂਕ ਵਿੱਚ ਆਏ ਮਹਿਮਾਨਾਂ ਲਈ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਸਮਾਗਮ ਵਿੱਚ ਇਲਾਕੇ ਦੇ ਕਈ ਮੋਹਤਬਰ ਵਿਅਕਤੀ ਮੌਜੂਦ ਰਹੇ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਚੇਅਰਮੈਨ ਅਤੇ ਹੋਰ ਪ੍ਰਮੁੱਖ ਹਸਤੀਆਂ ਸ਼ਾਮਲ ਸਨ। ਇਸ ਸਮਾਗਮ ਦੌਰਾਨ ਯੂਕੋ ਬੈਂਕ ਨੂੰਹੋਂ ਸ਼ਾਖਾ ਦੇ ਮੈਨੇਜਰ ਸ਼੍ਰੀ ਜੀ. ਐਸ. ਰੈਣੀ ਵੱਲੋਂ ਬੈਂਕ ਦੇ ਵੱਖ-ਵੱਖ ਉਤਪਾਦਾਂ ਅਤੇ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਬੈਂਕਿੰਗ ...
ਸਪੀਕਰ ਸ. ਸੰਧਵਾਂ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ, 

ਸਪੀਕਰ ਸ. ਸੰਧਵਾਂ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ, 

Local news
ਕੋਟਕਪੂਰਾ 7 ਜਨਵਰੀ ()- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।  ਮੀਟਿੰਗ ਦੌਰਾਨ ਸਪੀਕਰ ਸ ਸੰਧਵਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵੀ ਵਿਕਾਸ ਕਾਰਜ ਪੈਂਡਿੰਗ ਪਏ ਹਨ, ਉਹਨਾਂ ਨੂੰ ਤਰਜੀਹ ਦੇ ਅਧਾਰ ’ਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮਿੱਠ ਨਾ ਵਰਤੀ ਜਾਵੇ ਅਤੇ ਚੱਲ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਕਿਸੇ ਵੀ ਸਰਕਾਰੀ ਕੰਮ ਸਬੰਧੀ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਲੋਕ-ਹਿਤ ਨੂੰ ਮੁੱਖ ਰੱਖਦਿਆਂ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ. ਗੁਰਮੀਤ ਸਿੰਘ ਆਰੇਵਾਲਾ, ਤਹਿਸੀ...
ਮੇਲਾ ਮਾਘੀ ਦੀਆਂ ਤਿਆਰੀਆਂ ਸਬੰਧੀ ਡੀ ਸੀ ਮੁਕਤਸਰ ਨੇ ਕੀਤੀ ਅਹਿਮ ਮੀਟਿੰਗ

ਮੇਲਾ ਮਾਘੀ ਦੀਆਂ ਤਿਆਰੀਆਂ ਸਬੰਧੀ ਡੀ ਸੀ ਮੁਕਤਸਰ ਨੇ ਕੀਤੀ ਅਹਿਮ ਮੀਟਿੰਗ

Local news
ਸ੍ਰੀ ਮੁਕਤਸਰ ਸਾਹਿਬ, 6 ਜਨਵਰੀ- ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿੱਚ ਮੇਲਾ ਮਾਘੀ, ਸ੍ਰੀ ਮੁਕਤਸਰ ਸਾਹਿਬ ਦੀਆਂ ਤਿਆਰੀਆਂ ਸਬੰਧੀ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲਾ ਮਾਘੀ ਸਿਰਫ਼ ਧਾਰਮਿਕ ਹੀ ਨਹੀਂ, ਸਗੋਂ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਵ ਵਾਲਾ ਸਮਾਗਮ ਵੀ ਹੈ, ਜਿਸ ਵਿੱਚ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੁੰਦੀ ਹੈ। ਇਸ ਲਈ ਸਾਰੀਆਂ ਤਿਆਰੀਆਂ ਸਮੇਂ ਸਿਰ, ਸੁਚਾਰੂ ਅਤੇ ਆਪਸੀ ਤਾਲਮੇਲ ਨਾਲ ਪੂਰੀਆਂ ਕੀਤੀਆਂ ਜਾਣ। ਸੁਰੱਖਿਆ ਅਤੇ ਟ੍ਰੈਫ਼ਿਕ ਪ੍ਰਬੰਧ ਐਸ ਐਸ ਪੀ ਨੇ ਦੱਸਿਆ ਕਿ ਮੇਲੇ ਦੌਰਾਨ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਜਾਣਗੇ,ਵੱਖ-ਵੱਖ ਥਾਵਾਂ ‘ਤੇ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇਗੀ, ਟ੍ਰੈਫ਼ਿਕ ਪ੍ਰਬੰਧਾਂ ਲਈ ਵਿਸ਼ੇਸ਼ ਯੋਜਨਾ ਤਿਆਰ ਕਰਕੇ ਲਾਗੂ ਕੀਤੀ ਜਾਵੇਗੀ,ਪਾਰਕਿੰਗ ਸਥਲਾਂ,&nbs...
ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਟਰੈਫਿਕ ਨਿਯਮਾਂ ਬਾਰੇ ਕੀਤਾ ਜਾਵੇਗਾ ਜਾਗਰੂਕ

ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਟਰੈਫਿਕ ਨਿਯਮਾਂ ਬਾਰੇ ਕੀਤਾ ਜਾਵੇਗਾ ਜਾਗਰੂਕ

Local news
ਮਾਨਸਾ, 6 ਜਨਵਰੀ- ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ 01 ਜਨਵਰੀ ਤੋਂ 31 ਜਨਵਰੀ ਤੱਕ ਕੌਮੀ ਸੜਕ ਸੁਰੱਖਿਆ ਮਹੀਨਾ ਐਲਾਨਿਆ ਜਾ ਰਿਹਾ ਹੈ ਜਿਸ ਤਹਿਤ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਆਰੰਭੇ ਜਾ ਰਹੇ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬੁਢਲਾਡਾ ਅਤੇ ਰਿਜਨਲ ਟਰਾਂਸਪੋਰਟ ਅਫ਼ਸਰ, ਸ. ਗਗਨਦੀਪ ਸਿੰਘ ਨੇ ਅੱਜ ਸਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਮਹੀਨੇ ਤਹਿਤ ਸਕੂਲਾਂ ਵਿਚ ਵਿਦਿਆਰਥੀਆਂ ਦੇ ਸਲੋਗਨ, ਕੁਇਜ਼ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾਣ ਤਾਂ ਜੋ ਵਿਦਿਆਰਥੀ ਟਰੈਫਿਕ ਨਿਯਮਾਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮਾਈ ਭਾਰਤ ਪੋਰਟਲ 'ਤੇ ਰਜਿਸਟਰ ਹੋ ਕੇ ਕੁਇੱਜ ਮੁਕਾਬਲਿਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਮਹੀਨੇ ਦੌਰਾਨ ਲੋਕਾਂ ਨੂੰ ਦੋ ਪਹੀਆ ਵਹੀਕਲ ਚਲਾਉਣ ਸਮੇਂ ਹੈਲਮਟ ਦੀ ਲਾਜ਼ਮੀ ਵਰਤੋਂ ਅਤੇ ਵਹੀਕਲ ਦੇ ਦਸਤਾਵੇਜ਼ ਮੁਕੰਮਲ ਰੱਖਣ ਲਈ ਜਾਗਰੂਕ ਕੀਤਾ...
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਨਵੀਂ ਰਫ਼ਤਾਰ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਨਵੀਂ ਰਫ਼ਤਾਰ

Local news
ਪੱਟੀ/ਤਰਨ ਤਾਰਨ, 06 ਜਨਵਰੀ (           ) - ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵਿਧਾਨ ਸਭਾ ਹਲਕਾ ਪੱਟੀ ਦੀ ਨੁਹਾਰ ਬਦਲਣ ਲਈ ਯਤਨ ਲਗਾਤਾਰ ਜਾਰੀ ਹਨ। ਹਲਕਾ ਪੱਟੀ ਵਿੱਚ ਨਵੇਂ ਸਾਲ ਮੌਕੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੰਦਿਆਂ ਕੈਬਨਿਟ ਮੰਤਰੀ ਸ. ਭੁੱਲਰ ਵੱਲੋਂ ਅੱਜ ਦੂਜੇ ਦਿਨ ਵੀ ਹਲਕੇ ਦੀਆਂ ਵੱਖ-ਵੱਖ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਦੇ ਨੀਂਹ ਪੱਥਰ ਰੱਖੇ ਗਏ। ਪੱਟੀ-ਬਾਹਨੀਵਾਲਾ, ਅਸਾਲ, ਧਗਾਨਾ, ਸ਼ਹੀਦ, ਦੁੱਬਲੀ ਅਤੇ ਸਭਰਾ ਦੀਆਂ ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖਣ ਮੌਕੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਲਈ ਸੂਬਾ ਸਰਕਾਰ ਵੱਲੋਂ 10.31 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੜਕਾਂ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਸਿਰਫ਼ ਆਪਣਾ ਅਤੇ ਆਪਣੇ ਚਹੇਤਿਆਂ ਦਾ ਹ...
ਵਿਧਾਇਕ ਨੇ 94 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਨੇ 94 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮ ਦਾ ਰੱਖਿਆ ਨੀਂਹ ਪੱਥਰ

Local news
ਫਰੀਦਕੋਟ 5 ਜਨਵਰੀ() ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦੀ ਸਾਹਮਣਾ ਨਹੀਂ ਕਰਨਾ ਪਵੇਗਾ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਫਰੀਦਕੋਟ ਦੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਗੁਰੂ ਅਰਜਨ ਦੇਵ ਐਵੇਨਿਊ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਵੱਖ ਵੱਖ ਗਲੀਆਂ ਵਿੱਚ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਸ਼ਹਿਰ ਵਿੱਚ ਪਾਣੀ ਸਪਲਾਈ ਨਾਲ ਸੰਬੰਧਿਤ ਵਿਕਾਸ ਕੰਮਾਂ ਲਈ ਕੁੱਲ 94 ਲੱਖ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ, ਜਿਸ ਵਿੱਚੋਂ 41 ਲੱਖ ਰੁਪਏ ਦੀ ਲਾਗਤ ਨਾਲ ਕੰਮ ਅੱਜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਬਾਕੀ ਰਹਿੰਦੇ ਮਨਜ਼ੂਰਸ਼ੁਦਾ ਕੰਮ ਆਉਂਦੇ 1 ਤੋਂ 2 ਹਫ਼ਤਿਆਂ ਵਿੱਚ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਸ਼ਹਿਰ ਦੀ ਪਾਣੀ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਸੁਚੱਜੀ ਤੇ ਨਿਰੰਤਰ ਪੀਣ ਵਾਲ...
ਪ੍ਰੇਮ ਸੈਣੀ ਤੇ ਸਵੀਨ ਸੈਣੀ ਨੇ ਸਾਂਝੀ ਰਸੋਈ ‘ਚ ਪਾਇਆ 5,100 ਰੁਪਏ ਦਾ ਯੋਗਦਾਨ

ਪ੍ਰੇਮ ਸੈਣੀ ਤੇ ਸਵੀਨ ਸੈਣੀ ਨੇ ਸਾਂਝੀ ਰਸੋਈ ‘ਚ ਪਾਇਆ 5,100 ਰੁਪਏ ਦਾ ਯੋਗਦਾਨ

Local news
ਹੁਸ਼ਿਆਰਪੁਰ, 5 ਜਨਵਰੀ :-           ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਸਫ਼ਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।        ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਪ੍ਰੇਮ ਸੈਣੀ ਅਤੇ ਸਵੀਨ ਸੈਣੀ, ਨਾਈਸ ਕੰਪਿਊਟਰ ਸੈਂਟਰ, ਹੁਸ਼ਿਆਰਪੁਰ ਵੱਲੋਂ ਆਪਣੀ ਮਾਤਾ ਸਵਰਗੀ ਲੀਲਾ ਦੇਵੀ ਜੀ ਦੀ ਯਾਦ ਵਿੱਚ 5100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਵਾਈਸ ਚੇਅਰਮੈਨ ਹਸਪਤਾਲ ਭਲਾਈ ਸੈਕਸ਼ਨ ਰਾਜੀਵ ਬਜਾਜ ਅਤੇ ਲੇਖਾਕਾਰ ਰੈੱਡ ਕਰਾਸ ਸੁਸਾਇਟੀ ਸਰਬਜੀਤ ਜੀ ਮੌਜੂਦ ਸਨ।        ਇਸ ਮੌਕੇ ਮੰਗੇਸ਼ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ...
7 ਜਨਵਰੀ ਨੂੰ ਮਹਿੰਦਰਾ ਗਰੀਨਲੈਂਡ ਪੈਲੇਸ, ਜੇਲ੍ਹ ਰੋਡ, ਗੁਰਦਾਸਪੁਰ ਅਤੇ 8 ਜਨਵਰੀ ਨੂੰ ਪਿੰਡ ਡੇਹਰੀਵਾਲ ਕਿਰਨ ਵਿਖੇ ਔਰਤਾਂ ਲਈ ਸਿਹਤ, ਸਫਾਈ ਰੋਜ਼ਗਾਰ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ

7 ਜਨਵਰੀ ਨੂੰ ਮਹਿੰਦਰਾ ਗਰੀਨਲੈਂਡ ਪੈਲੇਸ, ਜੇਲ੍ਹ ਰੋਡ, ਗੁਰਦਾਸਪੁਰ ਅਤੇ 8 ਜਨਵਰੀ ਨੂੰ ਪਿੰਡ ਡੇਹਰੀਵਾਲ ਕਿਰਨ ਵਿਖੇ ਔਰਤਾਂ ਲਈ ਸਿਹਤ, ਸਫਾਈ ਰੋਜ਼ਗਾਰ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ

Local news
ਗੁਰਦਾਸਪੁਰ, 5 ਜਨਵਰੀ () ਸ੍ਰੀਮਤੀ ਜਸਮੀਤ ਕੋਰ ਜਿਲ੍ਹਾ ਪ੍ਰੋਗਰਾਮ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਜਨਵਰੀ ਦਿਨ ਬੁੱਧਵਾਰ ਸਵੇਰੇ 11:00 ਵਜੇ, ਮਹਿੰਦਰਾ ਗਰੀਨਲੈਂਡ ਪੈਲੇਸਨ, ਜੇਲ੍ਹ ਰੋਡ, ਗੁਰਦਾਸਪੁਰ ਵਿਖੇ ਅਤੇ 8 ਜਨਵਰੀ ਨੂੰ ਬਲਾਕ ਕਲਾਨੌਰ ਦੇ ਪਿੰਡ ਡੇਹਰੀਵਾਲ ਕਿਰਨ ਵਿਖੇ ਔਰਤਾਂ ਲਈ ਸਿਹਤ, ਸਫਾਈ ਰੋਜ਼ਗਾਰ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਕੈਂਪ ਵਿਚ ਰੋਜਗਾਰ ਬਿਊਰੋ ਵਲੋਂ ਵੱਖ-ਵੱਖ ਕੰਪਨੀਆਂ ਨਾਲ ਤਾਲਮੇਲ ਕਰਕੇ ਔਰਤਾਂ ਨੂੰ ਰੁਜ਼ਗਾਰ ਦੇਣ ਦੇ ਉਪਰਾਲੇ ਕੀਤੇ ਜਾਣਗੇ। ਇਸ ਕੈਂਪ ਵਿਚ ਵਰਧਮਾਨ ਟੈਕਸਟਾਇਲਜ਼ ਲਿਮਿਟਡ ਵਲੋਂ ਮਸ਼ੀਨ ਉਪਰੇਟਰ, ਚੱਡਾ ਸ਼ੂਗਰ ਮਿੱਲ ਕੀੜੀ ਅਫਗਾਨਾ ਵਲੋਂ ਹੈਲਪਰਜ, ਐਸ.ਬੀ.ਆਈ ਲਾਇਫ ਵਲੋਂ ਯੂਨਿਟ ਮੇਨੇਜਰ, ਅਜਾਇਲ ਫਿਊਚਰ ਵਲੋਂ ਵੈੱਲਨੇਸ ਐਡਵਾਇਜਰ, ਕੋਟਕ ਮਹਿੰਦਰਾ ਬੈਂਕ ਵਲੋਂ ਸੇਲਜ਼ ਐਸ਼ੋਸੀਏਟ, ਐਲ.ਆਈ.ਸੀ ਵਲੋਂ ਬੀਮਾ ਸੱਖੀ, ਸੀ.ਐਸ.ਸੀ ਵਲੋਂ ਵੀ.ਐਲ.ਈ ਅਤੇ ਮਥੂਟ ਮਾਇਕਰੋਫਿਨ ਵਲੋਂ ਰੀਲੇਸ਼ਨਸਿਪ ਅਫਸਰ ਅਤੇ ਬ੍ਰਾਂਚ ਕ੍ਰੈਡਿਟ ਮੈਨੇਜਰ ਆਦਿ ਭਰਤੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਹ...
ਮੁੱਖ ਮੰਤਰੀ ਤੀਰਥ ਯਾਤਰਾ: ਅਕਲੀਆ, ਮੂਸਾ ਤੇ ਗੁੜੱਦੀ ਤੋਂ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ: ਅਕਲੀਆ, ਮੂਸਾ ਤੇ ਗੁੜੱਦੀ ਤੋਂ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ

Local news
ਮਾਨਸਾ, 05 ਜਨਵਰੀ:-ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮਾਨਸਾ ਜ਼ਿਲ੍ਹੇ ਦੇ ਤਿੰਨੋਂ ਹਲਕਿਆਂ ਤੋਂ ਬੱਸਾਂ ਰਵਾਨਾ ਹੋਈਆਂ ਜਿੰਨ੍ਹਾਂ ਵਿਚ 120 ਸ਼ਰਧਾਲੂਆਂ ਦਾ ਜਥਾ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਗਿਆ। ਹਲਕਾ ਮਾਨਸਾ ਦੇ ਪਿੰਡ ਅਕਲੀਆ ਤੋਂ 40, ਸਰਦੂਲਗੜ੍ਹ ਦੇ ਮੂਸਾ ਤੋਂ 38 ਅਤੇ ਬੁਢਲਾਡਾ ਦੇ ਗੁੜੱਦੀ ਤੋਂ 42 ਸ਼ਰਧਾਲੂ ਇਸ ਯਾਤਰਾ ਲਈ ਗਏ ਹਨ। ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਇਹ ਯੋਜਨਾ ਹਰ ਪੀੜੀ ਖਾਸਕਰ ਬਜੁਰਗਾਂ ਲਈ ਬੜੀ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਖਰਚ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਖਾਣਾ, ਰਹਿਣ- ਸਹਿਣ ਆਦਿ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫਤ ਦਿੱਤੀਆਂ ਜਾ ਰਹੀਆਂ ਹਨ।ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲ...