ਬਾਲ ਵਿਆਹ ਰੋਕਥਾਮ ਲਈ ਲਗਾਇਆ ਜਾਗਰੂਕਤਾ ਕੈਂਪ
ਹੁਸ਼ਿਆਰਪੁਰ, 1 ਜਨਵਰੀ :- ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਸਮਾਜ ਵਿਚ ਵਿਆਪਕ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਵਿਸ਼ੇਸ਼ ਬਾਲ ਵਿਆਹ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੁਹਿੰਮ 27 ਨਵੰਬਰ 2025 ਤੋਂ ਸ਼ੁਰੂ ਕੀਤੀ ਗਈ ਹੈ, ਜੋ ਜ਼ਿਲ੍ਹੇ ਦੇ ਵੱਖ-ਵੱਖ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਲਗਾਤਾਰ ਚਲਾਈ ਜਾ ਰਹੀ ਹੈ। ਇਸੇ ਲੜੀ ਵਿੱਚ ਅੱਜ ਜ਼ਿਲ੍ਹੇ ਦੇ ਬਲਾਕ ਮੁਕੇਰੀਆਂ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਬਾਲ ਵਿਆਹ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਨਾਗਰਿਕਾਂ, ਮਾਪਿਆਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਕੈਂਪ ਦਾ ਮੁੱਖ ਉਦੇਸ਼ ਮਾਪਿਆਂ, ਨੌਜਵਾਨਾਂ, ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਬਾਲ ਵਿਆਹ ਦੇ ਮਾੜੇ ਪ੍ਰਭਾਵਾਂ, ਬੱਚਿਆਂ ਦੇ ਅਧਿਕਾਰਾਂ ਅਤੇ ਇਸ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਬਾਰੇ ਜਾਗਰੂਕ ਕਰਨਾ ਹੈ। ਮੌਜੂਦ ਲੋਕਾਂ ਨੂੰ ਦੱਸਿਆ ਗਿਆ ਕਿ ਬਾਲ ਵਿਆਹ ਬੱਚਿਆਂ ਦੀ ਸਿੱਖਿਆ...








