Sunday, May 31
Shadow

Uncategorized

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਹਲਕਿਆਂ ਤੋਂ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਹਲਕਿਆਂ ਤੋਂ ਬੱਸਾਂ ਰਵਾਨਾ

Punjab News, Uncategorized
ਫਰੀਦਕੋਟ/ ਕੋਟਕਪੂਰਾ/ ਜੈਤੋ, 10 ਜਨਵਰੀ ()- ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਹਲਕਿਆਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਫਰੀਦਕੋਟ ਹਲਕੇ ਦੇ ਪਿੰਡ ਸਾਧਾਵਾਲਾ, ਕੋਟਕਪੂਰਾ ਹਲਕੇ ਦੇ ਪਿੰਡ ਭਾਣਾ ਅਤੇ ਜੈਤੋ ਹਲਕੇ ਦੇ ਪਿੰਡ ਘਣੀਆਂ ਵਾਲਾ ਤੋਂ ਤੀਰਥ ਯਾਤਰਾ ਲਈ ਬੱਸਾਂ ਨੂੰ ਰਵਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੂਲ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਖਰਚੇ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਇਸ ਯਾਤਰਾ ਦੌਰਾਨ ਯਾਤਰੀਆਂ ਦੀ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਦੀ ਪੂਰੀ ਵਿਵਸਥਾ ਪੰਜਾਬ ਸਰਕਾਰ ਵੱਲੋਂ ਕੀਤੀ ਜਾਂਦੀ ਹੈ। ਇਸ ਮੌਕੇ ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਲਈ ਆਸਥਾ ਨਾਲ ਭਰਪੂਰ ਸੁਖਦਾਇਕ ਯਾਤਰਾ ਦਾ ਮੌਕਾ ਪ੍ਰਦਾਨ ਕਰ ਰਹ...
ਵਿਕਾਸ ਭਾਰਤ-ਜੀ ਰਾਮ ਜੀ ਐਕਟ ‘ਤੇ ਦੁਸ਼ਪ੍ਰਚਾਰ ਕਰ ਰਹੇ ਹਨ ਕਾਂਗਰਸ ਅਤੇ ਇੰਡੀ ਸੰਕਟ – ਮੁੱਖ ਮੰਤਰੀ ਨਯਬ ਸਿੰਘ ਸੈਣੀ

ਵਿਕਾਸ ਭਾਰਤ-ਜੀ ਰਾਮ ਜੀ ਐਕਟ ‘ਤੇ ਦੁਸ਼ਪ੍ਰਚਾਰ ਕਰ ਰਹੇ ਹਨ ਕਾਂਗਰਸ ਅਤੇ ਇੰਡੀ ਸੰਕਟ – ਮੁੱਖ ਮੰਤਰੀ ਨਯਬ ਸਿੰਘ ਸੈਣੀ

Uncategorized
ਚੰਡੀਗੜ੍ਹ, 5 ਜਨਵਰੀ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਰੋਧੀ ਪਾਰਟੀਆਂ ਵੱਲੋਂ ਵਿਕਾਸ ਭਾਰਤ-ਜੀ ਰਾਮ ਜੀ ਐਕਟ 'ਤੇ ਫੈਲਾਏ ਜਾ ਰਹੇ ਪ੍ਰਚਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੇਸ਼ ਅਤੇ ਸੂਬੇ ਦੇ ਲੋਕਾਂ ਨੇ ਕਾਂਗਰਸ ਅਤੇ ਯੂਪੀਏ ਗਠਜੋੜ ਦੇ ਆਗੂਆਂ ਦੇ ਅਸਲੀ ਚਿਹਰੇ ਅਤੇ ਚਰਿੱਤਰ ਨੂੰ ਪੂਰੀ ਤਰ੍ਹਾਂ ਪਛਾਣ ਲਿਆ ਹੈ। ਲਗਾਤਾਰ ਝੂਠ ਬੋਲਣ ਦੀ ਉਨ੍ਹਾਂ ਦੀ ਆਦਤ ਨੇ ਇਨ੍ਹਾਂ ਪਾਰਟੀਆਂ ਨੂੰ ਰਾਜਨੀਤਿਕ ਤੌਰ 'ਤੇ ਭਰੋਸੇਯੋਗ ਨਹੀਂ ਬਣਾ ਦਿੱਤਾ ਹੈ, ਅਤੇ ਜਨਤਾ ਹੁਣ ਉਨ੍ਹਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ। ਕਾਂਗਰਸ ਅਤੇ ਯੂਪੀਏ ਗਠਜੋੜ ਦੇ ਆਗੂ ਮਨਰੇਗਾ ਮਜ਼ਦੂਰਾਂ ਨੂੰ ਗੁੰਮਰਾਹ ਕਰਨ ਲਈ ਵਾਰ-ਵਾਰ ਝੂਠੇ ਬਿਆਨ ਦੇ ਰਹੇ ਹਨ। ਮੁੱਖ ਮੰਤਰੀ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਡਾ. ਅਰਵਿੰਦ ਸ਼ਰਮਾ, ਸ੍ਰੀ ਰਣਬੀਰ ਗੰਗਵਾ, ਸ੍ਰੀ ਕ੍ਰਿਸ਼ਨ ਕੁਮਾਰ ਬੇਦੀ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਰਾਜੇਸ਼ ਖੁੱਲਰ ਅਤੇ ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਨ ਅਤਰੇਆ ਵੀ ਮੌਜੂਦ ਸਨ। ਮੁੱਖ ਮੰਤ...
‘ਯੁੱਧ ਨਸ਼ਿਆਂ ਵਿਰੁੱਧ’: 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.2 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.2 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ

Uncategorized
ਚੰਡੀਗੜ੍ਹ, 31 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 91 ਐਫਆਈਆਰਜ਼ ਦਰਜ ਕਰਕੇ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 305 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,657 ਹੋ ਗਈ ਹੈ। ਛਾਪਿਆਂ ਦੇ ਨਤੀਜੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 1 ਕਿਲੋ ਗਾਂਜਾ, 5 ਕਿਲੋ ਭੁੱਕੀ, 536 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ...
ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

Uncategorized
ਚੰਡੀਗੜ੍ਹ, 31 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੁਲਿਸਿੰਗ ਨੂੰ ਹੋਰ ਕੁਸ਼ਲ, ਜਵਾਬਦੇਹ ਅਤੇ ਪੇਸ਼ੇਵਰ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਲਈ ਇੱਕ ਮਹੱਤਵਾਕਾਂਖੀ ਅਤੇ ਤਕਨਾਲੋਜੀ-ਅਧਾਰਤ "ਵਿਜ਼ਨ 2026" ਦੀ ਰੂਪਰੇਖਾ ਪੇਸ਼ ਕੀਤੀ, ਜੋ ਵਿਆਪਕ ਬੁਨਿਆਦੀ ਢਾਂਚਾ ਵਿਕਾਸ ਅਤੇ ਸਮਰੱਥਾ ਨਿਰਮਾਣ 'ਤੇ ਕੇਂਦ੍ਰਿਤ ਹੈ। ਇਸ ਵਿਜ਼ਨ ਤਹਿਤ ਡਾਇਲ 112 ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈ.ਆਰ.ਐਸ.ਐਸ.) ਨੂੰ ਹੋਰ ਵਧੇਰੇ ਕਾਰਗਰ ਬਣਾਉਣਾ ਸ਼ਾਮਲ ਹੈ, ਜਿਸ ਤਹਿਤ ਮੋਹਾਲੀ ਵਿਖੇ ₹52 ਕਰੋੜ ਦੀ ਲਾਗਤ ਨਾਲ ਡਾਇਲ 112 ਸੈਂਟਰਲ ਕੰਟਰੋਲ ਰੂਮ ਦੀ ਇਮਾਰਤ ਸਥਾਪਿਤ ਕੀਤੀ ਜਾਵੇਗੀ ਅਤੇ 50 ਕਰੋੜ ਦੀ ਲਾਗਤ ਨਾਲ ਨਵੇਂ ਵਾਹਨ ਖਰੀਦੇ ਜਾਣਗੇ। ਡੀਜੀਪੀ ਨੇ ਕਿਹਾ ਕਿ  ਕਿ ਸਾਡਾ ਟੀਚਾ ਮੌਜੂਦਾ ਔਸਤਨ ਰਿਸਪਾਂਸ ਟਾਈਮ ਨੂੰ 12-13 ਮਿੰਟਾਂ ਤੋਂ ਘਟਾ ਕੇ ਸਿਰਫ਼ 7-8 ਮਿੰਟ ਕਰਨਾ ਹੈ। ਇਸ ਦੇ ਨਾਲ ਹੀ ਪੰਜਾਬ ਭਰ ਦੇ ਜ਼ਿਲ੍ਹਾ ਕੰਟਰੋਲ ਰੂਮਾਂ ਨੂੰ ਵੀ 25 ਕਰੋੜ ਰੁਪਏ ਦੇ ਨਿਵੇਸ਼ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ...
ਟ੍ਰੈਫਿਕ ਪੁਲਿਸ ਵੱਲੋਂ ਬਾਬਾ ਬੰਦਾ ਸਿੰਘ ‌ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

ਟ੍ਰੈਫਿਕ ਪੁਲਿਸ ਵੱਲੋਂ ਬਾਬਾ ਬੰਦਾ ਸਿੰਘ ‌ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

Uncategorized
ਗੁਰਦਾਸਪੁਰ,31 ਦਸੰਬਰ (  ) ਅੱਜ ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਬਾਬਾ ਬੰਦਾ ਸਿੰਘ ‌ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਲਗਾਇਆ ਗਿਆ। ਏ.ਐਸ.ਆਈ ਅਮਨਦੀਪ ਸਿੰਘ ਨੇ ਦੱਸਿਆ ਕਿ ਜਾਗਰੂਕਤਾ ਸੈਮੀਨਾਰ ਵਿੱਚ ਡਰਾਈਵਰਾਂ,‌ ਕੰਡਕਟਰਾਂ ਤੇ ਆਮ ਪਬਲਿਕ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਨਸ਼ੇ ‌ਦੇ ਮਾੜੇ‌ ਪ੍ਰਭਾਵਾ ਤੋਂ ਜਾਣੂ ਕਰਵਾਇਆ ਗਿਆ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਰਨ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਐਕਸੀਡੈਂਟ ਪੀੜਤ ਦੀ ਮਦਦ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਹੈਲਪ ਲਾਈਨ ਨੰਬਰ 112,1033  ਅਤੇ 1930‌ ਬਾਰੇ ਜਾਗਰੂਕ ਕੀਤਾ ਗਿਆ। ਸੈਮੀਨਾਰ ਵਿੱਚ ਏ.ਐਸ.ਆਈ ਅਮਨਦੀਪ ਸਿੰਘ, ਰਸ਼ਪਾਲ ਸਿੰਘ ਹਰਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਆਦਿ ਨੇ ਹਿੱਸਾ ਲਿਆ।...
ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਂਮ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਂਮ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

Uncategorized
ਤਰਨ ਤਾਰਨ, 31 ਦਸੰਬਰ (           )  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਂਮ ਪੰਚਾਇਤਾਂ ਕਾਜ਼ੀ ਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਮਾੜੀ ਕੰਬੋਕੇ ਵਿਖੇ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਂਮ ਪੰਚਾਇਤਾਂ ਦੀਆਂ ਚੋਣਾਂ ਸਬੰਧੀ 5 ਜਨਵਰੀ 2026 ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਚੋਣ ਬਲਾਕ ਤਰਨ ਤਾਰਨ ਦੀਆਂ ਤਿੰਨ ਗਰਾਂਮ ਪੰਚਾਇਤਾਂ ਕਾਜ਼ੀ ਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਬਲਾਕ ਭਿੱਖੀਵਿੰਡ ਦੀ ਇੱਕ ਪੰਚਾਇਤ ਮਾੜੀ ਕੰਬੋਕੇ ਵਿਖੇ ਹੋਵੇਗੀ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਇਨ੍ਹਾਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੇਪਰ 5 ਜਨਵਰੀ 2026 ਤੋਂ 8 ਜਨਵਰੀ 2026 ਨੂੰ ਬਾਅਦ ਦੁਪਹਿਰ 3:00 ਤੱਕ ਦਾਖ਼ਲ ਕੀਤੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 9 ਜਨਵਰੀ 2026 ਦਿਨ ਸ਼...
ਆਬਜ਼ਰਵੇਸ਼ਨ ਹੋਮ, ਓਟ ਕਲੀਨਿਕਾਂ ਅਤੇ ਵੱਖ-ਵੱਖ ਪਿੰਡਾਂ ਵਿਚ ਕਰਵਾਏ ਜਾਗਰੂਕਤਾ ਪ੍ਰੋਗਰਾਮ

ਆਬਜ਼ਰਵੇਸ਼ਨ ਹੋਮ, ਓਟ ਕਲੀਨਿਕਾਂ ਅਤੇ ਵੱਖ-ਵੱਖ ਪਿੰਡਾਂ ਵਿਚ ਕਰਵਾਏ ਜਾਗਰੂਕਤਾ ਪ੍ਰੋਗਰਾਮ

Uncategorized
ਹੁਸ਼ਿਆਰਪੁਰ, 31 ਦਸੰਬਰ :-       ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰੱਖਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ  ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਇਸੇ ਤਹਿਤ ਪਿੰਡ ਖਨੌਰ, ਪੰਡੋਰੀ ਰੁਕਮਨ, ਪਥਰਾਲੀਆ, ਪੋਵਲ, ਚਾਹਲਪੁਰ, ਖਾਨਪੁਰ, ਸ਼ਾਹਪੁਰ,  ਆਬਜ਼ਰਵੇਸ਼ਨ ਹੋਮ ਰਾਮ ਕਲੋਨੀ ਕੈਂਪ, ਓਟ ਕਲੀਨਿਕ ਹੈਲਥ ਸੈਂਟਰ ਗੜ੍ਹਸ਼ੰਕਰ, ਓਟ ਕਲੀਨਿਕ ਹੈਲਥ ਸੈਂਟਰ ਟਾਂਡਾ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ।         ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ 'ਬਾਲ ਵਿਵਾਹ ਮੁਕਤ ਭਾਰਤ' ਮੁਹਿੰਮ ਸਬੰਧੀ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਧਿਆਨ ਵਿੱਚ ਲਿਆਂਦਾ ਗਿਆ ਕਿ ਲੜਕੀ ਦੀ...
ਨਰਦੇਵ ਸਿੰਘ ਕੰਵਰ ਨੇ ਨਵੀਂ ਦਿੱਲੀ ਵਿੱਚ ਸੰਯੁਕਤ ਸਕੱਤਰ ਨਾਲ ਮੁਲਾਕਾਤ ਕੀਤੀ।

ਨਰਦੇਵ ਸਿੰਘ ਕੰਵਰ ਨੇ ਨਵੀਂ ਦਿੱਲੀ ਵਿੱਚ ਸੰਯੁਕਤ ਸਕੱਤਰ ਨਾਲ ਮੁਲਾਕਾਤ ਕੀਤੀ।

Uncategorized
ਹਿਮਾਚਲ ਪ੍ਰਦੇਸ਼ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਚੇਅਰਮੈਨ ਨਰਦੇਵ ਸਿੰਘ ਕੰਵਰ ਨੇ ਅੱਜ ਨਵੀਂ ਦਿੱਲੀ ਵਿੱਚ ਲੇਬਰ ਅਤੇ ਰੁਜ਼ਗਾਰ ਦੇ ਸੰਯੁਕਤ ਸਕੱਤਰ ਆਸ਼ੂਤੋਸ਼ ਏ.ਟੀ. ਪੇਡਨੇਕਰ ਨਾਲ ਮੁਲਾਕਾਤ ਕੀਤੀ ਤਾਂ ਜੋ ਲੇਬਰ ਚੌਕ, ਮਨਰੇਗਾ ਵਰਕਰਾਂ, ਸੈੱਸ ਪੋਰਟਲ ਅਤੇ ਪ੍ਰਸ਼ਾਸਕੀ ਖਰਚਿਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕੇ। ਸੰਯੁਕਤ ਸਕੱਤਰ ਨੇ ਕਿਹਾ ਕਿ ਲੇਬਰ ਚੌਕ ਅਤੇ ਸੈੱਸ ਪੋਰਟਲ ਸਬੰਧੀ ਰਾਜ ਮਜ਼ਦੂਰ ਭਲਾਈ ਬੋਰਡ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ। ਬੋਰਡ ਨੂੰ ਇੱਕ ਮਾਹਰ ਟੀਮ ਵੀ ਪ੍ਰਦਾਨ ਕੀਤੀ ਜਾਵੇਗੀ। ਨਵੇਂ ਮਨਰੇਗਾ ਕਾਨੂੰਨ ਤਹਿਤ ਫੰਡਾਂ ਦੀ 90:10 ਵੰਡ 'ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਅਨੁਸਾਰ ਵਿਚਾਰ ਕੀਤਾ ਜਾਵੇਗਾ। ਨਰਦੇਵ ਕੰਵਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਹਰ ਸਾਲ ਆਫ਼ਤਾਂ ਦਾ ਸਾਹਮਣਾ ਕਰਦਾ ਹੈ, ਜਿਸਦੇ ਨਤੀਜੇ ਵਜੋਂ ਜਾਨ-ਮਾਲ ਦਾ ਕਾਫ਼ੀ ਨੁਕਸਾਨ ਹੁੰਦਾ ਹੈ। ਉਨ੍ਹਾਂ ਨੇ ਤਾਕੀਦ ਕੀਤੀ ਕਿ ਰਾਜ ਦੀਆਂ ਭੂਗੋਲਿਕ ਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਰਾਜ ਨੂੰ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਬਰਾਬਰ ਕੇਂਦਰੀ ਲਾਭ ਮਿਲਣੇ ਚਾ...
ਤਕਨੀਕ-ਸੰਚਾਲਿਤ ਜਣੇਪਾ ਦੇਖਭਾਲ ਦਾ ਵਿਸਤਾਰ ਕਰੇਗਾ ਪੰਜਾਬ, ਜਣੇਪਾ ਮੌਤ ਦਰ ਨੂੰ ਘਟਾਉਣ ਲਈ ਟੀਚਾ ਕੀਤਾ ਨਿਰਧਾਰਤ 

ਤਕਨੀਕ-ਸੰਚਾਲਿਤ ਜਣੇਪਾ ਦੇਖਭਾਲ ਦਾ ਵਿਸਤਾਰ ਕਰੇਗਾ ਪੰਜਾਬ, ਜਣੇਪਾ ਮੌਤ ਦਰ ਨੂੰ ਘਟਾਉਣ ਲਈ ਟੀਚਾ ਕੀਤਾ ਨਿਰਧਾਰਤ 

Uncategorized
ਚੰਡੀਗੜ੍ਹ, 23 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਔਰਤਾਂ ਦੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਨੂੰ ਘਟਾਉਣ ਲਈ ਸਰਕਾਰੀ ਸਿਹਤ ਸਹੂਲਤਾਂ ’ਤੇ ਪ੍ਰਮਾਣਿਤ ਤਕਨਾਲੋਜੀ-ਅਧਾਰਤ ਦਖਲ ਦੇ ਰਾਜ ਵਿਆਪੀ ਵਿਸਥਾਰ ਦਾ ਐਲਾਨ ਕੀਤਾ। ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਡਾਇਰੈਕਟੋਰੇਟ ਦੇ ਸਹਿਯੋਗ ਨਾਲ ‘ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਘਟਾਉਣ ਲਈ ਤਕਨੀਕੀ ਦਖਲਅੰਦਾਜ਼ੀ’ ਵਿਸ਼ੇ ’ਤੇ ਕਰਵਾਈ ਰਾਜ ਪੱਧਰੀ ਵਰਕਸ਼ਾਪ ਨੂੰ ਸੰਬੋਧਨ ਕਰਦੇ ਹੋਏ, ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵੱਲੋਂ ਮਾਵਾਂ ਦੀ ਮੌਤ, ਖਾਸ ਕਰਕੇ ਪੋਸਟ –ਪਾਰਟਮ ਹੈਮਰੇਜ(ਪੀ.ਪੀ.ਐਚ.) ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਹਰ ਢੁਕਵੇਂ ਤਕਨੀਕੀ ਹੱਲ ਅਪਣਾਏ ਜਾਣਗੇ। ਪੰਜਾਬ ਵਿੱਚ ਇਸ ਵੇਲੇ ਪ੍ਰਤੀ ਇੱਕ ਲੱਖ ਜੀਵਤ ਜਣੇਪਿਆਂ ਵਿੱਚ 95 ਐਮ.ਐਮ.ਆਰ. ਦਰਜ ਹੈ, ਜਦੋਂ ਕਿ ਰਾਸ਼ਟਰੀ ਔਸਤ 88 ਹੈ...
ਲੁੱਟ-ਖੋਹ ਮਾਮਲੇ ‘ਚ ਵੱਡੀ ਸਫਲਤਾ: ਟਰੱਕ ਡਰਾਈਵਰ ਦੀ ਹੱਤਿਆ ਦੇ ਚਾਰ ਦੋਸ਼ੀ ਗ੍ਰਿਫ਼ਤਾਰ, ਮੁਕਾਬਲੇ ਦੌਰਾਨ ਇੱਕ ਜ਼ਖ਼ਮੀ — ਮਾਲੇਰਕੋਟ

ਲੁੱਟ-ਖੋਹ ਮਾਮਲੇ ‘ਚ ਵੱਡੀ ਸਫਲਤਾ: ਟਰੱਕ ਡਰਾਈਵਰ ਦੀ ਹੱਤਿਆ ਦੇ ਚਾਰ ਦੋਸ਼ੀ ਗ੍ਰਿਫ਼ਤਾਰ, ਮੁਕਾਬਲੇ ਦੌਰਾਨ ਇੱਕ ਜ਼ਖ਼ਮੀ — ਮਾਲੇਰਕੋਟ

Uncategorized
ਮਾਲੇਰਕੋਟਲਾ 22 ਦਸੰਬਰ :-                ਸੀਨੀਅਰ ਕਪਤਾਨ ਪੁਲਿਸ, ਮਲੇਰਕੋਟਲਾ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਮਾਣਯੋਗ ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕਪਤਾਨ ਪੁਲਿਸ ਇਨਵੈਸਟੀਗੇਸ਼ਨ, ਮਲੇਰਕੋਟਲਾ ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਮਲੇਰਕੋਟਲਾ, ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਅਮਰਗੜ੍ਹ, ਇੰਚਾਰਜ ਸੀਆਈਏ ਸਟਾਫ ਮਲੇਰਕੋਟਲਾ, ਮੁੱਖ ਅਫ਼ਸਰ ਥਾਣਾ ਅਮਰਗੜ੍ਹ ਅਤੇ ਮੁੱਖ ਅਫ਼ਸਰ ਥਾਣਾ ਸਾਇਬਰ ਵੱਲੋਂ ਮੁਕੱਦਮਾ ਨੰਬਰ 368 ਮਿਤੀ 18.12.2025 ਅਧੀਨ ਧਾਰਾ 105, 309(5), 3(5) BNS ਥਾਣਾ ਅਮਰਗੜ੍ਹ ਦੇ ਨਾਮਾਲੂਮ ਦੋਸ਼ੀਆਂ ਨੂੰ ਟ੍ਰੇਸ ਕਰਦੇ ਹੋਏ ਗੁਰਪ੍ਰੀਤ ਸਿੰਘ ਉਰਫ਼ ਕਾਲਾ ਪੁੱਤਰ ਗੁਰਮੇਲ ਸਿੰਘ, ਪ੍ਰਿਤਪਾਲ ਸਿੰਘ ਪੁੱਤਰ ਸੁਖਦੇਵ ਸਿੰਘ, ਬੂਟਾ ਸਿੰਘ ਸਾਬਕਾ ਸਰਪੰਚ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ, ਪ੍ਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਚਿੱਢਕ ਜ਼ਿਲ੍ਹਾ ਮੋਗਾ ਹਾਲ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ ਨੂੰ ਮੁਕੱਦਮੇ ਵਿੱਚ ਦੋਸ਼ੀ ਨਾਮਜ਼ਦ ਕਰਕੇ ਮਿਤੀ 21.12...