Tuesday, June 2
Shadow

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ – ਵਿਧਾਇਕ ਸ਼ੈਰੀ ਕਲਸੀ

ਬਟਾਲਾ, 2 ਜੂਨ  – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਇਸ ਤਹਿਤ ਪਹਿਲੀ ਵਾਰ ਪੰਜਾਬ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜਨ ਦੌਰਾਨ ਗੰਨਾ ਕਿਸਾਨਾਂ ਦੇ 100 ਫੀਸਦੀ ਬਕਾਏ ਅਦਾ ਕਰ ਦਿੱਤੇ ਹਨ। ਸੂਬੇ ਭਰ ਦੀਆਂ ਖੰਡ ਮਿੱਲਾਂ ਨੇ ਰਿਕਾਰਡ 167.20 ਲੱਖ ਕੁਇੰਟਲ ਗੰਨੇ ਦੀ ਖਰੀਦ ਕੀਤੀ ਅਤੇ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਬਕਾਏ ਦੀ ਅਦਾਇਗੀ ਯਕੀਨੀ ਬਣਾਈ ਜਾ ਸਕੇ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਿਸਾਨ ਭਲਾਈ, ਫਸਲੀ ਵਿਭਿੰਨਤਾ ਅਤੇ ਪੇਂਡੂ ਖੁਸਹਾਲੀ ਪ੍ਰਤੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਨਿਕਲਣ ਅਤੇ ਗੰਨੇ ਦੀ ਖੇਤੀ ਅਪਣਾਉਣ ਲਈ ਉਤਸ਼ਾਹਤ ਕਰਕੇ ਸਰਕਾਰ ਨੇ ਪੇਂਡੂ ਅਰਥਚਾਰੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖੇਤੀਬਾੜੀ ਦੇ ਵਿਕਾਸ ਲਈ ਨਵੇਂ ਮੌਕੇ ਪੈਦਾ ਕੀਤੇ ਹਨ।

ਉਨ੍ਹਾਂ ਕਿਹਾ ਕਿ ਗੰਨੇ ਦੀ ਖੇਤੀ ਅਤੇ ਖੰਡ ਮਿੱਲਾਂ ਰੋਜਗਾਰ ਦੇ ਮੌਕੇ ਪੈਦਾ ਕਰਨ ਅਤੇ ਹਜਾਰਾਂ ਕਿਸਾਨ ਪਰਿਵਾਰਾਂ ਦੀ ਇਮਦਾਦ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਆ ਰਹੀਆਂ ਹਨ। ਖੇਤੀ ਨੂੰ ਹੋਰ ਉਤਸਾਹਿਤ ਕਰਨ ਲਈ ਸਹਿਕਾਰੀ ਖੰਡ ਮਿੱਲਾਂ ਨੇ ਕਿਸਾਨ ਪੱਖੀ ਕਈ ਪਹਿਲਕਦਮੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਮਿਆਰੀ ਬੀਜਾਂ ਦੀ ਸਪਲਾਈ, ਸਬਸਿਡੀ ਵਾਲੀ ਖੇਤੀਬਾੜੀ ਮਸੀਨਰੀ, ਖਾਦਾਂ, ਨਦੀਨਨਾਸਕ ਅਤੇ ਕੀਟਨਾਸਕ, ਮਿੱਟੀ ਦੀ ਪਰਖ ਦੀਆਂ ਸਹੂਲਤਾਂ ਅਤੇ ਜਾਗਰੂਕਤਾ ਕੈਂਪ ਤੇ ਸਿਖਲਾਈ ਪ੍ਰੋਗਰਾਮ ਸਾਮਲ ਹਨ। ਇਨ੍ਹਾਂ ਯਤਨਾਂ ਨੇ ਉਤਪਾਦਨ ਨੂੰ ਵਧਾਉਣ ਅਤੇ ਗੰਨੇ ਦੀ ਖੇਤੀ ਵਿੱਚ ਕਿਸਾਨਾਂ ਦੇ ਵਿਸਵਾਸ ਨੂੰ ਮਜ਼ਬੂਤ ਕਰਨ ਵਿੱਚ ਵੱਡਾ ਯੋਗਦਾਨ ਪਾਇਆ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕਰਨ ਨੂੰ ਵੀ ਪਹਿਲ ਦਿੱਤੀ ਹੈ। ਸਾਲ 2025-26 ਦੇ ਪਿੜ੍ਹਾਈ ਸੀਜਨ ਦੌਰਾਨ ਖਰੀਦੇ ਗਏ ਗੰਨੇ ਦੇ ਸਾਰੇ ਭੁਗਤਾਨ ਜਾਰੀ ਕੀਤੇ ਗਏ, ਜਿਸ ਨਾਲ ਗੰਨਾ ਉਤਪਾਦਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੀ ਅਤੇ ਸਰਕਾਰ ਦੀਆਂ ਖੇਤੀਬਾੜੀ ਨੀਤੀਆਂ ਵਿੱਚ ਉਨ੍ਹਾਂ ਦਾ ਭਰੋਸਾ ਹੋਰ ਮਜਬੂਤ ਹੋਇਆ।