Saturday, June 13
Shadow

ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਸਪੀਕਰ ਸੰਧਵਾਂ

ਕੋਟਕਪੂਰਾ, 13 ਜੂਨ :- ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵੱਖ ਵੱਖ ਸ਼ਹਿਰੀ ਵਾਰਡਾਂ ਸਮੇਤ ਸਾਰੇ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਹੱਲ ਕਰਨ ਲਈ ਵਿਕਾਸ ਕਾਰਜਾਂ ਵਾਸਤੇ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਸਟੇਟ ਐਵਾਰਡੀ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਦੇ ਗ੍ਰਹਿ ਪਿੰਡ ਹਰੀਨੌ ਵਿਖੇ ਪਿੰਡ ਦੀ ਪੰਚਾਇਤ ਸਮੇਤ ਪਿੰਡ ਵਾਸੀਆਂ ਨੂੰ ਸੰਬੋਧਨ  ਕਰਦਿਆਂ ਕੀਤਾ।

ਉਹਨਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਸਫ਼ਰ ਵਿੱਚ ਅੱਜ ਤੱਕ ਕਿਸੇ ਨਾਲ ਵਿਤਕਰਾ ਨਹੀਂ ਕੀਤਾ, ਹਰ ਕੰਮ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਇਆ ਹੈ। ਪਿੰਡ ਹਰੀਨੌ ਦੇ ਸਰਪੰਚ ਗੁਰਜੀਤ ਸਿੰਘ , ਨੰਬਰਦਾਰ ਦਾਤਾਰ ਸਿੰਘ ਆਦਿ  ਵੱਲੋਂ ਪਿੰਡ ਦੀਆਂ ਕੁਝ ਸਮੱਸਿਆਵਾਂ ਵੱਲ ਧਿਆਨ ਦਿਵਾਉਣ ਤੋਂ ਬਾਅਦ ਸਪੀਕਰ ਸ. ਸੰਧਵਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਫੋਨ ਕਰਕੇ ਉਕਤ ਸਮੱਸਿਆਵਾਂ ਤੁਰੰਤ ਹੱਲ ਕਰਨ ਦੀ ਹਦਾਇਤ ਕੀਤੀ। 

ਸਪੀਕਰ ਸੰਧਵਾਂ ਨੇ ਪਿੰਡ ਵਾਸੀਆਂ ਨੂੰ ਪਿੰਡ ਦੇ ਸਾਂਝੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਸਬੰਧੀ ਪ੍ਰੇਰਿਤ ਅਤੇ ਉਤਸ਼ਾਹਿਤ ਕਰਦਿਆਂ ਆਖਿਆ ਕਿ ਪਿੰਡ ਦੀ ਸਮੱਸਿਆ ਦਾ ਹੱਲ ਕਰਨ ਦੀ ਪੱਪੂ ਨੰਬਰਦਾਰ ਵਰਗੇ ਅਗਾਂਹਵਧੂ ਨੌਜਵਾਨਾਂ ਅਤੇ ਪੰਚਾਇਤ ਦੀ ਜਿੰਮੇਵਾਰੀ ਹੁੰਦੀ ਹੈ। 

ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਕਿਹਾ ਕਿ ਸਪੀਕਰ ਸ. ਸੰਧਵਾਂ ਵੱਲੋਂ ਬਿਨਾ ਕਿਸੇ ਭੇਦਭਾਵ ਦੇ ਹਰ ਇਕ ਦੀ ਗੱਲ ਧਿਆਨ ਨਾਲ ਸੁਣੀ ਜਾਂਦੀ ਹੈ ਤੇ ਬਿਨ੍ਹਾ ਭੇਦਭਾਵ ਦੇ ਸਰਵਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਮਨਧੀਰ ਸਿੰਘ ਨੰਬਰਦਾਰ, ਬਲਰਾਜ ਸਿੰਘ ਬਰਾੜ, ਘਣਸ਼ਾਮ ਦਾਸ ਗੋਇਲ, ਸੁਖਮੀਤ ਸਿੰਘ ਬਰਾੜ, ਜਸਵਿੰਦਰ ਸਿੰਘ ਮਹੰਤ, ਦਲਜੀਤ ਸਿੰਘ, ਹਰਭਜਨ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ ਆਦਿ ਵੀ ਹਾਜਰ ਸਨ।