Tuesday, June 2
Shadow

ਸੂਬੇ ਦੀ ਸਾਰੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸੁਚਾਰੂ ਚੱਲ ਰਿਹਾ ਹੈ ਖਰੀਦ ਕੰਮ – ਨਾਇਬ ਸਿੰਘ ਸੈਣੀ

ਚੰਡੀਗੜ੍ਹ, 13 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਕਣਕ ਖਰੀਦ ਦਾ ਕੰਮ ਸਾਰੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਲਤਾਪੂਰਵਕ ਬਿਨ੍ਹਾ ਕਿਸੇ ਰੁਕਾਵਟ ਦੇ ਲਗਾਤਾਰ ਚੱਲ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾ ਦੀ ਕੋਈ ਮੁਸ਼ਕਲ ਨਹੀਂ ਆ ਰਹੀ ਹੈ। ਕਿਸਾਨਾਂ ਦੀ ਫਸਲ ਦੇ ਇੱਕ-ਇੱਕ ਦਾਨੇ ਦੀ ਖਰੀਦ ਕੀਤੀ ਜਾਵੇਗੀ। ਇਸ ਸਾਲ ਰਬੀ ਖਰੀਦ 2026-27 ਦੌਰਾਨ 12 ਅਪ੍ਰੈਲ ਤੱਕ ਲਗਭਗ 39.65 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਲਗਭਗ 2.44 ਲੱਖ ਕਿਸਾਨਾਂ ਦਾ 30.30 ਲੱਖ ਮੀਟਿ੍ਰੰਕ ਟਨ ਕਣਕ ਤਹਿਤ ਬਾਇਓਮੈਟ੍ਰਿਕ ਤਸਦੀਕ ਹੋ ਚੁੱਕਾ ਹੈ, 10.92 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲਗਭਗ 188 ਕਰੋੜ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਟ੍ਰਾਂਸਫਰ ਹੋ ਚੁੱਕੀ ਹੈ।

          ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਪਿਪਲੀ ਅਨਾਜ ਮੰਡੀ ਵਿੱਚ ਕਣਕ ਖਰੀਦ ਪ੍ਰਕ੍ਰਿਆ ਦਾ ਨਿਰੀਖਣ ਕਰ ਰਹੇ ਸਨ। ਮੁੱਖ ਮੰਤਰੀ ਨੇ ਅਨਾਜ ਮੰਡੀ ਦੇ ਗੇਟ ‘ਤੇ ਗੇਟ ਪਾਸ ਬਨਾਉਣ ਦੀ ਪ੍ਰਕ੍ਰਿਆ ਨੂੰ ਜਾਣਿਆ, ਇਸ ਦੇ ਬਾਅਦ ਖਰੀਦ ਵਿਵਸਥਾ ਨੂੰ ਦੇਖਿਆ ਅਤੇ ਕਿਸਾਨਾਂ ਨਾਲ ਗਲਬਾਤ ਕਰ ਅਨਾਜ ਮੰਡੀ ਵਿੱਚ ਕਣਕ ਵੇਚਣ ਦੌਰਾਨ ਆਉਣ ਵਾਲੀ ਸਮਸਿਆਵਾਂ ਤੇ ਮੁਸ਼ਕਲਾਂ ਨੂੰ ਜਾਣਿਆ। ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਭਾਰਤ ਸਰਕਾਰ ਵੱਲੋਂ ਕਣਕ ਦਾ ਘੱਟੋ ਘੱਟ ਸਮਵਰਧਨ ਮੁੱਲ 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਰਾਜ ਵਿੱਚ ਕਣਕ ਦੀ ਖਰੀਦ ਲਈ 416 ਮੰਡੀਆਂ ਅਤੇ ਖਰੀਦ ਕੇਂਦਰ ਤੋਂ ਇਲਵਾ 264 ਵੱਧ ਖਰੀਦ ਸਥਾਨ ਵੀ ਖੋਲੇ ਗਏ ਹਨ।

          ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਖਰੀਦ ਪ੍ਰਣਾਲੀ ਨੂੰ ਹੋਰ ਵੱਧ ਪਾਰਦਰਸ਼ੀ, ਸੁਰੱਖਿਅਤ ਅਤੇ ਕਿਸਾਨ ਹਿਤੇਸ਼ੀ ਬਨਾਉਣ ਲਈ ਕਈ ਨਵੀਂ  ਪਹਿਲਾਂ ਲਾਗੂ ਕੀਤੀਆਂ ਹਨ। ਇੰਨ੍ਹਾਂ ਉਪਾਆਂ ਨਾਲ ਫਸਲ ਖਰੀਦ ਪ੍ਰਕ੍ਰਿਆ ਵਿੱਚ ਪਾਰਦਰਸ਼ਿਤਾ ਵਧੇਗੀ, ਅਣਅਥੋਰਾਇਜਡ ਗਤੀਵਿਧੀਆਂ ‘ਤੇ ਰੋਕ ਲੱਗੇਗੀ ਅਤੇ ਕਿਸਾਨਾਂ ਨੂੰ ਸਹੂਲਤਜਨਕ ਅਤੇ ਤੇਜ ਸੇਵਾਵਾਂ ਮਿਲਣਗੀਆਂ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਤਿੰਨ ਪੱਧਰੀ ਫਸਲ ਤਸਦੀਕ ਪ੍ਰਣਾਲੀ ਨੂੰ ਜਰੂਰੀ ਕਰ ਦਿੱਤਾ ਹੈ। ਇਸ ਵਿਵਸਥਾ ਤਹਿਤ ਖਰੀਦ ਕੇਂਦਰਾਂ ‘ਤੇ ਲਿਆਈ ਗਈ ਫਸਲ ਦਾ ਕਿਸਾਨ ਵੱਲੋਂ ਰਜਿਸਟਰਡ ਫਸਲ ਨਾਲ ਮਿਲਾਨ ਯਕੀਨੀ ਕੀਤਾ ਜਾ ਰਿਹਾ ਹੈ। ਇਸ ਨਾਲ ਫਸਲ ਤਸਦੀਕ ਪ੍ਰਕ੍ਰਿਆ ਵੱਧ ਸਟੀਕ ਅਤੇ ਭਰੋਸੇਯੋਗ ਬਣ ਰਹੀ ਹੈ।

          ਮੁੱਖ ਮੰਤਰੀ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਸੂਬੇ ਦੇ 4 ਜਿਲ੍ਹਿਆਂ ਫਤਿਹਾਬਾਦ, ਹਿਸਾਰ, ਸਿਰਸਾ ਤੇ ਕੁਰੂਕਸ਼ੇਤਰ ਦੇ ਕੁੱਝ ਪਿੰਡਾਂ ਵਿੱਚ ਫਸਲਾਂ ਨੂੰ ਨੁਕਸਾਨ ਹੋਣ ਦੀ ਰਿਪੋਰਟ ਪ੍ਰਾਪਤ ਹੋਈ ਸੀ। ਉਨ੍ਹਾਂ ਨੇ ਸਵੈ ਸਬੰਧਿਤ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਗਲ ਕਰ ਸਥਿਤੀ ਦਾ ਪਤਾ ਲਗਾਇਆ ਅਤੇ ਫਸਲਾਂ ਨੂੰ ਹੋਏ ਨੁਕਸਾਨ ਅਤੇ ਭਰਪਾਈ ਲਈ ਕੁਰੂਕਸ਼ੇਤਰ, ਹਿਸਾਰ, ਸਿਰਸਾ ਤੇ ਫਤਿਹਾਬਾਦ ਲਈ ਪੋਰਟਲ ਖੋਲਿਆ ਹੋਇਆ ਹੈ। ਇੰਨ੍ਹਾਂ ਵਿੱਚ ਕੁਰੂਕਸ਼ੇਤਰ ਦੇ 6 ਪਿੰਡ, ਫਤਿਹਾਬਾਦ ਜਿਲ੍ਹਾ ਦੇ 9 ਪਿੰਡ, ਹਿਸਾਰ ਦੇ 10 ਪਿੰਡ ਅਤੇ ਸਿਰਸਾ ਦੇ 2 ਪਿੰਡ ਸ਼ਾਮਿਲ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨ ਆਪਣੀ ਫਸਲ ਦੇ ਨੁਕਸਾਨ ਅਤੇ ਭਰਪਾਈ ਲਈ 15 ਅਪ੍ਰੈਲ ਤੱਕ ਸ਼ਤੀਪੂਰਤੀ ਪੋਰਟਲ ‘ਤੇ ਬਿਨੈ ਕਰਨ।

          ਇਸ ਮੌਕੇ ‘ਤੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਚੇਅਰਮੈਨ ਸਤੀਸ਼ ਮਥਾਨ, ਮੰਡੀ ਪ੍ਰਧਾਨ ਗੁਰੂਦੱਤ ਸ਼ਰਮਾ, ਮਾਰਕਿਟ ਕਮੇਟੀ ਸਕੱਤਰ ਗੁਰਮੀਤ ਸੈਣੀ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਰਹੇ।