
ਕੋਟਕਪੂਰਾ 4 ਜੁਲਾਈ – ਸਪੀਕਰ ਸੰਧਵਾਂ ਨੇ ਅੱਜ ਪ੍ਰਿੰਸ ਵੈਜੀਟੋਰੀਅਨ ਨੇੜੇ ਔਰਬਿਟ ਸਿਨੇਮਾ ਵਿਖੇ ਹਲਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ।
ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੀ ਆਖਰੀ ਗਰੰਟੀ ਪੂਰੀ ਕਰਦਿਆਂ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਐੱਸ.ਸੀ. ਔਰਤਾਂ ਨੂੰ 1500 ਅਤੇ ਜਨਰਲ ਸਮੇਤ ਹੋਰਨਾਂ ਵਰਗਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ
ਮਹੀਨਾ ਭੇਜ ਦਿੱਤੇ ਹਨ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਵਾਅਦਾ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਸੀ, ਉਸ ਨੂੰ ਪੂਰਾ ਕਰ ਦਿੱਤਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪੈਸੇ ਭੇਜੇ ਗਏ ਹਨ ਜਦਕਿ ਜਨਰਲ ਅਤੇ ਹੋਰ ਸਾਰੇ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਰਾਸ਼ੀ ਟਰਾਂਸਫਰ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਸਾਡੀਆਂ ਮਾਵਾਂ ਭੈਣਾਂ ਮੌਜੂਦਾ ਪੰਜਾਬ ਸਰਕਾਰ ਤੋਂ ਬਹੁਤ ਖੁਸ਼ ਹਨ।
ਇਸ ਮੌਕੇ ਉਥੇ ਇਕੱਤਰ ਹੋਈਆਂ ਮਾਵਾਂ ਭੈਣਾਂ ਵਲੋ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਆਪਣੀ ਖੁਸ਼ੀ ਸਾਂਝੀ ਕੀਤੀ ਗਈ ਅਤੇ ਆਖਰੀ ਗਰੰਟੀ ਪੂਰੀ ਕਰਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਸਪੀਕਰ ਸੰਧਵਾਂ ਨੇ ਕਿਹਾ ਕਿ ਅੱਜ ਇਕ ਨਸ਼ੇ ਵਰਗੀ ਨਾਮੁਰਾਦ ਬਿਮਾਰੀ ਖਿਲਾਫ ਇਕ ਅਹਿਦ ਵੀ ਲਿਆ ਗਿਆ ਹੈ ਕਿ ਚਿੱਟਾ ਵੇਚਣ ਵਾਲੇ ਨਾਲ ਕੋਈ ਸਬੰਧ ਨਹੀਂ ਰੱਖਿਆ ਜਾਵੇਗਾ ਅਤੇ ਨਾ ਹੀ ਪਿੰਡ ਵਿਚ ਵੜਨ ਦਿੱਤਾ ਜਾਵੇਗਾ।