ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 3 ਜੂਨ: ਮਾਨਸੂਨ ਤੋਂ ਪਹਿਲਾਂ ਸੀਵਰੇਜ ਓਵਰਫਲੋਅ ਅਤੇ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ ਵਾਸਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੀਵਰੇਜ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਸੂਬੇ ਭਰ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ 2,200 ਕਿਲੋਮੀਟਰ ਸੀਵਰੇਜ ਲਾਈਨਾਂ ਅਤੇ 1,400 ਹੌਟਸਪੌਟਾਂ ਨੂੰ ਸਾਫ਼ ਕੀਤਾ ਜਾਵੇਗਾ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮੁਹੱਲਿਆਂ ਵਿੱਚ 800 ਕਿਲੋਮੀਟਰ ਮੁੱਖ ਟਰੰਕ ਲਾਈਨਾਂ ਅਤੇ 1,400 ਕਿਲੋਮੀਟਰ ਬ੍ਰਾਂਚ ਲਾਈਨਾਂ ਨੂੰ ਕਵਰ ਕੀਤਾ ਜਾਵੇਗਾ। ਵਿਭਾਗ ਵੱਲੋਂ 1,400 ਪੁਰਾਣੇ ਹੌਟਸਪੌਟਾਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਹਰ ਸਾਲ ਮਾਨਸੂਨ ਦੌਰਾਨ ਸੀਵਰੇਜ ਓਵਰਫਲੋ ਹੋਣ ਦੀ ਸਮੱਸਿਆ ਆਉਂਦੀ ਸੀ।
ਸ. ਬੈਂਸ ਨੇ ਕਿਹਾ, “ਹਰ ਸਾਲ ਜਦੋਂ ਬਾਰਸ਼ ਆਉਂਦੀ ਹੈ ਤਾਂ ਹਰ ਸ਼ਹਿਰ ਅਤੇ ਮੁਹੱਲੇ ਵਿੱਚ ਕੁਝ ਅਜਿਹੇ ਸਥਾਨ ਹੁੰਦੇ ਹਨ ਜਿੱਥੇ ਸੀਵਰੇਜ ਓਵਰਫਲੋਅ ਹੁੰਦਾ ਹੈ। ਇਸ ਵ...








