ਵਿਕਸਿਤ ਭਾਰਤ 2047 ਅਨੁਸਾਰ ਵਿਕਸਿਤ ਹਰਿਆਣਾ ਦਸਤਾਵੇਜ ਤਿਆਰ-ਰਾਓ ਨਰਬੀਰ ਸਿੰਘ
ਚੰਡੀਗੜ੍ਹ, 7 ਅਪ੍ਰੈਲ- ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਵਿਕਸਿਤ ਭਾਰਤ 2047 ਦੇ ਵਿਜਨ ਨੂੰ ਸਾਕਾਰ ਕਰਨ ਲਈ ਸੂਬੇ ਵਿੱਚ ਵਿਕਸਿਤ ਹਰਿਆਣਾ ਦਸਤਾਵੇਜ ਤਿਆਰ ਕੀਤਾ ਗਿਆ ਹੈ। ਇਸ ਦਸਤਾਵੇਜ ਤਹਿਤ ਸਾਰੇ ਵਿਭਾਗਾਂ ਨੂੰ ਸਾਲ 2030,2036 ਅਤੇ 2047 ਨੂੰ ਟੀਚਾ ਮਨੰਦੇ ਹੋਏ ਆਪਣੇ-ਆਪਣੇ ਵਿਜਨ, ਸਵਰੂਪ ਅਤੇ ਚੁਣੌਤਿਆਂ ਅਨੁਸਾਰ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਖੇਤਰ ਵਿਕਸਿਤ ਭਾਰਤ ਦਾ ਕੇਂਦਰ ਬਿੰਦੁ ਰਵੇਗਾ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਆਪਣੀ ਉਦਯੋਗਿਕ ਨੀਤੀ ਵਿੱਚ ਲੋੜਵੰਦ ਸ਼ੋਧ ਕੀਤੇ ਹਨ ਅਤੇ ਮੇਕ ਇਨ ਹਰਿਆਣਾ ਨੀਤੀ ਦਾ ਡ੍ਰਾਫਟ ਤਿਆਰ ਕੀਤਾ ਹੈ। ਜਿਸ ਨਾਲ ਸੂਬੇ ਨੂੰ ਉਦਯੋਗਿਕ ਨਿਵੇਸ਼ ਦਾ ਪ੍ਰਮੁੱਖ ਕੇਂਦਰ ਬਣਾਇਆ ਜਾ ਸਕੇ।
ਨਿਵੇਸ਼ ਅਤੇ ਰੁਜਗਾਰ ਨੂੰ ਵਧਾਵਾ ਦੇਣ ਲਈ ਵਿਸ਼ੇਸ਼ ਪ੍ਰੋਤਸਾਹਨ
ਰਾਓ ਨਰਬੀਰ ਸਿੰਘ ਨੇ ਕਿਹਾ ਕਿ ਨਵੇਂ ਉਦਯੋਗਿਕ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਕੈਪ...








