ਮਹਿਮ ਵਿੱਚ ਮੁੱਖ ਮੰਤਰੀ ਨੇ 202.77 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ
ਚੰਡੀਗੜ੍ਹ, 5 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਮਹਿਮ (ਰੋਹਤਕ) ਵਿੱਚ ਆਯੋਜਿਤ ਧੰਨਵਾਦ ਅਤੇ ਵਿਕਾਸ ਰੈਲੀ ਵਿੱਚ 202.77 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ 231.25 ਲੱਖ ਰੁਪਏ ਦੇ 2 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਿੰਚਾਈ ਵਿਭਾਗ ਦੇ 118.84 ਕਰੋੜ ਰੁਪਏ ਦੇ ਅਤੇ ਜਨ ਸਿਹਤ ਵਿਭਾਗ ਦੇ 80 ਕਰੋੜ 88 ਲੱਖ 14 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਿੰਡ ਸੁੰਦਰਪੁਰ ਵਿੱਚ 74.04 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਕੂਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਜਨਤਾ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਮਹਿਮ ਵਿੱਚ ਇਨ੍ਹਾਂ ਪ੍ਰੋਜੈਕਟਾਂ ਰਾਹੀਂ ਸਥਾਨਕ ਲੋਕਾਂ ਨੂੰ ਬਿਹਤਰ ਜੀਵਨ ਪੱਧਰ ਅਤੇ ਬੁਨਿਆਦੀ ਸਹੂਲਤਾਂ ਉਪਲਬਧ ਹ...








