ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਸੁਰੱਖਿਆ ਸਰਕਾਰ ਦੀ ਪ੍ਰਾਥਮਿਕਤਾ – ਕ੍ਰਿਸ਼ਨ ਕੁਮਾਰ ਬੇਦੀ
ਚੰਡੀਗੜ੍ਹ, 29 ਮਾਰਚ— ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਨਾਗਰਿਕ ਨੂੰ ਸਿੱਖਿਆ, ਸਿਹਤ ਅਤੇ ਸੁਰੱਖਿਆ ਪ੍ਰਾਥਮਿਕਤਾ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਹਰਿਆਣਾ ਸਿੱਖਿਆ ਦੇ ਖੇਤਰ ਵਿੱਚ ਨਵੀਆਂ-ਨਵੀਆਂ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ।
ਸ੍ਰੀ ਬੇਦੀ ਐਤਵਾਰ ਨੂੰ ਰੇਵਾੜੀ ਦੇ ਜੈਨ ਪਬਲਿਕ ਸਕੂਲ ਦੇ 40ਵੇਂ ਸਥਾਪਨਾ ਦਿਵਸ 'ਤੇ ਆਯੋਜਿਤ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਬੋਲ ਰਹੇ ਸਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸਰਕਾਰ ਦੇਸ਼ ਅਤੇ ਸੂਬੇ ਵਿੱਚ ਨਾਗਰਿਕਾਂ ਨੂੰ ਸਾਰੀਆਂ ਜ਼ਰੂਰੀ ਸਹੂਲਤਾਂ ਦੇਣ ਦੇ ਉਦੇਸ਼ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਸਿੱਖਿਆ, ਸਿਹਤ ਅਤੇ ਸੁਰੱਖਿਆ ਮੁਹੱਈਆ ਕਰਵਾਉਣ ਲਈ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿੱਚ ਬਿਹਤਰ ਬੁਨਿਆਦੀ ਢਾਂਚਾ (ਇੰਫਰਾਸਟਰੱਕਚਰ) ...








