ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ
*ਚੰਡੀਗੜ੍ਹ/ਜਲੰਧਰ, 29 ਅਪ੍ਰੈਲ:* ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ 'ਚ ਹੜ੍ਹ ਰੋਕਥਾਮ ਕਾਰਜਾਂ ਦੀ ਸਮੀਖਿਆ ਦੇ ਲਗਾਤਾਰ ਦੂਜੇ ਦਿਨ ਅੱਜ ਜ਼ਿਲ੍ਹਾ ਜਲੰਧਰ ਵਿੱਚ ਸਤਲੁਜ ਦਰਿਆ ਦੇ ਕੰਢੇ ਸਥਿਤ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਿੰਡਾਂ ਵਿਖੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੜ੍ਹ ਵਰਗੇ ਹਾਲਾਤ ਦੌਰਾਨ ਜਾਨ-ਮਾਲ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।
ਡਰੇਨੇਜ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਹੜ੍ਹ ਰੋਕਥਾਮ ਕਾਰਜਾਂ ਵਾਲੀ ਥਾਂ ਪਹੁੰਚੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਹੜ੍ਹਾਂ ਦੌਰਾਨ ਦੋਵੇਂ ਪਿੰਡਾਂ ਨੂੰ ਜ਼ਮੀਨ ਦੇ ਕਟਾਅ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਅਜਿਹੀਆਂ ਘਟਨਾਵਾਂ ਨੂੰ ਮੁੜ ਹੋਣ ਤੋਂ ਰੋਕਣ ਲਈ ਇਨ੍ਹਾਂ ਕਮਜ਼ੋਰ ਥਾਵਾਂ ਦੇ ਮਜ਼ਬੂਤੀਕਰਨ ਦੇ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਦਰਿਆਵਾਂ 'ਚ ਕੁੱਲ 132 ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ...








