ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ
ਚੰਡੀਗੜ੍ਹ, 29 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ ਸਿੰਜਾਈ ਲਈ ਨਹਿਰੀ ਪਾਣੀ ਪਹਿਲੀ ਮਈ ਤੋਂ ਹੀ ਉਪਲਬਧ ਕਰਵਾ ਦਿੱਤਾ ਜਾਵੇਗਾ, ਜਿਸ ਲਈ ਸੂਬੇ ਭਰ ਦੀਆਂ ਨਹਿਰਾਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ, ਜੋ ਪੰਜਾਬ ਦੀ ਧਰਤੀ ਹੇਠਲੇ ਪਾਣੀ `ਤੇ ਭਾਰੀ ਨਿਰਭਰਤਾ ਨੂੰ ਖ਼ਤਮ ਕਰੇਗਾ। ਸਿੰਜਾਈ ਲਈ ਬੁਨਿਆਦੀ ਢਾਂਚੇ ਵਿੱਚ 6,700 ਕਰੋੜ ਦੇ ਨਿਵੇਸ਼, 14,000 ਕਿਲੋਮੀਟਰ ਪਾਈਪਲਾਈਨ ਨੈੱਟਵਰਕ ਅਤੇ 7,000 ਨਵੇਂ ਬਣੇ ਰਜਬਾਹਿਆਂ ਤੇ ਕਸੀਆਂ ਨਾਲ ਭਗਵੰਤ ਮਾਨ ਸਰਕਾਰ ਨੇ ਇਸ ਸ਼ਾਨਦਾਰ ਕਦਮ ਨੂੰ ਚਾਰ ਜ਼ੋਨਾਂ ਵਿੱਚ 8-ਘੰਟੇ ਬਿਜਲੀ ਸਪਲਾਈ ਸ਼ਡਿਊਲ ਨਾਲ ਜੋੜਿਆ ਹੈ ਤਾਂ ਜੋ ਬਿਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ।
ਇਹ ਕਦਮ ਨਾ ਸਿਰਫ਼ ਝੋਨੇ ਲਈ ਸਿੰਜਾਈ ਨੂੰ ਯਕੀਨੀ ਬਣਾਉਂਦਾ ਹੈ, ਸਗੋਂ ਮਾਲਵਾ ਖੇਤਰ ਵਿੱਚ ਕਪਾਹ, ਬਾਗਬਾਨੀ ਅਤੇ ਚਾਰੇ ਵਾਲੀ ਮੱਕੀ ਲਈ ਨਹਿਰੀ ਪਾਣੀ ਦੀ ਉਪਲਬਧਤਾ ਨੂੰ ਵੀ ਸੁਰੱਖਿਅਤ ਕਰਦਾ ਹੈ, ਜਦੋਂ ਕਿ ਭੂਮੀਗਤ ਪਾਣੀ ਦੇ ਰੀਚਾਰਜ ਵਿੱਚ ਠੋਸ ਲਾਭ ਪ੍ਰਦਾਨ ਕਰਦਾ ਹੈ, ਜਿਸ ਦੇ ਪੱਧ...








