ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 27 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆਂ ਪ੍ਰਬੰਧਾਂ ਸਮੀਖਿਆ ਕਰਦਿਆਂ ਪੰਜਾਬ ਦੇ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉੱਨਤ ਐਂਫੀਬੀਅਸ ਮਸ਼ੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।
ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਰਾਹਤ ਕਾਰਜਾਂ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਵੱਲੋਂ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫਾਈ ਵਾਸਤੇ ਐਂਫੀਬੀਅਸ ਮਸ਼ੀਨਾਂ ਖਰੀਦਣ ਦੀ ਸਹਿਮਤੀ ਦਿੱਤੀ ਗਈ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮਸ਼ੀਨਾਂ ਵਗਦੇ ਪਾਣੀ ਵਿੱਚ ਵੀ ਕੰਮ ਕਰਨ ਅਤੇ ਡੂੰਘਾਈ ਨਾਲ ਸਫ਼ਾਈ ਦੇ ਸਮਰੱਥ ਹਨ, ਜੋ ਇਨ੍ਹਾਂ ...








