Sunday, June 14
Shadow

Tag: hot news

ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

Punjab Politics
ਚੰਡੀਗੜ੍ਹ, 23 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਦੋ ਪ੍ਰਮੁੱਖ ਮੁਹਿੰਮਾਂ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’, ਪੰਜਾਬ ਪੁਲਿਸ ਵੱਲੋਂ ਲੋਕਾਂ ਦੇ ਭਰਵੇਂ ਸਹਿਯੋਗ ਨਾਲ ਸਫਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮਾਂ ਪੰਜਾਬ ਵਿੱਚੋਂ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਨੂੰ ਜੜ੍ਹੋਂ ਖਤਮ ਕਰਨ ਲਈ ਪ੍ਰਸ਼ਾਸਨ ਦੇ ਪੱਕੇ ਇਰਾਦੇ ਨੂੰ ਦਰਸਾਉਂਦੀਆਂ ਹਨ। ਗੈਂਗਸਟਰ ਵਿਰੋਧੀ ਮੁਹਿੰਮ ਦੀ ਪ੍ਰਗਤੀ ਬਾਰੇ ਚਾਨਣਾ ਪਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਗੈਂਗਸਟਰਾਂ ਤੇ ਵਾਰ’ ਮੁਹਿੰਮ ਨੇ 92 ਦਿਨ ਪੂਰੇ ਕਰ ਲਏ ਹਨ ਅਤੇ ਇਕੱਲੇ 92ਵੇਂ ਦਿਨ ਹੀ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ 4 ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 23,140 ਤੱਕ ਪਹੁੰਚ ਗਈ ਹੈ, ਜਦਕਿ ਪੁੱਛਗਿੱਛ ਲਈ ਹਿਰਾਸਤ ਵਿੱਚ ਲਏ ਗਏ&nbs...
ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

Punjab Politics
ਚੰਡੀਗੜ੍ਹ/ਹੁਸ਼ਿਆਰਪੁਰ/ਗੜਸ਼ੰਕਰ, 23 ਅਪ੍ਰੈਲਃ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ  ਹਲਕਾ ਗੜਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੀਆਂ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਵਿਸਤ੍ਰਿਤ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਦਾਣਾ ਮੰਡੀ ਮੰਹਿਗਰੋਵਾਲ, ਦਾਣਾ ਮੰਡੀ ਮਾਹਿਲਪੁਰ ਅਤੇ ਦਾਣਾ ਮੰਡੀ ਮੋਰਾਂਵਾਲੀ ਵਿਖੇ  ਮੌਕੇ ਦੀ ਸਥਿਤੀ ਦਾ ਅਨੁਮਾਨ ਲਗਾਇਆ ਅਤੇ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਲਈ। ਕਿਸਾਨਾਂ ਵੱਲੋਂ ਉਠਾਏ ਗਏ ਮੁੱਦਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਉਨ੍ਹਾਂ ਨੇ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਲਈ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਹੋਣੇ ਯਕੀਨੀ ਬਣਾਏ ਗਏ ਹਨ। ਡਿਪਟੀ ਸਪੀਕਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...
ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 23 ਅਪ੍ਰੈਲ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਦਰਮਿਆਨ ਸਹਿਯੋਗ ਦੇ ਨਾਲ ਪੰਜਾਬ ਦੇ ਕਲਾਸਰੂਮਾਂ ਵਿੱਚ ਪ੍ਰਤੱਖ ਤਬਦੀਲੀਆਂ ਦਿਖਣੀਆਂ ਸ਼ੁਰੂ ਹੋ ਗਈਆਂ ਹਨ, ਜਿਸਨੇ ਅਧਿਆਪਨ ਅਭਿਆਸਾਂ ਨੂੰ ਵਧੇਰੇ ਆਨੰਦਮਈ ਅਤੇ ਵਿਹਾਰਕ ਬਣਾ ਦਿੱਤਾ ਹੈ ਅਤੇ ਵਿਦਿਆਰਥੀਆਂ ਲਈ ਸਿੱਖਣ ਦਾ ਮਾਹੌਲ ਵਧੇਰੇ ਪ੍ਰਭਾਵਸ਼ਾਲੀ ਬਣ ਰਿਹਾ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਪੜ੍ਹਾਈ-ਲਿਖਾਈ ਰੱਟੇ ਮਾਰਨ ਦੇ ਢੰਗ-ਤਰੀਕਿਆਂ ਤੋਂ ਹਟ ਕੇ ਹੁਣ ਵਧੇਰੇ ਅਨੰਦਮਈ ਅਤੇ ਸ਼ਮੂਲੀਅਤ ਭਰੇ ਸਿੱਖਣ ਦੇ ਮਾਹੌਲ ਵੱਲ ਵਧ ਰਹੀ ਹੈ। ਪੰਜਾਬ ਦੀ ਵਿਆਪਕ ਸਿੱਖਿਆ ਕ੍ਰਾਂਤੀ ਵਿੱਚ ਸ਼ਾਮਲ ਇਹ ਪ੍ਰੋਗਰਾਮ ਸਥਾਨਕ ਕਲਾਸਰੂਮ ਵਿੱਚ ਵਿਸ਼ਵਵਿਆਪੀ ਮੁਹਾਰਤ ਨੂੰ ਸ਼ਾਮਲ ਕਰਨ 'ਤੇ ਕੇਂਦਰਿਤ ਹੈ, ਜੋ ਇੱਕ ਢਾਂਚਾਗਤ ਟ੍ਰੇਨ-ਦ-ਟ੍ਰੇਨਰਜ਼ ਮਾਡਲ ਰਾਹੀਂ ਪੈਮਾਨੇ ਨੂੰ ਤੈਅ ਕਰਦਾ ਹੈ, ਜਿਸ ਵਿੱਚ ਬੁਨਿਆਦੀ ਸਿੱਖਿਆ ਦੀ ਮਜ਼ਬੂਤੀ ਲਈ ਮਈ ਤੱਕ ਲਗਪਗ 300 ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਫਿਨਲੈਂਡ ਦੀ ਆਪਣੀ ਸਰਕਾਰੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕ...
ਜਨਗਣਨਾ ਦੇ ਪਹਿਲੇ ਗੇੜ ਦੇ ਕੰਮ ਲਈ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀਆਂ ਟ੍ਰੇਨਿੰਗਾਂ ਸ਼ੁਰੂ

ਜਨਗਣਨਾ ਦੇ ਪਹਿਲੇ ਗੇੜ ਦੇ ਕੰਮ ਲਈ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀਆਂ ਟ੍ਰੇਨਿੰਗਾਂ ਸ਼ੁਰੂ

Local news
ਤਰਨ ਤਾਰਨ, 23 ਅਪ੍ਰੈਲ :       ਜਨਗਣਨਾ ਦੇ ਪਹਿਲੇ ਗੇੜ ਦਾ ਕੰਮ 15 ਮਈ 2026 ਤੋਂ 13 ਜੂਨ 2026 ਤੱਕ ਹੋਣ ਜਾ ਰਿਹਾ ਹੈ। ਇਸ ਕੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੱਗਭਗ 2500 ਗਿਣਤੀਕਾਰ ਅਤੇ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜਨਗਣਨਾ ਵਿਚ ਲੱਗੇ ਅਮਲੇ ਦੀਆਂ ਟ੍ਰੇਨਿੰਗਾਂ ਦਾ ਕੰਮ ਵੱਖ-ਵੱਖ ਚਾਰਜ ਪੱਧਰ 'ਤੇ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਨਗਣਨਾ ਦੇ ਮਹੱਤਵਪੂਰਨ ਕੰਮ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਲੋੜੀਦੇ ਦਿਸ਼ਾ- ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਹਦਾਇਤ ਕੀਤੀ ਕਿ ਫੀਲਡ ਵਿਜ਼ਿਟ ਦੌਰਾਨ ਆਮ ਨਾਗਰਿਕਾਂ ਨਾਲ ਪ੍ਰੇਮ ਭਾਵ ਨਾਲ ਪੇਸ਼ ਆਇਆ ਜਾਵੇ। ਉਨ੍ਹਾਂ ਕਿਹਾ ਕਿ ਰਾਸ਼ਟਰੀ ਮਹੱਤਵ ਦੇ ਇਸ ਕਾਰਜ ਨੂੰ ਪੂਰੀ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਜਾਵੇ ਤਾਂ ਜੋ ਜਨਗਣਨਾ ਦੇ ਅੰਕੜੇ ਸਹੀ ਅਤੇ ਸਪੱਸ਼ਟ ਪ੍ਰਾਪਤ ਕੀਤੇ ਜਾ ਸਕਣ। ਉਨ੍ਹ...
ਭਲਕੇ (24 ਅਪ੍ਰੈਲ) ਨੂੰ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਕੀਤੀ ਜਾਵੇਗੀ ਮੋਕ ਡਰਿੱਲ- ਵਧੀਕ ਡਿਪਟੀ ਕਮਿਸ਼ਨਰ

ਭਲਕੇ (24 ਅਪ੍ਰੈਲ) ਨੂੰ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਕੀਤੀ ਜਾਵੇਗੀ ਮੋਕ ਡਰਿੱਲ- ਵਧੀਕ ਡਿਪਟੀ ਕਮਿਸ਼ਨਰ

Local news
ਮਾਲੇਰਕੋਟਲਾ 23 ਅਪ੍ਰੈਲ:                    ਗ੍ਰਹਿ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਦੇ ਨਿਰਦੇਸ਼ਾਂ ਤਹਿਤ ਅਨੁਸਾਰ 24 ਅਪ੍ਰੈਲ, 2026  ਨੂੰ ਰਾਤ 8 ਵਜੇ ਅਰਿਹੰਤ ਸਪਿਨਿੰਗ ਮਿਲਜ਼ ਰਿਹਾਇਸੀ ਖੇਤਰਾਂ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ। ਇਹ ਮੌਕ ਐਕਸਰਸਾਈਜ਼ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਕਰਨ ਲਈ ਕੀਤੀ ਜਾ ਰਹੀ ਹੈ।                     ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਅਗੇਤੇ ਪ੍ਰਬੰਧਾ ਲਈ ਸੱਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਹ ਮੌਕ ਐਕਸਰਸਾਈਜ਼ ਡੀ.ਜੀ.ਪੀ. ਕਮ ਕਮਾਡੈਂਟ ਜਨਰਲ ਪੰਜਾਬ ਹੋਮ ਗਾਰਡਸ ਐਂਡ ਡਾਇਰੈਕਟਰ,ਸਿਵਲ ਡਿਫੈਂਸ ਪੰਜਾਬ ਅਤੇ  ਜ਼ਿਲ੍ਹਾ ਸਿਵਲ ਪ੍ਰਸਾਸ਼ਨ ਦੇ ਸਹਿਯ...
ਬੁਢਲਾਡਾ ਪੀ.ਆਰ.ਟੀ.ਸੀ. ਡੀਪੂ ਨੂੰ ਮਿਲੀਆਂ 6 ਨਵੀਆਂ ਬੱਸਾਂ, ਯਾਤਰੀਆਂ ਲਈ ਸੁਵਿਧਾਵਾਂ ਵਿੱਚ ਵਾਧਾ

ਬੁਢਲਾਡਾ ਪੀ.ਆਰ.ਟੀ.ਸੀ. ਡੀਪੂ ਨੂੰ ਮਿਲੀਆਂ 6 ਨਵੀਆਂ ਬੱਸਾਂ, ਯਾਤਰੀਆਂ ਲਈ ਸੁਵਿਧਾਵਾਂ ਵਿੱਚ ਵਾਧਾ

Local news
ਬੁਢਲਾਡਾ, 23 ਅਪ੍ਰੈਲ: ਪੀ.ਆਰ.ਟੀ.ਸੀ. ਡੀਪੂ ਬੁਢਲਾਡਾ ਨੂੰ 6 ਨਵੀਆਂ ਬੱਸਾਂ ਮਿਲਣ ਨਾਲ ਯਾਤਰੀਆਂ ਦੀਆਂ ਸੁਵਿਧਾਵਾਂ ਵਿਚ ਮਹੱਤਵਪੂਰਨ ਵਾਧਾ ਹੋਇਆ ਹੈ। ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ 06 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।  ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਇੰਨ੍ਹਾਂ ਬੱਸਾਂ ਦੇ ਸ਼ਾਮਿਲ ਹੋਣ ਨਾਲ ਇਲਾਕੇ ਦੇ ਯਾਤਰੀਆਂ ਨੂੰ ਹੋਰ ਸੁਵਿਧਾਜਨਕ ਅਤੇ ਬਿਹਤਰ ਕਨੈਕਟੀਵਿਟੀ ਮਿਲੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਚੇਅਰਮੈਨ ਹਰਪਾਲ ਜੁਨੇਜਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਬੱਸਾਂ ਬੁਢਲਾਡਾ ਤੋਂ ਦਿੱਲੀ, ਜਲੰਧਰ, ਬਠਿੰਡਾ, ਪਟਿਆਲਾ ਵਾਇਆ ਬੋਹਾ ਅਤੇ ਅੰਮ੍ਰਿਤਸਰ ਲਈ ਨਵੇਂ ਰੂਟਾਂ 'ਤੇ ਚੱਲਣਗੀਆਂ। ਬੁਢਲਾਡਾ ਡੀਪੂ ਦੇ ਜੀ.ਐਮ ਸ੍ਰੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਬੱਸਾਂ ਸ਼ਾਮਿਲ ਕਰਨ ਦੀ ਯੋਜਨਾ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਸਤੀਸ਼ ਸਿੰਗਲਾ, ਕੋਆਪ੍ਰੇਟਿਵ ਬੈਂਕ ਦੇ ਚ...
ਤਰਨ ਤਾਰਨ ਵਿਖੇ ਪੀ.ਐਸ.ਟੈੱਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ

ਤਰਨ ਤਾਰਨ ਵਿਖੇ ਪੀ.ਐਸ.ਟੈੱਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ

Local news
ਤਰਨ ਤਾਰਨ, 23 ਅਪ੍ਰੈਲ (      )- ਜ਼ਿਲ੍ਹੇ ਵਿੱਚ ਪੀ.ਐਸ.ਟੈੱਟ-1 ਅਤੇ 2 ਫਾਰ ਇਨ ਸਰਵਿਸ ਅਧਿਆਪਕਾਂ ਦੀ ਪ੍ਰੀਖਿਆ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਤਿਨਾਮ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਐਤਵਾਰ, 26 ਅਪ੍ਰੈਲ ਨੂੰ ਇਹ ਪ੍ਰੀਖਿਆ ਦੋ ਸ਼ਿਫਟਾਂ ਵਿਚ ਕਰਵਾਈ ਜਾਵੇਗੀ।ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਤਰਨ ਤਾਰਨ ਵਿਚ ਸ਼੍ਰੀ ਗੁਰੂ ਅਰਜਨ ਦੇਵ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ, ਤਰਨ ਤਾਰਨ ਦੋ ਪ੍ਰੀਖਿਆ ਕੇਂਦਰ ਬਣਾਏ ਗਏ ਹਨ।ਅਧਿਕਾਰੀਆਂ ਨੇ ਦੱਸਿਆ ਕਿ ਪੀ.ਐਸ.ਟੈੱਟ-1 ਲਈ 841 ਅਤੇ ਪੀ.ਐਸ.ਟੈੱਟ-2 ਲਈ 561 ਇਨ-ਸਰਵਿਸ ਅਧਿਆਪਕ ਪ੍ਰੀਖਿਆ ਵਿਚ ਭਾਗ ਲੈਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿਨਾਮ ਸਿੰਘ ਬਾਠ ਨੇ ਦੱਸਿਆ ਕਿ ਪ੍ਰੀਖਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਸਾਹਿਬਾਨ ਦੀ ਡਿਊਟੀ ਲਗਾ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪ੍ਰੀਖਿਆ ਕੇਂਦਰਾਂ 'ਤੇ ਸੁਰੱਖਿਆ ਅਤੇ ...
ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

Punjab News
ਚੰਡੀਗੜ੍ਹ, 23 ਅਪ੍ਰੈਲ: ਸੂਬੇ ਵਿੱਚ ਹੋਰ ਬਿਹਤਰ ਤੇ ਸੁਚੱਜੇ ਢੰਗ ਨਾਲ ਸਕੂਲੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਦਿਆਰਥੀ-ਕੇਂਦ੍ਰਿਤ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਲਈ ਪਾਠ-ਪੁਸਤਕਾਂ ਦੀ ਵੰਡ ਵਿੱਚ ਇੱਕ ਵੱਡਾ ਸੁਧਾਰ ਕੀਤਾ ਹੈ। ਸਾਲ 2026-27 ਦੇ ਅਕਾਦਮਿਕ ਸੈਸ਼ਨ ਤੋਂ, ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ)  ਨਾਲ ਸਬੰਧਤ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਪਹਿਲੀ ਤੋਂ ਬਾਰ੍ਹਵੀਂ ਜਮਾਤ  ਦੇ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਸਪਲਾਈ ਸਿੱਧੇ ਤੌਰ ’ਤੇ ਬੋਰਡ ਵੱਲੋਂ ਕੀਤੀ ਜਾਵੇਗੀ। ਇਸ ਉਪਰਾਲੇ ਨਾਲ ਨਾ ਸਿਰਫ਼  ਅਧਿਕਾਰਤ ਏਜੰਸੀਆਂ ਅਤੇ ਕਿਤਾਬਾਂ ਵੇਚਣ ਵਾਲੀਆਂ ਦੁਕਾਨਾਂ ਦੀ ਇਜਾਰੇਦਾਰੀ  ਖ਼ਤਮ ਹੋਵੇਗੀ ਸਗੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਰਾਹਤ ਮਿਲੇਗੀ। ਇਸ ਨਵੇਂ ਸੁਧਾਰ ਦਾ ਐਲਾਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਫੈਸਲਾ ਪਾਰਦਰਸ਼ਤਾ ਨੂੰ ਬਿਹਤਰ ਬਣਾਉਣ, ਪਰਿਵਾਰਾਂ ਦਾ ਖ਼ਰਚਾ ਘਟਾਉਣ ਅਤੇ ਵਿਚੋਲਿਆਂ ’ਤੇ ਨਿਰਭਰਤਾ ਘਟਾਉਣ ਦੇ ਨਾਲ-ਨਾਲ ਪਾ...
ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

Punjab News
*ਚੰਡੀਗੜ੍ਹ/ਸ੍ਰੀ ਚਮਕੌਰ ਸਾਹਿਬ, 23 ਅਪ੍ਰੈਲ:*- ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਓਇੰਦ ਵਿਖੇ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ। ਇਹ ਪ੍ਰਾਜੈਕਟ ਸ੍ਰੀ ਚਮਕੌਰ ਸਾਹਿਬ ਤਹਿਸੀਲ ਦੇ ਉਨ੍ਹਾਂ ਪਿੰਡਾਂ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ ਜੋ ਅਜੇ ਤੱਕ ਨਹਿਰੀ ਪਾਣੀ ਤੋਂ ਵਾਂਝੇ ਰਹੇ ਹਨ ਅਤੇ ਜਿੱਥੇ ਧਰਤੀ ਹੇਠਲਾ ਪਾਣੀ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਇੱਕ ਇਤਿਹਾਸਕ ਨਗਰੀ ਹੈ ਅਤੇ ਇਸ ਖੇਤਰ ਵਿੱਚੋਂ ਲੰਘ ਰਹੀਆਂ ਮੁੱਖ ਨਹਿਰਾਂ - ਸਰਹਿੰਦ ਨਹਿਰ ਅਤੇ ਭਾਖੜਾ ਮੇਨ ਲਾਈਨ ਨਹਿਰ ਦੇ ਬਾਵਜੂਦ ਕਈ ਪਿੰਡਾਂ ਨੂੰ ਹੁਣ ਤੱਕ ਨਹਿਰੀ ਪਾਣੀ ਦੀ ਸੁਵਿਧਾ ਪ੍ਰਾਪਤ ਨਹੀਂ ਹੋ ਰਹੀ ਸੀ ਜਿਸ ਨਾਲ ਛੋਟੇ ਕਿਸਾਨ ਮੋਟਰ ਦਾ ਕੁਨੈਕਸ਼ਨ ਨਾ ਹੋਣ ਕਾਰਨ ਪਾਣੀ ਲਈ ਹੋਰ ਜ਼ਿਮੀਦਾਰਾਂ ਉੱਤੇ ਨਿਰਭਰ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਲੰਬੇ ਸਮੇ...
ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

Punjab News
ਚੰਡੀਗੜ੍ਹ, 23 ਅਪ੍ਰੈਲ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਸਾਰੇ ਲੰਬਿਤ ਮਾਮਲਿਆਂ ਦੀ ਇੱਕ ਵਿਸਤ੍ਰਿਤ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਕਾਰਜਾਂ ਵਿੱਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਭਗਤ ਨੇ ਜ਼ੋਰ ਦੇ ਕੇ ਕਿਹਾ ਕਿ ਲੰਬਿਤ ਮਾਮਲਿਆਂ ਦੇ ਤਰੁੰਤ, ਵਧੇਰੇ ਕੁਸ਼ਲ ਅਤੇ ਪੂਰੀ ਪਾਰਦਰਸ਼ਤਾ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਹਰੇਕ ਕੇਸ ਦੀ ਸਥਿਤੀ ਬਾਰੇ ਸੂਚੀ ਵਿੱਚ ਸਪੱਸ਼ਟ ਅਤੇ ਸਹੀ ਢੰਗ ਨਾਲ ਜਾਣਕਾਰੀ ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਰਕਾਰ ਹਰ ਜ਼ਰੂਰੀ ਕਦਮ ਚੁੱਕ ਰਹੀ ਹੈ...