ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ/ਐਸਏਐਸ ਨਗਰ, 23 ਅਪ੍ਰੈਲ: ਸੂਬੇ ਵਿੱਚ ਉਦਯੋਗਿਕ ਕਾਮਿਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਕਿਰਤ ਭਲਾਈ ਬੋਰਡ ਵੱਲੋਂ ਪਿਛਲੇ ਵਿੱਤੀ ਸਾਲ ਦੌਰਾਨ ਵੱਖ-ਵੱਖ ਭਲਾਈ ਸਕੀਮਾਂ ਅਧੀਨ 7831 ਲਾਭਪਾਤਰੀਆਂ ਨੂੰ 17.11 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ।
ਬੋਰਡ ਦੀਆਂ ਚੱਲ ਰਹੀਆਂ ਗਤੀਵਿਧੀਆਂ ਅਤੇ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇਨ੍ਹਾਂ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਜਾਗਰੂਕਤਾ ਮੁਹਿੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਡੀ ਗਿਣਤੀ ਵਿੱਚ ਯੋਗ ਕਾਮੇ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਜਾਗਰੂਕਤਾ ਦੀ ਘਾਟ ਅਕਸਰ ਕਾਮਿਆਂ ਨੂੰ ਉਨ੍ਹਾਂ ਲਈ ਉਪਲਬਧ ਭਲਾਈ ਸਕੀਮਾਂ ਤੋਂ ਲਾਭ ਲੈਣ ਵਿੱਚ ਅੜਿੱਕਾ ਬਣਦੀ ਹੈ।
ਸਕੀਮਾਂ ਦੇ ਦਾਇਰੇ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਕਿਰਤ ਭਲਾਈ ਫੰਡ ਐਕਟ, 19...








