Sunday, June 14
Shadow

Tag: hot news

ਟੈਕਸਟਾਈਲ ਇੰਡਸਟਰੀ ਲਈ ਵੀ ਮੀਲ ਦਾ ਪੱਥਰ ਸਾਬਤ ਹੋਵੇਗੀ ਹਰਿਆਣਾ ਉਦਯੋਗਿਕ ਪਾਲਿਸੀ-2026 – ਨਾਇਬ ਸਿੰਘ ਸੈਣੀ

ਟੈਕਸਟਾਈਲ ਇੰਡਸਟਰੀ ਲਈ ਵੀ ਮੀਲ ਦਾ ਪੱਥਰ ਸਾਬਤ ਹੋਵੇਗੀ ਹਰਿਆਣਾ ਉਦਯੋਗਿਕ ਪਾਲਿਸੀ-2026 – ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 22 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਟੈਕਸਟਾਈਲ ਇੰਡਸਟਰੀ ਦੇਸ਼ ਦੇ ਸਭ ਤੋਂ ਪੁਰਾਣੇ ਉਦਯੋਗਾਂ ਵਿੱਚੋਂ ਇੱਕ ਹੈ। ਇਹ ਆਮ ਲੋਕਾਂ ਨਾਲ ਜੁੜਿਆ ਹੋਇਆ ਉਦਯੋਗ ਹੈ। ਹਰਿਆਣਾ ਦੇ ਪਾਣੀਪਤ, ਫਰੀਦਾਬਾਦ ਸਮੇਤ ਕਈ ਜ਼ਿਲ੍ਹੇ ਅਜਿਹੇ ਹਨ, ਜੋ ਦੇਸ਼ ਵਿੱਚ ਸਭ ਤੋਂ ਵੱਧ ਐਕਸਪੋਰਟ ਕਰਦੇ ਹਨ। ਮੌਜੂਦਾ ਸਮੇਂ ਵਿੱਚ ਇਸ ਇੰਡਸਟਰੀ ਨੂੰ ਸਹਾਰੇ ਦੀ ਲੋੜ ਹੈ ਅਤੇ ਹਰਿਆਣਾ ਦੀ ਨਵੀਂ ਉਦਯੋਗਿਕ ਨੀਤੀ 2026 ਸੂਬੇ ਦੀ ਟੈਕਸਟਾਈਲ ਇੰਡਸਟਰੀ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ। ਸ੍ਰੀ ਸੈਣੀ ਨੇ ਬੁੱਧਵਾਰ ਨੂੰ ਇਹ ਗੱਲ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਸੂਬੇ ਦੇ ਟੈਕਸਟਾਈਲ ਐਕਸਪੋਰਟਰਾਂ ਨਾਲ ਮੁਲਾਕਾਤ ਦੌਰਾਨ ਕਹੀ। ਹਰਿਆਣਾ ਉਦਯੋਗਿਕ ਨੀਤੀ 2026 (ਡਰਾਫਟ) ’ਤੇ ਚਰਚਾ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇਸ਼ ਅਤੇ ਸੂਬੇ ਦੇ ਨਾਲ-ਨਾਲ ਵਿਸ਼ਵ ਪੱਧਰ ’ਤੇ ਪਛਾਣ ਰੱਖਣ ਵਾਲੀਆਂ ਵੱਡੀਆਂ ਉਦਯੋਗਿਕ ਇਕਾਈਆਂ ਅਤੇ ਸਮੂਹਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰ ਰਹੇ ਸਨ। ਇੱਥੇ ਉਨ੍ਹਾਂ ਨੇ ਟੈਕਸਟਾਈਲ ਇੰਡਸਟਰੀ ਨਾਲ ਜੁੜੀਆਂ ਸੂਬੇ ਦੀਆਂ ਉਦਯੋਗਿਕ ਇਕਾਈਆਂ...
ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ

Punjab News
ਮਾਲੇਰਕੋਟਲਾ, 22 ਅਪ੍ਰੈਲ:               ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਆਪਕ  ਰੁੱਖ ਲਗਾਉਂਣ ਦੀ ਮੁਹਿੰਮ ਚਲਾਉਣ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਵਾਸਤੇ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।               ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਵਾਤਾਵਰਣ ਸੰਰੱਖਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਅਭਿਆਨ ਰਾਹੀਂ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਪੌਦੇ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ, ਪ੍ਰਦੂਸ਼ਣ ਘਟਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁੱਧ ਹਵਾ ਯਕੀਨੀ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ।              ਉਨ੍ਹਾਂ ਸਾਰੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਪਸੀ ਤਾਲਮੇਲ ਨਾਲ ਜ਼ਿਲ੍ਹਾ ਪੱਧਰੀ ਵਿਸਥਾਰਪੂਰਵਕ ਕਾਰਜ ਯੋਜਨਾ ਤਿਆਰ ਕੀਤੀ ਜਾਵੇ। ਨਾਲ ਹੀ ਹਰ ਵਿਭਾਗ ਆਪਣੇ-ਆਪਣੇ ਟਾਰਗੇ...
ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜਨ ਭਵਾਨੀਗੜ ‘ਚ 08 ਅਪ੍ਰੈਲ ਤੋਂ 41 ਦੋਸ਼ੀ ਕਾਬੂ – ਐਸ ਐਸ ਪੀ

ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜਨ ਭਵਾਨੀਗੜ ‘ਚ 08 ਅਪ੍ਰੈਲ ਤੋਂ 41 ਦੋਸ਼ੀ ਕਾਬੂ – ਐਸ ਐਸ ਪੀ

Punjab News
ਭਵਾਨੀਗੜ੍ਹ, 22 ਅਪ੍ਰੈਲ: ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਸਬ ਡਵੀਜਨ ਭਵਾਨੀਗੜ ਦੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਚਲਾਈ ਮੁਹਿੰਮ ਦੋਰਾਨ ਕਾਰਵਾਈ ਕਰਦੇ ਹੋਏ 08 ਅਪ੍ਰੈਲ 2026 ਤੋਂ ਅੱਜ ਤੱਕ ਕੁੱਲ 41 ਦੋਸ਼ੀਆਂ ਨੂੰ ਵੱਖ ਵੱਖ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੀ ਕਾਰਗੁਜ਼ਾਰੀ ਦੱਸਦਿਆਂ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਡੀ ਐਸ ਪੀ ਰਾਹੁਲ ਕੌਸ਼ਲ ਦੀ ਨਿਗਰਾਨੀ ਹੇਠ ਥਾਣਾ ਭਵਾਨੀਗੜ ਦੇ ਏਰੀਆ ਵਿੱਚ ਪੁਲਿਸ ਨੇ ਕਾਉਂਸਲਿੰਗ ਕਰਕੇ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਨਸ਼ਿਆਂ ਦੇ ਆਦੀ 12 ਵਿਅਕਤੀਆਂ ਨੂੰ ਉਹਨਾ ਦੇ ਪਰਿਵਾਰਕ ਮੈਂਬਰਾਂ ਦੀ ਸਲਾਹ ਨਾਲ ਨਸ਼ਾ ਛੁਡਾਉ ਕੇਂਦਰ ਵਿੱਚ ਲਿਜਾ ਕੇ ਨਸ਼ਾ ਛੱਡਣ ਦੀ ਦਵਾਈ ਦਿਵਾਈ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਭਵਾਨੀਗੜ੍ਹ ਦੇ ਏਰੀਆ ਵਿੱਚ ਹੋਏ ਅੰਨ੍ਹੇ ਕਤਲ ਨੂੰ ਟਰੇਸ ਕਰਦੇ ਹੋਏ ਡਕੈਤੀ/ਚੋਰੀ ਕਰਨ ਵਾਲੇ ਗਿਰੋਹੀ ਦਾ ਪਰਦਾਫਾਸ਼ ਕਰਕੇ 07 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਕੈਂਟਰ ਮਾਰਕਾ ਭਾਰਤ ਵੈ...
ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

Punjab News
ਚੰਡੀਗੜ੍ਹ, 22 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 92ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 92ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 23,140 ਹੋ ਗਈ ਹੈ। ਇਸ ਤੋਂ ਇਲਾਵਾ 79 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜ...
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ

Punjab News
ਚੰਡੀਗੜ੍ਹ, 22 ਅਪ੍ਰੈਲ:ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਰਾਸ਼ਟਰੀ ਸਾਫ਼ ਹਵਾ ਪ੍ਰੋਗਰਾਮ (ਐਨ.ਸੀ.ਏ.ਪੀ.) ਦੇ ਤਹਿਤ  ਮਿਸ਼ਨ "ਕਲੀਨ ਏਅਰ " ਮੰਡੀ ਗੋਬਿੰਦਗੜ੍ਹ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਕ ਉੱਚ-ਪੱਧਰੀ ਮੀਟਿੰਗ ਪੀ.ਪੀ.ਸੀ.ਬੀ. ਦੀ  ਚੇਅਰਪਰਸਨ ਰੀਨਾ ਗੁਪਤਾ ਅਤੇ ਮੈਂਬਰ ਸਕੱਤਰ ਡਾ. ਲਵਨੀਤ ਕੁਮਾਰ ਦੁਬੇ ਦੀ ਅਗਵਾਈ ਵਿੱਚ ਕਾਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਪੂਜਾ ਸਿਆਲ ਸਮੇਤ ਮੁੱਖ ਵਿਭਾਗ ਮਿਊਂਸਿਪਲ ਕੌਂਸਲ, ਲੋਕ ਨਿਰਮਾਣ ਵਿਭਾਗ, ਐਨ.ਐਚ.ਏ.ਆਈ., ਪੀ.ਐਸ.ਆਈ.ਈ.ਸੀ, ਜੰਗਲਾਤ ਵਿਭਾਗ ਅਤੇ ਜਲ ਸਪਲਾਈ ਤੇ ਸੀਵਰੇਜ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਮੰਡੀ ਗੋਬਿੰਦਗੜ੍ਹ ਨੂੰ ਨਿਰਧਾਰਤ ਐਮਬੀਐਂਟ ਏਅਰ ਕੁਆਲਿਟੀ ਮਿਆਰਾਂ ਨੂੰ ਪੂਰਾ ਨਾ ਕਰਨ ਕਰਕੇ ‘ਨਾਨ-ਅਟੇਨਮੈਂਟ ਸਿਟੀ’ ਵਜੋਂ ਦਰਜ ਕੀਤਾ ਗਿਆ ਹੈ ਅਤੇ ਇਹ ਐਨ.ਸੀ.ਏ.ਪੀ. ਹੇਠ ਇੱਕ ਵਿਸ਼ੇਸ਼ ਤਵੱਜੋਂ ਵਾਲਾ ਸ਼ਹਿਰ ਹੈ। ਮੀਟਿੰਗ ਦੌਰਾਨ ਪੀ.ਪੀ.ਸੀ.ਬੀ. ਵੱਲੋਂ ਫੀਲਡ ਸਰਵੇ ਅਤੇ ਸੋਰਸ ਅਪੋਰਸ਼ਨਮੈਂਟ ਅਧਿਐਨ ਦੇ ਨਤੀਜੇ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਸ...
ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

Local news
ਚੰਡੀਗੜ੍ਹ, 22 ਅਪ੍ਰੈਲ: ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਪੰਜਾਬ  ਵਿੱਚ 24 ਅਪ੍ਰੈਲ, 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਐਕਸਰਸਾਈਜ਼ , ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਕਰਵਾਈ ਜਾ ਰਹੀ ਹੈ। ਇਹ ਮੌਕ ਐਕਸਰਸਾਈਜ਼ ਇੱਕ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਦੀ ਮਿਆਦ ਲਈ ਹਾਈ-ਲੋਅ ਪਿੱਚ ਸਾਇਰਨ ਵਜਾਏ ਜਾਣਗੇ। ਇਸ ਅਭਿਆਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਪਛਾਣੇ ਗਏ ਖਾਸ ਖੇਤਰਾਂ ਵਿੱਚ ਇੱਕ ਸਿਮੂਲੇਟਿਡ ਬਲੈਕਆਉਟ ਲਾਗੂ ਕੀਤਾ ਜਾਵੇਗਾ। ਇਹਨਾਂ ਪਛਾਣੇ ਗਏ ਖੇਤਰਾਂ ਵਿੱਚ ਆਮ ਲੋਕਾਂ ਨੂੰ ਬਲੈਕਆਉਟ ਪੀਰੀਅਡ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਦੀ ਹਦਾਇਤ ਹੋਵੇਗੀ। ਜਦਕਿ ਡ੍ਰਿਲ ਦੌਰਾਨ ਸਾਰੀਆਂ ਜ਼ਰੂਰੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਰਹਿਣਗੀਆਂ। ਇਹ ਐਕਸਰਸਾਈਜ਼ ਇੱਕ ‘‘ਆਲ ਕਲੀਅਰ’’ ਸਿਗਨਲ ਨਾਲ ਸਮਾਪਤ ਹੋਵੇਗੀ, ਜਿਸ ਤ...
ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ

ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ

Local news
ਫ਼ਿਰੋਜ਼ਪੁਰ, 22 ਅਪ੍ਰੈਲ:ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਜਸਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ ਗੈਰ—ਸਰਗਰਮ ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਸੀ, ਜਿਸ ਤਹਿਤ 21 ਜਨਵਰੀ 2026 ਨੂੰ ਜਨਤਕ ਇਸ਼ਤਿਹਾਰ ਦਿੱਤੇ ਗਏ ਸਨ।  ਉਨ੍ਹਾਂ ਦੱਸਿਆ ਕਿ ਇਸ ਸਬੰਧੀ ਏ.ਡੀ.ਸੀ. ਫ਼ਿਰੋਜ਼ਪੁਰ ਦੀ ਕਮੇਟੀ ਮੈਂਬਰਾਂ ਨਾਲ ਹੋਈ ਮੀਟਿੰਗ ਵਿੱਚ ਹੋਏ ਫੈਸਲੇ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਯੂਥ ਕਲੱਬ ਮਿਤੀ 12 ਮਈ 2026 ਤੱਕ ਪਿਛਲੇ ਤਿੰਨ ਸਾਲਾਂ (2023—24, 2024—25, 2025—26) ਦੀ ਕਾਰਗੁਜ਼ਾਰੀ ਦਾ&nbs...
ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਤਿੰਨ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਤਿੰਨ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

Local news
ਭਵਾਨੀਗੜ੍ਹ, 22 ਅਪ੍ਰੈਲ: ਸੰਗਰੂਰ ਹਲਕੇ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਹਲਕੇ ਦੇ ਤਿੰਨ ਪਿੰਡਾਂ ਚੰਨੋ, ਬਾਲਦ ਖੁਰਦ ਅਤੇ ਰਾਜਪੁਰਾ ਵਿੱਚ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੰਗਰੂਰ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਿੰਡ ਚੰਨੋ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਐਸ ਸੀ ਭਾਈਚਾਰੇ ਦੀ ਧਰਮਸ਼ਾਲਾ ਦਾ ਨਵੀਨੀਕਰਨ ਕੀਤਾ ਜਾਵੇਗਾ। ਇਸੇ ਤਰ੍ਹਾਂ ਪਿੰਡ ਬਾਲਦ ਖੁਰਦ ਵਿੱਚ ਤਿੰਨ ਕੰਮਾਂ ਦੀ ਸ਼ੁਰੂਆਤ ਕਰਵਾਈ, ਜਿਸ ‘ਚ2 ਲੱਖ ਰੁਪਏ ਚੌਂਕ ਲਈ, 3 ਲੱਖ ਰੁਪਏ ਸ੍ਰੀ ਰਵਿਦਾਸ ਧਰਮਸਾਲਾ ਅਤੇ ਵਾਲਮੀਕਿ ਧਰਮਸ਼ਾਲਾ ਦੇ ਨਵੀਨੀਕਰਨ ਲਈ 3 ਲੱਖ ਰੁਪਏ ਖਰਚੇ ਜਾਣਗੇ, ਜਦਕਿ ਪਿੰਡ ਰਾਜਪੁਰਾ ਵਿੱਚ 4 ਲੱਖ ਰੁਪਏ ਦੀ ਲਾਗਤ ਨਾਲ ਐਸ ਸੀ ਧਰਮਸ਼ਾਲਾ ਦੇ ਵਾਧੇ ਅਤੇ ਨਵੀਨੀਕਰਨ ਦੇ ਕੰਮ ਸ਼ੁਰੂ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਨਾਲ ਪਿੰਡਾਂ ਵਿੱਚ ਸਮਾਜਿਕ ਢਾਂਚੇ ਨੂੰ ਮਜ਼ਬੂਤੀ...
ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸੀ ਕਾਬੂ

ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸੀ ਕਾਬੂ

Crime News, Local news
ਮਾਲੇਰਕੋਟਲਾ22 ਅਪ੍ਰੈਲ- ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ  ਗਗਨ ਅਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸ੍ਰੀ ਸੱਤਪਾਲ ਸਰਮਾ ਪੀ.ਪੀ.ਐੱਸ, ਕਪਤਾਨ ਪੁਲਿਸ ਇੰਨਵੈਸਟੀਗੇਸਨ, ਸ੍ਰੀ ਦੀਪਇੰਦਰ ਸਿੰਘ ਜੇਜੀ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਇੰਨਵੈਸਟੀਗੇਸਨ, ਮਾਲੇਰਕੋਟਲਾ ਅਤੇ ਸ੍ਰੀ ਮਾਨਵਜੀਤ ਸਿੰਘ ਸਿੱਧੂ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਲੇਰਕੋਟਲਾ ਦੇ ਦਿਸਾ ਨਿਰਦੇਸਾਂ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਮਾਹੋਰਾਣਾ, ਇੰਸਪੈਕਟਰ ਮਨਜੋਤ ਸਿੰਘ ਮੁੱਖ ਅਫਸਰ ਥਾਣਾ ਸਾਇਬਰ ਕਰਾਇਮ ਮਾਲੇਰਕੋਟਲਾ ਅਤੇ ਥਾਣੇਦਾਰ ਦਰਸ਼ਨ ਸਿੰਘ 932/ਸੰਗ ਮੁੱਖ ਅਫਸਰ ਥਾਣਾ ਸਿਟੀ-2 ਮਾਲੇਰਕੋਟਲਾ ਦੀ ਟੀਮ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਮੁਕੱਦਮਾ ਨੰਬਰ 64 ਮਿਤੀ 26.03.2026 ਅ/ਧ 308(4),351(4),62 BNS ਥਾਣਾ ਸਿਟੀ-2 ਮਾਲੇਰਕੋਟਲਾ ਵਿੱਚ ਨਾਮਲੂੰਮ ਦੋਸੀਆਨ ਨੂੰ ਟੈਕਨੀਕਲ ਤਰੀਕੇ ਨਾਲ ਨਾਲ ਟਰੇਸ ਕਰਕੇ ਦੋਸੀ ਮੁਹੰਮਦ ਸੁਭਹਾਨ ਉਰਫ ਮਾਨ ਪੁੱਤਰ ਮੁਹੰਮਦ ਸਰੀਫ ਵਾਸੀ ਮੁਹੱਲਾ ਸਾਦੇਵਾਲ ਮਾਲੇਰਕੋਟਲਾ ਨੂੰ ਮਿਤੀ 18.04.2026 ਨੂੰ ਮੁਕੱਦ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ

Local news
ਬਰਨਾਲਾ, 22 ਅਪ੍ਰੈਲ- ਅੱਜ ਜ਼ਿਲ੍ਹਾ  ਰੋਜ਼ਗਾਰ ਉਤਪੱਤੀ ,ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਬਰਨਾਲਾ ਦੇ ਕਰੀਅਰ ਕੌਂਸਲਰ ਮਿਸ ਸੁਮਿੰਦਰ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਬਰਨਾਲਾ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ ਗਈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ  ਰੋਜ਼ਗਾਰ ਉਤਪੱਤੀ ,ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਬਰਨਾਲਾ ਨੇ ਕਿਹਾ ਕਿ  ਕਰੀਅਰ ਕੌਂਸਲਰ ਵੱਲੋਂ ਜ਼ਿਲ੍ਹੇ ਦੇ ਸਕੂਲ ਵਿੱਚ ਜਾ ਕੇ 9 ਵੀ ਤੋਂ12 ਵੀ ਤੱਕ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ ਵੱਖ ਵੱਖ ਕਿੱਤਿਆਂ ਵਿੱਚ ਕਰੀਅਰ ਦੀ ਚੋਣ ਕਰਨ ਸਬੰਧੀ, ਸਕਿਲ ਕੋਰਸਾਂ ਸਬੰਧੀ, ਸਵੈ ਰੋਜ਼ਗਾਰ ਸਕੀਮਾਂ ਅਤੇ ਲੋਨ ਸਬੰਧੀ, ਸੀ - ਪਾਈਟ ਕੇਂਦਰ ਵੱਲੋਂ ਸੁਰੱਖਿਆ ਬਲਾਂ ਵਿੱਚ ਭਰਤੀ ਲਈ ਲਿਖ਼ਤੀ ਪੇਪਰ, ਫ਼ਿਜ਼ੀਕਲ ਮਾਪ ਦੰਡਾਂ ਦੀ ਮੁਫਤ ਵਿੱਚ ਤਿਆਰੀ ਸਬੰਧੀ, ਮਾਈ ਭਾਗੋ ਆਰਮਡ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ, ਮਹਾਰਾਜਾ ਰਣਜੀਤ ਸਿੰਘ  ਆਰਮਡ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਵਿੱਚ ਅਡਮਿਸ਼ਨ ਦੇ  ਦਾਖ਼ਲੇ ਦੀ ਪ੍ਰੀਖਿਆ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ,  ਰ...