Monday, June 15
Shadow

Tag: hot news

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ

Punjab News
ਚੰਡੀਗੜ੍ਹ, 20 ਅਪ੍ਰੈਲਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਬਿੱਲ ਹੁਣ ਰਾਜਪਾਲ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਅਧਿਕਾਰਤ ਤੌਰ 'ਤੇ ਕਾਨੂੰਨ ਬਣ ਗਿਆ ਹੈ। ਇਹ ਪਵਿੱਤਰ ਗ੍ਰੰਥ ਦੀ ਮਰਿਆਦਾ ਦੀ ਰਾਖੀ ਲਈ ਇੱਕ ਮਹੱਤਵਪੂਰਨ ਵਿਧਾਨਕ ਕਦਮ ਹੈ। ਐਕਸ 'ਤੇ ਇੱਕ ਪੋਸਟ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ 'ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਸਤਖਤ ਕਰ ਦਿੱਤੇ ਹਨ। ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ। ਮੈਂ ਵਾਹਿਗੁਰੂ ਦਾ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਇਸ ਨਿਮਾਣੇ ਸੇਵਕ ਨੂੰ ਅਜਿਹੀ ਸੇਵਾ ਬਖਸ਼ੀ। ਸਮੁੱਚੀ ਸੰਗਤ ਦਾ ਤਹਿ ਦਿਲੋਂ ਧੰਨਵਾਦ।" ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਵਿਕਾਸ ਨੂੰ ਸਾਰਿਆਂ ਲਈ "ਬੇਹੱਦ ਸ਼ੁਭ ਅਤੇ ਇਤਿਹਾਸਕ ਪਲ" ਕਰਾਰ ਦਿੱਤਾ। ਉਨ੍ਹਾਂ ਕਿਹਾ, "ਇਹ ਸਾਰਿਆਂ ਲਈ ਬਹੁਤ ਹੀ ਸ਼ੁਭ ਅਤੇ ਇਤਿਹਾਸਕ ਪਲ...
ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

Punjab News
ਲਹਿਰਾਗਾਗਾ/ਸੰਗਰੂਰ, 20 ਅਪ੍ਰੈਲ: ਪੰਜਾਬ ਸਰਕਾਰ ਦੀ ਮਹੱਤਵਪੂਰਨ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਅਧੀਨ ਅੱਜ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਨੂੰ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮੱਧ ਵਰਗ ਅਤੇ ਜ਼ਰੂਰਤਮੰਦ ਵਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਯੋਜਨਾ ਲੋਕ ਸੇਵਾ ਦਾ ਇਕ ਵਿਲੱਖਣ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਆਰਥਿਕ ਪਾਬੰਦੀਆਂ ਕਾਰਨ ਧਾਰਮਿਕ ਯਾਤਰਾਵਾਂ ਨਹੀਂ ਕਰ ਸਕਦੇ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਿਵੇਕਲੀ ਪਹਿਲ ਕੀਤੀ ਗਈ ਹੈ ਤਾਂ ਜੋ ਹਰ ਵਰਗ ਦੇ ਲੋਕ ਆਪਣੀ ਆਸਥਾ ਅਨੁਸਾਰ ਦਰਸ਼ਨ ਕਰ ਸਕਣ। ਉਨ੍ਹਾਂ ਨੇ ਦੱਸਿਆ ਕਿ ਯੋਜਨਾ ਤਹਿਤ ਯਾਤਰੀਆਂ ਲਈ ਸੁਰੱਖਿਅਤ ਆਵਾਜਾਈ, ਢੰਗ ਦੇ ਪ੍ਰਬੰਧ ਅਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ, ਤਾਂ ਜੋ ਉਹ ਨਿ...
’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

Punjab News
ਚੰਡੀਗੜ੍ਹ; 20 ਅਪ੍ਰੈਲ 2026: ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ ਤੇਜ਼ ਰਫ਼ਤਾਰ ਫੜ ਲਈ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸਮੁੱਚੇ ਰਾਜ ਪੱਧਰ ‘ਤੇ ਚਲਾਏ ਜਾ ਰਹੇ ਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ 'ਤੇ ਵਾਰ’ ਦੇ ਤਿੰਨ ਮਹੀਨੇ ਪੂਰੇ ਹੋ ਚੁੱਕੇ ਹਨ। ਇਹ ਅਭਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਗਰਾਨੀ ਹੇਠ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਵੱਲੋਂ ਚਲਾਇਆ ਜਾ ਰਿਹਾ ਹੈ। ਇਹ ਆਪਰੇਸ਼ਨ ਠੋਸ ਕਾਰਵਾਈ ਦਾ ਇੱਕ ਮਾਡਲ ਬਣ ਕੇ ਉੱਭਰਿਆ ਹੈ, ਜੋ ਭਾਰਤ ਦੇ ਅੰਦਰ ਅਤੇ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਨੈੱਟਵਰਕ ਨੂੰ ਨਿਸ਼ਾਨਾ ਬਣਾਉਂਦਾ ਹੋਇਆ ਪੰਜਾਬ ਨੂੰ ਅਪਰਾਧ-ਮੁਕਤ ਬਣਾਉਣ ਦੇ ਸਪੱਸ਼ਟ ਉਦੇਸ਼ ਨਾਲ ਅੱਗੇ ਵਧ ਰਿਹਾ ਹੈ। 20 ਜਨਵਰੀ ਨੂੰ ਸ਼ੁਰੂ ਕੀਤੇ ਗਏ ਇਸ ਅਭਿਆਨ ਦਾ ਮਕਸਦ ਸਿਰਫ਼ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਲਾਜਿਸਟਿਕ ਨੈੱਟਵਰਕ, ਫੰਡਿੰਗ ਅਤੇ ਸੰਚਾਰ ਸਿਸਟਮ ਨੂੰ ਵੀ ਖਤਮ ਕਰਨਾ ਸੀ। ਪਿਛਲੇ ਤਿੰਨ ਮਹੀਨਿਆਂ ਵਿੱਚ 19 ਅਪ੍ਰੈਲ ਤੱਕ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ...
ਗੈਂਗਸਟਰਾਂ ‘ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466 ਥਾਵਾਂ ‘ਤੇ ਛਾਪੇਮਾਰੀ; 216 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466 ਥਾਵਾਂ ‘ਤੇ ਛਾਪੇਮਾਰੀ; 216 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 20 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 466 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 90ਵੇਂ ਦਿਨ, ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 216 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 22,605 ਹੋ ਗਈ ਹੈ। ਇਸ ਤੋਂ ਇਲਾਵਾ 59 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 67 ਵਿਅ...
ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ

Punjab News
ਚੰਡੀਗੜ੍ਹ, 20 ਅਪ੍ਰੈਲ- ਇੱਕ ਰਣਨੀਤਕ ਸਮਝੌਤੇ ਤਹਿਤ ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ, ਸੂਬਾ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਪੰਜਾਬ ਵਿੱਚ ਇੱਕ ਸਮਰਪਿਤ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਸਿਰਤੋੜ ਯਤਨਾਂ ਦਾ ਹਿੱਸਾ ਹੋਵੇਗਾ। ਅੱਜ ਨੀਦਰਲੈਂਡ ਵਿੱਚ ਨਿਵੇਸ਼ ਪ੍ਰੋਤਸਾਹਨ ਆਊਟਰੀਚ ਤਹਿਤ ਆਪਣੇ ਦੌਰੇ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਟਿਕਾਊ ਖੇਤੀਬਾੜੀ, ਫੁੱਲਾਂ ਦੀ ਖੇਤੀ ਅਤੇ ਉੱਚ-ਕੁਸ਼ਲਤਾ ਵਾਲੀਆਂ ਖੇਤੀ ਪ੍ਰਣਾਲੀਆਂ ਵਿੱਚ ਸਭ ਤੋਂ ਬਿਹਤਰ ਅਭਿਆਸਾਂ ਦਾ ਅਧਿਐਨ ਕਰਨ ਲਈ ਵਰਲਡ ਹਾਰਟੀ ਸੈਂਟਰ (ਡਬਲਯੂ.ਐਚ.ਸੀ.), ਵੈਸਟਲੈਂਡ ਅਤੇ ਵਿਸ਼ਵ ਪ੍ਰਸਿੱਧ ਕੇਯੂਕੇਨਹੌਫ, ਲਿਸੇ ਸਮੇਤ ਪ੍ਰਮੁੱਖ ਬਾਗਬਾਨੀ ਸੰਸਥਾਵਾਂ ਦੇ ਦੌਰੇ ਕੀਤੇ। ਉਨ੍ਹਾਂ ਨੇ ਪੰਜਾਬ ਵਿੱਚ ਅਜਿਹਾ ਹੀ ਕੇਂਦਰ ਸਥਾਪਤ ਕਰਨ ਦਾ ਵਿਚਾਰ ਪੇਸ਼ ਕੀਤਾ ਅਤੇ ਕਿਹਾ ਕਿ ਪ੍ਰਸਤਾਵਿਤ ਕੇਂਦਰ ਖੋਜਕਰਤਾਵਾਂ, ਅਕਾਦਮਿਕ ਸੰਸਥਾਵਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

Breaking News
ਚੰਡੀਗੜ੍ਹ; 20 ਅਪ੍ਰੈਲ: ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ ਕਤਾਰ ‘ਚ ਖੜ੍ਹਾ ਕਰਨ ਲਈ ਮਹੱਤਵਪੂਰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਟੋਮੋਟਿਵ ਅਤੇ ਸਕਿਓਰ ਕੁਨੈਕਟੀਵਿਟੀ ਸੈਮੀਕੰਡਕਟਰ ਸਲਿਊਸ਼ਨਜ਼ ਦੇ ਖੇਤਰ ਵਿੱਚ ਗਲੋਬਲ ਲੀਡਰ ਅਤੇ ਬਹੁਕੌਮੀ ਤਕਨਾਲੋਜੀ ਮੋਹਰੀ ਕੰਪਨੀ ਐਨ.ਐਕਸ.ਪੀ. ਸੈਮੀਕੰਡਕਟਰਜ਼ ਨੂੰ ਮੋਹਾਲੀ ਵਿੱਚ ਇੱਕ ਖੋਜ ਅਤੇ ਵਿਕਾਸ (ਆਰ ਐਂਡ ਡੀ) ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਦੀ ਪੜਚੋਲ ਕਰਨ ਦਾ ਸੱਦਾ ਦਿੱਤਾ ਹੈ। ਇਹ ਕਦਮ ਇਲੈਕਟ੍ਰਾਨਿਕਸ ਸਿਸਟਮ ਡਿਜ਼ਾਇਨ, ਆਈਟੀ ਅਤੇ ਅਤਿ ਆਧੁਨਿਕ ਮੋਬਿਲਟੀ ਸਲਿਊਸ਼ਨਜ਼ ਵਿੱਚ ਮੋਹਾਲੀ ਦੀ ਮੁੱਖ ਕੇਂਦਰ ਵਜੋਂ ਉੱਭਰ ਰਹੀ ਸਥਿਤੀ ਦਾ ਲਾਭ ਉਠਾ ਕੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ, ਆਪਣੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਅਤੇ ਸੂਬੇ ਨੂੰ ਗਲੋਬਲ ਸੈਮੀਕੰਡਕਟਰ ਵੈਲਯੂ ਚੇਨ ਵਿੱਚ ਸ਼ਾਮਲ ਕਰਨ ਲਈ ਪੰਜਾਬ ਸਰਕਾਰ ਦੀ ਕੇਂਦਰਿਤ ਰਣਨੀਤੀ ਦਾ ਹਿੱਸਾ ਹੈ। ਐਨ.ਐਕਸ.ਪੀ. ਸੈਮੀਕੰਡਕਟਰਜ਼ ਨੀਦਰਲੈਂਡ ਦੇ ਕਾਰਜਕਾਰੀ ਡਾਇਰੈਕਟਰ ਅਤੇ ਕੰਟਰੀ ਮੈਨੇਜਰ ਮੌਰਿਸ ਗੇਰੇਟਸ ਅਤੇ ਐਨ.ਐ...
ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

Breaking News
ਚੰਡੀਗੜ੍ਹ/ਸੰਗਰੂਰ 20 ਅਪ੍ਰੈਲ : ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕ ਕੇ ਬਣਦੀ ਰਕਮ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਨਿਰਧਾਰਿਤ ਸਮਾਂ ਸੀਮਾਂ ਅੰਦਰ ਪਾਉਂਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ  ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾ ਦਾ ਜਾਇਜਾ ਲੈਦਿਆ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 19 ਅਪ੍ਰੈਲ 2026 ਤੱਕ ਸੂਬੇ ਦੀਆਂ ਸਮੁੱਚੀਆਂ ਅਨਾਜ ਮੰਡੀਆਂ ਵਿੱਚ ਕਰੀਬ 3872735.53 ਮੀਟ੍ਰਿਕ ਟਨ ਆਮਦ ਹੋਈ ਹੈ ਜਿਸ ਵਿੱਚੋਂ ਕਰੀਬ 3416926.10 ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਅਤੇ 6163.30 ...
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚਾਰ ਮੁਲਜ਼ਮਾਂ ਨੂੰ ਦੋ ਵਿਦੇਸ਼ੀ.30 ਬੋਰ ਪਿਸਤੌਲਾਂ ਅਤੇ ਅੱਠ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਵਿਦੇਸ਼ੀ ਗੈਂਗਸਟਰਾਂ ਦੁਆਰਾ ਚਲਾਏ ਜਾ ਰਹੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਟਿਆਲਾ ਦੇ ਪਿੰਡ ਉਗਾਨਾ ਵਾਸੀ ਅਰਮਾਨ ਸਿੰਘ,; ਪਟਿਆਲਾ ਦੇ ਪਿੰਡ ਨਲਾਸ ਖੁਰਦ ਵਾਸੀ ਚਿਰਾਗ; ਰਾਜਪੁਰਾ, ਪਟਿਆਲਾ ਦੇ ਪਿੰਡ ਨਲਾਸ ਕਲਾਂ ਵਾਸੀ ਰਵਿੰਦਰ ਸਿੰਘ ਉਰਫ ਰਾਹੁਲ; ਅਤੇ ਪਟਿਆਲਾ ਦੇ ਪਿੰਡ ਧਮੋਲੀ ਦੇ ਵਾਸੀ ਅਕਸ਼ੈ ਉਰਫ ਪ੍ਰਿੰਸ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਤੋਂ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਸੇਡਾਨ ਹੌਂਡਾ ਅਮੇਜ਼ ਕਾਰ ਵ...
ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ

ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਪਿਸਤੌਲਾਂ ਸਮਤੇ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਬੇਅਸਰ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਕਸ਼ਮੀਰ ਐਵੇਨਿਊ,ਅੰਮ੍ਰਿਤਸਰ; ਅਰੁਣ ਕੁਮਾਰ ਉਰਫ਼ ਸਾਬੂ (26) ਵਾਸੀ ਨਾਰਾਇਣਗੜ੍ਹ, ਅੰਮ੍ਰਿਤਸਰ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ (29) ਵਾਸੀ ਰੇਹਾਨਾ ਜੱਟਾਂ, ਕਪੂਰਥਲਾ ਵਜੋਂ ਹੋਈ ਹੈ। ਬਰਾਮਦ ਕੀਤੀਆਂ ਪਿਸਤੌਲਾਂ ਵਿੱਚ ਇੱਕ .30 ਬੋਰ ਪੀਐਕਸ5 ਪਿਸਤੌਲ, ਤਿੰਨ .32 ਬੋਰ ਅਤੇ ਦੋ .30 ਬੋਰ ਪਿਸਤੌਲਾਂ  ਸਮੇਤ ਸੱਤ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱ...
ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

Breaking News, Crime News
ਚੰਡੀਗੜ੍ਹ/ਹੁਸ਼ਿਆਰਪੁਰ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 9.925 ਕਿਲੋਗ੍ਰਾਮ ਹੈਰੋਇਨ, ਦੋ .30 ਬੋਰ ਦੇ ਵਿਦੇਸ਼ੀ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜਿੰਦਰ ਸਿੰਘ ਉਰਫ ਸੋਨੂੰ ਵਾਸੀ ਪਿੰਡ ਪਥਰਾਲੀਆਂ (ਹੁਸ਼ਿਆਰਪੁਰ), ਸ਼ਿਵਮ ਭੰਡਾਰੀ ਵਾਸੀ ਧੀਨਾ (ਜਲੰਧਰ), ਸਾਹਿਲ ਮਸੀਹ ਉਰਫ ਮੋਨੂੰ ਵਾਸੀ ਪਿੰਡ ਪੱਖੋਕੇ ਟਾਹਲੀ (ਗੁਰਦਾਸਪੁਰ) ਅਤੇ ਰਮੇਲ ਰੌਜਰ ਵਾਸੀ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ...