Monday, June 15
Shadow

Tag: hot news

ਸਪੀਕਰ ਸੰਧਵਾਂ  ਤੇ  ਗੁਰਦਿੱਤ ਸਿੰਘ ਸੇਖੋੰ ਨੇ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਜੇਤੂਆਂ ਨੂੰ ਇਨਾਮ ਵੰਡੇ

ਸਪੀਕਰ ਸੰਧਵਾਂ  ਤੇ  ਗੁਰਦਿੱਤ ਸਿੰਘ ਸੇਖੋੰ ਨੇ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਜੇਤੂਆਂ ਨੂੰ ਇਨਾਮ ਵੰਡੇ

Local news
 ਕੋਟਕਪੂਰਾ 18 ਅਪ੍ਰੈਲ-  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਬਾਬਾ ਫਰੀਦ ਰੈਸਲਿੰਗ ਕਲੱਬ ਕੋਟਕਪੂਰਾ ਵੱਲੋਂ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਕਰਵਾਏ ਜਾ ਰਹੇ ਜਿਲ੍ਹਾ ਕੁਸ਼ਤੀ ਐਸੋਸੀਏਸ਼ਨ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਇਨਾਮ ਵੰਡ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਉੱਚ ਦਰਜੇ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਰੈਸਲਿੰਗ ਪੰਜਾਬ ਦੀ ਸ਼ਾਨ ਹੈ ਅਤੇ ਹਮੇਸ਼ਾ ਰਹੇਗੀ। ਇਸ ਮੌਕੇ ਸਪੀਕਰ ਸ. ਸੰਧਵਾ ਨੇ ਕਲੱਬ ਵੱਲੋ ਕਰਵਾਏ ਗਏ ਇਸ ਚੈਂਪੀਅਨਸ਼ਿਪ-2026 ਦੀ ਸ਼ਲਾਘਾ ਕੀਤੀ ਅਤੇ ਕਲੱਬ ਦੇ ਮੈਂਬਰ ਸਹਿਬਾਨ ਨੂੰ ਇਹ ਚੈਂਪੀਅਨਸ਼ਿਪ ਕਰਾਉਣ ਲਈ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਕਰਵਾਈਆਂ ਗਈਆਂ ਅਜਿਹੀਆਂ ਖੇਡਾਂ ਨੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪਿਆਰ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਗੱਡੇ ਨਵੇਂ ਮੀਲ ਪੱਥਰ : ਢਿੱਲੋਂ/ ਘੁੱਲੀ/ਪਾਠਕ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਗੱਡੇ ਨਵੇਂ ਮੀਲ ਪੱਥਰ : ਢਿੱਲੋਂ/ ਘੁੱਲੀ/ਪਾਠਕ

Local news
ਧੂਰੀ , 18 ਅਪ੍ਰੈਲ : ਐਜੂਕੇਸ਼ਨ ਵਿੰਗ ਦੇ ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਦੀ ਯੋਗ ਅਗਵਾਈ ਹੇਠ ਪਿੰਡ ਭਸੌੜ ਅਤੇ ਪਿੰਡ ਢਢੋਗਲ ਦੇ ਸਰਕਾਰੀ ਸਕੂਲਾਂ ਵਿਖੇ ਨਵੇਂ ਬਣਾਏ ਕਲਾਸ ਰੂਮ, ਚਾਰਦੀਵਾਰੀ ਆਦਿ ਦਾ ਉਦਘਾਟਨ ਸੀਐਮ ਕੈਂਪ ਆਫਿਸ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸਿੱਖਿਆ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ ਜਿਨ੍ਹਾਂ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਪੜ੍ਹਾਈ ਵਿਚ ਦੇਸ਼ ਭਰ ਵਿਚ ਮੋਹਰੀ ਰਹੇ ਹਨ। ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਨੇ ਕਿਹਾ ਕਿ ਸਕੂਲ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਹੋਰ ਵਧੀਆ ਮੌਕੇ ਮਿਲਣਗੇ ਅਤੇ ਇਹ ਸਹੂਲਤਾਂ ਭਵਿੱਖ ਵਿਚ ਵਿਦਿਆਰਥੀਆਂ ਦੇ ਬਹੁਤ ਕੰਮ ਆਉਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਲਾਇਬ੍ਰੇਰੀ , ਸਾਇੰਸ ਲੈਬ, ਕੰਪਿਊਟਰ, ਟੱਚ ਸਕਰੀਨ ਪੈਨਲ ਆਦਿ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਵਿਦਿ...
ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ

ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ

Local news
ਜਲੰਧਰ, 18 ਅਪ੍ਰੈਲ                               ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਸ਼ਨੀਵਾਰ ਨੂੰ ਜਲੰਧਰ ਦੀ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਥੇ ਉਨ੍ਹਾਂ ਨੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ । ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ, ਰਾਜਿੰਦਰ ਕੌਰ ਥਿਆੜਾ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੀਆਂ 79 ਮੰਡੀਆਂ ਵਿੱਚ ਇਸ ਸਾਲ 5.27 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਫ਼ਸਲ ...
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

Punjab News, Punjab Politics
ਚੰਡੀਗੜ੍ਹ, 18 ਅਪ੍ਰੈਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸੜਕੀ ਵਿਕਾਸ ਕਾਰਜਾਂ ਦੀ ਪ੍ਰਗਤੀ ਸਾਂਝੀ ਕਰਦਿਆਂ ਦੱਸਿਆ ਕਿ ਰਾਜ ਵਿੱਚ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ 45,000 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਹਰ ਪਿੰਡ ਨੂੰ ਬਿਹਤਰੀਨ ਸੜਕੀ ਨੈੱਟਵਰਕ ਨਾਲ ਜੋੜਨਾ ਹੈ ਤਾਂ ਜੋ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ। ਕੈਬਨਿਟ ਮੰਤਰੀ ਨੇ ਸੜਕਾਂ ਦੀ ਗੁਣਵੱਤਾ ਅਤੇ ਟਿਕਾਊਪਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਨੇ ਸਖ਼ਤ ਨਿਯਮ ਲਾਗੂ ਕੀਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕ ਬਣਨ ਤੋਂ ਬਾਅਦ ਅਗਲੇ 5 ਸਾਲਾਂ ਤੱਕ ਜੇਕਰ ਸੜਕ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ, ਤਾਂ ਉਸ ਦੀ ਮੁਰੰਮਤ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਕੰਟਰੈਕਟਰ (ਠੇਕੇਦਾਰ) ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜਾਂ...
ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

Local news
ਰੂਪਨਗਰ 18 ਅਪ੍ਰੈਲ, 2026 : ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ। ਗੁਰੂ ਨਾਨਕ ਮਾਡਲ ਸਕੂਲ ਲੌਧੀਪੁਰ ਵਿਖੇ ਚੱਲ ਰਹੀ ਇਸ ਦੋ ਰੋਜ਼ਾ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ 15 ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ ਜਿਸ ਨਾਲ ਖਾਲਸਾਈ ਖੇਡ ਦਾ ਮਾਹੌਲ ਪੂਰੀ ਚਰਮ ਸੀਮਾ ‘ਤੇ ਹੈ।ਅੱਜ ਟੂਰਨਾਮੈਂਟ ਦਾ ਉਦਘਾਟਨ ਤੇ ਮੁਕਾਬਲਿਆਂ ਦੀ ਸ਼ੁਰੂਆਤ ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੋਵਾਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸਰਦਾਰ ਹਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਦੀ ਹਾਜ਼ਰੀ ਵਿੱਚ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਗੱਤਕਾ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਗੱਤਕੇ ਦੀ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ...
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

Breaking News
ਚੰਡੀਗੜ੍ਹ, 18 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜਿਸ ਤਰ੍ਹਾਂ ਦੀ ਸਫਲਤਾ ਮਿਲ ਰਹੀ ਹੈ, ਉਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਬਹੁਤ ਜਲਦ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਣ ਵੱਲ ਵਧ ਰਿਹਾ ਹੈ। ਸਰਕਾਰ ਅਤੇ ਜਨਤਾ ਵਿਚਕਾਰ ਇਸੇ ਤਾਲਮੇਲ ਨੇ ਨਸ਼ਾ ਤਸਕਰਾਂ ਦੀ ਕਮਰ ਤੋੜ ਦਿੱਤੀ ਹੈ। ਨਸ਼ਿਆਂ ਵਿਰੁੱਧ ਜਾਰੀ ਇਸ ਜੰਗ ਦੇ ਹੁਣ ਤੱਕ ਦੇ ਅੰਕੜੇ ਸਾਂਝੇ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਹੁਣ ਤੱਕ ਮੁਸਤੈਦੀ ਦਿਖਾਉਂਦੇ ਹੋਏ ਕੁੱਲ 41,850 ਐਫਆਈਆਰ ਦਰਜ ਕੀਤੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਕਰੀਬ 60,000 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਿਆ ਗਿਆ ਹੈ। ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ਦੇ ਅੰਕੜੇ ਦੱਸਦੇ ਹਨ ਕਿ ਮੁਹਿੰਮ ਕਿੰਨੀ ਡੂੰਘਾਈ ਨਾਲ ਕੰਮ ਕਰ ਰਹੀ ਹੈ। ਹੁਣ ਤੱਕ ਪੁਲ...
ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ

ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ

Punjab News
ਚੰਡੀਗੜ੍ਹ, 18 ਅਪ੍ਰੈਲ 2026 : 28 ਮੁਲਕਾਂ ਵਿੱਚ ਸਿੱਖ ਸੰਸਥਾਵਾਂ ਦੀ ਪ੍ਰਤਿਨਿਧ ਸੰਸਥਾ, ਗਲੋਬਲ ਸਿੱਖ ਕੌਂਸਲ, ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਨਵੀਂ ਦਿੱਲੀ ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨਾਲ ਮੁਲਾਕਾਤ ਕਰਕੇ ਸਿੱਖਾਂ ਦੀ ਧਾਰਮਿਕ ਆਜ਼ਾਦੀ, ਮਸਨੂਈ ਬੁੱਧੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਰਾਹੀਂ ਪਵਿੱਤਰ ਗੁਰਬਾਣੀ, ਗੁਰੂ ਸਾਹਿਬਾਨ ਤੇ ਸਿੱਖ ਸੰਸਥਾਵਾਂ ਦਾ ਨਿਰਾਦਰ ਕਰਨ ਅਤੇ ਭਾਸ਼ਾਈ ਵਿਰਾਸਤ ਦੀ ਸੰਭਾਲ ਨਾਲ ਜੁੜੇ ਅਹਿਮ ਮਸਲਿਆਂ ’ਤੇ ਤੁਰੰਤ ਵਿਧਾਨਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਦੀ ਮੰਗ ਕੀਤੀ। ਅਮਰੀਕਾ ਤੋਂ ਕੌਂਸਲ ਦੇ ਉਪ-ਪ੍ਰਧਾਨ ਸਰਦਾਰ ਪਰਮਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਵਫ਼ਦ ਨੇ ਅਤਿ-ਆਧੁਨਿਕ ਤਕਨੀਕਾਂ ਦੇ ਗਲਤ ਇਸਤੇਮਾਲ ਅਤੇ ਸਿੱਖ ਕੌਮ ਸਾਹਮਣੇ ਖੜ੍ਹੀਆਂ ਚੁਣੌਤੀਆਂ ਦੇ ਹੱਲ ਲਈ ਮੁੱਦੇ ਸੰਸਦੀ ਪੱਧਰ ’ਤੇ ਉਠਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਨਾ ਕੌਂਸਲ ਦੇ ਖਜਾਨਚੀ ਸਰਦਾਰ ਹਰਸਰਨ ਸਿੰਘ ਪੁਡੂਚੇਰੀ, ਅਫਗਾਨਿਸਤਾਨ ਤੋਂ ਮੈਂਬਰ ਸਰਦਾਰ ਗੁਲਜੀਤ ਸਿੰਘ ਅਤੇ ‘ਸਿੱਖ ਕੁਲੈਕਿਟਿਵ’ ਦੇ ਕਨਵੀਨਰ ਸਰਦਾਰ ਜਗਮੋਹਨ ਸਿੰਘ ਵੀ ਸ਼ਾਮਲ ਸਨ। ਕੌਂਸਲ...
ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

Punjab News
ਚੰਡੀਗੜ੍ਹ, 18 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 88ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 639 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 88ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 239 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 22,144 ਹੋ ਗਈ ਹੈ। ਇਸ ਤੋਂ ਇਲਾਵਾ 116 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ,...
ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

Breaking News
*ਚੰਡੀਗੜ੍ਹ, 18 ਅਪ੍ਰੈਲ*:ਸੂਬੇ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਗਤੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੂਡ ਪ੍ਰੋਸੈਸਿੰਗ, ਲੌਜਿਸਟਿਕਸ, ਅਲੌਏਜ਼ ਤੇ ਸਟੀਲਜ਼, ਫਾਰਮਾਸਿਊਟੀਕਲ ਅਤੇ ਸੂਚਨਾ ਤਕਨਾਲੋਜੀ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਅੱਜ ਨੀਦਰਲੈਂਡ ਦੌਰੇ 'ਤੇ ਚਲੇ ਗਏ ਹਨ।    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡਾ ਦ੍ਰਿਸ਼ਟੀਕੋਣ ਪੂਰੀ ਤਰ੍ਹਾਂ ਸਾਫ ਅਤੇ ਸਪੱਸ਼ਟ ਹੈ, ਜੋ ਨੀਤੀ ਸਥਿਰਤਾ, ਤੇਜ਼ੀ ਨਾਲ ਫੈਸਲੇ ਲੈਣ ਅਤੇ ਨਿਵੇਸ਼ਕਾਂ ਦੇ ਸਮੇਂ ਅਤੇ ਭਰੋਸੇ ਦਾ ਸਤਿਕਾਰ ਕਰਨ ਵਾਲੀ ਸ਼ਾਸਨ ਪ੍ਰਣਾਲੀ ਪੇਸ਼ ਕਰਕੇ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਉਦਯੋਗ ਲਈ ਤਰਜੀਹੀ ਥਾਂ ਬਣਾਉਣ ‘ਤੇ ਕੇਂਦਰਤ ਹੈ।ਇਹ ਦੌਰਾ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਨੀਦਰਲੈਂਡ, ਭਾਰਤ ਲਈ ਸਭ ਤੋਂ ਵੱਡੇ ਵਿਦੇਸ਼ੀ ਨਿਵੇਸ਼ਕਾਂ ਵਿੱਚੋਂ ਇੱਕ ਹੈ ਅਤੇ ਕਈ ਡੱਚ ਕੰਪਨੀਆਂ ਪਹਿਲਾਂ ਹੀ ਪੰਜਾਬ ਵਿੱਚ ਆਪਣਾ ਕਾਰੋਬਾਰ ਚਲਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਮੁ...
ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ, ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ, ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

Breaking News, Health
ਚੰਡੀਗੜ੍ਹ,18 ਅਪ੍ਰੈਲ 2026: ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ‘ਸਾਲਿਡ ਹੈਬਿਟਸ, ਸਟ੍ਰਾਂਗ ਲਿਵਰ’ (‘ਸਿਹਤਮੰਦ ਆਦਤਾਂ, ਸਿਹਤਮੰਦ ਲਿਵਰ ’) ਦੇ ਥੀਮ ਉੱਤੇ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ, ‘ਦ ਲੈਂਸੇਟ’ ਦੀ ਇੱਕ ਚੇਤਾਵਨੀ ਨੇ ਲਿਵਰ ਬੀਮਾਰੀਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਿਸ਼ਵ ਪੱਧਰੀ ਵਾਧੇ ਨੂੰ ਉਜਾਗਰ ਕੀਤਾ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ ਡਿਜ਼ੀਜ਼’(ਐਮਏਐਸਐਲਡੀ)  ਦੇ ਮਾਮਲਿਆਂ ਵਿੱਚ 2050 ਤੱਕ ਤੇਜ਼ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਚਿੰਤਾਜਨਕ ਸਥਿਤੀ ਦੇ ਦਰਮਿਆਨ, ਪੰਜਾਬ ਇਸ ਚੁਣੌਤੀ ਦਾ ਡੱਟ ਕੇ ਸਾਹਮਣਾ ਕਰਨ ਲਈ ਅੱਗੇ ਵੱਧ ਰਿਹਾ ਹੈ। ਰਾਜ ਨੇ ਵਿਸਥਾਰਿਤ ਸਕ੍ਰੀਨਿੰਗ ਅਤੇ ਕੈਸ਼ਲੈੱਸ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਆਪਣੀਆਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਹੈ, ਜਿਸ ਨਾਲ ਉਹ ਆਧੁਨਿਕ ਜੀਵਨਸ਼ੈਲੀ ਨਾਲ ਜੁੜੀ ਇਸ ਤੇਜ਼ੀ ਨਾਲ ਵਧ ਰਹੀ ‘ਮੂਕ ਮਹਾਂਮਾਰੀ’ ਖ਼ਿਲਾਫ਼ ਭਾਰਤ ਦੀ ਲੜਾਈ ਵਿੱਚ ਅਗੇਤਰੀ ਭੂਮਿਕਾ ਨਿਭਾਅ ਰਿਹਾ ਹੈ। ਦੁਨੀਆ ਭਰ ਵਿੱਚ ਲਿਵਰ ਸਬੰਧੀ ਬੀਮਾਰੀਆਂ ਇੱਕ ‘ਮੂਕ ਮਹਾਂਮਾਰੀ’ ਵਜੋਂ ਉੱਭਰ ਰ...