ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ
ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਪ੍ਰੈਲ: ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ‘ਰੰਗਲਾ ਪੰਜਾਬ’ ਮਿਸ਼ਨ ਹੇਠ ਲਗਭਗ 8.47 ਕਰੋੜ ਰੁਪਏ ਦੀ ਲਾਗਤ ਨਾਲ 174 ਵਿਕਾਸ ਦੇ ਕੰਮ ਪ੍ਰਗਤੀ ਅਧੀਨ ਹਨ । ਇਹ ਜਾਣਕਾਰੀ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜੀ. ਪ੍ਰਭਜੋਤ ਕੌਰ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਤਰਜੀਹ ਦੇ ਆਧਾਰ ‘ਤੇ ਜਲਦੀ ਮੁਕੰਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਕੁੱਲ 174 ਕੰਮਾਂ ਵਿੱਚੋਂ 45 ਕੰਮ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਤਿੰਨ ਹਲਕਿਆਂ ਲਈ 2.5-2.5 ਕਰੋੜ ਰੁਪਏ ਦੀ ਹੋਰ ਕਿਸ਼ਤ ਵੀ ਪ੍ਰਾਪਤ ਹੋ ਚੁੱਕੀ ਹੈ।
ਮੋਹਾਲੀ, ਖਰੜ, ਡੇਰਾਬੱਸੀ ਅਤੇ ਬਨੂੰੜ ਦੇ ਇਹਨਾਂ ਵਿਕਾਸ ਕੰਮਾਂ ਵਿੱਚ ਕਮਿਊਨਿਟੀ ਸੈਂਟਰ...








