ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਲੋਕ ਮਿਲਣੀ – ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਨਿਪਟਾਰੇ ਲਈ ਦਿੱਤੇ ਨਿਰਦੇਸ਼
ਕੋਟਕਪੂਰਾ, 7 ਅਪ੍ਰੈਲ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਾਰਟੀ ਦਫ਼ਤਰ, ਨੇੜੇ ਬੀ.ਡੀ.ਪੀ.ਓ. ਦਫ਼ਤਰ, ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਇਲਾਕੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ।
ਇਸ ਮੌਕੇ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ ਨਾਲ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ।
ਇਸ ਮੌਕੇ ਹਲਕੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ, ਜਿਨ੍ਹਾਂ ਨੇ ਪੀਣ ਵਾਲੇ ਪਾਣੀ, ਸੜਕਾਂ ਦੀ ਮੁਰੰਮਤ, ਨਿਕਾਸੀ ਪ੍ਰਬੰਧ, ਬਿਜਲੀ ਸਪਲਾਈ, ਸਿਹਤ ਸਹੂਲਤਾਂ ਅਤੇ ਸਰਕਾਰੀ ਸਕੀਮਾਂ ਨਾਲ ਸੰਬੰਧਿਤ ਮੁੱਦੇ ਉਠਾਏ।
ਸਪੀਕਰ ਸ. ਸੰਧਵਾਂ ਨੇ ਹਰ ਇੱਕ ਅਰਜ਼ੀ ਨੂੰ ਗੰਭੀਰਤਾ ਨਾਲ ਸੁਣਦਿਆਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਕਾਰਵਾਈ ਕਰਨ ਲਈ ਨਿਰਦੇਸ਼ ਜਾਰੀ ਕੀਤੇ।
ਸ. ਸੰਧਵਾਂ ਨੇ ਕਿਹਾ ਕਿ ਲੋਕਾ...








