ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ
ਚੰਡੀਗੜ੍ਹ, 8 ਅਪ੍ਰੈਲ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹਾਲ ਹੀ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਸਮੇਤ ਹਾੜ੍ਹੀ ਦੀਆਂ ਹੋਰ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਈ ਤੁਰੰਤ ਇੱਕ ਉੱਚ ਪੱਧਰੀ ਟੀਮ ਭੇਜਣ ਦੀ ਅਪੀਲ ਕੀਤੀ ਹੈ।
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਲਿਖੇ ਪੱਤਰ ਵਿੱਚ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਾਲ ਹੀ ਵਿੱਚ ਖ਼ਰਾਬ ਮੌਸਮ ਕਰਕੇ ਸੂਬੇ ਵਿੱਚ ਕਣਕ ਦੀ ਫ਼ਸਲ 'ਤੇ ਪਏ ਪ੍ਰਤੀਕੂਲ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ 35 ਲੱਖ ਹੈਕਟੇਅਰ 'ਤੇ ਕਣਕ ਦੀ ਬਿਜਾਈ ਕੀਤੀ ਕੀਤੀ ਗਈ ਸੀ ਅਤੇ ਇਸ ਵਾਰ ਫ਼ਸਲ ਦਾ ਬੰਪਰ ਝਾੜ ਹੋਣ ਦੀ ਉਮੀਦ ਲਾਈ ਜਾ ਰਹੀ ਸੀ, ਪਰ ਲਗਾਤਾਰ ਮੀਂਹ ਅਤੇ ਗੜੇਮਾਰੀ ਕਰਕੇ ਫ਼ਸਲਾਂ ਦੇ ਨੁਕਸਾਨ ਨੇ ਕਿਸਾਨ ਭਾਈਚਾਰੇ ਲਈ ਵੱਡੀ ਚਿੰਤਾ ਖੜ੍ਹੀ ਕਰ ਦਿੱਤੀ ਹੈ।
ਸ. ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਖੇਤੀਬਾੜੀ ਵਿਭਾਗ ਦੇ ਮੁੱਢਲੇ ਮੁਲਾਂਕਣ ਅਨੁਸਾਰ 1.30 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਫਸਲ...








